ਸਿੱਧੂ ਮੂਸੇਵਾਲਾ ਮਾਮਲਾ : ਪੰਜਾਬ ਪੁਲਿਸ ਨੂੰ 2 ਸ਼ੂਟਰਾਂ ਸਮੇਤ 4 ਦਾ ਮਿਲਿਆ ਟਰਾਂਜ਼ਿਟ ਰਿਮਾਂਡ 
Published : Jul 4, 2022, 9:52 pm IST
Updated : Jul 4, 2022, 9:52 pm IST
SHARE ARTICLE
Sidhu moosewala
Sidhu moosewala

ਦਿੱਲੀ ਦੀ ਪਟਿਆਲਾ ਹਾਊਸ ਕੋਰਟ ਤੋਂ ਹਾਸਲ ਕੀਤਾ ਟਰਾਂਜ਼ਿਟ ਰਿਮਾਂਡ

ਚੰਡੀਗੜ੍ਹ/ਮਾਨਸਾ : ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਕੀਤੇ ਗਏ ਸਖਤ ਯਤਨਾਂ ਤੋਂ ਬਾਅਦ ਪੰਜਾਬ ਪੁਲਿਸ ਨੇ ਸੋਮਵਾਰ ਨੂੰ ਸਿੱਧੂ ਮੂਸੇਵਾਲਾ ਕਤਲ ਕਾਂਡ ਦੇ ਦੋ ਸੂਟਰਾਂ ਸਮੇਤ ਚਾਰ ਵਿਅਕਤੀਆਂ ਦਾ ਦਿੱਲੀ ਦੀ ਪਟਿਆਲਾ ਹਾਊਸ ਕੋਰਟ ਤੋਂ ਟਰਾਂਜ਼ਿਟ ਰਿਮਾਂਡ ਹਾਸਲ ਕੀਤਾ ਹੈ। ਜ਼ਿਕਰਯੋਗ ਹੈ ਕਿ ਸਿੱਧੂ ਮੂਸੇਵਾਲਾ ਦੀ 29 ਮਈ 2022 ਨੂੰ ਕੁਝ ਅਣਪਛਾਤੇ ਵਿਅਕਤੀਆਂ ਨੇ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਸੀ।

ਪੁਲਿਸ ਨੇ ਪ੍ਰਿਯਵਰਤ ਉਰਫ ਫੌਜੀ (ਮੁੱਖ ਸ਼ੂਟਰ), ਕਸ਼ਿਸ਼ ਉਰਫ ਕੁਲਦੀਪ (ਸੂਟਰ), ਦੀਪਕ ਉਰਫ ਟੀਨੂੰ (ਗੈਂਗਸਟਰ ਲਾਰੈਂਸ ਬਿਸ਼ਨੋਈ ਦਾ ਕਰੀਬੀ ਸਹਿਯੋਗੀ ਅਤੇ ਦਿੱਲੀ ਪੁਲਿਸ ਵਲੋਂ ਪ੍ਰੋਡਕਸ਼ਨ ਵਾਰੰਟ ‘ਤੇ ਲਿਜਾਏ ਗਏ ) ਅਤੇ ਕੇਸ਼ਵ ਕੁਮਾਰ (ਮੁੱਖ ਸ਼ੂਟਰਾਂ ਨੂੰ ਵਾਹਨ ਮੁਹੱਈਆ ਕਰਵਾਉਣ ਅਤੇ ਫਰਾਰ ਕਰਾਉਣ ਵਿਚ ਮਦਦ ਕਰਨ ਵਾਲਾ ) ਦਾ ਟਰਾਂਜ਼ਿਟ ਰਿਮਾਂਡ ਹਾਸਲ ਕੀਤਾ ਹੈ।

Punjab policePunjab police

ਜ਼ਿਕਰਯੋਗ ਹੈ ਕਿ ਵਿਸ਼ੇਸ਼ ਸਰਕਾਰੀ ਵਕੀਲ ਦੁਆਰਾ ਦੋਸ਼ੀ ਵਿਅਕਤੀਆਂ ਨੂੰ ਟਰਾਂਜਿਟ ਰਿਮਾਂਡ ’ ਤੇ ਲਿਆਉਣ ਲਈ ਐੱਫ.ਆਈ.ਆਰ. ਨੰ. 103/2022  ਤਹਿਤ ਸਿਟੀ ਵਨ ਮਾਨਸਾ ਵਲੋਂ ਅਰਜੀ ਦਾਇਰ ਕੀਤੀ ਗਈ ਸੀ। ਮਾਣਯੋਗ ਕੋਰਟ  ਨੇ ਪਾਇਆ ਕਿ ਗ੍ਰਫਤਾਰ ਕੀਤੇ ਗਏ ਵਿਅਕਤੀਆਂ ਨੇ ਘਿਨਾਉਣਾ ਅਪਰਾਧ ਕੀਤਾ ਹੈ ਇਸ ਲਈ  ਮੁਲਜਮਾਂ ਦਾ ਇੱਕ ਦਿਨ ਦਾ ਟਰਾਂਜਿਟ ਰਿਮਾਂਡ ਪ੍ਰਵਾਨ ਕੀਤਾ ਜਾਂਦਾ ਹੈ ਤਾਂ ਜੋ ਦੋਸ਼ੀਆਂ ਨੂੰ ਸਬੰਧਤ ਕੋਰਟ ਅੱਗੇ ਜਲਦ ਤੋਂ ਜਲਦ ਪੇਸ਼ ਕੀਤਾ ਜਾ ਸਕੇ।

Sidhu moose walaSidhu moose wala

ਹੁਕਮਾਂ ਵਿੱਚ ਅੱਗੇ ਕਿਹਾ ਗਿਆ ਹੈ ਕਿ ਦੋਸ਼ੀ ਵਿਅਕਤੀਆਂ ਦੀ ਡਾਕਟਰੀ ਜਾਂਚ ਮਾਨਯੋਗ ਸੁਪਰੀਮ ਕੋਰਟ ਦੁਆਰਾ ਨਿਰਧਾਰਤ ਨਿਯਮਾਂ ਅਤੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਕੀਤੀ ਜਾਵੇ। ਜੇਕਰ ਦੋਸ਼ੀ ਵਿਅਕਤੀਆਂ ਨੂੰ ਕਿਸੇ ਡਾਕਟਰੀ ਸਹੂਲਤ ਦੀ ਲੋੜ ਹੁੰਦੀ ਹੈ, ਤਾਂ ਤਫਤੀਸ਼ੀ ਅਫਸਰ ਨੂੰ ਇਹ ਯਕੀਨੀ ਬਣਾਉਣ ਲਈ ਨਿਰਦੇਸ਼ ਦਿੱਤਾ ਜਾਂਦਾ ਹੈ ਕਿ ਦੋਸ਼ੀ ਵਿਅਕਤੀਆਂ ਨੂੰ ਸਮੇਂ ਦੇ ਅੰਦਰ-ਅੰਦਰ ਇਹ ਸਹੂਲਤ ਦਿੱਤੀ ਜਾਵੇ।

ਜ਼ਿਕਰਯੋਗ ਹੈ ਕਿ ਪੁਲਿਸ  ਰਿਕਾਰਡ ਸਮੇਤ  ਅਸਲ ਹੁਕਮ ਪੁਲਿਸ ਨੂੰ ਸੌਂਪ ਦਿੱਤਾ ਗਿਆ ਹੈ। ਤਿਹਾੜ ਅਤੇ ਰੋਹਿਣੀ ਦੇ ਜੇਲ ਸੁਪਰਡੈਂਟਾਂ ਨੂੰ ਵੀ ਉਪਰੋਕਤ ਮੁਲਜਮਾਂ ਦੀ ਹਿਰਾਸਤ ਆਈ.ਓ ਐਸ.ਪੀ ਧਰਮਵੀਰ ਸਿੰਘ/ਡੀ.ਐਸ.ਪੀ ਗੋਬਿੰਦਰ ਸਿੰਘ ਨੂੰ ਸੌਂਪਣ ਦੇ ਨਿਰਦੇਸ਼ ਦਿੱਤੇ ਗਏ ਹਨ।

SHARE ARTICLE

ਏਜੰਸੀ

Advertisement

'ਜਿਹੜੀਆਂ ਮੈਂ ਪਿੰਨੀਆਂ ਬਣਾ ਕੇ ਲੈ ਕੇ ਗਈ ਜਰਮਨ, ਜਿਸ ਜਿਸ ਨੇ ਖਾਧੀਆਂ ਲੜ ਰਿਹਾ ਜ਼ਿੰਦਗੀ ਅਤੇ ਮੌਤ ਦੀ ਲੜਾਈ !

06 Feb 2026 3:07 PM

'ਮੁੱਛਾਂ ਨੂੰ ਜਿੰਨੇ ਮਰੋੜੇ ਦੇਣੇ ਨੇ ਦੇ ਲਵੇ, ਮੈਂ ਕਿਹੜਾ ਚੂੜੀਆਂ ਪਾਈਆਂ' | Talbir Gill Interview On Majithia

05 Feb 2026 3:00 PM

ਇੱਕੋ ਪਿੰਡ ਦੇ ਮੁੰਡਾ ਕੁੜੀ ਨੇ ਆਪਸ 'ਚ ਕੀਤਾ ਵਿਆਹ, ਦੇਖੋ ਪੁਲਿਸ ਨੇ ਕੀ ਕਿਹਾ ?

05 Feb 2026 2:58 PM

ਸੰਸਦ ਬਾਹਰ ਰਵਨੀਤ ਬਿੱਟੂ ਤੇ ਰਾਹੁਲ ਗਾਂਧੀ ਦੀ ਬਹਿਸ ਨਾਲ਼ ਗਰਮਾਈ ਸਿਆਸਤ,

04 Feb 2026 3:11 PM

ਰਾਹੁਲ ਦੇ ਗੱਦਾਰ ਵਾਲੇ ਬਿਆਨ ਮਗਰੋਂ ਭੜਕੇ ਰਵਨੀਤ ਬਿੱਟੂ

04 Feb 2026 3:10 PM
Advertisement