
ਕਿਹਾ - ਅਸੀ ਭਾਗਾਂ ਵਾਲੇ ਹਾਂ ਜੋ ਇਸ ਸਥਾਨ 'ਤੇ ਇਥੇ ਆ ਕੇ ਗੁਰੂ ਸਾਹਿਬ ਦੇ ਦਰਸ਼ਨ ਕਰਨ ਦਾ ਮੌਕਾ ਮਿਲਿਆ
ਸ੍ਰੀ ਅਨੰਦਪੁਰ ਸਾਹਿਬ : ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਅਤੇ ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਅੱਜ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਸ੍ਰੀ ਅਨੰਦਪੁਰ ਸਾਹਿਬ ਮੱਥਾ ਟੇਕਣ ਲਈ ਪਹੁੰਚੇ। ਉਨ੍ਹਾਂ ਨੇ ਆਮ ਸੰਗਤਾਂ ਦੀ ਤਰਾਂ ਕਤਾਰ ਵਿਚ ਖੜ ਕੇ ਕੜਾਹ ਪ੍ਰਸ਼ਾਦ ਦੀ ਦੇਗ ਲਈ ਅਤੇ ਤਖ਼ਤ ਸਾਹਿਬ ਵਿਖੇ ਮੱਥਾ ਟੇਕਣ ਲਈ ਪਹੁੰਚੇ। ਇਥੇ ਉਨ੍ਹਾਂ ਨੇ ਕੀਰਤਨ ਸਰਵਣ ਕੀਤਾ।
ਉਨ੍ਹਾਂ ਨੇ ਕਿਹਾ ਕਿ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਨਤਮਸਤਕ ਹੋਣ ਦਾ ਸੁਭਾਗ ਮਿਲਿਆ ਹੈ, ਅਸੀ ਭਾਗਾਂ ਵਾਲੇ ਹਾਂ ਜੋ ਇਸ ਸਥਾਨ 'ਤੇ ਮੱਥਾ ਟੇਕਣ ਲਈ ਆਉਦੇ ਹਾਂ। ਇਸ ਤੋਂ ਪਹਿਲਾ ਵੀ ਦੋਵੇਂ ਆਗੂ ਮੰਤਰੀ ਮੰਡਲ ਦੇ ਗਠਨ ਉਪਰੰਤ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਮੱਥਾ ਟੇਕਣ ਲਈ ਪਹੁੰਚੇ ਸਨ।