ਕਿਸਾਨਾਂ ਨੂੰ ਘੱਟੋ-ਘੱਟ 8 ਘੰਟੇ ਨਿਰਵਿਘਨ ਬਿਜਲੀ ਸਪਲਾਈ ਯਕੀਨੀ ਬਣਾਈ ਜਾ ਰਹੀ ਹੈ : ਵੇਨੂੰ ਪ੍ਰਸਾਦ
Published : Jul 4, 2021, 3:59 pm IST
Updated : Jul 4, 2021, 3:59 pm IST
SHARE ARTICLE
 Regular minimum 8 hrs electricity supply being ensured to farmers: A Venu Prasad
Regular minimum 8 hrs electricity supply being ensured to farmers: A Venu Prasad

ਰਹੱਦੀ ਜ਼ੋਨ ਗੁਰਦਾਸਪੁਰ, ਸਬ-ਅੰਮਿ੍ਰਤਸਰ ਅਤੇ ਤਰਨ ਤਾਰਨ ਨੂੰ ਸ਼ਨਿਚਰਵਾਰ ਵਾਲੇ ਦਿਨ ਔਸਤਨ 12.4 ਘੰਟੇ ਸਪਲਾਈ ਦਿੱਤੀ ਗਈ

ਚੰਡੀਗੜ : ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਦਿਸ਼ਾ-ਨਿਰਦੇਸ਼ਾਂ ‘ਤੇ ਪੰਜਾਬ ਰਾਜ ਪਾਵਰ ਕਾਰਪੋਰੇਸ਼ਨ ਲਿਮਟਡ (ਪੀ.ਐਸ.ਪੀ.ਸੀ.ਐਲ.) ਵਲੋਂ ਝੋਨੇ ਦੀ ਬਿਜਾਈ ਲਈ ਰੋਜ਼ਾਨਾ 8 ਘੰਟੇ ਨਿਰਵਿਘਨ ਬਿਜਲੀ ਸਪਲਾਈ ਨੂੰ ਯਕੀਨੀ ਬਣਾਇਆ ਜਾ ਰਿਹਾ ਹੈ। ਘਰੇਲੂ ਬਿਜਲੀ ਸਪਲਾਈ ਵਿੱਚ ਭਾਰੀ ਮੰਗ ਦੇ ਬਾਵਜੂਦ ਕਿਸਾਨਾਂ ਨੂੰ 8 ਘੰਟੇ  ਬਿਜਲੀ ਦਿੱਤੀ ਜਾ ਰਹੀ ਹੈ।

PSPCLPSPCL

ਇਸ ਸਬੰਧੀ ਜਾਣਕਾਰੀ ਦਿੰਦਿਆਂ ਪੀ.ਐਸ.ਪੀ.ਸੀ.ਐਲ. ਦੇ ਚੀਫ ਮੈਨੇਜਿੰਗ ਡਾਇਰੈਕਟਰ (ਸੀ.ਐਮ.ਡੀ.) ਏ. ਵੇਨੂੰ ਪ੍ਰਸਾਦ ਨੇ ਦੱਸਿਆ ਕਿ ਮੌਜੂਦਾ ਸਮੇਂ ਚੱਲ ਰਹੀ ਝੋਨੇ ਦੀ ਬਿਜਾਈ ਦੇ ਮੱਦੇਨਜ਼ਰ ਖੇਤੀਬਾੜੀ ਖੇਤਰ ਸਬੰਧੀ ਲੋੜਾਂ ਨੂੰ ਪੂਰਾ ਕਰਨ ਲਈ  ਵਿਭਾਗ ਵਲੋਂ ਤਰਜੀਹੀ ਤੌਰ ’ਤੇ  ਰਾਜ ਭਰ ਦੇ ਕਿਸਾਨਾਂ ਨੂੰ ਘੱਟੋ-ਘੱਟ ਅੱਠ ਘੰਟੇ ਬਿਜਲੀ ਸਪਲਾਈ ਦਿੱਤੀ ਜਾ ਰਹੀ ਹੈ ।

ਖੇਤੀ ਕਾਰਜਾਂ ਲਈ ਦਿੱਤੀ ਜਾ ਰਹੀ ਬਿਜਲੀ ਸਪਲਾਈ ਸਬੰਧੀ ਅੰਕੜਿਆਂ ਦਾ ਹਵਾਲਾ ਦਿੰਦੇ ਹੋਏ ਸੀ.ਐੱਮ.ਡੀ. ਨੇ ਦੱਸਿਆ ਕਿ ਸਰਹੱਦੀ ਜ਼ੋਨ ਗੁਰਦਾਸਪੁਰ, ਸਬ-ਅੰਮਿ੍ਰਤਸਰ ਅਤੇ ਤਰਨ ਤਾਰਨ ਨੂੰ ਸ਼ਨਿਚਰਵਾਰ ਵਾਲੇ ਦਿਨ ਔਸਤਨ 12.4 ਘੰਟੇ ਸਪਲਾਈ ਜਦਕਿ ਉੱਤਰੀ ਜ਼ੋਨ ਕਪੂਰਥਲਾ, ਜਲੰਧਰ, ਹੁਸ਼ਿਆਰਪੁਰ ਅਤੇ ਨਵਾਂ ਸ਼ਹਿਰ ਜਿਲਿਆਂ ਨੂੰ ਇਸੇ ਦਿਨ ਔਸਤਨ 10.3 ਘੰਟੇ ਬਿਜਲੀ ਸਪਲਾਈ ਪ੍ਰਾਪਤ ਹੋਈ।

Photo

ਵਿਭਾਗ ਦੇ ਬੁਲਾਰੇ ਨੇ ਦੱਸਿਆ ਕਿ ਇਸੇ ਤਰਾਂ ਦੱਖਣੀ ਜ਼ੋਨ ਵਿੱਚ ਪੈਂਦੇ ਪਟਿਆਲਾ, ਸੰਗਰੂਰ, ਬਰਨਾਲਾ, ਰੋਪੜ ਅਤੇ ਮੁਹਾਲੀ ਜ਼ਿਲਿਆਂ ਨੂੰ ਇਸੇ ਸਮੇਂ ਦੌਰਾਨ ਨੂੰ ਔਸਤਨ 9.6 ਘੰਟੇ ਬਿਜਲੀ ਸਪਲਾਈ ਮਿਲੀ । ਬਠਿੰਡਾ, ਫਰੀਦਕੋਟ, ਸ੍ਰੀ ਮੁਕਤਸਰ ਸਾਹਿਬ ਅਤੇ ਫਿਰੋਜ਼ਪੁਰ ਦੇ ਇਲਾਕਿਆਂ ਨੂੰ ਇਸੇ ਦਿਨ ਔਸਤਨ 8.9 ਘੰਟੇ ਬਿਜਲੀ ਸਪਲਾਈ ਪ੍ਰਾਪਤ ਹੋਈ। ਇਸ ਤਰਾਂ ਇਸੇ ਸੈਕਟਰ  ਨੂੰ ਇਸੇ ਦਿਨ ਔਸਤਨ ਕੁੱਲ 9.8 ਘੰਟੇ ਬਿਜਲੀ ਸਪਲਾਈ ਦਿੱਤੀ ਗਈ।

ਸਾਰੇ ਖੇਤਰਾਂ ਲਈ ਸੁਚੱਜੀ ਬਿਜਲੀ ਸਪਲਾਈ ਨੂੰ ਯਕੀਨੀ ਬਣਾਉਣ ਲਈ ਸਰਕਾਰ ਦੀ ਵਚਨਬੱਧਤਾ ਨੂੰ ਦੁਹਰਾਉਂਦਿਆਂ, ਚੀਫ ਮੈਨੇਜਿੰਗ ਡਾਇਰੈਕਟਰ ਨੇ ਕਿਹਾ ਕਿ ਲੋਕਾਂ ਨੂੰ ਕਿਸੇ ਕਿਸਮ ਦੀ  ਪਰੇਸ਼ਾਨੀ ਤੋਂ ਬਚਾਉਣ ਲਈ ਮੰਗ ਅਤੇ ਸਪਲਾਈ ਸਮੀਕਰਨ ਨੂੰ ਜਲਦੀ ਸੰਤੁਲਿਤ ਕਰਨ ਲਈ ਸਾਰੇ ਸੰਭਵ ਯਤਨ ਕੀਤੇ ਜਾ ਰਹੇ ਹਨ।    

SHARE ARTICLE

ਏਜੰਸੀ

Advertisement

Lawrence ਦਾ ਜਿਗਰੀ ਯਾਰ ਹੀ ਬਣਿਆ ਜਾਨੀ ਦੁਸ਼ਮਣ, ਦਿੱਤੀ ਧਮਕੀ.....

22 Nov 2025 3:01 PM

ਸੁਖਦੇਵ ਸਿੰਘ ਭੁੱਚੋ ਵਾਲੇ ਬਾਰੇ ਸਨਸਨੀਖੇਜ ਖੁਲਾਸੇ

21 Nov 2025 2:57 PM

Anmol Bishnoi Brother: ਹੁਣ ਗੈਂਗਸਟਰਾਂ ਨੂੰ ਪਈ ਆਪਣੀ ਜਾਨ ਦੀ ਫਿਕਰ, ਅਨਮੋਲ ਦੇ ਭਰਾ ਨੇ ਕੈਮਰੇ ਅੱਗੇ ਲਗਾਈ ਗੁਹਾਰ

20 Nov 2025 8:49 AM

ਹਾਈਕੋਰਟ ਨੇ ਰਾਜਾ ਵੜਿੰਗ ਦੇ ਮਾਮਲੇ 'ਚ SC ਕਮਿਸ਼ਨ ਨੂੰ ਪਾਈ ਝਾੜ ਕੇਸ ਤੋਂ ਦੂਰ ਰਹਿਣ ਦੀ ਦਿੱਤੀ ਸਲਾਹ, ਨਹੀਂ ਤਾਂ...

21 Nov 2025 2:56 PM

Anmol Bishnoi ਦੇ ਭਾਰਤ ਆਉਣ ਨਾਲ Moosewala ਕਤਲ ਕੇਸ 'ਚ ਇਨਸਾਫ਼ ਦੀ ਵਧੀ ਆਸ ?

20 Nov 2025 8:48 AM
Advertisement