ਸਿਹਤ ਵਿਭਾਗ ਵਿਚ ਨਵੀਆਂ ਅਸਾਮੀਆਂ ਲਈ ਜਲਦ ਹੀ ਦਿਤਾ ਜਾਵੇਗਾ ਇਸ਼ਤਿਹਾਰ : ਡਾ. ਬਲਬੀਰ ਸਿੰਘ 

By : KOMALJEET

Published : Jul 4, 2023, 7:55 pm IST
Updated : Jul 4, 2023, 7:55 pm IST
SHARE ARTICLE
Punjab News
Punjab News

ਸਿਹਤ ਮੰਤਰੀ ਨੇ ਕਰਮਚਾਰੀਆਂ ਦੀਆਂ ਸ਼ਿਕਾਇਤਾਂ ਨੂੰ ਪੂਰੀ ਹਮਦਰਦੀ ਨਾਲ ਸੁਣਿਆ

ਮੁਲਾਜ਼ਮਾਂ ਦੀਆਂ ਸ਼ਿਕਾਇਤਾਂ ਦਾ ਨਿਪਟਾਰਾ ਕਰਨਾ ਮੁੱਖ ਮੰਤਰੀ ਮਾਨ ਦੀ ਅਗਵਾਈ ਵਾਲੀ ਸਰਕਾਰ ਦੀ ਮੁੱਖ ਤਰਜੀਹ: ਸਿਹਤ ਮੰਤਰੀ
ਚੰਡੀਗੜ੍ਹ :
ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਡਾਕਟਰ ਬਲਬੀਰ ਸਿੰਘ ਨੇ ਅੱਜ ਇਥੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਦੂਰਅੰਦੇਸ਼ ਸੋਚ ਅਨੁਸਾਰ ਸੂਬਾ ਸਰਕਾਰ ਰੁਜ਼ਗਾਰ ਦੇ ਖੇਤਰ ਵਿਚ ਪੰਜਾਬ ਨੂੰ ਇਕ ਮਿਸਾਲੀ ਮਾਡਲ ਵਜੋਂ ਉਭਾਰਨ ਲਈ ਕੋਈ ਕਸਰ ਬਾਕੀ ਨਹੀਂ ਛੱਡੇਗੀ। ਇਸੇ ਵਚਨਬੱਧਤਾ ਤਹਿਤ ਸਿਹਤ ਵਿਭਾਗ, ਸੂਬੇ ਦੇ ਨੌਜਵਾਨਾਂ ਲਈ ਰੁਜ਼ਗਾਰ ਦੇ ਹੋਰ ਵਧੇਰੇ ਮੌਕੇ ਪੈਦਾ ਕਰਨ ਵਾਸਤੇ ਨਵੀਆਂ ਅਸਾਮੀਆਂ ਦਾ ਇਸ਼ਤਿਹਾਰ ਦੇਣ ਲਈ ਪੂਰੀ ਤਰ੍ਹਾਂ ਤਿਆਰ ਹੈ। 

ਡਾ. ਬਲਬੀਰ ਸਿੰਘ , ਸਿਹਤ ਵਿਭਾਗ ਦੇ ਡਾਇਰੈਕਟੋਰੇਟ ਦਫ਼ਤਰ ਵਿਖੇ ਵਿਭਾਗ ਦੀਆਂ ਕਰਮਚਾਰੀ ਯੂਨੀਅਨਾਂ ਨਾਲ ਉਨ੍ਹਾਂ ਦੀਆਂ ਸ਼ਿਕਾਇਤਾਂ ਨੂੰ ਧਿਆਨਪੂਰਵਕ ਸਮਝਣ ਲਈ ਮੀਟਿੰਗ ਦੀ ਪ੍ਰਧਾਨਗੀ ਕਰ ਰਹੇ ਸਨ। ਇਸ ਮੀਟਿੰਗ ਵਿਚ ਡਾਇਰੈਕਟਰ ਸਿਹਤ ਅਤੇ ਪਰਿਵਾਰ ਭਲਾਈ ਡਾ. ਆਦਰਸ਼ਪਾਲ ਕੌਰ, ਡਾਇਰੈਕਟਰ ਸਿਹਤ ਸੇਵਾਵਾਂ (ਐਫ਼.ਡਬਲਿਊ.) ਡਾ: ਰਵਿੰਦਰਪਾਲ ਕੌਰ ਅਤੇ ਡਾਇਰੈਕਟਰ ਈਐਸਆਈ ਡਾ: ਸੀਮਾ ਵੀ ਹਾਜ਼ਰ ਸਨ।

ਉਨ੍ਹਾਂ ਕਿਹਾ ਕਿ ਪਿਛਲੀਆਂ ਸਰਕਾਰਾਂ ਮੁਲਾਜ਼ਮਾਂ ਦੀਆਂ ਹੱਕੀ ਮੰਗਾਂ ਨੂੰ ਹੱਲ ਕਰਨ ਵਿਚ ਅਸਫ਼ਲ ਰਹੀਆਂ ਹਨ, ਜਿਸ ਕਾਰਨ ਮੁਲਾਜ਼ਮਾਂ ਵਿਚ ਵੱਡੇ ਪੱਧਰ ’ਤੇ ਬੇਚੈਨੀ ਪੈਦਾ ਹੋਈ  ਹੈ। ਸਿਹਤ ਮੰਤਰੀ  ਨੇ ਕਿਹਾ ਕਿ ਉਹ ਕਰਮਚਾਰੀ ਯੂਨੀਅਨਾਂ ਨਾਲ ਮੀਟਿੰਗਾਂ ਕਰ ਰਹੇ ਹਨ ਤਾਂ ਜੋ ਮੁਲਾਜ਼ਮਾਂ ਦੀਆਂ ਸ਼ਿਕਾਇਤਾਂ ਨੂੰ ਧਿਆਨਪੂਰਵਕ ਸਮਝਿਆ ਜਾ ਸਕੇ ਅਤੇ ਸਮਾਂਬੱਧ ਢੰਗ ਨਾਲ ਸੁਚੱਜਾ ਹੱਲ ਕੱਢਿਆ ਜਾ ਸਕੇ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਮੁਲਾਜ਼ਮਾਂ ਦੀਆਂ ਹੱਕੀ ਮੰਗਾਂ ਨੂੰ ਪੂਰਾ ਕਰਨ ਲਈ ਵਚਨਬੱਧ ਹੈ।

ਇਹ ਵੀ ਪੜ੍ਹੋ:  ਯੂਨੀਫਾਰਮ ਸਿਵਲ ਕੋਡ 'ਤੇ ਮੁੱਖ ਮੰਤਰੀ ਭਗਵੰਤ ਮਾਨ ਦਾ ਬਿਆਨ-'ਇਹ ਭਾਜਪਾ ਦਾ ਏਜੰਡਾ, ਚੋਣਾਂ ਨੇੜੇ ਆਉਂਦਿਆਂ ਹੀ ਲੈਂਦੇ ਨੇ ਧਰਮ ਦਾ ਸਹਾਰਾ'

ਉਨ੍ਹਾਂ ਮੁਲਾਜ਼ਮਾਂ ਨੂੰ ਇਮਾਨਦਾਰੀ ਤੇ ਤਨਦੇਹੀ ਨਾਲ ਕੰਮ ਕਰਨ ਲਈ ਕਿਹਾ ਤਾਂ ਜੋ ਆਮ ਲੋਕਾਂ ਨੂੰ ਸਿਹਤ ਸੇਵਾਵਾਂ ਲੈਣ ਵਿਚ ਕਿਸੇ ਕਿਸਮ ਦੀ ਕੋਈ ਦਿੱਕਤ ਦਾ ਸਾਹਮਣਾ ਨਾ ਕਰਨਾ ਪਵੇ। ਮੰਤਰੀ  ਨੇ ਮੁਲਾਜ਼ਮਾ ਨੂੰ ਇਹ ਵੀ ਅਪੀਲ ਕੀਤੀ ਕਿ ਉਹ ਆਪਣੀਆਂ ਮੰਗਾਂ ਦੀ ਪੂਰਤੀ ਲਈ ਕਿਸੇ ਵੀ ਤਰ੍ਹਾਂ ਦੇ ਅੰਦੋਲਨ ਦਾ ਸਹਾਰਾ ਨਾ ਲੈਣ ਕਿਉਂਕਿ ਸਰਕਾਰ ਪੂਰੀ ਸੁਹਿਰਦਤਾ ਨਾਲ ਸਾਰੇ ਸਬੰਧਤ ਮਸਲਿਆਂ ਦੇ ਹੱਲ ਲਈ ਸਰਗਰਮੀ ਨਾਲ ਕੰਮ ਕਰ ਰਹੀ ਹੈ। ਇਸ ਲਈ  ਲੋਕਾਂ ਦੀ ਸਿਹਤ ਨੂੰ ਦਾਅ 'ਤੇ ਲਗਾ ਕੇ ਅਜਿਹੇ ਹਥਕੰਡੇ ਵਰਤ ਕੇ ਸਰਕਾਰ 'ਤੇ ਦਬਾਅ ਬਣਾਉਣਾ ਵਾਜਬ ਨਹੀਂ ਹੈ।

ਇਸ ਮੀਟਿੰਗ ਵਿਚ ਫਾਰਮੇਸੀ ਆਫੀਸਰਜ਼ ਐਸੋਸੀਏਸ਼ਨ, ਮਲਟੀਪਰਪਜ਼ ਹੈਲਥ ਇੰਪਲਾਈਜ਼ ਯੂਨੀਅਨ, ਕੰਟਰੈਕਟ ਸਟਾਫ ਨਰਸ ਯੂਨੀਅਨ, ਓਫਥੈਲਮਿਕ ਆਫੀਸਰਜ਼ ਯੂਨੀਅਨ, ਏਐਨਐਮ ਯੂਨੀਅਨ, ਸਟੈਨੋ ਟਾਈਪਿਸਟ ਯੂਨੀਅਨ, ਸਟੈਟਿਸਟੀਕਲ ਅਸਿਸਟੈਂਟ ਯੂਨੀਅਨ, ਵਾਰਡ ਅਟੈਂਡੈਂਟ ਯੂਨੀਅਨ, ਐਮਐਲਟੀ ਯੂਨੀਅਨ, ਪੀਐਚਐਸਸੀ ਇੰਜਨੀਅਰਜ਼ ਯੂਨੀਅਨ, ਕੋਵਿਡ ਵਾਰੀਅਰਜ਼ ਯੂਨੀਅਨ, ਰਜਿੰਦਰਾ ਮੈਡੀਕਲ ਕਾਲਜ ਆਊਟਸੋਰਸਡ ਇੰਪਲਾਈਜ਼ ਯੂਨੀਅਨ ਦੇ ਨੁਮਾਇੰਦੇ ਵੀ ਹਾਜ਼ਰ ਸਨ। ਜ਼ਿਕਰਯੋਗ ਹੈ ਕਿ ਯੂਨੀਅਨ ਆਗੂਆਂ ਨੇ ਸਿਹਤ ਮੰਤਰੀ ਦੇ ਇਸ ਉਪਰਾਲੇ ’ਤੇ ਤਸੱਲੀ ਪ੍ਰਗਟਾਈ ਕਿ ਉਨ੍ਹਾਂ ਨੇ ਖ਼ੁਦ ਮੁਲਾਜ਼ਮ ਜਥੇਬੰਦੀਆਂ ਨੂੰ ਬੁਲਾ ਕੇ ਉਨ੍ਹਾਂ ਦੀਆਂ ਸ਼ਿਕਾਇਤਾਂ ਨੂੰ ਹਮਦਰਦੀ ਨਾਲ ਸੁਣਿਆ।

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

Haryana: Pharma company owner gifts Brand New Cars to Employees on Diwali | Panchkula Diwali

17 Oct 2025 3:21 PM

Rajvir Jawanda daughter very emotional & touching speech on antim ardaas of Rajvir Jawanda

17 Oct 2025 3:17 PM

2 ਭੈਣਾਂ ਨੂੰ ਕੁਚਲਿਆ Thar ਨੇ, ਇਕ ਦੀ ਹੋਈ ਮੌਤ | Chd Thar News

16 Oct 2025 3:10 PM

DIG ਰੋਪੜ ਰੇਂਜ ਹਰਚਰਨ ਸਿੰਘ ਭੁੱਲਰ ਗ੍ਰਿਫ਼ਤਾਰ, CBI ਨੇ ਕੱਸਿਆ ਸ਼ਿਕੰਜਾ, DIG 'ਤੇ ਲੱਗੇ ਰਿਸ਼ਵਤ ਲੈਣ ਦੇ ਇਲਜ਼ਾਮ...

16 Oct 2025 3:09 PM

Raja Warring on Khalistan: 'ਸਾਨੂੰ ਹਿੰਦੁਸਤਾਨ ਚਾਹੀਦਾ, ਖ਼ਾਲਿਸਤਾਨ ਨਹੀਂ',ਸੁਣੋ ਗੁੱਸੇ 'ਚ ਕੀ-ਕੁਝ ਸੁਣਾ ਗਏ?

14 Oct 2025 3:01 PM
Advertisement