ਸਰਕਾਰੀ ਹਸਪਤਾਲ ਦੇ 6 ਡਾਕਟਰਾਂ ਸਮੇਤ 29 ਮੁਲਾਜ਼ਮਾਂ ਨੂੰ ਕਾਰਨ ਦੱਸੋ ਨੋਟਿਸ 

By : JUJHAR

Published : Jun 4, 2025, 11:12 am IST
Updated : Jun 4, 2025, 11:28 am IST
SHARE ARTICLE
Show cause notices issued to 29 employees including 6 doctors of government hospital
Show cause notices issued to 29 employees including 6 doctors of government hospital

ਸਿਵਲ ਸਰਜਨ ਨੇ ਸਰਕਾਰੀ ਹਸਪਤਾਲ ਦੀ ਅਚਨਚੇਤ ਚੈਕਿੰਗ ਉਪਰੰਤ ਕੀਤਾ ਪੱਤਰ ਜਾਰੀ

ਸ੍ਰੀ ਮੁਕਤਸਰ ਸਾਹਿਬ ਦੇ ਸਰਕਾਰੀ ਹਸਪਤਾਲ ਦੀ ਸਿਵਲ ਸਰਜਨ ਸ੍ਰੀ ਮੁਕਤਸਰ ਸਾਹਿਬ ਵਲੋਂ ਅਚਨਚੇਤ ਕੀਤੀ ਚੈਕਿੰਗ ਉਪਰੰਤ ਅੱਜ ਉਨ੍ਹਾਂ ਨੇ ਕਾਰਨ ਦੱਸੋ ਨੋਟਿਸ ਜਾਰੀ ਕੀਤਾ ਹੈ। ਸਰਕਾਰੀ ਹਸਪਤਾਲ ਦੇ 6 ਡਾਕਟਰਾਂ ਸਮੇਤ 29 ਮੁਲਾਜ਼ਮ ਗੈਰਹਾਜ਼ਰ ਪਾਏ ਗਏ ਸਨ। ਵੀ.ਓ. ਸ੍ਰੀ ਮੁਕਤਸਰ ਸਾਹਿਬ ਦੇ ਸਿਵਲ ਸਰਜਨ ਵਲੋਂ ਸਰਕਾਰੀ ਹਸਪਤਾਲ ਸ੍ਰੀ ਮੁਕਤਸਰ ਸਾਹਿਬ ਦੀ ਅਚਨਚੇਤ ਚੈਕਿੰਗ ਕੀਤੀ ਗਈ।  ਇਸ ਦੌਰਾਨ 6 ਡਾਕਟਰਾਂ ਸਮੇਤ 29 ਮੁਲਾਜ਼ਮ ਗੈਰਹਾਜ਼ਰ ਪਾਏ ਗਏ।

ਸਿਵਲ ਸਰਜਨ ਵਲੋਂ ਇਸ ਸਬੰਧੀ ਸਰਕਾਰੀ ਹਸਪਤਾਲ ਦੇ ਸੀਨੀਅਰ ਮੈਡੀਕਲ ਅਫ਼ਸਰ ਨੂੰ ਕਾਰਨ ਦੱਸੋ ਨੋਟਿਸ ਜਾਰੀ ਕਰ ਦਿਤਾ ਗਿਆ ਹੈ। ਸਿਵਲ ਸਰਜਨ ਅਨੁਸਾਰ ਉਹ ਸਵੇਰੇ 8.15 ਤੋਂ ਲੈ ਕੇ 8.45 ਤਕ ਸਰਕਾਰੀ ਹਸਪਤਾਲ ਰਹੇ ਅਤੇ ਇਸ ਦਰਮਿਆਨ ਜੋ ਮੁਲਾਜ਼ਮ ਗੈਰਹਾਜ਼ਰ ਪਾਏ ਗਏ ਉਨ੍ਹਾਂ ਸਬੰਧੀ ਨੋਟਿਸ ਜਾਰੀ ਕੀਤਾ ਗਿਆ ਹੈ। ਉਨ੍ਹਾਂ ਕਿਹਾ ਫਿਲਹਾਲ ਸਿਰਫ ਨੋਟਿਸ ਜਾਰੀ ਕਰ ਕਾਰਨ ਪੁੱਛਿਆ ਗਿਆ ਹੈ ਅਤੇ ਜੇਕਰ ਭਵਿੱਖ ਵਿਚ ਅਜਿਹੀ ਕੁਤਾਹੀ ਹੋਈ ਤਾਂ ਸਖਤ ਕਾਰਵਾਈ ਕੀਤੀ ਜਾਵੇਗੀ। ਨੋਟਿਸ ਦਾ ਤਿੰਨ ਦਿਨ ’ਚ ਜਵਾਬ ਮੰਗਿਆ ਗਿਆ ਹੈ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਨਸ਼ੇ ਦੀ ਖੇਪ ਨਾਲ਼ ਫੜੇ ਕਥਿਤ ਸਰਪੰਚ ਮਾਮਲੇ 'ਤੇ ਤਲਬੀਰ ਗਿੱਲ ਨੇ ਘੇਰੇ ਅਕਾਲੀ

20 Mar 2026 3:01 PM

ਜਲੰਧਰ 'ਚ ਜ਼ਬਰਦਸਤ ਹੰਗਾਮਾ, ਪੁਲਿਸ ਤੇ ਪਰਿਵਾਰ ਵਿਚਾਲੇ ਝੜਪ, CCTV ਆਈ ਸਾਹਮਣੇ

20 Mar 2026 3:00 PM

Auto Driver ਨਾਲ ਦਿਲ ਦੀਆ ਗੱਲਾਂ ! ਡਰਾਈਵਰਾਂ ਦੀ ਜ਼ਿੰਦਗੀ ਨਜ਼ਾਰੇਦਾਰ ਜਾਂ…Life Easy or Tough?

18 Mar 2026 2:44 PM

Dog Lover ਨੇ ਖੋਲ੍ਹੇ ਰਾਜ, ਕੁੱਤੇ ਪਾਲਣ ਤੋਂ ਪਹਿਲਾਂ ਜਾਣ ਲਵੋ ਇਹ ਗੱਲਾਂ

17 Mar 2026 3:13 PM

3 Vehicles Collide: Tractor ਦੇ ਹੋਏ 2 ਹਿੱਸੇ, ਕਿਸ ਦੀ ਗਲਤੀ?

17 Mar 2026 3:11 PM
Advertisement