ਲੁਧਿਆਣਾ ਦੀ ਟਾਇਰ ਫ਼ੈਕਟਰੀ ’ਚ ਲੱਗੀ ਭਿਆਨਕ ਅੱਗ
Published : Jul 4, 2021, 12:14 am IST
Updated : Jul 4, 2021, 12:14 am IST
SHARE ARTICLE
image
image

ਲੁਧਿਆਣਾ ਦੀ ਟਾਇਰ ਫ਼ੈਕਟਰੀ ’ਚ ਲੱਗੀ ਭਿਆਨਕ ਅੱਗ

ਲੁਧਿਆਣਾ, 3 ਜੁਲਾਈ (ਪ੍ਰਮੋਦ ਕੌਸ਼ਲ) : ਲੁਧਿਆਣਾ ਦੇ ਆਰ.ਕੇ ਰੋਡ ’ਤੇ ਸਥਿਤ ਇਕ ਟਾਇਰ ਫੈਕਟਰੀ ’ਚ ਸਵੇਰ ਸਮੇਂ ਅੱਗ ਲੱਗਣ ਦੀ ਜਾਣਕਾਰੀ ਮਿਲੀ। ਇਸ ਦੇ ਚਲਦਿਆਂ ਫੈਕਟਰੀ ’ਚ ਪਿਆ ਲੱਖਾਂ ਰੁਪਇਆਂ ਦਾ ਸਮਾਨ ਸੜ ਕੇ ਸੁਆਹ ਹੋ ਗਿਆ। ਮੌਕੇ ’ਤੇ ਪਹੁੰਚੀਆਂ ਫਾਇਰ ਬਿ੍ਰਗੇਡ ਦੀਆਂ 70 ਤੋਂ ਵੱਧ ਗੱਡੀਆਂ ਨੇ ਕੜੀ ਮਸ਼ੱਕਤ ਤੋਂ ਬਾਅਦ ਅੱਗ ’ਤੇ ਕਾਬੂ ਪਾਇਆ। ਫਾਇਰ ਬਿ੍ਰਗੇਡ ਦੇ ਅਧਿਕਾਰੀਆਂ ਨੇ ਦਸਿਆ ਕਿ ਅੱਗ ਲੱਗਣ ਦੇ ਸਹੀ ਕਾਰਨ ਤਾਂ ਬਾਅਦ ਵਿਚ ਪਤਾ ਲੱਗਣਗੇ ਪਰ ਅੱਗ ਕਾਫ਼ੀ ਭਿਆਨਕ ਸੀ ਜਿਸ ਕਰ ਕੇ ਮਾਲੀ ਨੁਕਸਾਨ ਕਾਫ਼ੀ ਹੋਇਆ। ਉਨ੍ਹਾਂ ਦਸਿਆ ਕਿ ਇਸ ਹਾਦਸੇ ਦੌਰਾਨ ਕਿਸੇ ਤਰ੍ਹਾਂ ਦਾ ਕੋਈ ਜਾਨੀ ਨੁਕਸਾਨ ਨਹੀਂ ਹੋਇਆ ਅਤੇ ਬਚਾਅ ਰਿਹਾ। ਉਨ੍ਹਾਂ ਦਸਿਆ ਕਿ 70 ਤੋਂ 80 ਦੇ ਕਰੀਬ ਗੱਡੀਆਂ ਦੇ ਪਾਣੀ ਨਾਲ ਅੱਗ ’ਤੇ ਕਾਬੂ ਪਾਇਆ ਜਾ ਸਕਿਆ।
Ldh_Parmod_3_5, 5 1, 5 2, 5 3: ਲੁਧਿਆਣਾ ਦੇ ਆਰ.ਕੇ ਰੋਡ ਤੇ ਸਥਿਤ ਇੱਕ ਟਾਇਰ ਫੈਕਟ੍ਰੀ ‘ਚ ਲੱਗੀ ਅੱਗ ਤੇ ਕਾਬੂ ਪਾਉਣ ਦੀ ਕੋਸ਼ਿਸ਼ ਕਰਦੇ ਫਾਇਰ ਬਿ੍ਰਗੇਡ ਦੇ ਅਧਿਕਾਰੀ

SHARE ARTICLE

ਏਜੰਸੀ

Advertisement

'ਜਿਹੜੀਆਂ ਮੈਂ ਪਿੰਨੀਆਂ ਬਣਾ ਕੇ ਲੈ ਕੇ ਗਈ ਜਰਮਨ, ਜਿਸ ਜਿਸ ਨੇ ਖਾਧੀਆਂ ਲੜ ਰਿਹਾ ਜ਼ਿੰਦਗੀ ਅਤੇ ਮੌਤ ਦੀ ਲੜਾਈ !

06 Feb 2026 3:07 PM

'ਮੁੱਛਾਂ ਨੂੰ ਜਿੰਨੇ ਮਰੋੜੇ ਦੇਣੇ ਨੇ ਦੇ ਲਵੇ, ਮੈਂ ਕਿਹੜਾ ਚੂੜੀਆਂ ਪਾਈਆਂ' | Talbir Gill Interview On Majithia

05 Feb 2026 3:00 PM

ਇੱਕੋ ਪਿੰਡ ਦੇ ਮੁੰਡਾ ਕੁੜੀ ਨੇ ਆਪਸ 'ਚ ਕੀਤਾ ਵਿਆਹ, ਦੇਖੋ ਪੁਲਿਸ ਨੇ ਕੀ ਕਿਹਾ ?

05 Feb 2026 2:58 PM

ਸੰਸਦ ਬਾਹਰ ਰਵਨੀਤ ਬਿੱਟੂ ਤੇ ਰਾਹੁਲ ਗਾਂਧੀ ਦੀ ਬਹਿਸ ਨਾਲ਼ ਗਰਮਾਈ ਸਿਆਸਤ,

04 Feb 2026 3:11 PM

ਰਾਹੁਲ ਦੇ ਗੱਦਾਰ ਵਾਲੇ ਬਿਆਨ ਮਗਰੋਂ ਭੜਕੇ ਰਵਨੀਤ ਬਿੱਟੂ

04 Feb 2026 3:10 PM
Advertisement