ਸਰਕਾਰੀ ਸਰਪ੍ਰਸਤੀ ਬਗੈਰ ਸੰਭਵ ਨਹੀਂ ਡਰੱਗ ਮਾਫ਼ੀਆ ਵੱਲੋਂ 5 ਕਰੋੜ ਗੋਲੀਆਂ ਦਾ ਗ਼ਬਨ-ਭਗਵੰਤ ਮਾਨ
Published : Jul 4, 2020, 6:01 pm IST
Updated : Jul 4, 2020, 6:01 pm IST
SHARE ARTICLE
Bhagwant Mann
Bhagwant Mann

‘ਆਪ’ ਨੇ ਪੂਰੇ ਮਾਮਲੇ ਦੀ ਹਾਈਕੋਰਟ ਦੀ ਨਿਗਰਾਨੀ ਹੇਠ ਮੰਗੀ ਜਾਂਚ

ਚੰਡੀਗੜ੍ਹ, 4 ਜੁਲਾਈ 2020 : ਆਮ ਆਦਮੀ ਪਾਰਟੀ (ਆਪ) ਪੰਜਾਬ ਨੇ ਸਿਹਤ ਮੰਤਰਾਲੇ ਵੱਲੋਂ ਇਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਨੂੰ ਨਸ਼ਾ ਛੁਡਾਉਣ ਵਾਲੀਆਂ ਗ਼ਾਇਬ ਹੋਇਆ 5 ਕਰੋੜ ਬੁਪਰੇਨੌਰਫਿਨ ਦਾ ਅਤਾ-ਪਤਾ ਨਾ ਦੇਣ ਪਿੱਛੇ ਸਰਕਾਰੀ ਸਰਪ੍ਰਸਤੀ ਵਾਲੇ ਡਰੱਗ ਮਾਫ਼ੀਆ ਦਾ ਹੱਥ ਦੱਸਿਆ ਹੈ। ਪਾਰਟੀ ਹੈੱਡਕੁਆਟਰ ਤੋਂ ਜਾਰੀ ਬਿਆਨ ਰਾਹੀਂ ਪਾਰਟੀ ਦੇ ਸੂਬਾ ਪ੍ਰਧਾਨ ਅਤੇ ਸੰਸਦ ਮੈਂਬਰ ਭਗਵੰਤ ਮਾਨ ਨੇ ਕਿਹਾ ਕਿ 5 ਕਰੋੜ ਨਸ਼ਾ ਛੁਡਾਊ ਗੋਲੀਆਂ ਗ਼ਾਇਬ ਹੋਣ ਦੇ ਮਾਮਲੇ ‘ਚ ਪੰਜਾਬ ਸਰਕਾਰ ਦਾ ਆਨਾਕਾਨੀ ਰਵੱਈਆ ਵੱਡੇ ਸਵਾਲ ਖੜਾ ਕਰਦਾ ਹੈ। ਸਰਕਾਰ ਡਰੱਗ ਮਾਫ਼ੀਆ ਚਲਾਉਂਦੇ ਕਿਸੇ ਵੱਡੀ ਮੱਛੀ ਨੂੰ ਬਚਾਉਣਾ ਚਾਹੁੰਦੀ ਹੈ। ਨਸ਼ੇ ਦੇ ਇਸ ਕਾਲੇ ਧੰਦੇ ‘ਚ ਪੰਜਾਬ ਦਾ ਸਿਹਤ ਮੰਤਰਾਲਾ ਸਿੱਧੇ ਤੌਰ ‘ਤੇ ਸ਼ਾਮਲ ਹੈ। ਇਸ ਲਈ ਆਮ ਆਦਮੀ ਪਾਰਟੀ ਮੰਗ ਕਰਦੀ ਹੈ ਕਿ ਇਸ ਪੂਰੇ ਮਾਮਲੇ ਦੀ ਜਾਂਚ ਹਾਈਕੋਰਟ ਦੀ ਨਿਗਰਾਨੀ ਹੇਠ ਹੋਵੇ।

Bhagwant MannBhagwant Mann

ਭਗਵੰਤ ਮਾਨ ਨੇ ਕਿਹਾ ਕਿ ਈਡੀ ਵੱਲੋਂ ਪੰਜਾਬ ਦੇ ਸਿਹਤ ਮਹਿਕਮੇ ਕੋਲੋਂ ਫਰਵਰੀ 2020 ‘ਚ 5 ਕਰੋੜ ਬੁਪਰੇਨੌਰਫਿਨ ਗੋਲੀਆਂ ਦਾ ਹਿਸਾਬ ਮੰਗਿਆ ਸੀ, ਜੋ ਭੇਦ ਭਰੇ ਢੰਗ ਨਾਲ ਗ਼ਾਇਬ ਕਰ ਦਿੱਤੀਆਂ ਗਈਆਂ ਸਨ, ਪਰੰਤੂ ਸਿਹਤ ਮੰਤਰਾਲੇ ਨੇ ਅਜੇ ਤੱਕ ਇਨਾਂ ਗ਼ਾਇਬ ਹੋਈਆਂ ਗੋਲੀਆਂ ਬਾਰੇ ਕੋਈ ਜਾਣਕਾਰੀ ਈਡੀ ਨੂੰ ਮੁਹੱਈਆ ਨਹੀਂ ਕਰਵਾਈ।  ਭਗਵੰਤ ਮਾਨ ਨੇ ਕਿਹਾ, ‘‘ਇਸ ਗ਼ਬਨ ਦੀਆਂ ਸਿੱਧੀਆਂ ਤਾਰਾਂ ਡਰੱਗ ਮਾਫ਼ੀਆ ਨਾਲ ਜੁੜੀਆਂ ਹੋਈਆਂ ਹਨ। ਜੋ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨਸ਼ੇ ਖ਼ਤਮ ਕਰਨ ਬਾਰੇ ਆਪਣੀ ਸ੍ਰੀ ਗੁਟਕਾ ਸਾਹਿਬ ਦੀ ਚੁੱਕੀ ਸਹੁੰ ਨੂੰ ਹਾਜ਼ਰ-ਨਾਜ਼ਰ ਮੰਨ ਕੇ ਇਸ ਮਾਮਲੇ ਦੀ ਜਾਂਚ ਦਾ ਜ਼ਿੰਮਾ ਮਾਨਯੋਗ ਹਾਈਕੋਰਟ ਦੀ ਸਿੱਧੀ ਨਿਗਰਾਨੀ ਹੇਠ ਨਿਰਪੱਖ ਅਤੇ ਸਮਾਂਬੱਧ ਜਾਂਚ ਕਰਾ ਲੈਣ ਤਾਂ ਸਰਕਾਰੀ ਪੁਸ਼ਤ ਪਨਾਹੀ ਥੱਲੇ ਪਲ ਰਹੇ ਡਰੱਗ ਮਾਫ਼ੀਆ ਦੀਆਂ ਕਈ ਨਵੀਆਂ ਪਰਤਾਂ ਖੁੱਲਣਗੀਆਂ ਅਤੇ ਇੱਕ-ਦੋ ਮੰਤਰੀਆਂ ਦੀਆਂ ਵਿਕਟਾਂ ਵੀ ਡਿਗ ਸਕਦੀਆਂ ਹਨ।

Bhagwant MannBhagwant Mann

’’ ਭਗਵੰਤ ਮਾਨ ਨੇ ਕਿਹਾ ਕਿ ਬੁਪਰੇਨੌਰਫਿਨ ਗੋਲੀਆਂ ਦਾ ਸਿਰਫ਼ ਗ਼ਾਇਬ ਹੋਣਾ ਹੀ ਨਹੀਂ ਸਗੋਂ ਪਿਛਲੇ 3 ਸਾਲਾਂ ‘ਚ ਇਨਾਂ ਦੀ ਸਰਕਾਰੀ ਖ਼ਰੀਦ ਅਤੇ ਮੁੱਲ ਵੀ ਜਾਂਚ ਦਾ ਵਿਸ਼ਾ ਹਨ। ਭਗਵੰਤ ਮਾਨ ਨੇ ਇਸ ਮਾਮਲੇ ‘ਚ ਈਡੀ ਦੀ ਸੁਸਤ ਚਾਲ ਜਾਂਚ ‘ਤੇ ਵੀ ਸਵਾਲ ਉਠਾਉਂਦੇ ਹੋਏ ਕਿਹਾ ਕਿ ਆਪਣੇ ਆਪਣੇ ਸਿਆਸੀ ਅਕਾਵਾਂ ਨੂੰ ਖ਼ੁਸ਼ ਰੱਖਣ ਦੇ ਚੱਕਰ ‘ਚ ਪੰਜਾਬ ਵਿਜੀਲੈਂਸ ਬਿਊਰੋ ਵਾਂਗ ਸੀਬੀਆਈ ਅਤੇ ਈਡੀ ਵਰਗੀਆਂ ਕੇਂਦਰੀ ਜਾਂਚ ਏਜੰਸੀਆਂ ਵੀ ਆਪਣੀ ਭਰੋਸੇਯੋਗਤਾ ਗੁਆ ਬੈਠੀਆਂ ਹਨ,

Bhagwant MannBhagwant Mann

ਇਸ ਲਈ ਬਤੌਰ ਵਿਰੋਧੀ ਧਿਰ ਸਾਨੂੰ ਹਰ ਮਾਮਲੇ ਦੀ ਹਾਈਕੋਰਟ ਜਾਂ ਸੁਪਰੀਮ ਕੋਰਟ ਦੀ ਨਿਗਰਾਨੀ ਹੇਠ ਜਾਂਚ ਦੀ ਮੰਗ ਕਰਨੀ ਪੈ ਰਹੀ ਹੈ। ਮਾਨ ਨੇ ਕਿਹਾ ਕਿ 2022 ‘ਚ ਜੇਕਰ ਪੰਜਾਬ ਦੀ ਜਨਤਾ ਆਮ ਆਦਮੀ ਪਾਰਟੀ ਨੂੰ ਮੌਕਾ ਦਿੰਦੀ ਹੈ ਤਾਂ ਪੁਲਸ ਅਤੇ ਜਾਂਚ ਏਜੰਸੀਆਂ ਨੂੰ ਸਿਆਸੀ ਪ੍ਰਭਾਵ ਤੋਂ ਮੁਕਤ ਕਰ ਦਿੱਤਾ ਜਾਵੇਗਾ ਅਤੇ ਪੰਜਾਬ ਵਿਜੀਲੈਂਸ ਬਿਊਰੋ ਨੂੰ ਹੀ ਸੀਬੀਆਈ ਜਾਂ ਈਡੀ ਤੋਂ ਵੱਧ ਸਮਰੱਥ ਅਤੇ ਨਿਰਪੱਖ ਕਰ ਦਿੱਤਾ ਜਾਵੇਗਾ।    

Bhagwant MannBhagwant Mann

Punjabi News  ਨਾਲ ਜੁੜੀ ਹੋਰ ਅਪਡੇਟ ਲਗਾਤਾਰ ਹਾਸਲ ਕਰਨ ਲਈ ਸਾਨੂੰ  Facebook  ਤੇ ਲਾਈਕ Twitter  ਤੇ follow  ਕਰੋ।

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

ਕੀ ਵਾਪਿਸ India ਆਵੇਗਾ Goldy Brar ! Court ਨੇ ਸੁਣਾਇਆ ਸਖ਼ਤ ਫੈਸਲਾ

08 Jan 2026 4:44 PM

ਜਨਮਦਿਨ ਵਾਲੇ ਦਿਨ ਹੀ ਕੀਤਾ ਕਤਲ ਚਸ਼ਮਦੀਦ ਨੇ ਦੱਸਿਆ ਪੂਰਾ ਮਾਮਲਾ

08 Jan 2026 4:43 PM

ਬੰਦੀ ਸਿੰਘਾ ਤੇ ਭਾਜਪਾਈਆਂ ਦੇ ਦਿੱਤੇ ਬਿਆਨਾ ਦਾ ਭਰੋਸਾ ਨਾ ਕਰੋ-UAD Gurdeep Brar|Ram Rahim|BJP On bandi singh

07 Jan 2026 3:21 PM

ਕ/*ਤ*ਲ ਕੀਤੇ ਸਰਪੰਚ ਦੀ ਆਹ ਗਰੁੱਪ ਨੇ ਲਈ ਜ਼ਿੰਮੇਵਾਰੀ, ਦੱਸ'ਤੀ ਅੰਦਰਲੀ ਗੱਲ

05 Jan 2026 3:06 PM

ਪਾਕਿਸਤਾਨ 'ਚ ਪਤੀ ਸਮੇਤ ਸਰਬਜੀਤ ਕੌਰ ਗ੍ਰਿਫ਼ਤਾਰ, ਪਤੀ ਨਾਸਿਰ ਹੁਸੈਨ ਨੂੰ ਨਨਕਾਣਾ ਸਾਹਿਬ ਤੋਂ ਕੀਤਾ ਕਾਬੂ

05 Jan 2026 3:06 PM
Advertisement