ਪ੍ਰੇਮ ਸਬੰਧਾਂ ਦੇ ਚੱਲਦੇ ਚੱਲੀਆਂ ਤਾਬੜ ਤੋੜ ਗੋਲੀਆਂ, ਇੱਕੋ ਪਰਿਵਾਰ ਦੇ 4 ਜੀਆਂ ਦੀ ਮੌਤ

By : GAGANDEEP

Published : Jul 4, 2021, 11:23 am IST
Updated : Jul 5, 2021, 1:09 pm IST
SHARE ARTICLE
Four members of the same family were killed in a shootout over a love affair
Four members of the same family were killed in a shootout over a love affair

2 ਲੋਕ ਗੰਭੀਰ ਰੂਪ ਵਿਚ ਜ਼ਖ਼ਮੀ

ਗੁਰਦਾਸਪੁਰ(ਨਿਤਿਨ ਲੂਥਰਾ) ਜ਼ਿਲ੍ਹਾ ਗੁਰਦਾਸਪੁਰ ਦੇ ਪਿੰਡ ਬੱਲੜਵਾਲ ਵਿਖੇ ਉਸ ਸਮੇਂ ਸਨਸਨੀ ਫੈਲ ਗਈ, ਜਦੋਂ ਪ੍ਰੇਮ ਸੰਬੰਧਾਂ ਨੂੰ ਲੈਕੇ ਇੱਕੋ ਪਰਿਵਾਰ ਦੇ 4 ਲੋਕਾਂ ਦਾ ਕਤਲ ਕਰ ਦਿਤਾ ਗਿਆ ਅਤੇ 2 ਲੋਕ ਗੰਭੀਰ ਰੂਪ ਵਿਚ ਜਖ਼ਮੀ ਹੋ ਗਏ।

Four members of the same family were killed in a shootout over a love affairFour members of the same family were killed in a shootout over a love affair

ਜਾਣਕਾਰੀ ਮੁਤਾਬਕ ਖੇਤ ਵਿੱਚ ਮੁੰਡੇ ਦਾ ਪਰਿਵਾਰ ਪਾਣੀ ਲਗਾ ਰਿਹਾ ਸੀ, ਕਿ ਕੁੜੀ ਦੇ ਪਰਿਵਾਰ ਨੇ ਗੋਲੀਆਂ ਚਲਾਉਣੀਆਂ ਸ਼ੁਰੂ ਕਰ ਦਿੱਤੀਆਂ ਜਿਸ ਨਾਲ 4 ਲੋਕਾਂ ਦੀ ਮੌਕੇ ਤੇ ਹੀ ਮੌਤ ਹੋ ਗਈ ਹੈ। ਮਰਨ ਵਾਲੇ ਅਤੇ ਜ਼ਖਮੀ ਇਕੋ ਹੀ ਪਰਿਵਾਰ ਦੇ ਲੋਕ ਦੱਸੇ ਜਾ ਰਹੇ ਹਨ  ਮ੍ਰਿਤਕਾਂ ਦੀ ਪਛਾਣ ਜਸਵੀਰ ਸਿੰਘ, ਮੰਗਲ ਸਿੰਘ, ਸੁਖਵਿੰਦਰਸਿੰਘ ਤੇ ਬੱਬਨ ਦੀਪ ਵਜੋਂ ਹਈ ਹੈ।


Four members of the same family were killed in a shootout over a love affairFour members of the same family were killed in a shootout over a love affai

ਜਾਣਕਾਰੀ ਦਿੰਦੇ ਹੋਏ ਸਿਵਲ ਹਸਪਤਾਲ ਵਿਚ ਦਾਖਲ ਜ਼ਖਮੀ ਹਰਮਨ ਸਿੰਘ ਅਤੇ ਜਸਨਪ੍ਰੀਤ ਸਿੰਘ ਨੇ ਦੱਸਿਆ, ਕਿ ਉਸਦੇ ਭਰਾ ਦੇ ਪ੍ਰੇਮ ਸਬੰਧ ਪਿੰਡ ਦੀ ਹੀ ਰਹਿਣ ਵਾਲੀ ਇਕ ਕੁੜੀ ਦੇ ਨਾਲ ਸਨ, ਉਸ ਕੁੜੀ ਦੇ ਪਰਿਵਾਰ ਨੂੰ ਪਤਾ ਲੱਗ ਗਿਆ ਸੀ। ਸ਼ਨੀਵਾਰ ਸਵੇਰੇ ਲੜਕੇ ਦਾ ਪਰਿਵਾਰ ਅਪਣੇ ਖੇਤਾਂ ਵਿਚ ਕੰਮ ਕਰ ਰਿਹਾ ਸੀ ਅਤੇ ਇਸੇ ਦੌਰਾਨ ਕੁੜੀ ਦਾ ਪਿਤਾ ਅਤੇ ਕੁਝ ਹੋਰ ਲੋਕ ਵੀ ਉਥੇ ਆ ਗਏ ਅਤੇ ਅਚਾਨਕ ਉਨ੍ਹਾਂ ਨੇ ਹਮਲਾ ਕਰ ਦਿਤਾ। ਉਨ੍ਹਾਂ ਵੱਲੋਂ ਗੋਲੀਆਂ ਚਲਾਈਆਂ ਗਈਆਂ, ਗੋਲੀ ਲੱਗਣ ਕਾਰਨ ਚਾਰ ਲੋਕਾਂ ਦੀ ਮੌਤ ਹੋ ਗਈ ਅਤੇ 2 ਲੋਕ ਗੰਭੀਰ ਰੂਪ ਵਿਚ ਜਖ਼ਮੀ ਹੋ ਗਏ। 

DoctorDoctor

ਉਥੇ ਹੀ ਜ਼ਖਮੀਆਂ ਦਾ ਇਲਾਜ ਕਰ ਰਹੇ ਡਾ. ਗੁਰਸ਼ਰਨ ਸਿੰਘ ਨੇ ਦੱਸਿਆ ਕਿ ਜਖਮੀ ਲੋਕਾਂ ਦੀ ਹਾਲਤ ਨੂੰ ਦੇਖਦਿਆਂ ਉਨ੍ਹਾਂ ਨੂੰ ਅੰਮ੍ਰਿਤਸਰ ਰੈਫਰ ਕੀਤਾ ਜਾ ਰਿਹਾ ਹੈ। ਘਟਨਾ ਦੀ ਇਤਲਾਹ ਮਿਲਦੇ ਹੀ ਮੌਕੇ ਉੱਤੇ ਪਹੁੰਚੇ ਅਧਿਕਾਰੀ ਡੀ ਐਸ ਪੀ ਹਰਕਿਸ਼ਨ ਸਿੰਘ ਨੇ ਦੱਸਿਆ ਕਿ ਤਫਤੀਸ਼ ਕੀਤੀ ਜਾ ਰਹੀ ਹੈ ਬਿਆਨਾਂ ਦੇ ਅਧਾਰ ਤੇ ਕੇਸ ਦਰਜ ਕਰਦੇ ਹੋਏ ਅਗਲੀ ਕਾਰਵਾਈ ਕੀਤੀ ਜਵੇਗੀ। ਪੁਲਿਸ ਵੱਲੋਂ ਘਟਨਾ ਦੀ ਤਫਤੀਸ਼ ਮਗਰੋਂ ਹੀ ਤਸਵੀਰ ਸਾਫ ਹੋ ਸਕੇਗੀ ਕਿ ਅਸਲ ਕਾਰਨ ਕੀ ਸਨ। ਫਿਲਹਾਲ ਦੋਸ਼ੀ ਮੌਕੇ ਤੋਂ ਫਰਾਰ ਦੱਸੇ ਜਾ ਰਹੇ ਹਨ ਤੇ ਪੁਲਿਸ ਵੱਲੋਂ ਉਨਾਂ ਦੀ ਭਾਲ ਜਾਰੀ ਹੈ।

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

Lawrence ਦਾ ਜਿਗਰੀ ਯਾਰ ਹੀ ਬਣਿਆ ਜਾਨੀ ਦੁਸ਼ਮਣ, ਦਿੱਤੀ ਧਮਕੀ.....

22 Nov 2025 3:01 PM

ਸੁਖਦੇਵ ਸਿੰਘ ਭੁੱਚੋ ਵਾਲੇ ਬਾਰੇ ਸਨਸਨੀਖੇਜ ਖੁਲਾਸੇ

21 Nov 2025 2:57 PM

Anmol Bishnoi Brother: ਹੁਣ ਗੈਂਗਸਟਰਾਂ ਨੂੰ ਪਈ ਆਪਣੀ ਜਾਨ ਦੀ ਫਿਕਰ, ਅਨਮੋਲ ਦੇ ਭਰਾ ਨੇ ਕੈਮਰੇ ਅੱਗੇ ਲਗਾਈ ਗੁਹਾਰ

20 Nov 2025 8:49 AM

ਹਾਈਕੋਰਟ ਨੇ ਰਾਜਾ ਵੜਿੰਗ ਦੇ ਮਾਮਲੇ 'ਚ SC ਕਮਿਸ਼ਨ ਨੂੰ ਪਾਈ ਝਾੜ ਕੇਸ ਤੋਂ ਦੂਰ ਰਹਿਣ ਦੀ ਦਿੱਤੀ ਸਲਾਹ, ਨਹੀਂ ਤਾਂ...

21 Nov 2025 2:56 PM

Anmol Bishnoi ਦੇ ਭਾਰਤ ਆਉਣ ਨਾਲ Moosewala ਕਤਲ ਕੇਸ 'ਚ ਇਨਸਾਫ਼ ਦੀ ਵਧੀ ਆਸ ?

20 Nov 2025 8:48 AM
Advertisement