ਸਾਬਕਾ ਐਸਐਚਓ ਦਾ ਵਿਸ਼ੇਸ਼ ਜਾਂਚ ਟੀਮ ਨੂੰ ਮਿਲਿਆ 5 ਜੁਲਾਈ ਤਕ ਪੁਲਿਸ ਰਿਮਾਂਡ
Published : Jul 4, 2020, 9:55 am IST
Updated : Jul 4, 2020, 9:55 am IST
SHARE ARTICLE
Special Investigation Team
Special Investigation Team

ਬੇਅਦਬੀ ਕਾਂਡ ਤੋਂ ਬਾਅਦ ਵਾਪਰੇ ਬਹਿਬਲ ਅਤੇ ਕੋਟਕਪੂਰਾ ਗੋਲੀਕਾਂਡ ’ਚ ਵਿਸ਼ੇਸ਼ ਜਾਂਚ ਟੀਮ ਵਲੋਂ ਗ੍ਰਿਫ਼ਤਾਰ

ਕੋਟਕਪੂਰਾ, 3 ਜੁਲਾਈ (ਗੁਰਿੰਦਰ ਸਿੰਘ) : ਬੇਅਦਬੀ ਕਾਂਡ ਤੋਂ ਬਾਅਦ ਵਾਪਰੇ ਬਹਿਬਲ ਅਤੇ ਕੋਟਕਪੂਰਾ ਗੋਲੀਕਾਂਡ ’ਚ ਵਿਸ਼ੇਸ਼ ਜਾਂਚ ਟੀਮ ਵਲੋਂ ਗ੍ਰਿਫ਼ਤਾਰ ਕੀਤੇ ਗਏ ਸਾਬਕਾ ਐਸਐਚਓ ਗੁਰਦੀਪ ਸਿੰਘ ਪੰਧੇਰ, ਨੌਜਵਾਨ ਵਕੀਲ ਸੁਹੇਲ ਸਿੰਘ ਬਰਾੜ ਅਤੇ ਪੰਕਜ ਮੋਟਰਜ਼ ਕੰਪਨੀ ਦੇ ਮਾਲਕ ਪੰਕਜ ਬਾਂਸਲ ਵਲੋਂ ਅਦਾਲਤ ’ਚ ਲਾਈ ਗਈ ਜ਼ਮਾਨਤ ਅਰਜੀ ਸਬੰਧੀ ਬੜੀਆਂ ਦਿਲਚਸਪ ਗੱਲਾਂ ਸੁਣਨ ਨੂੰ ਮਿਲ ਰਹੀਆਂ ਹਨ। ਕਿਉਂਕਿ ਉਕਤ ਮੁਲਜ਼ਮਾਂ ਨੇ ਜ਼ਮਾਨਤ ਅਰਜ਼ੀ ’ਚ ਦਾਅਵਾ ਕੀਤਾ ਹੈ ਕਿ ਨਿਰਦੋਸ਼ ਹੋਣ ਦੇ ਬਾਵਜੂਦ ਵਿਸ਼ੇਸ਼ ਜਾਂਚ ਟੀਮ ਵਲੋਂ ਉਨ੍ਹਾਂ ਨੂੰ ਨਾਜਾਇਜ਼ ਫਸਾਇਆ ਜਾ ਰਿਹਾ ਹੈ।

ਸੂਤਰਾਂ ਮੁਤਾਬਕ ਉਕਤ ਮੁਲਜਮਾਂ ਵਲੋਂ ਇਸ ਮਾਮਲੇ ’ਚ ਅਦਾਲਤ ’ਚ ਬਕਾਇਦਾ ਇਕਬਾਲੀਆ ਬਿਆਨ ਦਰਜ ਕਰਵਾਏ ਜਾ ਚੁੱਕੇ ਹਨ। ਬਹਿਬਲ ਗੋਲੀਕਾਂਡ ’ਚ ਸੁਹੇਲ ਸਿੰਘ ਬਰਾੜ ਅਤੇ ਪੰਕਜ ਬਾਂਸਲ ਦੀ ਜ਼ਮਾਨਤ ਅਰਜ਼ੀ ’ਤੇ ਵਧੀਕ ਸ਼ੈਸ਼ਨ ਜੱਜ ਹਰਬੰਸ ਸਿੰਘ ਲੇਖੀ ਦੀ ਅਦਾਲਤ ’ਚ ਹੋਈ ਲੰਮੀ ਬਹਿਸ ਦੌਰਾਨ ਵਿਸ਼ੇਸ਼ ਜਾਂਚ ਟੀਮ ਦੇ ਵਕੀਲ ਨੇ ਅਦਾਲਤ ਨੂੰ ਦਸਿਆ ਕਿ ਬਹਿਬਲ ਗੋਲੀਕਾਂਡ ’ਚ ਨਾਮਜ਼ਦ ਮੁਲਜ਼ਮਾਂ ਵਿਰੁਧ ਆਈਪੀਸੀ ਦੀ ਧਾਰਾ 194 ਅਤੇ 195 ਦਾ ਵਾਧਾ ਕੀਤਾ ਗਿਆ ਹੈ। ਜਾਂਚ ਟੀਮ ਮੁਤਾਬਕ ਕੋਟਕਪੂਰਾ ਗੋਲੀਕਾਂਡ ’ਚ ਗ੍ਰਿਫ਼ਤਾਰ ਕੀਤੇ ਗਏ

ਤਤਕਾਲੀ ਐਸਐਚਓ ਗੁਰਦੀਪ ਸਿੰਘ ਪੰਧੇਰ ਨੂੰ ਮੁੜ ਪੁਲਿਸ ਰਿਮਾਂਡ ’ਤੇ ਲੈਣ ਲਈ ਡਿਊਟੀ ਮੈਜਿਸਟ੍ਰੇਟ ਏਕਤਾ ਉੱਪਲ ਦੀ ਅਦਾਲਤ ’ਚ ਅਰਜ਼ੀ ਦਿਤੀ ਗਈ। ਜਾਂਚ ਟੀਮ ਨੇ ਅਰਜ਼ੀ ਦੇ ਕੇ ਗੁਰਦੀਪ ਪੰਧੇਰ ਨੂੰ ਅਦਾਲਤ ਸਾਹਮਣੇ ਪੇਸ਼ ਕਰਨ ਦੀ ਮੰਗ ਕੀਤੀ ਤਾਂ ਡਿਊਟੀ ਮੈਜਿਸਟ੍ਰੇਟ ਨੇ ਜੇਲ ਸੁਪਰਡੈਂਟ ਬਠਿੰਡਾ ਨੂੰ ਆਦੇਸ਼ ਦਿਤੇ ਕਿ ਗੁਰਦੀਪ ਪੰਧੇਰ ਨੂੰ ਅਦਾਲਤ ’ਚ ਪੇਸ਼ ਕੀਤਾ ਜਾਵੇ। ਭਾਵੇਂ ਅਦਾਲਤ ਨੇ ਜ਼ਮਾਨਤ ਅਰਜ਼ੀਆਂ ਉਪਰ ਬਹਿਸ ਸੁਣਨ ਤੋਂ ਬਾਅਦ ਉਕਤ ਮਾਮਲੇ ਦੀ ਸੁਣਵਾਈ 4 ਜੁਲਾਈ ਤਕ ਮੁਲਤਵੀ ਕਰ ਦਿਤੀ

ਪਰ ਅੱਜ ਡਿਊਟੀ ਮੈਜਿਸਟ੍ਰੇਟ ਏਕਤਾ ਉੱਪਲ ਦੀ ਅਦਾਲਤ ਨੇ ਸਾਬਕਾ ਐਸਐਚਓ ਗੁਰਦੀਪ ਸਿੰਘ ਪੰਧੇਰ ਦਾ 5 ਜੁਲਾਈ ਤਕ ਦਾ ਪੁਲਿਸ ਰਿਮਾਂਡ ਦੇ ਦਿਤਾ। ਗੁਰਦੀਪ ਪੰਧੇਰ ਦੇ ਵਕੀਲਾਂ ਨੇ ਪੁਲਿਸ ਰਿਮਾਂਡ ਦੇਣ ਦਾ ਵਿਰੋਧ ਕਰਦਿਆਂ ਆਖਿਆ ਕਿ ਪਹਿਲਾਂ ਵੀ ਵਿਸ਼ੇਸ਼ ਜਾਂਚ ਟੀਮ ਵਲੋਂ ਗੁਰਦੀਪ ਪੰਧੇਰ ਨੂੰ ਪੁਲਿਸ ਰਿਮਾਂਡ ’ਤੇ ਰੱਖ ਕੇ ਪੁੱਛਗਿੱਛ ਕੀਤੀ ਜਾ ਚੁੱਕੀ ਹੈ, ਇਸ ਲਈ ਹੁਣ ਪੁਲਿਸ ਰਿਮਾਂਡ ਦੇਣ ਦੀ ਕੋਈ ਤੁੱਕ ਨਹੀਂ ਬਣਦੀ। 

File PhotoFile Photo

ਵਿਸ਼ੇਸ਼ ਜਾਂਚ ਟੀਮ ਵਲੋਂ ਜਿਲਾ ਅਟਾਰਨੀ ਰਜਨੀਸ਼ ਕੁਮਾਰ ਗੋਇਲ ਅਤੇ ਉਨ੍ਹਾਂ ਦੇ ਸਾਥੀਆਂ ਨੇ ਅਦਾਲਤ ਨੂੰ ਬੇਨਤੀ ਕੀਤੀ ਕਿ ਸਿਟੀ ਥਾਣਾ ਕੋਟਕਪੂਰਾ ਵਿਖੇ 14-10-2015 ਨੂੰ ਪੁਲਿਸ ਵਲੋਂ ਦਰਜ ਕੀਤੀ 192 ਨੰਬਰ ਐਫ਼ਆਈਆਰ ਦੇ ਸਬੰਧ ’ਚ ਉਸ ਸਮੇਂ ਸਿਟੀ ਥਾਣਾ ਕੋਟਕਪੂਰਾ ਦੇ ਐਸਐਚਓ ਰਹੇ ਗੁਰਦੀਪ ਸਿੰਘ ਪੰਧੇਰ ਤੋਂ ਅਜੇ ਹੋਰ ਬਹੁਤ ਪੁਛਗਿਛ ਕਰਨੀ ਬਾਕੀ ਹੈ। ਕਿਉਂਕਿ 192 ਨੰਬਰ ਮਾਮਲਾ ਗੁਰਦੀਪ ਪੰਧੇਰ ਦੇ ਬਿਆਨਾ ਦੇ ਆਧਾਰ ’ਤੇ ਹੀ ਦਰਜ ਕੀਤਾ ਗਿਆ ਸੀ।

 ਜ਼ਿਕਰਯੋਗ ਹੈ ਕਿ ਬਹਿਬਲ ਗੋਲੀਕਾਂਡ ’ਚ ਜਾਂਚ ਟੀਮ ਹੁਣ ਤਕ ਐਸਐਸਪੀ ਚਰਨਜੀਤ ਸ਼ਰਮਾ, ਐਸ.ਪੀ. ਬਿਕਰਮਜੀਤ ਸਿੰਘ, ਇੰਸਪੈਕਟਰ ਪ੍ਰਦੀਪ ਸਿੰਘ, ਸਾਬਕਾ ਐਸਐਚਓ ਅਮਰਜੀਤ ਸਿੰਘ ਕੁਲਾਰ, ਪੰਕਜ ਬਾਂਸਲ ਅਤੇ ਸੁਹੇਲ ਸਿੰਘ ਬਰਾੜ ਨੂੰ ਮੁਲਜ਼ਮ ਵਜੋਂ ਨਾਮਜ਼ਦ ਕਰ ਚੁੱਕੀ ਹੈ। ਬਹਿਬਲ ਗੋਲੀਕਾਂਡ ’ਚ ਧਾਰਾ 194/195 ਦੇ ਵਾਧੇ ਨਾਲ ਪੁਲਿਸ ਅਧਿਕਾਰੀਆਂ ਦੀਆਂ ਸਮੱਸਿਆਵਾਂ ਵੱਧ ਸਕਦੀਆਂ ਹਨ, ਕਿਉਂਕਿ ਉਕਤ ਪੁਲਿਸ ਅਧਿਕਾਰੀਆਂ ਨੂੰ ਹਾਈ ਕੋਰਟ ਨੇ ਆਰਜ਼ੀ ਜ਼ਮਾਨਤ ਦਿਤੀ ਹੋਈ ਹੈ।

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਕੌਣ ਖੋਹੇਗਾ ਤੁਹਾਡੀਆਂ ਜ਼ਮੀਨਾਂ-ਜਾਇਦਾਦਾਂ ? ਮਰ+ਨ ਤੋਂ ਬਾਅਦ ਕਿੱਥੇ ਜਾਵੇਗੀ 55% ਦੌਲਤ ?

26 Apr 2024 11:00 AM

Anandpur Sahib News : ਪੰਜਾਬ ਦਾ ਉਹ ਪਿੰਡ ਜਿੱਥੇ 77 ਸਾਲਾਂ 'ਚ ਨਸੀਬ ਨਹੀਂ ਹੋਇਆ ਸਾਫ਼ ਪਾਣੀ

25 Apr 2024 3:59 PM

Ludhiana News : ਹੱਦ ਆ ਯਾਰ, ਪੂਜਾ ਕਰਦੇ ਵਪਾਰੀ ਦੇ ਮੂੰਹ 'ਚ ਦੂਜੀ ਵਪਾਰੀ ਨੇ ਪਾ ਦਿੱਤੀ ਰਿਵਾਲਰ!

25 Apr 2024 1:36 PM

Simranjit Maan Interview : ਕੀ ਸਿੱਖ ਕੌਮ ਨੇ ਲਾਹ ਦਿੱਤਾ ਮਾਨ ਦਾ ਉਲਾਂਭਾ?

25 Apr 2024 12:56 PM

'10 ਸਾਲ ਰੱਜ ਕੇ ਕੀਤਾ ਨਸ਼ਾ, ਘਰ ਵੀ ਕਰ ਲਿਆ ਬਰਬਾਦ, ਅੱਕ ਕੇ ਘਰਵਾਲੀ ਵੀ ਛੱਡ ਗਈ ਸਾਥ'ਪਰ ਇੱਕ ਘਟਨਾ ਨੇ ਬਦਲ ਕੇ ਰੱਖ

25 Apr 2024 12:31 PM
Advertisement