
11 ਜੁਲਾਈ ਨੂੰ ਪੰਜਾਬ 'ਚ ਜ਼ਿਲ੍ਹਾ ਪੱਧਰ 'ਤੇ ਮੋਦੀ ਸਰਕਾਰ ਖ਼ਿਲਾਫ਼ ਕੀਤੇ ਜਾਣਗੇ ਰੋਸ ਪ੍ਰਦਰਸ਼ਨ
ਲੁਧਿਆਣਾ : ਆਪਣੀਆਂ ਹੱਕੀ ਮੰਗਾਂ ਦੇ ਸਬੰਧ ਵਿਚ ਪੰਜਾਬ ਦੀਆਂ ਆਂਗਣਵਾੜੀ ਵਰਕਰਾਂ ਨੇ ਵੱਡਾ ਐਲਾਨ ਕੀਤਾ ਹੈ। ਉਨ੍ਹਾਂ ਕਿਹਾ ਕਿ ਮਾਨਸੂਨ ਸੈਸ਼ਨ ਦੌਰਾਨ ਸੰਸਦ ਦਾ ਘਿਰਾਓ ਕੀਤਾ ਜਾਵੇਗਾ। ਇਹ ਐਲਾਨ ਲੁਧਿਆਣਾ ਵਿਖੇ ਆਂਗਨਵਾੜੀ ਵਰਕਰਾਂ ਵਲੋਂ ਰੋਸ ਪ੍ਰਦਰਸ਼ਨ ਦੌਰਾਨ ਕੀਤਾ ਗਿਆ ਹੈ। ਦੱਸ ਦੇਈਏ ਕਿ ਆਂਗਣਵਾੜੀ ਵਰਕਰ ਯੂਨੀਅਨ ਪੰਜਾਬ ਜ਼ਿਲ੍ਹਾ ਲੁਧਿਆਣਾ ਦੀ ਪ੍ਰਧਾਨ ਸੁਭਾਸ਼ ਰਾਣੀ ਦੀ ਅਗਵਾਈ 'ਚ ਆਂਗਨਵਾੜੀ ਵਰਕਰਾਂ ਨੇ ਕੇਂਦਰ ਸਰਕਾਰ ਦੀਆਂ ਮੁਲਾਜ਼ਮ ਵਿਰੋਧੀ ਨੀਤਿਆਂ ਖ਼ਿਲਾਫ਼ ਰੋਸ ਪ੍ਰਦਰਸ਼ਨ ਕੀਤਾ।
Anganwadi workers to open legitimate demands Morcha against Center, siege of Parliament during monsoon session
ਆਂਗਨਵਾੜੀ ਵਰਕਰਾਂ ਵੱਲੋਂ ਸਰਕਾਰ ਖ਼ਿਲਾਫ਼ ਜ਼ੋਰਦਾਰ ਨਾਅਰੇਬਾਜ਼ੀ ਕੀਤੀ ਗਈ। ਇਸ ਮੌਕੇ ਉਨ੍ਹਾਂ ਸੰਬੋਧਨ ਕਰਦਿਆਂ ਇਹ ਵੀ ਕਿਹਾ ਕਿ ਮੋਦੀ ਸਰਕਾਰ 0 ਤੋਂ 6 ਸਾਲ ਦੇ ਬੱਚਿਆਂ ਨੂੰ ਦਿੱਤੇ ਜਾਣ ਵਾਲੇ ਪੌਸ਼ਟਿਕ ਭੋਜਨ ਨੂੰ ਆਧਾਰ ਕਾਰਡ ਨਾਲ ਜੋੜ ਕੇ ਕਟੌਤੀ ਕਰਨਾ ਚਾਹੁੰਦੀ ਹੈ। ਆਂਗਨਵਾੜੀ ਵਰਕਰਾਂ ਨੇ ਕਿਹਾ ਕਿ ਇਸ ਕਦਮ ਸੁਪਰੀਮ ਕੋਰਟ ਦੇ ਉਸ ਹੁਕਮ ਦੀ ਵੀ ਉਲੰਘਣਾ ਹੈ, ਜੋ ਆਧਾਰ ਕਾਰਡ ਨੰਬਰ ਨਾ ਹੋਣ ਦੀ ਸੂਰਤ 'ਚ ਕਿਸੇ ਨੂੰ ਵੀ ਸਬਸਿਡੀ ਸਹੂਲਤ ਜਾਂ ਸੇਵਾ ਦੇਣ ਤੋਂ ਇਨਕਾਰ ਨਹੀਂ ਕੀਤਾ ਜਾ ਸਕਦਾ।
Parliament
ਉਨ੍ਹਾਂ ਨੇ ਐਲਾਨ ਕੀਤਾ ਕਿ ਮਾਨਸੂਨ ਸੈਸ਼ਨ ਦੌਰਾਨ ਆਂਗਨਵਾੜੀ ਵਰਕਰਾਂ ਦਿੱਲੀ 'ਚ ਸੰਸਦ ਦਾ ਘਿਰਾਓ ਕਰਦੇ ਹੋਏ ਆਪਣੀਆਂ ਲਟਕ ਰਹੀਆਂ ਮੰਗਾਂ ਨੂੰ ਮਨਾਉਣ ਲਈ ਸਰਕਾਰ 'ਤੇ ਦਬਾਅ ਬਣਾਇਆ ਜਾਵੇਗਾ। ਉਨ੍ਹਾਂ ਇਹ ਵੀ ਕਿਹਾ ਕਿ ਇਸ ਘਿਰਾਓ ਤੋਂ ਪਹਿਲਾਂ 11 ਜੁਲਾਈ ਨੂੰ ਪੰਜਾਬ 'ਚ ਜ਼ਿਲ੍ਹਾ ਪੱਧਰ 'ਤੇ ਮੋਦੀ ਸਰਕਾਰ ਖ਼ਿਲਾਫ਼ ਰੋਸ ਪ੍ਰਦਰਸ਼ਨ ਕੀਤੇ ਜਾਣਗੇ।