
ਇਸ ਮਾਮਲੇ ਵਿਚ ਅਦਾਲਤ ਨੇ ਸਿਮਰਜੀਤ ਸਿੰਘ ਬੈਂਸ ਅਤੇ 6 ਸਾਥੀਆਂ ਨੂੰ ਭਗੌੜਾ ਐਲਾਨਿਆ ਹੈ
ਲੁਧਿਆਣਾ: ਜਬਰ ਜ਼ਨਾਹ ਮਾਮਲੇ ਵਿਚ ਭਗੌੜਾ ਐਲਾਨੇ ਗਏ ਸਾਬਕਾ ਵਿਧਾਇਕ ਸਿਮਰਜੀਤ ਸਿੰਘ ਬੈਂਸ ਦੇ ਨਿੱਜੀ ਸਕੱਤਰ ਸੁਖਚੈਨ ਸਿੰਘ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਮਿਲੀ ਜਾਣਕਾਰੀ ਮੁਤਾਬਕ ਉਸ ਨੂੰ ਦੇਰ ਰਾਤ ਮਲੇਰਕੋਟਲਾ ਤੋਂ ਗ੍ਰਿਫ਼ਤਾਰ ਕੀਤਾ ਗਿਆ ਹੈ। ਇਸ ਮਾਮਲੇ ਵਿਚ ਅਦਾਲਤ ਨੇ ਸਿਮਰਜੀਤ ਸਿੰਘ ਬੈਂਸ ਅਤੇ 6 ਸਾਥੀਆਂ ਨੂੰ ਭਗੌੜਾ ਐਲਾਨਿਆ ਹੈ, ਇਸ ਮਾਮਲੇ ਵਿਚ ਹੁਣ ਤੱਕ ਦੋ ਗ੍ਰਿਫ਼ਤਾਰੀਆਂ ਹੋ ਚੁੱਕੀਆਂ ਹਨ। ਇਸ ਤੋਂ ਪਹਿਲਾਂ ਪੁਲਿਸ ਨੇ ਸਾਬਕਾ ਵਿਧਾਇਕ ਬੈਂਸ ਦੇ ਭਰਾ ਕਰਮਜੀਤ ਸਿੰਘ ਬੈਂਸ ਨੂੰ ਗ੍ਰਿਫ਼ਤਾਰ ਕੀਤਾ ਸੀ।