ਡਾ. ਚੀਮਾ ਨੇ ਆਪ ਵਿਧਾਇਕ ਸੰਦੋਆ ਨੂੰ ਕਾਨੂੰਨੀ ਨੋਟਿਸ ਭੇਜਿਆ
Published : Jul 4, 2018, 12:03 pm IST
Updated : Jul 4, 2018, 12:03 pm IST
SHARE ARTICLE
Dr. Daljeet Singh Cheema
Dr. Daljeet Singh Cheema

ਸਾਬਕਾ ਮੰਤਰੀ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਮੀਤ ਪ੍ਰਧਾਨ ਡਾ. ਦਲਜੀਤ ਸਿੰਘ ਚੀਮਾ ਨੇ ਸੋਸ਼ਲ ਮੀਡੀਆ ਉੱਤੇ ਆਪਣੇ ਵਿਰੁਧ ਝੂਠੇ ਦੋਸ਼ ਲਾਏ ਜਾਣ ਸਬੰਧੀ ....

ਚੰਡੀਗੜ੍ਹ : ਸਾਬਕਾ ਮੰਤਰੀ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਮੀਤ ਪ੍ਰਧਾਨ ਡਾ. ਦਲਜੀਤ ਸਿੰਘ ਚੀਮਾ ਨੇ ਸੋਸ਼ਲ ਮੀਡੀਆ ਉੱਤੇ ਆਪਣੇ ਵਿਰੁਧ ਝੂਠੇ ਦੋਸ਼ ਲਾਏ ਜਾਣ ਸਬੰਧੀ ਆਮ ਆਦਮੀ ਪਾਰਟੀ ਦੇ ਰੋਪੜ ਤੋਂ ਵਿਧਾਇਕ ਅਮਰਜੀਤ ਸਿੰਘ ਸੰਦੋਆ ਨੂੰ ਕਾਨੂੰਨੀ ਨੋਟਿਸ ਭੇਜਿਆ ਹੈ। ਉਨ੍ਹਾਂ ਸੰਦੋਆ ਨੂੰ ਇੱਕ ਹਫ਼ਤੇ ਦੇ ਅੰਦਰ ਦੋਸ਼ਾਂ ਨੂੰ ਵਾਪਸ ਲੈਣ ਜਾਂ ਫਿਰ ਮਾਣਹਾਨੀ ਦੇ ਕੇਸ ਦਾ ਸਾਹਮਣਾ ਕਰਨ ਲਈ ਆਖਿਆ ਹੈ।

ਸਾਬਕਾ ਅਕਾਲੀ ਮੰਤਰੀ ਦੀ ਤਰਫੋਂ ਵਕੀਲਾਂ ਅਰਸ਼ਦੀਪ ਸਿੰਘ ਕਲੇਰ ਅਤੇ ਭਵੀਸ਼ ਜੀਥ ਰੌਣੀ ਨੇ ਸੰਦੋਆ ਨੂੰ ਅੱਜ ਕਾਨੂੰਨੀ ਨੋਟਿਸ ਸੌਂਪ ਦਿੱਤਾ ਹੈ। ਜੇਕਰ ਆਪ ਵਿਧਾਇਕ ਡਾਕਟਰ ਚੀਮਾ ਵਿਰੁਧ ਲਾਏ ਦੋਸ਼ਾਂ ਨੂੰ ਵਾਪਸ ਨਹੀਂ ਲੈਂਦਾ ਅਤੇ ਇਸ ਵਾਸਤੇ ਜਨਤਕਤੌਰ 'ਤੇ ਮੁਆਫੀ ਨਹੀਂ ਮੰਗਦਾ ਤਾਂ ਉਸ ਖ਼ਿਲਾਫ ਭਾਰਤੀ ਦੰਡ ਧਾਰਾ ਦੇ ਸੈਕਸ਼ਨ 499/500/501 ਤਹਿਤ ਮਾਣਹਾਨੀ ਦਾ ਮੁਕੱਦਮਾ ਸ਼ੁਰੂ ਕੀਤਾ ਜਾਵੇਗਾ। ਇਸ ਤੋਂ ਇਲਾਵਾ ਸਾਬਕਾ ਮੰਤਰੀ ਨੂੰ ਪਹੁੰਚਾਏ ਨੁਕਸਾਨ ਲਈ ਸਿਵਲ ਕਾਰਵਾਈ ਵੀ ਕੀਤੀ ਜਾਵੇਗੀ।
 

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

PM ਮੋਦੀ ਦੀ ਪੰਜਾਬ ਫੇਰੀ 'ਤੇ ਬਝੀਆਂ ਆਸਾਂ, ਸਪੀਕਰ ਸੰਧਵਾਂ ਨੇ PM ਮੋਦੀ ਨੂੰ ਲਿਖੀ ਚਿੱਠੀ

01 Feb 2026 3:19 PM

ਰੋਹਿਤ ਸ਼ੇੱਟੀ ਦੇ ਘਰ ਬਾਹਰ ਚੱਲੀਆਂ ਅੰਨ੍ਹੇਵਾਹ ਗੋਲੀਆਂ, ਫੈਲੀ ਦਹਿਸ਼ਤ, ਮੌਕੇ 'ਤੇ ਪਹੁੰਚੀ ਮੁੰਬਈ ਪੁਲਿਸ ਤੇ ਫੋਰੈਂਸਿਕ ਟੀਮ

01 Feb 2026 3:16 PM

'ਜ਼ਮੀਰ ਜਾਗਣ ਮਗਰੋਂ ਨਾ ਮੈਂ ਸਹੁਰਿਆਂ ਤੋਂ ਡਰੀ ਅਤੇ ਨਾ ਹੀ ਪੇਕਿਆਂ ਤੋਂ', ਕਿੰਨਾ ਔਖਾ ਸੀ ਪੰਜਾਬੀ ਗਾਇਕਾ ਸੁੱਖੀ ਬਰਾੜ ਦੀ ਜ਼ਿੰਦਗੀ ਦਾ ਸਫ਼ਰ ?

31 Jan 2026 3:27 PM

CIA ਸਟਾਫ਼ ਦੇ ਮੁਲਾਜ਼ਮ ਬਣੇ ਬੰਧੀ, ਬਿਨ੍ਹਾਂ ਸੂਚਨਾ 2 ਨੌਜਵਾਨਾਂ ਨੂੰ ਫੜ੍ਹਨ 'ਤੇ ਟਾਸਕ ਫੋਰਸ ਮੁਲਾਜ਼ਮਾਂ ਨੇ ਕੀਤੀ ਸੀ ਕਾਰਵਾਈ

30 Jan 2026 3:01 PM

"ਸ਼ਰਮਿੰਦਗੀ ਮਹਿਸੂਸ ਕਰ ਕੇ ਰੌਸ਼ਨ ਪ੍ਰਿੰਸ ਨੇ ਖੁਦ ਨੂੰ ਦਿੱਤੀ ਆਹ ਸਜ਼ਾ !

29 Jan 2026 3:10 PM
Advertisement