YouTuber Jasbir Singh Arrested News: ਪਾਕਿ ਲਈ ਜਾਸੂਸੀ ਕਰਨ ਵਾਲਾ ਪੰਜਾਬੀ ਯੂਟਿਊਬਰ ਜਸਬੀਰ ਸਿੰਘ ਗ੍ਰਿਫ਼ਤਾਰ
Published : Jun 4, 2025, 11:30 am IST
Updated : Jun 4, 2025, 11:30 am IST
SHARE ARTICLE
Punjabi YouTuber Jasbir Singh arrested for spying for Pakistan
Punjabi YouTuber Jasbir Singh arrested for spying for Pakistan

ਮੁਲਜ਼ਮ 2020, 2021 ਤੇ 2024 'ਚ ਗਿਆ ਸੀ ਪਾਕਿਸਤਾਨ


Punjabi YouTuber Jasbir Singh arrested for spying for Pakistan: ਪੰਜਾਬ ਪੁਲਿਸ ਨੇ ਪਾਕਿਸਤਾਨ ਲਈ ਜਾਸੂਸੀ ਕਰਨ ਦੇ ਦੋਸ਼ ਵਿੱਚ ਪੰਜਾਬੀ ਯੂਟਿਊਬਰ ਜਸਬੀਰ ਸਿੰਘ ਨੂੰ ਗ੍ਰਿਫ਼ਤਾਰ ਕੀਤਾ ਹੈ। ਜਸਬੀਰ ਸਿੰਘ ਰੂਪਨਗਰ ਦੇ ਪਿੰਡ ਮੱਲ੍ਹਣ ਦਾ ਰਹਿਣ ਵਾਲਾ ਹੈ ਅਤੇ ਉਸ ਦੇ ਯੂਟਿਊਬ ਚੈਨਲ 'ਜਾਨ ਮਾਹਲ' 'ਤੇ 10 ਲੱਖ ਤੋਂ ਵੱਧ  ਸਬਸਕ੍ਰਾਈਬਰ ਹਨ।

ਉਹ 3 ਵਾਰ ਪਾਕਿਸਤਾਨ ਜਾ ਚੁੱਕਿਆ ਹੈ। ਪੁਲਿਸ ਜਾਂਚ ਤੋਂ ਪਤਾ ਲੱਗਾ ਹੈ ਕਿ ਉਹ ਆਈਐਸਆਈ ਏਜੰਟ ਹਸਨ ਅਲੀ ਉਰਫ਼ ਜੱਟ ਰੰਧਾਵਾ ਦੇ ਸੰਪਰਕ ਵਿੱਚ ਸੀ। ਉਹ ਹਰਿਆਣਾ ਤੋਂ ਗ੍ਰਿਫ਼ਤਾਰ ਕੀਤੀ ਗਈ ਯੂਟਿਊਬਰ ਜੋਤੀ ਮਲਹੋਤਰਾ ਅਤੇ ਪਾਕਿਸਤਾਨੀ ਹਾਈ ਕਮਿਸ਼ਨ ਤੋਂ ਕੱਢੇ ਗਏ ਅਧਿਕਾਰੀ ਅਹਿਸਾਨ-ਉਰ-ਰਹੀਮ ਉਰਫ਼ ਦਾਨਿਸ਼ ਦੇ ਸੰਪਰਕ ਵਿੱਚ ਵੀ ਸੀ।

ਜਸਬੀਰ ਸਿੰਘ ਵਿਰੁੱਧ ਮੋਹਾਲੀ ਵਿੱਚ ਸਟੇਟ ਸਪੈਸ਼ਲ ਆਪ੍ਰੇਸ਼ਨ ਸੈੱਲ (SSOC) ਵੱਲੋਂ ਕੇਸ ਦਰਜ ਕੀਤਾ ਗਿਆ ਹੈ। ਡੀਜੀਪੀ ਗੌਰਵ ਯਾਦਵ ਨੇ ਕਿਹਾ ਕਿ ਜਸਬੀਰ ਸਿੰਘ ਨੇ ਦਾਨਿਸ਼ ਦੇ ਸੱਦੇ 'ਤੇ ਦਿੱਲੀ ਵਿੱਚ ਆਯੋਜਿਤ ਪਾਕਿਸਤਾਨ ਰਾਸ਼ਟਰੀ ਦਿਵਸ ਪ੍ਰੋਗਰਾਮ ਵਿੱਚ ਸ਼ਿਰਕਤ ਕੀਤੀ ਸੀ। ਇੱਥੇ ਉਹ ਪਾਕਿਸਤਾਨੀ ਫ਼ੌਜ ਦੇ ਅਧਿਕਾਰੀਆਂ ਅਤੇ ਬਲੌਗਰਾਂ ਨਾਲ ਮਿਲੇ। ਉਹ 2020, 2021 ਅਤੇ 2024 ਵਿੱਚ ਪਾਕਿਸਤਾਨ ਦਾ ਦੌਰਾ ਕਰ ਚੁੱਕੇ ਹਨ।

ਪੁਲਿਸ ਦਾ ਕਹਿਣਾ ਹੈ ਕਿ ਜਾਂਚ ਦੌਰਾਨ, ਉਸ ਦੇ ਇਲੈਕਟ੍ਰਾਨਿਕ ਡਿਵਾਈਸਾਂ ਵਿੱਚੋਂ ਕਈ ਪਾਕਿਸਤਾਨ ਅਧਾਰਤ ਨੰਬਰ ਮਿਲੇ ਹਨ। ਉਸ ਨੇ ਆਪਣੇ ਫੋਨ ਤੋਂ ਡੇਟਾ ਵੀ ਡਿਲੀਟ ਕਰ ਦਿੱਤਾ ਹੈ। ਉਸ ਦਾ ਫ਼ੋਨ ਫੋਰੈਂਸਿਕ ਜਾਂਚ ਲਈ ਲੈਬ ਭੇਜਿਆ ਗਿਆ ਹੈ। 
 

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

Rana balachauria Murder Case : Rana balachauria ਦੇ ਘਰ ਜਾਣ ਦੀ ਥਾਂ ਪ੍ਰਬੰਧਕ Security ਲੈਣ ਤੁਰ ਪਏ

19 Dec 2025 3:12 PM

Rana balachauria Father Interview : Rana balachauria ਦੇ ਕਾਤਲ ਦੇ Encounter ਮਗਰੋਂ ਖੁੱਲ੍ਹ ਕੇ ਬੋਲੇ ਪਿਤਾ

19 Dec 2025 3:11 PM

Balachauria ਦੇ ਅਸਲ ਕਾਤਲ ਪੁਲਿਸ ਦੀ ਗ੍ਰਿਫ਼ਤ ਤੋਂ ਦੂਰ,ਕਾਤਲਾਂ ਦੀ ਮਦਦ ਕਰਨ ਵਾਲ਼ਾ ਢੇਰ, ਰੂਸ ਤੱਕ ਜੁੜੇ ਤਾਰ

18 Dec 2025 3:13 PM

Rana Balachauria Murder Case | Gangster Harpinder Singh Encounter :ਪੁਲਿਸ ਨੇ ਆਖਿਰ ਕਿਵੇਂ ਕੀਤਾ ਐਨਕਾਊਂਟਰ

18 Dec 2025 3:12 PM

Rana Balachauria Murder : ਕਬੱਡੀ ਖਿਡਾਰੀ ਦੇ ਸਿਰ ‘ਚ ਮਾਰੀਆਂ ਗੋਲ਼ੀਆਂ, ਸਿੱਧੂ ਮੂਸੇਵਾਲਾ ਕਤਲ ਨਾਲ਼ ਸੰਪਰਕ ਨਹੀਂ

17 Dec 2025 3:28 PM
Advertisement