ਮਾਨ ਸਰਕਾਰ ਦੀ ਕੈਬਨਿਟ ਵਿਚ ਸ਼ਾਮਲ ਹੋਏ 5 ਨਵੇਂ ਮੰਤਰੀ
Published : Jul 4, 2022, 7:06 pm IST
Updated : Jul 4, 2022, 7:06 pm IST
SHARE ARTICLE
 5 new ministers join Mann's cabinet
5 new ministers join Mann's cabinet

-ਪੰਜਾਬ ਵਿੱਚ ਪਾਰਦਰਸ਼ੀ ਸਰਕਾਰ ਦੇਣ ਲਈ ਮੇਰੇ ਸਾਰੇ ਮੰਤਰੀ ਇਮਾਨਦਾਰੀ ਅਤੇ ਤਨਦੇਹੀ ਨਾਲ ਕੰਮ ਕਰਨਗੇ: ਭਗਵੰਤ ਮਾਨ

 
 

ਚੰਡੀਗੜ੍ਹ : ਭਗਵੰਤ ਮਾਨ ਦੀ ਅਗਵਾਈ ਵਾਲੀ ਆਮ ਆਦਮੀ ਪਾਰਟੀ (ਆਪ) ਸਰਕਾਰ ਨੇ ਸੋਮਵਾਰ ਨੂੰ ਆਪਣੇ ਮੰਤਰੀ ਮੰਡਲ ਦਾ ਪਹਿਲਾਂ ਵਿਸਥਾਰ ਕੀਤਾ ਅਤੇ ਪੰਜਾਬ ਰਾਜ ਭਵਨ ਦੇ ਕੰਪਲੈਕਸ ਅੰਦਰ ਗੁਰੂ ਨਾਨਕ ਦੇਵ ਆਡੀਟੋਰੀਅਮ ਵਿੱਚ ਪੰਜ ਵਿਧਾਇਕਾਂ ਨੂੰ ਕੈਬਿਨਟ ਮੰਤਰੀਆਂ ਵਜੋਂ ਸਹੁੰ ਚੁਕਾਈ ਗਈ। ਪੰਜਾਬ ਦੇ ਰਾਜਪਾਲ ਬਨਵਾਰੀਲਾਲ ਪੁਰੋਹਿਤ ਨੇ ਸੁਨਾਮ ਤੋਂ ਦੋ ਵਾਰ ਵਿਧਾਇਕ ਅਮਨ ਅਰੋੜਾ ਸਮੇਤ ਨਵੇਂ ਬਣੇ ਮੰਤਰੀਆਂ ਨੂੰ ਅਹੁਦੇ ਅਤੇ ਭੇਦ ਗੁਪਤ ਰੱਖਣ ਦੀ ਸਹੁੰ ਚੁਕਾਈ।

file photo 

ਗੁਰੂਹਰਸਹਾਏ ਤੋਂ ਵਿਧਾਇਕ ਫੌਜਾ ਸਿੰਘ ਸਰਾਰੀ,  ਅੰਮ੍ਰਿਤਸਰ ਦੱਖਣੀ ਤੋਂ ਵਿਧਾਇਕ ਡਾ. ਇੰਦਰਬੀਰ ਸਿੰਘ ਨਿੱਝਰ, ਸਮਾਣਾ ਤੋਂ ਵਿਧਾਇਕ ਚੇਤਨ ਸਿੰਘ ਜੌੜਮਾਜਰਾ ਅਤੇ ਖਰੜ ਤੋਂ ਵਿਧਾਇਕ ਅਨਮੋਲ ਗਗਨ ਮਾਨ ਨੂੰ 'ਆਪ' ਸਰਕਾਰ 'ਚ ਨਵੇਂ ਮੰਤਰੀ ਬਣਾਇਆ ਗਿਆ ਹੈ।  

CM Bhagwant MannCM Bhagwant Mann

ਪੰਜਾਬ ਵਿੱਚ ਵਿਧਾਨ ਸਭਾ ਚੋਣਾਂ ਵਿੱਚ 117 'ਚੋਂ 92 ਸੀਟਾਂ ਜਿੱਤ ਹਾਸਿਲ ਕਰਕੇ ਸੱਤਾ ਵਿੱਚ ਆਈ ਆਮ ਆਦਮੀ ਪਾਰਟੀ ਦਾ ਸਰਕਾਰ ਦਾ ਇਹ ਪਹਿਲਾ ਮੰਤਰੀ ਮੰਡਲ ਵਿਸਥਾਰ ਸੀ। ਸਹੁੰ ਚੁੱਕ ਸਮਾਗਮ ਤੋਂ ਬਾਅਦ ਮੁੱਖ ਮੰਤਰੀ ਭਗਵੰਤ ਮਾਨ ਨੇ ਆਪਣੇ ਨਵੇਂ ਕੈਬਨਿਟ ਮੈਂਬਰਾਂ 'ਤੇ ਭਰੋਸਾ ਪ੍ਰਗਟਾਉਂਦਿਆਂ ਕਿਹਾ ਕਿ ਉਹ ਸੂਬੇ ਨੂੰ ਮੁੜ 'ਰੰਗਲਾ ਪੰਜਾਬ' ਬਣਾਉਣ ਲਈ ਪੰਜਾਬ ਅਤੇ ਇਸ ਦੇ ਲੋਕਾਂ ਦੀ ਬਿਹਤਰੀ ਲਈ ਤਨਦੇਹੀ ਨਾਲ ਕੰਮ ਕਰਨਗੇ। 

"ਅਸੀਂ ਲੋਕਾਂ ਦੀਆਂ ਸਾਰੀਆਂ ਉਮੀਦਾਂ 'ਤੇ ਖਰਾ ਉਤਰਾਂਗੇ। ਪੰਜਾਬ ਵਿੱਚ ਪਾਰਦਰਸ਼ੀ ਸਰਕਾਰ ਦੇਣ ਲਈ ਮੇਰੇ ਸਾਰੇ ਮੰਤਰੀ ਇਮਾਨਦਾਰੀ ਨਾਲ ਕੰਮ ਕਰਨਗੇ," ਮਾਨ ਨੇ ਮੀਡੀਆ ਨੂੰ ਕਿਹਾ। ਉਹਨਾਂ ਕਿਹਾ ਕਿ ਪਿਛਲੇ 75 ਸਾਲਾਂ 'ਚ ਸਰਕਾਰਾਂ ਨੇ ਸਿਰਫ ਪੰਜਾਬ ਨੂੰ ਬਰਬਾਦ ਕੀਤਾ ਹੈ ਜਦਕਿ ਉਹਨਾਂ ਦੀ ਪਾਰਟੀ ਸੱਤਾ 'ਚ ਪਹਿਲੇ ਦਿਨ ਤੋਂ ਪੰਜਾਬ ਅਤੇ ਪੰਜਾਬੀਆਂ ਦੀ ਬੇਹਤਰੀ ਲਈ ਕੰਮ ਕਰ ਰਹੀ ਹੈ। 'ਆਪ' ਦੀ ਭ੍ਰਿਸ਼ਟਾਚਾਰ ਵਿਰੁੱਧ ਜ਼ੀਰੋ-ਟੌਲਰੈਂਸ ਦੀ ਨੀਤੀ 'ਤੇ ਜ਼ੋਰ ਦਿੰਦਿਆਂ ਮਾਨ ਨੇ ਕਿਹਾ ਕਿ ਸਰਕਾਰ ਵੱਲੋਂ ਜਾਂਚ ਚੱਲ ਰਹੀ ਹੈ ਅਤੇ ਜਲਦ ਹੀ ਪਹਿਲਾ ਹੋਏ ਵੱਡੇ ਘੁਟਾਲੇ ਵੀ ਲੋਕਾਂ ਦੇ ਸਾਹਮਣੇ ਆਉਣਗੇ। ਕਿਸੇ ਵੀ ਭ੍ਰਿਸ਼ਟ ਵਿਅਕਤੀ ਨੂੰ ਬਖਸ਼ਿਆ ਨਹੀਂ ਜਾਵੇਗਾ।

SHARE ARTICLE

ਏਜੰਸੀ

Advertisement

'700 ਸਾਲ ਗੁਲਾਮ ਰਿਹਾ ਭਾਰਤ, ਸਭ ਤੋਂ ਪਹਿਲਾਂ ਬਾਬਾ ਨਾਨਕ ਨੇ ਹੁਕਮਰਾਨਾਂ ਖ਼ਿਲਾਫ਼ ਬੁਲੰਦ ਕੀਤੀ ਸੀ ਆਵਾਜ਼'

16 Nov 2025 2:57 PM

ਧੀ ਦੇ ਵਿਆਹ ਮਗਰੋਂ ਭੱਦੀ ਸ਼ਬਦਲਈ ਵਰਤਣ ਵਾਲਿਆਂ ਨੂੰ Bhai Hardeep Singh ਦਾ ਜਵਾਬ

16 Nov 2025 2:56 PM

ਸਾਡੇ ਮੋਰਚੇ ਦੇ ਆਗੂ ਨਹੀਂ ਚਾਹੁੰਦੇ ਬੰਦੀ ਸਿੰਘ ਰਿਹਾਅ ਹੋਣ | Baba Raja raj Singh

15 Nov 2025 3:17 PM

ਅੱਗੇ- ਅੱਗੇ ਬਦਮਾਸ਼ ਪਿੱਛੇ-ਪਿੱਛੇ ਪੁਲਿਸ,SHO ਨੇ ਫ਼ਿਲਮੀ ਸਟਾਈਲ 'ਚ ਦੇਖੋ ਕਿੰਝ ਕੀਤੇ ਕਾਬੂ

15 Nov 2025 3:17 PM

ਜਾਣੋ, ਕੌਣ ਐ ਜੈਸ਼ ਦੀ ਲੇਡੀ ਡਾਕਟਰ ਸ਼ਾਹੀਨ? ਗੱਡੀ 'ਚ ਹਰ ਸਮੇਂ ਰੱਖਦੀ ਸੀ ਏਕੇ-47

13 Nov 2025 3:30 PM
Advertisement