
ਪੰਜਾਬ ਤੇ ਹਰਿਆਣਾ ਹਾਈਕੋਰਟ ਦੀ ਡਬਲ ਬੈਂਚ ਨੇ ਸੁਣਵਾਈ ਤੋਂ ਕੀਤਾ ਇਨਕਾਰ
ਕਿਸੇ ਹੋਰ ਅਦਾਲਤ ਨੂੰ ਇਹ ਮਾਮਲਾ ਦਿਤੇ ਜਾਣ ਦੀ ਕਹੀ ਗੱਲ
ਚੰਡੀਗੜ੍ਹ : ਬਹੁ-ਕਰੋੜੀ ਡਰੱਗ ਮਾਮਲੇ ਵਿਚ ਗ੍ਰਿਫ਼ਤਾਰ ਕੀਤੇ ਗਏ ਪੰਜਾਬ ਦੇ ਸਾਬਕਾ ਮੰਤਰੀ ਬਿਕਰਮ ਸਿੰਘ ਮਜੀਠੀਆ ਨੂੰ ਪੰਜਾਬ ਅਤੇ ਹਰਿਆਣਾ ਹਾਈਕੋਰਟ ਤੋਂ ਕੋਈ ਵੀ ਰਾਹਤ ਨਹੀਂ ਮਿਲੀ ਹੈ।
Punjab and Haryana High Court
ਹਾਈਕੋਰਟ ਵਲੋਂ ਇਸ ਮਾਮਲੇ 'ਤੇ ਸੁਣਵਾਈ ਕਰਨ ਤੋਂ ਹੀ ਇਨਕਾਰ ਕਰ ਦਿੱਤਾ ਗਿਆ ਹੈ। ਦੱਸਣਯੋਗ ਹੈ ਕਿ ਬਿਕਰਮ ਮਜੀਠੀਆ ਨੇ ਇਸ ਮਾਮਲੇ ਵਿਚ ਜ਼ਮਾਨਤ ਲਈ ਪਟੀਸ਼ਨ ਦਾਇਰ ਕੀਤੀ ਸੀ ਜਿਸ 'ਤੇ ਬਹਿਸ ਤੋਂ ਬਾਅਦ ਫੈਸਲਾ ਸੁਰੱਖਿਅਤ ਰੱਖ ਲਿਆ ਗਿਆ ਸੀ ਅਤੇ ਅੱਜ ਹੋਈ ਸੁਣਵਾਈ ਦੌਰਾਨ ਹਾਈਕੋਰਟ ਦੇ ਡਬਲ ਬੈਂਚ ਨੇ ਇਸ ਮਾਮਲੇ ਵਿਚ ਸੁਣਵਾਈ ਕਰਨ ਤੋਂ ਇਨਕਾਰ ਦਿਤਾ ਹੈ ਅਤੇ ਇਸ ਦੇ ਨਾਲ ਹੀ ਕਿਹਾ ਹੈ ਕਿ ਇਹ ਮਾਮਲਾ ਹੁਣ ਕਿਸੇ ਹੋਰ ਅਦਾਲਤ ਨੂੰ ਸੌਂਪਿਆ ਜਾਵੇਗਾ।
Bikram Majithia moves HC for bail in drug case
ਜ਼ਿਕਰਯੋਗ ਹੈ ਕਿ ਪੰਜਾਬ ਅਤੇ ਹਰਿਆਣਾ ਹਾਈਕੋਰਟ ਦੇ ਜਸਟਿਸ ਸੰਦੀਪ ਮੌਦਗਿਲ ਅਤੇ ਜਸਟਿਸ ਏ.ਜੀ. ਮਸੀਹ ਦੀ ਡਬਲ ਬੈਂਚ ਨੇ ਇੱਕ ਮਹੀਨਾ ਪਹਿਲਾਂ ਫ਼ੈਸਲਾ ਰਾਖਵਾਂ ਰੱਖ ਲਿਆ ਸੀ ਪਰ ਅੱਜ ਉਸੇ ਬੈਂਚ ਨੇ ਕਿਹਾ ਕਿ ਅਸੀਂ ਇਸ ਵਿੱਚ ਫ਼ੈਸਲਾ ਨਹੀਂ ਕਰ ਸਕਦੇ ਅਤੇ ਮੁੱਖ ਜੱਜ ਫ਼ੈਸਲਾ ਕਰਨਗੇ ਕਿ ਕਿਹੜੀ ਅਦਾਲਤ ਇਸ ਮਾਮਲੇ ਦੀ ਸੁਣਵਾਈ ਕਰੇਗੀ।