ਮਹਿੰਗਾਈ ਘਟਾਉਣ ਅਤੇ ਕਿਸਾਨੀ ਬਚਾਉਣ ਲਈ ਡੀਜ਼ਲ ਅਤੇ ਟੈਕਸ ਘਟਾਉਣ ਮੋਦੀ ਤੇ ਕੈਪਟਨ ਸਰਕਾਰ
Published : Jul 4, 2020, 4:24 pm IST
Updated : Jul 4, 2020, 4:24 pm IST
SHARE ARTICLE
petrol  diesel prices
petrol diesel prices

ਮ ਆਦਮੀ ਪਾਰਟੀ ਪੰਜਾਬ ਨੇ ਖੇਤੀ ਖੇਤਰ ਨੂੰ ਰਾਹਤ ਦੇਣ ਲਈ ਡੀਜ਼ਲ 'ਤੇ ਟੈਕਸ ਘਟਾਉਣ ਦੀ ਫ਼ੌਰੀ ਮੰਗ ਰੱਖੀ ਹੈ।

ਚੰਡੀਗੜ੍ਹ: ਆਮ ਆਦਮੀ ਪਾਰਟੀ ਪੰਜਾਬ ਨੇ ਖੇਤੀ ਖੇਤਰ ਨੂੰ ਰਾਹਤ ਦੇਣ ਲਈ ਡੀਜ਼ਲ 'ਤੇ ਟੈਕਸ ਘਟਾਉਣ ਦੀ ਫ਼ੌਰੀ ਮੰਗ ਰੱਖੀ ਹੈ। ਪਾਰਟੀ ਹੈੱਡਕੁਆਟਰ ਤੋਂ ਜਾਰੀ ਬਿਆਨ ਰਾਹੀਂ ਪਾਰਟੀ ਦੇ ਕਿਸਾਨ-ਵਿੰਗ ਦੇ ਸੂਬਾ ਪ੍ਰਧਾਨ ਅਤੇ ਵਿਧਾਇਕ ਕੁਲਤਾਰ ਸਿੰਘ ਸੰਧਵਾਂ, ਵਿਧਾਇਕ ਮਨਜੀਤ ਸਿੰਘ ਬਿਲਾਸਪੁਰ ਅਤੇ ਜੈ  ਕਿਸ਼ਨ ਸਿੰਘ ਰੋੜੀ ਨੇ ਕਿਹਾ। 

Petrol price today petrol prices fall by 3 50 rupees after corona virus outbreakPetrol price 

ਕਿ ਕਹਿਰਾਂ ਦੀ ਗਰਮੀ, ਅਣਐਲਾਨੇ ਬਿਜਲੀ ਕੱਟਾਂ ਅਤੇ ਮੀਂਹ ਦੀ ਕਮੀ ਨੇ ਪਹਿਲਾਂ ਹੀ ਭਾਂਤ-ਭਾਂਤ ਦੀਆਂ ਚੁਨੌਤੀਆਂ ਦਾ ਸਾਹਮਣਾ ਕਰ ਰਹੇ ਕਿਸਾਨਾਂ ਦੀਆਂ ਮੁਸ਼ਕਲਾਂ ਹੋਰ ਵਧਾ ਦਿੱਤੀਆਂ ਹਨ। ਇਸ ਲਈ ਕੇਂਦਰ ਅਤੇ ਸੂਬਾ ਸਰਕਾਰਾਂ ਅੰਨਦਾਤਾ ਦੀ ਬਾਂਹ ਫੜਨ ਅਤੇ ਡੀਜ਼ਲ 'ਤੇ ਕੇਂਦਰੀ ਅਤੇ ਸੂਬਾਈ ਟੈਕਸ ਘਟਾਉਣ ਅਤੇ ਨਹਿਰੀ ਪਾਣੀ ਅਤੇ ਨਿਰਵਿਘਨ ਬਿਜਲੀ ਦੀ ਸਪਲਾਈ ਯਕੀਨੀ ਬਣਾਉਣ।

RainRain

ਕੁਲਤਾਰ ਸਿੰਘ ਸੰਧਵਾਂ ਨੇ ਕਿਹਾ ਕਿ ਦੇਸ਼ ਦੇ ਲੋਕ ਬੇਕਾਬੂ ਮਹਿੰਗਾਈ ਦੀ ਮਾਰ ਥੱਲੇ ਹਨ ਅਤੇ ਕੋਰੋਨਾ ਮਹਾਂਮਾਰੀ ਨੇ ਮਹਿੰਗਾਈ ਅਤੇ ਵਿੱਤੀ ਸੰਕਟ ਨੂੰ ਹੋਰ ਵਧਾ ਦਿੱਤਾ। ਦੁਨੀਆ ਭਰ ਦੀਆਂ ਸਰਕਾਰਾਂ ਜਿੱਥੇ ਆਪਣੇ ਨਾਗਰਿਕਾਂ ਨੂੰ ਇਸ ਗੰਭੀਰ ਵਿੱਤੀ ਸੰਕਟ 'ਚ ਉਭਾਰਨ ਲਈ ਜਿੱਥੇ ਵੱਡੇ-ਵੱਡੇ ਰਾਹਤ ਪੈਕੇਜ ਐਲਾਨ ਰਹੇ ਹਨ।

Corona  VirusCorona Virus

ਉੱਥੇ ਮਹਿੰਗਾਈ ਨੂੰ ਕਾਬੂ ਕਰਨ ਲਈ ਅੰਤਰਰਾਸ਼ਟਰੀ ਬਾਜ਼ਾਰ 'ਚ ਕੱਚੇ ਤੇਲ ਦੀਆਂ ਡਿੱਗੀਆਂ ਕੀਮਤਾਂ ਅਨੁਸਾਰ ਪੈਟਰੋਲੀਅਮ ਪਦਾਰਥਾਂ ਦੀਆਂ ਕੀਮਤਾਂ ਘਟਾ ਰਹੀਆਂ ਹਨ, ਪ੍ਰੰਤੂ ਸਾਡੀ ਕੇਂਦਰ ਅਤੇ ਪੰਜਾਬ ਸਰਕਾਰ ਡੀਜ਼ਲ ਪੈਟਰੋਲ ਦੀਆਂ ਕੀਮਤਾਂ 'ਚ ਲਗਾਤਾਰ ਵਾਧਾ ਕਰ ਰਹੀਆਂ ਹਨ। ਜੋ ਲੋਕ ਵਿਰੋਧੀ, ਦੇਸ਼ ਵਿਰੋਧੀ ਅਤੇ ਨਿੰਦਣਯੋਗ ਕਦਮ ਹੈ।

PetrolPetrol

ਜੈ ਕਿਸ਼ਨ ਸਿੰਘ ਰੋੜੀ ਅਤੇ ਮਨਜੀਤ ਸਿੰਘ ਬਿਲਾਸਪੁਰ ਨੇ ਮੰਗ ਕੀਤੀ ਕਿ ਕੇਂਦਰ ਅਤੇ ਸੂਬਾ ਸਰਕਾਰ ਕਿਸਾਨੀ ਦੇ ਹਿੱਤਾਂ ਦੇ ਮੱਦੇਨਜ਼ਰ ਡੀਜ਼ਲ ਉੱਤੇ ਆਪਣੇ ਆਪਣੇ ਟੈਕਸ ਘਟਾਉਣ ਜੋ ਅਸਲ ਕੀਮਤ ਉੱਤੇ 60 ਤੋਂ 70 ਫ਼ੀਸਦੀ ਵੱਧ ਬਣਦੇ ਹਨ।

Diesel Price FallDiesel

ਸੰਧਵਾਂ ਸਮੇਤ 'ਆਪ' ਵਿਧਾਇਕਾਂ ਨੇ ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ, ਸੁਖਬੀਰ ਸਿੰਘ ਬਾਦਲ ਅਤੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਡੀਜ਼ਲ ਪੈਟਰੋਲ ਦੀਆਂ ਕੀਮਤਾਂ ਬਾਰੇ ਕੀਤੀ ਜਾ ਰਹੀ ਬਿਆਨਬਾਜ਼ੀ ਨੂੰ ਮਹਿਜ਼ ਡਰਾਮਾ ਕਰਾਰ ਦਿੰਦੇ ਹੋਏ ਕਿਹਾ। 

ਕਿ ਜਿੱਥੇ ਹਰਸਿਮਰਤ ਕੌਰ ਬਾਦਲ ਨੂੰ ਆਪਣੀ ਵਜ਼ੀਰੀ ਦੀ ਫ਼ਿਕਰ ਕੀਤੇ ਬਿਨਾਂ ਮੋਦੀ ਸਰਕਾਰ ਵਿਰੁੱਧ ਮੋਰਚਾ ਖੋਲ੍ਹਣਾ ਚਾਹੀਦਾ ਹੈ। ਉੱਥੇ ਕੈਪਟਨ ਅਮਰਿੰਦਰ ਸਿੰਘ ਨੂੰ ਵੀ ਡੀਜ਼ਲ 'ਤੇ ਸੂਬੇ ਦੇ ਹਿੱਸੇ ਦਾ ਵੈਟ (ਟੈਕਸ) ਘਟਾ ਕੇ ਕਿਸਾਨਾਂ ਨੂੰ ਰਾਹਤ ਦੇਣੀ ਚਾਹੀਦੀ ਹੈ।

ਆਪ' ਵਿਧਾਇਕਾਂ ਨੇ ਮੰਗ ਕੀਤੀ ਕਿ ਕੈਪਟਨ ਸਰਕਾਰ ਘਰੇਲੂ ਖਪਤਕਾਰਾਂ ਅਤੇ ਖੇਤੀ ਖੇਤਰ ਲਈ ਬਿਜਲੀ ਸਪਲਾਈ 'ਚ ਅਣਐਲਾਨੇ ਬਿਜਲੀ ਕੱਟ ਬੰਦ ਕਰੇ ਅਤੇ ਸਿੰਚਾਈ ਲਈ ਨਹਿਰੀ ਪਾਣੀ ਦੀ ਸਪਲਾਈ ਟੇਲ ਤੱਕ ਯਕੀਨੀ ਬਣਾਵੇ ਤਾਂ ਕਿ ਕਿਸਾਨਾਂ ਨੂੰ ਡੀਜ਼ਲ ਜਲਾ ਕੇ ਫ਼ਸਲਾਂ, ਸਬਜ਼ੀਆਂ ਅਤੇ ਬਾਗ਼ਬਾਨੀ ਪਾਲਨ ਦੀ ਲੋੜ ਹੀ ਨਾ ਪਵੇ।

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਕਿਉਂ ਪੰਜਾਬੀਆਂ 'ਚ ਸਭ ਤੋਂ ਵੱਧ ਵਿਦੇਸ਼ ਜਾਣ ਦਾ ਜਨੂੰਨ, ਕਿਵੇਂ ਘਟੇਗੀ ਵੱਧਦੀ ਪਰਵਾਸ ਦੀ ਪਰਵਾਜ਼ ?

06 Aug 2025 9:27 PM

Donald Trump ਨੇ India 'ਤੇ ਲੱਗਾ ਦਿੱਤਾ 50% Tariff, 24 ਘੰਟਿਆਂ 'ਚ ਲਗਾਉਣ ਦੀ ਦਿੱਤੀ ਸੀ ਧਮਕੀ

06 Aug 2025 9:20 PM

Punjab Latest Top News Today | ਦੇਖੋ ਕੀ ਕੁੱਝ ਹੈ ਖ਼ਾਸ | Spokesman TV | LIVE | Date 03/08/2025

03 Aug 2025 1:23 PM

ਸ: ਜੋਗਿੰਦਰ ਸਿੰਘ ਦੇ ਸ਼ਰਧਾਂਜਲੀ ਸਮਾਗਮ ਮੌਕੇ ਕੀਰਤਨ ਸਰਵਣ ਕਰ ਰਹੀਆਂ ਸੰਗਤਾਂ

03 Aug 2025 1:18 PM

Ranjit Singh Gill Home Live Raid :ਰਣਜੀਤ ਗਿੱਲ ਦੇ ਘਰ ਬਾਹਰ ਦੇਖੋ ਕਿੱਦਾਂ ਦਾ ਮਾਹੌਲ.. Vigilance raid Gillco

02 Aug 2025 3:20 PM
Advertisement