
ਮਾਮਲੇ ਦੀ ਅਗਲੀ ਸੁਣਵਾਈ 20 ਜੁਲਾਈ ਨੂੰ ਹੋਵੇਗੀ।
ਚੰਡੀਗੜ੍ਹ - ਹਾਈਕੋਰਟ ਨੇ ਸਾਬਕਾ ਕੈਬਨਿਟ ਮੰਤਰੀ ਸੰਗਤ ਸਿੰਘ ਗਿਲਜੀਆ ਦੀ ਕੇਸ ਰੱਦ ਕਰਨ ਵਾਲੀ ਪਟੀਸ਼ਨ ਰੱਦ ਕਰ ਦਿੱਤੀ ਹੈ। ਮਿਲੀ ਜਾਣਕਾਰੀ ਅਨੁਸਾਰ ਹਾਈਕੋਰਟ ਨੇ ਪੰਜਾਬ ਸਰਕਾਰ ਨੂੰ ਨੋਟਿਸ ਜਾਰੀ ਕਰ ਮਾਮਲੇ ਦੀ ਸਟੇਟਸ ਰਿਪੋਰਟ ਮੰਗੀ ਹੈ। ਮਾਮਲੇ ਦੀ ਅਗਲੀ ਸੁਣਵਾਈ 20 ਜੁਲਾਈ ਨੂੰ ਹੋਵੇਗੀ।
ਸਾਬਕਾ ਕਾਂਗਰਸੀ ਮੰਤਰੀ ਸੰਗਤ ਸਿੰਘ ਗਿਲਜੀਆ ਨੂੰ ਜੰਗਲਾਤ ਵਿਭਾਗ ਵਿਚ ਭ੍ਰਿਸ਼ਟਾਚਾਰ ਮਾਮਲੇ 'ਚ ਨਾਮਜ਼ਦ ਕੀਤਾ ਗਿਆ ਹੈ। ਇਸ ਦੇ ਚੱਲਦਿਆਂ ਸੰਗਤ ਸਿੰਘ ਗਿਲਜੀਆਂ ਨੇ ਪੰਜਾਬ ਅਤੇ ਹਰਿਆਣਾ ਕੋਰਟ ‘ਚ ਪਟੀਸ਼ਨ ਪਾ ਕੇ ਆਪਣੇ ਖਿਲਾਫ ਦਰਜ ਐਫਆਈਆਰ ਰੱਦ ਕਰਨ ਦੀ ਮੰਗ ਕੀਤੀ ਹੈ ਹਾਲਾਂਕਿ ਗਿਲਜੀਆ ਦੀ ਅਜੇ ਤੱਕ ਗ੍ਰਿਫ਼ਤਾਰੀ ਨਹੀਂ ਹੋਈ ਹੈ।