ਬਿਜਲੀ ਮੰਤਰੀ ਵਲੋਂ ਤਲਵੰਡੀ ਸਾਬੋ ਥਰਮਲ ਪਲਾਂਟ ਦਾ ਦੌਰਾ, ਇਕ ਯੂਨਿਟ ਵਲੋਂ ਉਤਪਾਦਨ ਸ਼ੁਰੂ

By : KOMALJEET

Published : Jul 4, 2023, 8:00 pm IST
Updated : Jul 4, 2023, 8:00 pm IST
SHARE ARTICLE
Power Minister visits Talwandi Sabo Thermal Plant,
Power Minister visits Talwandi Sabo Thermal Plant,

ਬਾਕੀ 2 ਯੂਨਿਟਾਂ ਨੂੰ ਬੁੱਧਵਾਰ ਦੁਪਹਿਰ ਤੱਕ ਚਾਲੂ ਕਰ ਦਿਤਾ ਜਾਵੇਗਾ

ਕਿਹਾ, ਸੂਬੇ ਦੇ ਲੋਕਾਂ ਨੂੰ ਬਿਜਲੀ ਦੀ ਕਮੀ ਦਾ ਸਾਹਮਣਾ ਨਹੀਂ ਕਰਨਾ ਪਵੇਗਾ

ਚੰਡੀਗੜ੍ਹ : ਪੰਜਾਬ ਦੇ ਬਿਜਲੀ ਮੰਤਰੀ ਹਰਭਜਨ ਸਿੰਘ ਈ.ਟੀ.ਓ ਨੇ ਕਿਹਾ ਹੈ ਕਿ ਤਲਵੰਡੀ ਸਾਬੋ ਥਰਮਲ ਪਲਾਂਟ ਦੇ ਬੰਦ ਹੋਏ ਤਿੰਨ ਯੂਨਿਟਾਂ ਵਿਚੋਂ ਇੱਕ ਨੇ ਉਤਪਾਦਨ ਸ਼ੁਰੂ ਕਰ ਦਿੱਤਾ ਹੈ ਅਤੇ ਬਾਕੀ 2 ਯੂਨਿਟ ਵੀ ਇੱਕ ਦਿਨ ਦੇ ਅੰਦਰ-ਅੰਦਰ ਚਾਲੂ ਹੋ ਜਾਣਗੇ। ਉਨ੍ਹਾਂ ਸੂਬੇ ਦੇ ਲੋਕਾਂ ਨੂੰ ਭਰੋਸਾ ਦਿਵਾਇਆ ਕਿ ਅਜਿਹੀਆਂ ਤਕਨੀਕੀ ਸਮੱਸਿਆਵਾਂ ਦੇ ਬਾਵਜੂਦ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੇ ਲੋਕਾਂ ਨੂੰ ਬਿਜਲੀ ਦੀ ਕੋਈ ਘਾਟ ਨਹੀਂ ਆਉਣ ਦੇਵੇਗੀ।

ਬਿਜਲੀ ਮੰਤਰੀ ਨੇ ਅੱਜ ਪੀ.ਐਸ.ਪੀ.ਸੀ.ਐਲ. ਦੇ ਚੇਅਰਮੈਨ ਸ. ਬਲਦੇਵ ਸਿੰਘ ਸਰਾਂ, ਡਾਇਰੈਕਟਰ ਜਨਰੇਸ਼ਨ ਸ. ਪਰਮਜੀਤ ਸਿੰਘ ਅਤੇ ਸਰਦੂਲਗੜ੍ਹ ਤੋਂ ਵਿਧਾਇਕ ਸ. ਗੁਰਪ੍ਰੀਤ ਸਿੰਘ ਬਣਾਂਵਾਲੀ ਨਾਲ ਤਲਵੰਡੀ ਸਾਬੋ ਥਰਮਲ ਪਲਾਂਟ ਦਾ ਦੌਰਾ ਕਰਕੇ ਸਥਿਤੀ ਦਾ ਜਾਇਜ਼ਾ ਲਿਆ। ਸਥਿਤੀ ਦਾ ਜਾਇਜ਼ਾ ਲੈਣ ਉਪਰੰਤ ਸ੍ਰੀ ਹਰਭਜਨ ਸਿੰਘ ਈ.ਟੀ.ਓ ਨੇ ਦਸਿਆ ਕਿ ਥਰਮਲ ਪਲਾਂਟ ਦਾ ਯੂਨਿਟ ਨੰਬਰ 3 ਚਾਲੂ ਹੋ ਗਿਆ ਹੈ ਅਤੇ 600 ਮੈਗਾਵਾਟ ਬਿਜਲੀ ਪੈਦਾ ਕਰ ਰਿਹਾ ਹੈ।

ਇਹ ਵੀ ਪੜ੍ਹੋ:  ਸਿਹਤ ਵਿਭਾਗ ਵਿਚ ਨਵੀਆਂ ਅਸਾਮੀਆਂ ਲਈ ਜਲਦ ਹੀ ਦਿਤਾ ਜਾਵੇਗਾ ਇਸ਼ਤਿਹਾਰ : ਡਾ. ਬਲਬੀਰ ਸਿੰਘ 

ਬਿਜਲੀ ਮੰਤਰੀ ਨੇ ਅੱਗੇ ਕਿਹਾ ਕਿ ਇਸ ਥਰਮਲ ਪਲਾਂਟ ਦੇ ਯੂਨਿਟ ਨੰਬਰ 1 ਅਤੇ 2 ਨੂੰ ਬੁੱਧਵਾਰ ਦੁਪਹਿਰ ਤੱਕ ਚਾਲੂ ਕਰ ਦਿਤਾ ਜਾਵੇਗਾ। ਉਨ੍ਹਾਂ ਕਿਹਾ ਕਿ ਤਲਵੰਡੀ ਸਾਬੋ ਥਰਮਲ ਪਲਾਂਟ ਦੇ ਪ੍ਰਸ਼ਾਸਨ ਨੂੰ ਕਿਹਾ ਗਿਆ ਸੀ ਕਿ ਥਰਮਲ ਪਲਾਂਟ ਦੀ ਮੁਰੰਮਤ ਜਾਂ ਰੱਖ-ਰਖਾਅ ਸਬੰਧੀ ਕੰਮ ਸਰਦੀਆਂ ਦੇ ਮੌਸਮ ਦੌਰਾਨ ਕੀਤੇ ਜਾਣ ਪਰ ਉਨ੍ਹਾਂ ਵਲੋਂ ਕੋਈ ਅਣਗਹਿਲੀ ਕਾਰਨ ਇਹ ਸਮੱਸਿਆ ਪੈਦਾ ਹੋਈ ਹੈ। ਉਨ੍ਹਾਂ ਕਿਹਾ ਕਿ ਥਰਮਲ ਪਲਾਂਟ ਦੇ ਪ੍ਰਸ਼ਾਸਨ ਨੂੰ ਭਵਿੱਖ ਵਿਚ ਇਸ ਮਾਮਲੇ ਵੱਲ ਵਿਸ਼ੇਸ਼ ਧਿਆਨ ਦੇਣ ਲਈ ਕਿਹਾ ਗਿਆ ਹੈ।

ਸੂਬੇ ਦੇ ਆਮ ਲੋਕਾਂ ਅਤੇ ਖਾਸ ਕਰਕੇ ਕਿਸਾਨਾਂ ਨੂੰ ਭਰੋਸਾ ਦਿਵਾਉਂਦਿਆਂ ਕਿਹਾ ਕਿ ਸੂਬੇ ਵਿੱਚ ਬਿਜਲੀ ਦੀ ਕੋਈ ਕਮੀ ਨਹੀਂ ਆਉਣ ਦਿਤੀ ਜਾਵੇਗੀ, ਬਿਜਲੀ ਮੰਤਰੀ ਹਰਭਜਨ ਸਿੰਘ ਈ.ਟੀ.ਓ ਨੇ ਕਿਹਾ ਕਿ ਅਜਿਹੀ ਕਿਸੇ ਵੀ ਤਕਨੀਕੀ ਸਮੱਸਿਆ ਨਾਲ ਨਜਿੱਠਣ ਲਈ ਵਿਭਾਗ ਵੱਲੋਂ ਪਹਿਲਾਂ ਹੀ ਬਿਜਲੀ ਦੇ ਬਦਲਵੇਂ ਪ੍ਰਬੰਧ ਕੀਤੇ ਗਏ ਹਨ। ਉਨ੍ਹਾਂ ਕਿਹਾ ਕਿ ਇਨ੍ਹਾਂ ਪ੍ਰਬੰਧਾਂ ਸਦਕਾ ਹੀ ਇਸ ਸਾਲ 15325 ਮੈਗਾਵਾਟ ਬਿਜਲੀ ਦੀ ਰਿਕਾਰਡ ਸਭ ਤੋਂ ਵੱਧ ਮੰਗ ਨੂੰ ਵੀ ਪੂਰਾ ਕੀਤਾ ਗਿਆ।

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

Auto Driver ਨਾਲ ਦਿਲ ਦੀਆ ਗੱਲਾਂ ! ਡਰਾਈਵਰਾਂ ਦੀ ਜ਼ਿੰਦਗੀ ਨਜ਼ਾਰੇਦਾਰ ਜਾਂ…Life Easy or Tough?

18 Mar 2026 2:44 PM

Dog Lover ਨੇ ਖੋਲ੍ਹੇ ਰਾਜ, ਕੁੱਤੇ ਪਾਲਣ ਤੋਂ ਪਹਿਲਾਂ ਜਾਣ ਲਵੋ ਇਹ ਗੱਲਾਂ

17 Mar 2026 3:13 PM

3 Vehicles Collide: Tractor ਦੇ ਹੋਏ 2 ਹਿੱਸੇ, ਕਿਸ ਦੀ ਗਲਤੀ?

17 Mar 2026 3:11 PM

ਵਿਧਾਨ ਸਭਾ 'ਚ ਕੇਂਦਰ ਸਰਕਾਰ ਖਿਲਾਫ਼ ਲੱਗੇ ਨਾਅਰੇ

16 Mar 2026 3:06 PM

ਕੈਨੇਡਾ 'ਚ ਪੰਜਾਬੀ ਡਰਾਈਵਰ ਦਾ ਗੋਲੀਆਂ ਮਾਰ ਕੇ ਕਤਲ

15 Mar 2026 12:09 PM
Advertisement