ਭ੍ਰਿਸ਼ਟਾਚਾਰ ਮਾਮਲਾ : ਬਰਖ਼ਾਸਤ ਮੰਤਰੀ ਵਿਜੇ ਸਿੰਗਲਾ ਨੂੰ ਮਿਲੀ ਕੋਈ ਰਾਹਤ 
Published : Jul 4, 2022, 7:50 pm IST
Updated : Jul 4, 2022, 7:50 pm IST
SHARE ARTICLE
Corruption case: Dismissed Minister Vijay Singla gets no relief
Corruption case: Dismissed Minister Vijay Singla gets no relief

6 ਜੁਲਾਈ ਨੂੰ ਮੁੜ ਹੋਵੇਗੀ ਮਾਮਲੇ ਦੀ ਸੁਣਵਾਈ

Transcript ਦੀ ਕਾਪੀ ਦਾ ਉਲੱਥਾ ਕਰਨ ਦੀ ਕਹੀ ਗੱਲ
ਮੁਹਾਲੀ : ਭ੍ਰਿਸ਼ਟਾਚਾਰ ਮਾਮਲੇ ਵਿਚ ਗ੍ਰਿਫ਼ਤਾਰ ਕੀਤੇ ਗਏ ਸਾਬਕਾ ਮੰਤਰੀ ਵਿਜੇ ਸਿੰਗਲਾ ਨੂੰ ਅੱਜ ਕੋਰਟ ਵਿਚ ਪੇਸ਼ ਕੀਤਾ ਗਿਆ ਜਿਥੇ ਹਾਈਕੋਰਟ ਨੇ ਉਨ੍ਹਾਂ ਨੂੰ ਕੋਈ ਰਾਹਤ ਨਹੀਂ ਦਿਤੀ ਹੈ। ਅੱਜ ਹੋਈ ਪੇਸ਼ੀ ਦੌਰਾਨ ਹਾਈਕੋਰਟ ਨੇ ਆਖਿਆ ਹੈ ਕਿ ਸਰਕਾਰ ਦਾ ਰੁਖ ਸਪੱਸ਼ਟ ਨਹੀਂ ਹੈ। ਅਦਾਲਤ ਨੇ ਰਿਸ਼ਵਤ ਨੂੰ ਲੈ ਕੇ ਫੋਨ ’ਤੇ ਹੋਈ ਗੱਲਬਾਤ ਦਾ ਉਲੱਥਾ ਕਰਵਾਉਣ ਨੂੰ ਕਿਹਾ ਹੈ।

Dr. Vijay SinglaDr. Vijay Singla

ਇਸ ਮਾਮਲੇ ਦੀ ਅਦਾਲਤ ਵਿਚ ਅਗਲੀ ਸੁਣਵਾਈ ਹੁਣ 6 ਜੁਲਾਈ ਨੂੰ ਹੋਵੇਗੀ। ਦੱਸਣਯੋਗ ਹੈ ਕਿ ਅਦਾਲਤ ਵਿਚ ਦਾਇਰ ਕੀਤੀ ਪਟੀਸ਼ਨ ਵਿਚ ਸਿੰਗਲਾ ਦੇ ਵਕੀਲ ਨੇ ਕਿਹਾ ਸੀ ਕਿ ਉਨ੍ਹਾਂ ਕੋਲੋਂ ਨਾ ਕੋਈ ਪੈਸਾ ਬਰਾਮਦ ਹੋਇਆ ਹੈ ਅਤੇ ਨਾ ਹੀ ਉਨ੍ਹਾਂ ਨੇ ਕੋਈ ਜ਼ੁਰਮ ਕਬੂਲ ਕੀਤਾ ਹੈ। ਸਿੰਗਲਾ ਇਕ ਮਹੀਨੇ ਤੋਂ ਵੱਧ ਸਮੇਂ ਤੋਂ ਜੇਲ੍ਹ ਵਿਚ ਹਨ। ਹਾਲਾਂਕਿ ਪੰਜਾਬ ਸਰਕਾਰ ਦੇ ਵਕੀਲ ਨੇ ਇਸ ਦਾ ਵਿਰੋਧ ਕੀਤਾ।

Punjab and Haryana High CourtPunjab and Haryana High Court

ਉਨ੍ਹਾਂ ਕਿਹਾ ਕਿ ਹਾਈ ਕੋਰਟ ਵਿਚ ਸਟੇਟਸ ਰਿਪੋਰਟ ਦਾਇਰ ਕਰ ਦਿੱਤੀ ਗਈ ਹੈ ਜਿਸ ’ਤੇ ਹਾਈਕੋਰਟ ਨੇ ਕਿਹਾ ਕਿ ਉਹ ਸਰਕਾਰ ਦਾ ਪੱਖ ਦੇਖ ਕੇ ਫੈਸਲਾ ਦੇਣਗੇ। ਜਿਸ ’ਤੇ ਅੱਜ ਅਦਾਲਤ ਨੇ ਆਖਿਆ ਕਿ ਸਰਕਾਰ ਦਾ ਰੁਖ ਸਪੱਸ਼ਟ ਨਹੀਂ ਹੈ। ਅਦਾਲਤ ਨੇ ਰਿਸ਼ਵਤ ਨੂੰ ਲੈ ਕੇ ਫੋਨ ’ਤੇ ਹੋਈ ਗੱਲਬਾਤ ਦਾ ਉਲੱਥਾ ਕਰਵਾਉਣ ਦੀ ਗੱਲ ਆਖੀ ਹੈ। ਜਿਸ ਤੋਂ ਬਾਅਦ ਮਾਮਲੇ ਦੀ ਅਗਲੀ ਸੁਣਵਾਈ ਲਈ ਤਰੀਕ 6 ਜੁਲਾਈ ਤੈਅ ਕੀਤੀ ਗਈ ਹੈ।

SHARE ARTICLE

ਏਜੰਸੀ

Advertisement

Rana Balachauria: ਪ੍ਰਬਧੰਕਾਂ ਨੇ ਖੂਨੀ ਖ਼ੌਫ਼ਨਾਕ ਮੰਜ਼ਰ ਦੀ ਦੱਸੀ ਇਕੱਲੀ-ਇਕੱਲੀ ਗੱਲ,Mankirat ਕਿੱਥੋਂ ਮੁੜਿਆ ਵਾਪਸ?

20 Dec 2025 3:21 PM

''ਪੰਜਾਬ ਦੇ ਹਿੱਤਾਂ ਲਈ ਜੇ ਜ਼ਰੂਰੀ ਹੋਇਆ ਤਾਂ ਗਠਜੋੜ ਜ਼ਰੂਰ ਹੋਵੇਗਾ'', ਪੰਜਾਬ ਭਾਜਪਾ ਪ੍ਰਧਾਨ ਸੁਨੀਲ ਜਾਖੜ ਦਾ ਬਿਆਨ

20 Dec 2025 3:21 PM

Rana balachauria Murder Case : Rana balachauria ਦੇ ਘਰ ਜਾਣ ਦੀ ਥਾਂ ਪ੍ਰਬੰਧਕ Security ਲੈਣ ਤੁਰ ਪਏ

19 Dec 2025 3:12 PM

Rana balachauria Father Interview : Rana balachauria ਦੇ ਕਾਤਲ ਦੇ Encounter ਮਗਰੋਂ ਖੁੱਲ੍ਹ ਕੇ ਬੋਲੇ ਪਿਤਾ

19 Dec 2025 3:11 PM

Balachauria ਦੇ ਅਸਲ ਕਾਤਲ ਪੁਲਿਸ ਦੀ ਗ੍ਰਿਫ਼ਤ ਤੋਂ ਦੂਰ,ਕਾਤਲਾਂ ਦੀ ਮਦਦ ਕਰਨ ਵਾਲ਼ਾ ਢੇਰ, ਰੂਸ ਤੱਕ ਜੁੜੇ ਤਾਰ

18 Dec 2025 3:13 PM
Advertisement