ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਡਾ. ਅਮਰ ਸਿੰਘ ਆਜ਼ਾਦ ਦੇ ਅਕਾਲ ਚਲਾਣੇ ‘ਤੇ ਡੂੰਘਾ ਦੁੱਖ ਪ੍ਰਗਟਾਇਆ
Published : Jul 4, 2023, 4:32 pm IST
Updated : Jul 4, 2023, 4:32 pm IST
SHARE ARTICLE
photo
photo

ਉਹ ਦੇਸ਼ ਦੀ ਪੁਰਾਤਨ ਇਲਾਜ਼ ਪੱਧਤੀ, ਯੂਨਾਨੀ, ਆਯੁਰਵੈਦਿਕ ਤੇ ਹੋਮਿਓਪੈਥੀ ਦੇ ਮਾਹਰ ਸਨ

 

ਚੰਡੀਗੜ੍ਹ : ਪੰਜਾਬ ਵਿਧਾਨ ਸਭਾ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਡਾ.ਅਮਰ ਸਿੰਘ ਆਜ਼ਾਦ ਦੇ ਅਕਾਲ ਚਲਾਣੇ 'ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ।

ਇੱਥੋਂ ਜਾਰੀ ਬਿਆਨ ਵਿੱਚ ਸਪੀਕਰ ਸ. ਸੰਧਵਾਂ ਨੇ ਕਿਹਾ ਕਿ  ਡਾ. ਅਮਰ ਸਿੰਘ ਆਜ਼ਾਦ ਜੋ ਕਿ ਐਮ.ਡੀ. ਪੀਡੀਆਟ੍ਰਿਕਸ ਤੇ ਕਮਿਊਨਿਟੀ ਮੈਡੀਸਨ ਡਿਗਰੀ ਹਾਸਲ ਉੱਘੇ ਸਿਹਤ ਮਾਹਰ ਸਨ। ਉਹ ਦੇਸ਼ ਦੀ ਪੁਰਾਤਨ ਇਲਾਜ਼ ਪੱਧਤੀ, ਯੂਨਾਨੀ, ਆਯੁਰਵੈਦਿਕ ਤੇ ਹੋਮਿਓਪੈਥੀ ਦੇ ਮਾਹਰ ਸਨ। ਉਨ੍ਹਾਂ ਦੱਸਿਆ ਕਿ ਡਾ. ਆਜ਼ਾਦ ਨੇ ਮੂਲ ਅਨਾਜ਼ 'ਤੇ ਬਹੁਤ ਕੰਮ ਕੀਤਾ ਅਤੇ ਲੱਖਾਂ ਲੋਕਾਂ ਨੂੰ ਸਿਹਤ ਪ੍ਰਤੀ ਜਾਗਰੂਕ ਕਰਕੇ ਭਿਆਨਕ ਬਿਮਾਰੀਆਂ ਤੋਂ ਬਚਾਇਆ ਅਤੇ ਇਲਾਜ ਕੀਤਾ।  ਉਨ੍ਹਾਂ ਕਿਹਾ ਕਿ ਡਾ.ਅਮਰ ਸਿੰਘ ਆਜ਼ਾਦ ਦੇ ਵਿਛੋੜੇ ਨਾਲ ਅਸੀਂ ਇੱਕ ਵਿਲੱਖਣ ਸ਼ਖਸੀਅਤ ਤੋਂ ਵਾਂਝੇ ਹੋ ਗਏ ਹਾਂ।

ਉਨ੍ਹਾਂ ਅਕਾਲ ਪੁਰਖ ਅੱਗੇ ਅਰਦਾਸ ਕੀਤੀ ਕਿ ਉਹ ਵਿਛੜੀ ਰੂਹ ਨੂੰ ਆਪਣੇ ਚਰਨਾਂ ਵਿੱਚ ਸਦੀਵੀ ਨਿਵਾਸ ਬਖ਼ਸ਼ਣ ਅਤੇ ਪਿੱਛੇ ਪਰਿਵਾਰ ਨੂੰ ਭਾਣਾ ਮੰਨਣ ਦਾ ਬਲ ਬਖ਼ਸ਼ਣ।

SHARE ARTICLE

ਏਜੰਸੀ

Advertisement

ਮੁੱਖ ਮੰਤਰੀ ਭਗਵੰਤ ਮਾਨ ਦਾ ਵੱਡਾ ਐਲਾਨ, 8 ਮਾਰਚ ਨੂੰ ਪੇਸ਼ ਹੋਵੇਗਾ ਪੰਜਾਬ ਦਾ ਬਜਟ

23 Feb 2026 3:02 PM

ਟੈਰਿਫ਼ 'ਚ ਬਦਲਾਅ ਕਾਰਨ ਭਾਰਤ-ਅਮਰੀਕਾ ਵਪਾਰ ਸਮਝੌਤੇ ਦੀ ਮੀਟਿੰਗ ਟਲੀ

23 Feb 2026 3:01 PM

'ਸਿੱਖਿਆ ਕੋਈ ਤਰਸ ਦੀ ਭਾਵਨਾ ਨਹੀਂ, ਇਹ ਹਰ ਇੱਕ ਇਨਸਾਨ ਦਾ ਹੱਕ ਹੈ'

22 Feb 2026 1:38 PM

ਚੰਡੀਗੜ੍ਹ 'ਚ ਲੱਗੇ ਗੁਲਾਬ ਮੇਲੇ 'ਚ ਲੱਗੀਆਂ ਰੌਣਕਾਂ, ਹਿਮਾਚਲ ਦੇ ਸੱਭਿਆਚਾਰਕ ਨਾਚ ਦਾ ਲੋਕਾਂ ਨੇ ਲਿਆ ਲੁਤਫ਼,

22 Feb 2026 1:37 PM

ਕੰਜ਼ਿਊਮਰ ਕੋਰਟਾਂ 'ਚ ਬੇਹੱਦ ਜ਼ਿਆਦਾ ਖ਼ਾਲੀ ਅਸਾਮੀਆਂ ! ਸਟਾਫ਼ ਦੀ ਕਮੀ ਤੇ ਲੋੜੀਂਦਾ ਸਹੂਲਤਾਂ ਦੀ ਘਾਟ ਨੂੰ ਲੈ ਕੇ ਵਕ.

21 Feb 2026 3:02 PM
Advertisement