ਕਾਂਗਰਸੀ ਵਿਧਾਇਕਾਂ ਦਾ ਵਫ਼ਦ ਸਹਿਕਾਰਤਾ ਮੰਤਰੀ ਨੂੰ ਮਿਲਿਆ
Published : Jul 4, 2018, 3:16 pm IST
Updated : Jul 4, 2018, 3:16 pm IST
SHARE ARTICLE
Sukhjinder Singh  Randhawa
Sukhjinder Singh Randhawa

ਖੇਤੀਬਾੜੀ ਸਭਾਵਾਂ ਦੇ ਬੇਜ਼ਮੀਨੇ ਮੈਂਬਰਾਂ ਦੀ ਕਰਜ਼ਾ ਮੁਆਫੀ ਦੀ ਮੰਗ ਨੂੰ ਲੈ ਕੇ ਅੱਜ ਕਾਂਗਰਸੀ ਵਿਧਾਇਕਾਂ ਦਾ ਵਫਦ ਸਹਿਕਾਰਤਾ ਮੰਤਰੀ ਸ. ਸੁਖਜਿੰਦਰ ਸਿੰਘ ...

ਚੰਡੀਗੜ੍ਹ- ਖੇਤੀਬਾੜੀ ਸਭਾਵਾਂ ਦੇ ਬੇਜ਼ਮੀਨੇ ਮੈਂਬਰਾਂ ਦੀ ਕਰਜ਼ਾ ਮੁਆਫੀ ਦੀ ਮੰਗ ਨੂੰ ਲੈ ਕੇ ਅੱਜ ਕਾਂਗਰਸੀ ਵਿਧਾਇਕਾਂ ਦਾ ਵਫਦ ਸਹਿਕਾਰਤਾ ਮੰਤਰੀ ਸ. ਸੁਖਜਿੰਦਰ ਸਿੰਘ ਰੰਧਾਵਾ ਨੂੰ ਮਿਲਿਆ। ਵਫਦ ਨੇ ਮੰਗ ਕੀਤੀ ਕਿ ਸਭਾਵਾਂ ਦੇ ਬੇਜ਼ਮੀਨੇ ਮੈਂਬਰ ਜਿਨ੍ਹਾਂ ਨੇ 25 ਹਜ਼ਾਰ ਰੁਪਏ ਤੱਕ ਕਰਜ਼ਾ ਲਿਆ ਗਿਆ ਹੈ, ਨੂੰ ਵੀ ਰਾਹਤ ਦਿੰਦਿਆਂ ਇਹ ਕਰਜ਼ਾ ਮੁਆਫ ਕੀਤਾ ਜਾਵੇ। ਸ. ਰੰਧਾਵਾ ਨੇ ਕਾਂਗਰਸੀ ਵਿਧਾਇਕਾਂ ਦੇ ਵਫਦ ਨੂੰ ਵਿਸ਼ਵਾਸ ਦਿਵਾਇਆ ਕਿ ਇਸ ਸਬੰਧੀ ਪੂਰੀ ਘੋਖ ਕਰ ਕੇ ਪੂਰਾ ਮਾਮਲਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਕੋਲ ਰੱਖਣਗੇ।

ਕਾਂਗਰਸੀ ਵਿਧਾਇਕਾਂ ਦੇ ਵਫਦ ਵਿੱਚ ਸ.ਗੁਰਕੀਰਤ ਸਿੰਘ ਕੋਟਲੀ, ਸ. ਨਵਤੇਜ ਸਿੰਘ ਚੀਮਾ, ਸ.ਲਖਵੀਰ ਸਿੰਘ ਲੱਖਾ, ਸ.ਗੁਰਪ੍ਰੀਤ ਸਿੰਘ ਜੀ.ਪੀ., ਸ.ਹਰਪ੍ਰਤਾਪ ਸਿੰਘ ਅਜਨਾਲਾ, ਸ.ਸੁਖਪਾਲ ਸਿੰਘ ਭੁੱਲਰ, ਸ.ਦਲਵੀਰ ਸਿੰਘ ਗੋਲਡੀ, ਸ.ਹਰਮਿੰਦਰ ਸਿੰਘ ਗਿੱਲ, ਸ.ਬਰਿੰਦਰਜੀਤ ਸਿੰਘ ਪਾਹੜਾ, ਸ੍ਰੀ ਧਰਮਵੀਰ ਅਗਨੀਹੋਤਰੀ ਤੇ ਸਾਬਕਾ ਵਿਧਾਇਕ ਸ੍ਰੀ ਜੋਗਿੰਦਰ ਸਿੰਘ ਜਿੰਦੂ, ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਸਹਿਕਾਰੀ ਸੈਲ ਦੇ ਚੇਅਰਮੈਨ ਸ. ਭੁਪਿੰਦਰ ਸਿੰਘ ਅਤੇ ਜ਼ਿਲਾ ਕਾਂਗਰਸ ਕਮੇਟੀ ਅੰਮ੍ਰਿਤਸਰ (ਦਿਹਾਤੀ) ਦੇ ਪ੍ਰਧਾਨ ਸ. ਭਗਵੰਤ ਪਾਲ ਸਿੰਘ ਸੱਚਰ ਵੀ ਸ਼ਾਮਲ ਸਨ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਸੰਸਦ ਬਾਹਰ ਰਵਨੀਤ ਬਿੱਟੂ ਤੇ ਰਾਹੁਲ ਗਾਂਧੀ ਦੀ ਬਹਿਸ ਨਾਲ਼ ਗਰਮਾਈ ਸਿਆਸਤ,

04 Feb 2026 3:11 PM

ਰਾਹੁਲ ਦੇ ਗੱਦਾਰ ਵਾਲੇ ਬਿਆਨ ਮਗਰੋਂ ਭੜਕੇ ਰਵਨੀਤ ਬਿੱਟੂ

04 Feb 2026 3:10 PM

PM ਮੋਦੀ ਦੀ ਪੰਜਾਬ ਫੇਰੀ 'ਤੇ ਬਝੀਆਂ ਆਸਾਂ, ਸਪੀਕਰ ਸੰਧਵਾਂ ਨੇ PM ਮੋਦੀ ਨੂੰ ਲਿਖੀ ਚਿੱਠੀ

01 Feb 2026 3:19 PM

ਰੋਹਿਤ ਸ਼ੇੱਟੀ ਦੇ ਘਰ ਬਾਹਰ ਚੱਲੀਆਂ ਅੰਨ੍ਹੇਵਾਹ ਗੋਲੀਆਂ, ਫੈਲੀ ਦਹਿਸ਼ਤ, ਮੌਕੇ 'ਤੇ ਪਹੁੰਚੀ ਮੁੰਬਈ ਪੁਲਿਸ ਤੇ ਫੋਰੈਂਸਿਕ ਟੀਮ

01 Feb 2026 3:16 PM

'ਜ਼ਮੀਰ ਜਾਗਣ ਮਗਰੋਂ ਨਾ ਮੈਂ ਸਹੁਰਿਆਂ ਤੋਂ ਡਰੀ ਅਤੇ ਨਾ ਹੀ ਪੇਕਿਆਂ ਤੋਂ', ਕਿੰਨਾ ਔਖਾ ਸੀ ਪੰਜਾਬੀ ਗਾਇਕਾ ਸੁੱਖੀ ਬਰਾੜ ਦੀ ਜ਼ਿੰਦਗੀ ਦਾ ਸਫ਼ਰ ?

31 Jan 2026 3:27 PM
Advertisement