
ਬਲਾਤਕਾਰ ਮਾਮਲੇ 'ਚ ਅਦਾਲਤ ਨੇ ਸੁਣਾਇਆ ਫ਼ੈਸਲਾ
ਸੁਖਚੈਨ ਸਿੰਘ ਨੂੰ ਬੀਤੀ ਰਾਤ ਕੀਤਾ ਸੀ ਗ੍ਰਿਫ਼ਤਾਰ, 5 ਦਿਨਾਂ ਦਾ ਮੰਗਿਆ ਸੀ ਪੁਲਿਸ ਰਿਮਾਂਡ
ਲੁਧਿਆਣਾ : ਜਿਸਮਾਨੀ ਸ਼ੋਸ਼ਣ ਮਾਮਲੇ ਵਿਚ ਭਗੌੜਾ ਐਲਾਨੇ ਗਏ ਸਾਬਕਾ ਵਿਧਾਇਕ ਸਿਮਰਜੀਤ ਸਿੰਘ ਬੈਂਸ ਦੇ ਸਾਥੀ ਸੁਖਚੈਨ ਸਿੰਘ ਨੂੰ ਗ੍ਰਿਫ਼ਤਾਰ ਕੀਤਾ ਗਿਆ ਸੀ ਅਤੇ ਜਿਸ ਮਗਰੋਂ ਉਸ ਨੂੰ ਅਦਾਲਤ ਵਿਚ ਪੇਸ਼ ਕੀਤਾ ਗਿਆ। ਜ਼ਿਲ੍ਹਾ ਅਦਾਲਤ ਨੇ ਸੁਖਚੈਨ ਸਿੰਘ ਨੂੰ ਦੋ ਦਿਨ ਦੇ ਪੁਲਿਸ ਰਿਮਾਂਡ 'ਤੇ ਭੇਜ ਦਿਤਾ ਹੈ। ਦੱਸ ਦੇਈਏ ਕਿ ਪੁਲਿਸ ਨੇ ਸੁਖਚੈਨ ਸਿੰਘ ਦੇ 5 ਦਿਨ ਦੇ ਰਿਮਾਂਡ ਦੀ ਮੰਗ ਕੀਤੀ ਸੀ ਪਰ ਉਨ੍ਹਾਂ ਨੂੰ ਦੋ ਦਿਨ ਦਾ ਹੀ ਰਿਮਾਂਡ ਹਾਸਲ ਹੋਇਆ ਹੈ।
ਇਹ ਵੀ ਦੱਸਣਯੋਗ ਹੈ ਕਿ ਸੁਖਚੈਨ ਸਿੰਘ ਇਸ ਮਾਮਲੇ ਵਿਚ ਭਗੋੜਾ ਕਰਾਰ ਦਿਤਾ ਗਿਆ ਸੀ ਅਤੇ ਬੀਤੀ ਰਾਤ ਉਸ ਨੂੰ ਪੁਲਿਸ ਨੇ ਗ੍ਰਿਫ਼ਤਾਰ ਕੀਤਾ ਸੀ। ਇਸ ਮਾਮਲੇ ਵਿਚ ਅਦਾਲਤ ਨੇ ਸਿਮਰਜੀਤ ਸਿੰਘ ਬੈਂਸ ਅਤੇ 6 ਸਾਥੀਆਂ ਨੂੰ ਭਗੌੜਾ ਐਲਾਨਿਆ ਹੈ, ਇਸ ਮਾਮਲੇ ਵਿਚ ਹੁਣ ਤੱਕ ਦੋ ਗ੍ਰਿਫ਼ਤਾਰੀਆਂ ਹੋ ਚੁੱਕੀਆਂ ਹਨ। ਇਸ ਤੋਂ ਪਹਿਲਾਂ ਪੁਲਿਸ ਨੇ ਸਾਬਕਾ ਵਿਧਾਇਕ ਬੈਂਸ ਦੇ ਭਰਾ ਕਰਮਜੀਤ ਸਿੰਘ ਬੈਂਸ ਨੂੰ ਗ੍ਰਿਫ਼ਤਾਰ ਕੀਤਾ ਸੀ।