ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਦੇ ਇਮਤਿਹਾਨ ਦੀ ਡੇਟਸ਼ੀਟ ’ਚ ਤਬਦੀਲੀ
Published : Jul 4, 2020, 10:04 am IST
Updated : Jul 4, 2020, 10:04 am IST
SHARE ARTICLE
PSEB
PSEB

ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 400 ਸਾਲਾ ਪ੍ਰਕਾਸ਼ ਪੁਰਬ ਸਬੰਧੀ ਸਰਗਰਮੀਆਂ ਦੇ ਮੱਦੇਨਜ਼ਰ ਪੰਜਾਬ ਸਕੂਲ

ਚੰਡੀਗੜ੍ਹ, 3 ਜੁਲਾਈ (ਸਪੋਕਸਮੈਨ ਸਮਾਚਾਰ ਸੇਵਾ) : ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 400 ਸਾਲਾ ਪ੍ਰਕਾਸ਼ ਪੁਰਬ ਸਬੰਧੀ ਸਰਗਰਮੀਆਂ ਦੇ ਮੱਦੇਨਜ਼ਰ ਪੰਜਾਬ ਸਕੂਲ ਸਿਖਿਆ ਵਿਭਾਗ ਨੇ ਸਰਕਾਰੀ ਸਕੂਲਾਂ ਵਿਚ ਪੜ੍ਹਦੇ ਵਿਦਿਆਰਥੀਆਂ ਦਾ ਦੋ-ਮਾਸਕ ਮੁਲਾਂਕਣ ਕਰਨ ਲਈ ਆਨਲਾਈਨ ਟੈਸਟ ਵਾਸਤੇ ਜਾਰੀ ਕੀਤੀ ਡੇਟਸ਼ੀਟ ਵਿਚ ਤਬਦੀਲੀ ਕਰ ਦਿਤੀ ਹੈ।

ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਪੰਜਾਬ ਸਕੂਲ ਸਿਖਿਆ ਵਿਭਾਗ ਦੇ ਇਕ ਬੁਲਾਰੇ ਨੇ ਦਸਿਆ ਕਿ ਕੋਵਿਡ-19 ਦੀ ਮੌਜੂਦਾ ਸਥਿਤੀ ਦੇ ਮੱਦੇਨਜ਼ਰ 6ਵੀਂ ਤੋਂ 12 ਜਮਾਤ ਦੇ ਵਿਦਿਆਰਥੀਆਂ ਦਾ ਸਬਜੈਕਟਿਵ ਟੈਸਟ ਟੀਚਰ-ਸਟੂਡੈਂਟ ਵਟਸਐਪ ਗਰੁੱਪ ਰਾਹੀਂ ਆਨ ਲਾਈਨ ਲਿਆ ਜਾਵੇਗਾ। ਇਹ ਇਮਤਿਹਾਨ ਹੁਣ 6 ਜੁਲਾਈ 2020 ਦੀ ਥਾਂ 13 ਜੁਲਾਈ ਨੂੰ ਸ਼ੁਰੂ ਹੋ ਕੇ 18 ਜੁਲਾਈ ਨੂੰ ਖ਼ਤਮ ਹੋਣਗੇ। ਇਸ ਸਬੰਧੀ ਪ੍ਰਸ਼ਨ ਪੱਤਰ ਹੈਡ ਆਫ਼ਿਸ ਰਾਹੀਂ ਤਿਆਰ ਕਰ ਕੇ ਆਨਲਾਈਨ ਭੇਜੇ ਜਾਣਗੇ। 20 ਅੰਕਾਂ ਦੇ ਟੈਸਟ ਵਿਚ ਅਬਜ਼ੈਕਟਿਵ ਅਤੇ ਸਬਜ਼ੈਕਟਿਵ ਦੋਵਾਂ ਤਰ੍ਹਾਂ ਦੇ ਸਵਾਲ ਹੋਣਗੇ।

ਬੁਲਾਰੇ ਅਨੁਸਾਰ ਵਿਦਿਆਰਥੀਆਂ ਦੇ ਇਹ ਟੈਸਟ ਚੈਕ ਕਰਨ ਲਈ ਸਮੂਹ ਵਿਸ਼ਾ ਅਧਿਆਪਕਾਂ ਨੂੰ ਇਕ ਹਫ਼ਤੇ ਦਾ ਸਮਾਂ ਦਿਤਾ ਜਾਵੇਗਾ। ਵਿਸ਼ਾ ਅਧਿਆਪਕ ਜਮਾਤ ਇੰਚਾਰਜ ਨਾਲ ਮਿਲ ਕੇ ਵਿਦਿਆਰਥੀਆਂ ਦੇ ਅੰਕਾਂ ਦਾ ਰੀਕਾਰਡ ਤਿਆਰ ਕਰਨਗੇ। ਬੁਲਾਰੇ ਅਨੁਸਾਰ 6ਵੀਂ ਤੋਂ 10ਵੀਂ ਤਕ ਦੀਆਂ ਕਲਾਸਾਂ ਲਈ ਡੇਟਸ਼ੀਟ ਜਾਰੀ ਕਰ ਦਿਤੀ ਹੈ ਜਦਕਿ 11ਵੀਂ ਅਤੇ 12ਵੀਂ ਦੀ ਡੇਟਸ਼ੀਟ ਸਕੂਲ ਮੁਖੀ ਅਪਣੇ ਪੱਧਰ ’ਤੇ ਤਿਆਰ ਕਰਨਗੇ ਅਤੇ ਆਨਲਾਈਨ ਪੇਪਰ ਲੈਣਗੇ। ਗੌਰਤਲਬ ਹੈ ਕਿ 6ਵੀਂ ਤੋਂ 12ਵੀਂ ਦਾ ਅਪ੍ਰੈਲ ਤੋਂ ਮਈ ਤਕ ਦਾ ਦੋ-ਮਾਸਕ ਸਿਲੇਬਸ ਟੀ.ਵੀ. ਚੈਨਲਾਂ/ਜ਼ੂਮ ਕਲਾਸਾਂ/ਪੀ.ਡੀ.ਐਫ਼. ਅਸਾਈਨਮੈਂਟਾਂ ਰਾਹੀਂ ਪਹਿਲਾਂ ਹੀ ਭੇਜਿਆ ਜਾ ਚੁੱਕਾ ਹੈ।
 

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

'DM ਗਗਨ ਰੰਧਾਵਾ ਦੀ ਘਰ ਬੁਲਾ ਕੇ ਕੀਤੀ ਸੀ ਕੁੱਟਮਾਰ, ਇਹ ਘਟਨਾ ਉਨ੍ਹਾਂ ਦੇ ਦਿਲ 'ਤੇ ਲੱਗ ਗਈ'

21 Mar 2026 4:40 PM

ਚਰਨਪ੍ਰੀਤ ਸਿੰਘ ਦਾ ਹੋਇਆ ਅੰਤਮ ਸਸਕਾਰ, ਭੁੱਬਾਂ ਮਾਰ ਰੋਏ ਪਰਿਵਾਰਕ ਮੈਂਬਰ

21 Mar 2026 4:39 PM

ਨਸ਼ੇ ਦੀ ਖੇਪ ਨਾਲ਼ ਫੜੇ ਕਥਿਤ ਸਰਪੰਚ ਮਾਮਲੇ 'ਤੇ ਤਲਬੀਰ ਗਿੱਲ ਨੇ ਘੇਰੇ ਅਕਾਲੀ

20 Mar 2026 3:01 PM

ਜਲੰਧਰ 'ਚ ਜ਼ਬਰਦਸਤ ਹੰਗਾਮਾ, ਪੁਲਿਸ ਤੇ ਪਰਿਵਾਰ ਵਿਚਾਲੇ ਝੜਪ, CCTV ਆਈ ਸਾਹਮਣੇ

20 Mar 2026 3:00 PM

Auto Driver ਨਾਲ ਦਿਲ ਦੀਆ ਗੱਲਾਂ ! ਡਰਾਈਵਰਾਂ ਦੀ ਜ਼ਿੰਦਗੀ ਨਜ਼ਾਰੇਦਾਰ ਜਾਂ…Life Easy or Tough?

18 Mar 2026 2:44 PM
Advertisement