ਆਂਗਨਵਾੜੀ ਮੁਲਾਜ਼ਮ ਯੂਨੀਅਨ ਨੇ ਧਰਨਾ ਲਾਇਆ
Published : Jul 4, 2018, 3:39 pm IST
Updated : Jul 4, 2018, 3:39 pm IST
SHARE ARTICLE
Demand Letter given to CDPO Ram Bhajan Singh
Demand Letter given to CDPO Ram Bhajan Singh

ਅੱਜ ਆਂਗਨਵਾੜੀ ਮੁਲਾਜ਼ਮ ਯੂਨੀਅਨ ਪੰਜਾਬ ਦੇ ਸੱਦੇ 'ਤੇ ਬਲਾਕ ਮਾਛੀਵਾੜਾ ਦੀਆਂ ਸਮੂਹ ਵਰਕਰਾਂ ਅਤੇ ਹੈਲਪਰਾਂ ਵਲੋਂ ਬਲਾਕ ਪ੍ਰਧਾਨ ਚਰਨਜੀਤ ਕੌਰ ਪੂੰਨੀਆਂ...

ਮਾਛੀਵਾੜਾ ਸਾਹਿਬ,  ਅੱਜ ਆਂਗਨਵਾੜੀ ਮੁਲਾਜ਼ਮ ਯੂਨੀਅਨ ਪੰਜਾਬ ਦੇ ਸੱਦੇ 'ਤੇ ਬਲਾਕ ਮਾਛੀਵਾੜਾ ਦੀਆਂ ਸਮੂਹ ਵਰਕਰਾਂ ਅਤੇ ਹੈਲਪਰਾਂ ਵਲੋਂ ਬਲਾਕ ਪ੍ਰਧਾਨ ਚਰਨਜੀਤ ਕੌਰ ਪੂੰਨੀਆਂ ਦੀ ਅਗਵਾਈ ਹੇਠ ਸੀਡੀਪੀਓ ਦਫ਼ਤਰ ਮਾਛੀਵਾੜਾ ਵਿਖੇ ਧਰਨਾ ਦਿਤਾ ਤੇ ਮੰਗਾਂ ਸਬੰਧੀ ਸੀਡੀਪੀਓ ਰਾਮ ਭਜਨ ਸਿੰਘ ਨੂੰ ਮੰਗ ਪੱਤਰ ਸੌਂਪਿਆ।

ਧਰਨੇ ਨੂੰ ਸੰਬੋਧਨ ਕਰਦਿਆਂ ਬਲਾਕ ਪ੍ਰਧਾਨ ਚਰਨਜੀਤ ਕੌਰ ਪੂੰਨੀਆਂ ਨੇ ਕਿਹਾ ਕਿ ਅੱਜ ਅਪਣੀਆਂ ਮੰਗਾਂ ਸਬੰਧੀ ਕੈਪਟਨ ਅਮਰਿੰਦਰ ਸਿੰਘ ਨੂੰ ਯਾਦ ਪੱਤਰ ਭੇਜੇ ਗਏ ਹਨ। ਉਨ੍ਹਾਂ ਕਿਹਾ ਕਿ ਉਹ ਅਕਾਲੀ-ਭਾਜਪਾ ਸਰਕਾਰ ਦੇ ਸਮੇਂ ਤੋਂ ਹੀ ਅਪਣੀਆਂ ਮੰਗਾਂ ਸਬੰਧੀ ਸੰਘਰਸ਼ ਦੇ ਰਾਹ 'ਤੇ ਹਨ ਅਤੇ ਕੈਪਟਨ ਅਮਰਿੰਦਰ ਸਿੰਘ ਨੇ ਵੀ ਚੋਣਾਂ ਤੋਂ ਪਹਿਲਾਂ ਵਾਅਦਾ ਕੀਤਾ ਸੀ

ਕਿ ਕਾਂਗਰਸ ਸਰਕਾਰ ਆਉਣ 'ਤੇ ਉਨ੍ਹਾਂ ਦੀਆਂ ਮੰਗਾਂ ਪਹਿਲ ਦੇ ਆਧਾਰ 'ਤੇ ਮੰਗੀਆਂ ਜਾਣਗੀਆਂ ਪਰ ਮੁੱਖ ਮੰਤਰੀ ਦੀ ਕੁਰਸੀ 'ਤੇ ਬਹਿੰਦਿਆਂ ਹੀ ਉਹ ਵਾਅਦੇ ਭੁੱਲ ਗਏ। ਉਨ੍ਹਾਂ ਕਿਹਾ ਕਿ ਸ਼ਾਹਕੋਟ ਜ਼ਿਮਨੀ ਚੋਣਾਂ ਦੌਰਾਨ ਵੀ ਕੈਪਟਨ ਦੇ ਓਐਸਡੀ ਸੰਦੀਪ ਸੰਧੂ ਵਲੋਂ ਮੀਟਿੰਗ ਕਰਵਾਉਣ ਦਾ ਭਰੋਸਾ ਦਿਤਾ ਪਰ ਬਾਅਦ ਵਿਚ ਇਹ ਵੀ ਲਾਰਾ ਨਿਕਲਿਆ। ਉਨ੍ਹਾਂ ਕਿਹਾ ਕਿ ਜੇ ਸਰਕਾਰ ਨੇ 17 ਜੁਲਾਈ ਤਕ ਇਹ ਮੰਗਾਂ ਨਾ ਮੰਨੀਆਂ ਤਾਂ ਪੂਰੇ ਸੂਬੇ ਵਿਚ ਆਂਗਨਵਾੜੀ ਵਰਕਰਾਂ ਤੇ ਹੈਲਪਰਾਂ ਸੰਘਰਸ਼ ਨੂੰ ਹੋਰ ਤਿੱਖਾ ਕਰਨਗੀਆਂ ਤੇ ਮੰਗਾਂ ਨਾ ਮੰਨੇ ਜਾਣ ਤਕ ਇਹ ਸੰਘਰਸ਼ ਜਾਰੀ ਰਹੇਗਾ। 

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਕੈਪਟਨ ਜਾਣਾ ਚਾਹੁੰਦੇ ਨੇ ਅਕਾਲੀ ਦਲ ਨਾਲ਼, ਕਿਹਾ ਜੇ ਇਕੱਠੇ ਚੋਣਾਂ ਲੜਾਂਗੇ ਤਾਂ ਹੀ ਜਿੱਤਾਂਗੇ,

03 Dec 2025 1:50 PM

ਨਸ਼ਾ ਛਡਾਊ ਕੇਂਦਰ ਦੀ ਆੜ 'ਚ Kaka ਨੇ ਬਣਾਏ ਲੱਖਾਂ ਰੁਪਏ, ਨੌਜਵਾਨਾਂ ਨੂੰ ਬੰਧਕ ਬਣਾ ਪਸ਼ੂਆਂ ਦਾ ਕੰਮ ਕਰਵਾਉਂਦਾ ਰਿਹਾ

03 Dec 2025 1:48 PM

Amit Arora Interview : ਆਪਣੇ 'ਤੇ ਹੋਏ ਹਮਲਿਆਂ ਨੂੰ ਲੈ ਕੇ ਖੁੱਲ੍ਹ ਕੇ ਬੋਲੇ Arora, ਮੈਨੂੰ ਰੋਜ਼ ਆਉਂਦੀਆਂ ਧਮਕੀ

03 Dec 2025 1:47 PM

ਕੁੜੀਆਂ ਨੂੰ ਛੇੜਨ ਵਾਲੇ ਜ਼ਰੂਰ ਵੇਖ ਲੈਣ ਇਹ ਵੀਡੀਓ ਪੁਲਿਸ ਨੇ ਗੰਜੇ, ਮੂੰਹ ਕਾਲਾ ਕਰ ਕੇ ਸਾਰੇ ਬਜ਼ਾਰ 'ਚ ਘੁਮਾਇਆ

29 Nov 2025 1:13 PM

'ਰਾਜਵੀਰ ਜਵੰਦਾ ਦਾ 'ਮਾਂ' ਗਾਣਾ ਸੁਣ ਕੇ ਇੰਝ ਲੱਗਦਾ ਜਿਵੇਂ ਉਸ ਨੂੰ ਅਣਹੋਣੀ ਦਾ ਪਤਾ ਸੀ'

28 Nov 2025 3:02 PM
Advertisement