ਪੰਜਾਬ ਦੇ ਇਤਿਹਾਸ ਨੂੰ ਦੇਸ਼ ਦੇ ਸਕੂਲੀ ਪਾਠਕ੍ਰਮ ਦਾ ਹਿੱਸਾ ਬਣਾਇਆ ਜਾਵੇ : ਹਰਜੋਤ ਸਿੰਘ ਬੈਂਸ
Published : Jul 4, 2023, 8:07 pm IST
Updated : Jul 4, 2023, 8:07 pm IST
SHARE ARTICLE
History of Punjab should be made a part of the country's school curriculum: Harjot Singh Bains
History of Punjab should be made a part of the country's school curriculum: Harjot Singh Bains

ਕੌਮੀ ਸਿੱਖਿਆ ਅਤੇ ਖੋਜ ਕੌਂਸਲ ਦੀ 58ਵੀਂ ਜਨਰਲ ਕੌਂਸਲ ਦੀ ਮੀਟਿੰਗ ਦੌਰਾਨ ਪੰਜਾਬ ਦੇ ਸਿੱਖਿਆ ਮੰਤਰੀ ਨੇ ਰੱਖੀ ਮੰਗ

 

ਚੰਡੀਗੜ੍ਹ: ਪੰਜਾਬ ਦਾ ਇਤਿਹਾਸ ਸ਼ਹੀਦਾਂ, ਗੁਰੂਆਂ, ਸੰਤ ਮਹਾਂਪੁਰਸ਼ਾਂ ਅਤੇ ਗਦਰੀ ਬਾਬਿਆਂ ਨਾਲ ਲਬਰੇਜ਼ ਹੈ ਅਤੇ ਇਸ ਦਾ ਸੱਭਿਆਚਾਰ ਬਹੁਤ ਅਮੀਰ ਹੈ। ਇਹ ਪ੍ਰਗਟਾਵਾ ਅੱਜ ਭਾਰਤ ਸਰਕਾਰ ਦੀ ਕੌਮੀ ਸਿੱਖਿਆ ਅਤੇ ਖੋਜ ਕੌਂਸਲ  ਦੀ 58ਵੀਂ ਜਨਰਲ ਕੌਂਸਲ ਦੀ ਆਨਲਾਈਨ ਮੀਟਿੰਗ ਦੌਰਾਨ ਪੰਜਾਬ ਦੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਕੀਤਾ। ਇਸ ਮੌਕੇ ਬੋਲਦਿਆਂ ਬੈਂਸ ਨੇ ਕੇਂਦਰੀ ਸਿੱਖਿਆ ਰਾਜ ਮੰਤਰੀ ਅੰਨਪੂਰਨਾ ਨੂੰ  ਅਪੀਲ ਕੀਤੀ ਕਿ ਪੰਜਾਬ ਦੇ ਇਤਿਹਾਸ ਨੂੰ ਦੇਸ਼ ਦੇ ਸਕੂਲੀ ਪਾਠਕ੍ਰਮ ਦਾ ਹਿੱਸਾ ਬਣਾਇਆ ਜਾਵੇ ਤਾਂ ਜੋ ਵਿਦਿਆਰਥੀਆਂ ਵਿਚ ਦੇਸ਼ ਪ੍ਰਤੀ ਸੱਚੀ ਸ਼ਰਧਾ ਅਤੇ ਆਪਸੀ ਸਦਭਾਵਨਾ ਦੀ ਭਾਵਨਾ ਪੈਦਾ ਹੋ ਸਕੇ।

ਇਹ ਵੀ ਪੜ੍ਹੋ: ਪੰਜਾਬ ਭਾਜਪਾ ਪ੍ਰਧਾਨ ਬਣਨ 'ਤੇ ਵੱਖ-ਵੱਖ ਆਗੂਆਂ ਨੇ ਸੁਨੀਲ ਜਾਖੜ ਨੂੰ ਦਿਤੀ ਵਧਾਈ 

ਬੈਂਸ ਨੇ ਕਿਹਾ ਕਿ ਪੰਜਾਬ ਹਰ ਖੇਤਰ ਵਿਚ ਦੇਸ਼ ਦਾ ਮਾਰਗ ਦਰਸ਼ਕ ਰਿਹਾ ਹੈ ਅਤੇ ਉਤਰੀ ਭਾਰਤ ਦਾ ਪ੍ਰਵੇਸ਼ ਦੁਆਰ ਹੋਣ ਕਾਰਨ ਬਹੁਤ ਸਾਰੇ ਸ਼ਾਸ਼ਕਾਂ ਦੇ ਹਮਲਿਆਂ ਦਾ ਵੀ ਬਹਾਦਰੀ ਨਾਲ ਡਟ ਕੇ ਟਾਕਰਾ ਕੀਤਾ ਹੈ। ਇਥੋਂ ਦੀ ਇਤਿਹਾਸਕ ਵਿਰਾਸਤ ਦੇਸ਼ ਦਾ ਸਰਮਾਇਆ ਹੈ ਜਿਸ ਨੂੰ ਭਾਰਤ ਦੇ ਸਾਰੇ ਸੂਬਿਆਂ ਦੇ ਪਾਠਕ੍ਰਮ ਦਾ ਹਿੱਸਾ ਬਣਾ ਕੇ ਪਾਠ ਪੁਸਤਕਾਂ ਰਾਹੀਂ ਸਾਰੇ ਦੇਸ਼ ਦੇ ਵਿਦਿਆਰਥੀਆਂ ਨੂੰ ਪੜ੍ਹਾਇਆ ਜਾਣਾ ਬਹੁਤ ਜ਼ਰੂਰੀ ਹੈ।

ਇਹ ਵੀ ਪੜ੍ਹੋ: ਬਿਜਲੀ ਮੰਤਰੀ ਵਲੋਂ ਤਲਵੰਡੀ ਸਾਬੋ ਥਰਮਲ ਪਲਾਂਟ ਦਾ ਦੌਰਾ, ਇਕ ਯੂਨਿਟ ਵਲੋਂ ਉਤਪਾਦਨ ਸ਼ੁਰੂ

ਮੀਟਿੰਗ ਦੌਰਾਨ ਬੈਂਸ ਨੇ ਇਕ ਅਹਿਮ ਮੁੱਦਾ ਚੁੱਕਦਿਆਂ ਭਾਰਤ ਸਰਕਾਰ ਤੋਂ ਮੰਗ ਕੀਤੀ ਕਿ ਕੌਮੀ ਸਿੱਖਿਆ ਅਤੇ ਖੋਜ ਕੌਂਸਲ ਨੇ ਪੰਜਾਬ ਸੂਬੇ ਵਾਸਤੇ ਸਾਲ 2017 ਵਿਚ ਖੇਤਰੀ ਸਿੱਖਿਆ ਸੰਸਥਾ ਬਣਾਉਣ ਦੀ ਮਨਜ਼ੂਰੀ ਦਿੱਤੀ ਸੀ ਜਿਸਤੇ ਕਾਰਵਾਈ ਕਰਦਿਆਂ ਪੰਜਾਬ ਸਰਕਾਰ ਨੇ ਸੰਸਥਾ ਦਾ ਕੈਂਪਸ ਬਣਾਉਣ ਲਈ ਜ਼ਿਲ੍ਹਾ ਰੂਪਨਗਰ ਵਿਚ ਲੋੜੀਂਦੀ ਜ਼ਮੀਨ ਦੀ ਪਛਾਣ ਵੀ ਕਰ ਲਈ ਸੀ। ਸ. ਬੈਂਸ ਨੇ ਕਿਹਾ ਕਿ ਨਿਸ਼ਚਿਤ ਕੀਤੀ ਗਈ ਜ਼ਮੀਨ ਚੰਡੀਗੜ੍ਹ ਹਵਾਈ ਅੱਡੇ ਦੇ ਨੇੜੇ ਹੋਣ ਦੇ ਨਾਲ-ਨਾਲ ਵਧੀਆ ਸੜਕ ਮਾਰਗ ਨਾਲ ਵੀ ਜੁੜੀ ਹੋਈ ਸੀ, ਪਰ ਉਸ ਜ਼ਮੀਨ ਨੂੰ ਤਕਨੀਕੀ ਆਧਾਰ 'ਤੇ  ਕੌਮੀ ਸਿੱਖਿਆ ਅਤੇ ਖੋਜ ਕੌਂਸਲ ਵੱਲੋਂ ਮਨਜ਼ੂਰੀ ਨਹੀਂ ਦਿੱਤੀ ਗਈ ਅਤੇ ਬਾਅਦ ਵਿਚ ਮਾਮਲਾ ਬੰਦ ਕਰ ਦਿੱਤਾ ਗਿਆ।

ਇਹ ਵੀ ਪੜ੍ਹੋ: ਸਿਹਤ ਵਿਭਾਗ ਵਿਚ ਨਵੀਆਂ ਅਸਾਮੀਆਂ ਲਈ ਜਲਦ ਹੀ ਦਿਤਾ ਜਾਵੇਗਾ ਇਸ਼ਤਿਹਾਰ : ਡਾ. ਬਲਬੀਰ ਸਿੰਘ

ਸਿੱਖਿਆ ਮੰਤਰੀ ਨੇ ਪੰਜਾਬ ਰਾਜ ਵਿਚ ਮੁੜ ਖੇਤਰੀ ਸਿੱਖਿਆ ਸੰਸਥਾ ਸਥਾਪਤ ਕਰਨ ਦੀ ਲੋੜ 'ਤੇ ਜ਼ੋਰ ਦਿੰਦਿਆਂ ਕਿਹਾ ਕਿ ਸੂਬੇ ਅੰਦਰ ਸਕੂਲੀ ਸਿੱਖਿਆ ਅਤੇ ਸਕੂਲ ਅਧਿਆਪਕਾਂ ਦੀ ਸਿਖਲਾਈ ਵਾਸਤੇ ਕੋਈ ਵੀ ਰਾਸ਼ਟਰੀ ਪੱਧਰ ਦਾ ਸੰਸਥਾ ਮੌਜੂਦ ਨਹੀਂ ਹੈ ਇਸ ਲਈ ਪੰਜਾਬ ਰਾਜ ਵਿਚ ਇਸ ਸੰਸਥਾ ਨੂੰ ਸਥਾਪਤ ਕਰਨ ਲਈ ਮੁੜ ਪ੍ਰਵਾਨਗੀ ਦਿਤੀ ਜਾਵੇ।  ਉਨ੍ਹਾਂ ਕੇਂਦਰੀ ਸਿੱਖਿਆ ਰਾਜ ਮੰਤਰੀ ਨੂੰ ਵਿਸ਼ਵਾਸ ਦੁਆਇਆ ਕਿ ਪੰਜਾਬ ਸਰਕਾਰ ਹਵਾਈ ਅੱਡੇ ਤਕ ਆਸਾਨ ਪਹੁੰਚ ਅਤੇ ਵਧੀਆ ਸੜਕ ਸੰਪਰਕ ਵਾਲੀ ਢੁਕਵੀਂ ਜ਼ਮੀਨ  ਮੁਹੱਈਆ ਕਰਵਾਉਣ ਲਈ ਵਚਨਬੱਧ ਹੈ।

ਇਹ ਵੀ ਪੜ੍ਹੋ: ਵਿਜੀਲੈਂਸ ਵਲੋਂ 2 ਲੱਖ ਰੁਪਏ ਰਿਸ਼ਵਤ ਲੈਂਦਾ ਐਸ.ਡੀ.ਓ. ਕਾਬੂ

ਬੈਂਸ ਨੇ ਇਸ ਮੌਕੇ  ਕੌਮੀ ਸਿੱਖਿਆ ਅਤੇ ਖੋਜ ਕੌਂਸਲ ਵਲੋਂ ਪੁਸਤਕਾਂ ਦੀ ਕਾਪੀ ਰਾਈਟ ਦੇ ਨਾਮ ਤੇ ਲਈ ਜਾਂਦੀ ਰਾਇਲਟੀ ਦਾ ਵੀ ਮੁੱਦਾ ਚੁੱਕਿਆ ਅਤੇ ਮੰਗ ਕੀਤੀ ਕਿ ਇਸ ਨੂੰ ਮੁਆਫ਼ ਕੀਤਾ ਜਾਣਾ ਚਾਹੀਦਾ ਹੈ ਤਾਂ ਜੋ ਪੰਜਾਬ ਸਕੂਲ ਸਿੱਖਿਆ ਬੋਰਡ ਇਸ ਨੂੰ ਸੂਬੇ ਦੀ ਸਕੂਲ ਸਿੱਖਿਆ ਨੂੰ ਹੋਰ ਬਿਹਤਰ ਬਨਾਉਣ ਲਈ ਵਰਤ ਸਕੇ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

ਚੱਲ ਰਹੇ Bulldozer 'ਚ Police ਵਾਲਿਆਂ ਲਈ Ladoo ਲੈ ਆਈ ਔਰਤ ਚੀਕ ਕੇ ਬੋਲ ਰਹੀ, ਮੈਂ ਬਹੁਤ ਖ਼ੁਸ਼ ਹਾਂ ਜੀ ਮੂੰਹ ਮਿੱਠਾ

02 May 2025 5:50 PM

India Pakistan Tensions ਵਿਚਾਲੇ ਸਰਹੱਦੀ ਪਿੰਡਾਂ ਦੇ ਲੋਕਾਂ ਨੇ ਆਪਣੇ ਘਰ ਖ਼ਾਲੀ ਕਰਨੇ ਕਰ 'ਤੇ ਸ਼ੁਰੂ, ਦੇਖੋ LIVE

02 May 2025 5:49 PM

ਦੇਖੋ ਕਿਵੇਂ ਮਾਂ ਹੋਈ ਆਪਣੇ ਬੱਚੇ ਤੋਂ ਦੂਰ, ਕੈਮਰੇ ਸਾਹਮਣੇ ਦੇਖੋ ਕਿੰਝ ਬਿਆਨ ਕੀਤਾ ਦਰਦ ?

30 Apr 2025 5:54 PM

Patiala 'ਚ ਢਾਅ ਦਿੱਤੀ drug smuggler ਦੀ ਆਲੀਸ਼ਾਨ ਕੋਠੀ, ਘਰ ਦੇ ਬਾਹਰ Police ਹੀ Police

30 Apr 2025 5:53 PM

Pehalgam Attack ਵਾਲੀ ਥਾਂ ਤੇ ਪਹੁੰਚਿਆ Rozana Spokesman ਹੋਏ ਅੰਦਰਲੇ ਖੁਲਾਸੇ, ਕਿੱਥੋਂ ਆਏ ਤੇ ਕਿੱਥੇ ਗਏ ਹਮਲਾਵਰ

26 Apr 2025 5:49 PM
Advertisement