ਖੇਡ ਮੰਤਰੀ ਮੀਤ ਹੇਅਰ ਵਲੋਂ ਕ੍ਰਿਕਟਰ ਹਰਲੀਨ ਦਿਓਲ ਅਤੇ ਜੂਨੀਅਰ ਵਿਸ਼ਵ ਕੱਪ ਮੈਡਲ ਜੇਤੂ ਨਿਸ਼ਾਨੇਬਾਜ਼ਾਂ ਨਾਲ ਮੁਲਾਕਾਤ
Published : Jul 4, 2023, 5:18 pm IST
Updated : Jul 4, 2023, 5:22 pm IST
SHARE ARTICLE
Sports Minister Meet Hayer meets Cricketer Harleen Deol and Junior World Cup medallist shooters
Sports Minister Meet Hayer meets Cricketer Harleen Deol and Junior World Cup medallist shooters

ਭਗਵੰਤ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਪੰਜਾਬ ਨੂੰ ਖੇਡਾਂ ਵਿਚ ਦੇਸ਼ ਦਾ ਮੋਹਰੀ ਸੂਬਾ ਬਣਾਉਣ ਲਈ ਵਚਨਬੱਧ: ਮੀਤ ਹੇਅਰ

 

ਚੰਡੀਗੜ੍ਹ: ਪੰਜਾਬ ਦੇ ਖੇਡ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਵੱਲੋਂ ਆਪਣੀ ਰਿਹਾਇਸ਼ ਵਿਖੇ ਭਾਰਤੀ ਕ੍ਰਿਕਟਰ ਹਰਲੀਨ ਦਿਓਲ ਅਤੇ ਜੂਨੀਅਰ ਵਿਸ਼ਵ ਕੱਪ ਵਿਚ ਤਮਗ਼ਾ ਜਿੱਤ ਕੇ ਆਏ ਨਿਸ਼ਾਨੇਬਾਜ਼ਾਂ ਨਾਲ ਮੁਲਾਕਾਤ ਕੀਤੀ। ਭਾਰਤੀ ਮਹਿਲਾ ਕ੍ਰਿਕਟ ਟੀਮ ਦੇ ਬੱਲੇਬਾਜ਼ ਅਤੇ ਦੁਨੀਆਂ ਦੀਆਂ ਚੋਟੀ ਦੀਆਂ ਫੀਲਡਰਾਂ ਵਿਚੋਂ ਇਕ ਹਰਲੀਨ ਦਿਓਲ ਨੂੰ ਆਗਾਮੀ ਬੰਗਲਾਦੇਸ਼ ਦੌਰੇ ਲਈ ਸ਼ੁਭਕਾਮਨਾਵਾਂ ਦਿੰਦਿਆਂ ਮੀਤ ਹੇਅਰ ਨੇ ਕਿਹਾ ਕਿ ਪੰਜਾਬ ਲਈ ਮਾਣ ਵਾਲੀ ਗੱਲ ਹੈ ਕਿ ਪੁਰਸ਼ ਕ੍ਰਿਕਟ ਵਾਂਗ ਹੁਣ ਮਹਿਲਾ ਕ੍ਰਿਕਟ ਵਿਚ ਪੰਜਾਬ ਵੱਡੇ ਪੱਧਰ ਉਤੇ ਹਾਜ਼ਰੀ ਲਗਾ ਰਿਹਾ ਹੈ।

ਇਹ ਵੀ ਪੜ੍ਹੋ: ਓਡੀਸ਼ਾ ਰੇਲ ਹਾਦਸਾ : CRS ਨੇ ਅਪਣੀ ਰਿਪੋਰਟ ’ਚ ਕੀਤਾ ਖੁਲਾਸਾ, ਗਲਤ ਸਿਗਨਲ ਮਿਲਣ ਕਾਰਨ ਵਾਪਰਿਆ ਸੀ ਹਾਦਸਾ  

ਹਰਲੀਨ ਦਿਓਲ ਤੇ ਕਪਤਾਨ ਹਰਮਨਪ੍ਰੀਤ ਕੌਰ ਨੇ ਪੰਜਾਬ ਦੇ ਨਾਮ ਰੌਸ਼ਨ ਕੀਤਾ ਹੈ। ਉਨ੍ਹਾਂ ਭਾਰਤੀ ਕ੍ਰਿਕਟਰ ਕੋਲੋਂ ਸਕੂਲੀ ਪੱਧਰ ਤੋਂ ਹੀ ਖੇਡਾਂ ਵਿਚ ਦਿਲਚਸਪੀ ਬਾਰੇ ਵੀ ਜਾਣਕਾਰੀ ਹਾਸਲ ਕੀਤੀ। ਇਸ ਮੌਕੇ ਹਰਲੀਨ ਦਿਓਲ ਵੱਲੋਂ ਖੇਡ ਮੰਤਰੀ ਨੂੰ ਕ੍ਰਿਕਟ ਬੱਲਾ ਵੀ ਭੇਂਟ ਕੀਤਾ ਗਿਆ। ਮੀਤ ਹੇਅਰ ਨੇ ਹਾਲ ਹੀ ਵਿਚ ਜਰਮਨੀ ਵਿਖੇ ਹੋਏ ਨਿਸ਼ਾਨੇਬਾਜ਼ੀ ਦੇ ਜੂਨੀਅਰ ਵਿਸ਼ਵ ਕੱਪ ਵਿਚ ਤਮਗ਼ੇ ਜਿੱਤ ਕੇ ਆਏ ਪੰਜਾਬ ਦੇ ਤਿੰਨ ਨਿਸ਼ਾਨੇਬਾਜ਼ ਨੂੰ ਵੀ ਮਿਲ ਕੇ ਵਧਾਈ ਦਿਤੀ।

ਇਹ ਵੀ ਪੜ੍ਹੋ: ਸ਼ਾਹਰੁਖ ਖ਼ਾਨ ਨਾਲ ਫ਼ਿਲਮ ਦੀ ਸ਼ੂਟਿੰਗ ਦੌਰਾਨ ਵਾਪਰਿਆ ਹਾਦਸਾ

ਇਹ ਨਿਸ਼ਾਨੇਬਾਜ਼ ਸਪੋਰਟਸ ਪਿਸਟਲ ਵਿਚ ਸੋਨ ਤਮਗ਼ਾ ਜਿੱਤਣ ਵਾਲੇ ਅਮਨਪ੍ਰੀਤ ਸਿੰਘ, ਸਪੋਰਟਸ ਪਿਸਟਲ ਮਹਿਲਾ ਟੀਮ ਵਿਚ ਸੋਨ ਤਮਗ਼ਾ ਜਿੱਤਣ ਵਾਲੀ ਸਿਮਰਨਪ੍ਰੀਤ ਕੌਰ ਬਰਾੜ ਤੇ ਰੈਪਿਡ ਫਾਇਰ ਪਿਸਟਲ ਟੀਮ ਵਿਚ ਚਾਂਦੀ ਦਾ ਤਮਗ਼ਾ ਜਿੱਤਣ ਵਾਲੇ ਰਾਜਕੰਵਰ ਸੰਧੂ ਸਨ। ਉਨ੍ਹਾਂ ਨਾਲ ਭਾਰਤੀ ਜੂਨੀਅਰ ਨਿਸ਼ਾਨੇਬਾਜ਼ੀ ਟੀਮ ਦੇ ਕੋਚ ਅੰਕੁਸ਼ ਭਾਰਦਵਾਜ ਵੀ ਨਾਲ ਸਨ। ਖੇਡ ਮੰਤਰੀ ਨੇ ਜੇਤੂ ਨਿਸ਼ਾਨੇਬਾਜ਼ਾਂ ਨੂੰ ਮੁਬਾਰਕਬਾਦ ਦਿੰਦਿਆਂ ਭਵਿੱਖ ਦੇ ਮੁਕਾਬਲਿਆਂ ਲਈ ਸ਼ੁਭਕਾਮਨਾਵਾਂ ਵੀ ਦਿਤੀਆਂ।

ਇਹ ਵੀ ਪੜ੍ਹੋ: ਮੁੱਖ ਮੰਤਰੀ ਨੇ ਮਨੁੱਖੀ ਤਸਕਰੀ ਵਿਰੋਧੀ ਯੂਨਿਟ ਨੂੰ ਹੋਰ ਮਜ਼ਬੂਤ ਕਰਨ ਲਈ ਹਾਈ-ਟੈੱਕ ਵਾਹਨਾਂ ਨੂੰ ਹਰੀ ਝੰਡੀ ਦੇ ਕੇ ਰਵਾਨਾ ਕੀਤਾ

ਉਨ੍ਹਾਂ ਕਿਹਾ ਕਿ ਉਨ੍ਹਾਂ ਦੇਸ਼ ਅਤੇ ਪੰਜਾਬ ਦਾ ਨਾਮ ਰੌਸ਼ਨ ਕੀਤਾ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਪੰਜਾਬ ਨੂੰ ਖੇਡਾਂ ਦੇ ਖੇਤਰ ਵਿਚ ਦੇਸ਼ ਦਾ ਨੰਬਰ ਇਕ ਸੂਬਾ ਬਣਾਉਣ ਲਈ ਵਚਨਬੱਧ ਹੈ ਜਿਸ ਲਈ ਖੇਡ ਵਿਭਾਗ ਨਿਰੰਤਰ ਉਪਰਾਲੇ ਕਰ ਰਿਹਾ ਹੈ। ਬਹੁਤ ਹੀ ਜਲਦ ਹੀ ਪੰਜਾਬ ਦੀ ਨਵੀਂ ਖੇਡ ਨੀਤੀ ਲਾਗੂ ਕੀਤੀ ਜਾਵੇਗੀ ਜਿਸ ਨਾਲ ਪੰਜਾਬ ਵਿਚ ਖੇਡ ਪੱਖੀ ਮਾਹੌਲ ਸਿਰਜਿਆ ਜਾਵੇਗਾ। ਇਸ ਮੌਕੇ ਡਾਇਰੈਕਟਰ ਖੇਡਾਂ ਹਰਪ੍ਰੀਤ ਸਿੰਘ ਸੂਦਨ ਵੀ ਹਾਜ਼ਰ ਸਨ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

Mandeep ਜਾਂ Harmeet ਜਿੱਤੇਗਾ ਕੌਣ TarnTaran By Election, Congress ਜਾਂ Akali, ਕਿੱਥੇ ਖੜ੍ਹੇਗੀ BJP ?

12 Nov 2025 10:47 AM

ਮਨਦੀਪ ਸਿੰਘ ਤੇ ਹਰਮੀਤ ਸੰਧੂ ਦਰਮਿਆਨ ਫ਼ਸਵੀਂ ਟੱਕਰ, ਪੰਥਕ ਹਲਕੇ ‘ਚ ਪੰਥਕ ਗੂੰਜ ਜਾਂ ਝਾੜੂ ਦੀ ਜੇਤੂ ਹੂੰਜ?

12 Nov 2025 10:46 AM

Chandigarh ਦੇ SSP ਮੈਡਮ ਵੀ ਨਹੀਂ ਰੋਕ ਸਕੇ ਵਿਦਿਆਰਥੀ ਨੂੰ Gate ਖੋਲ੍ਹਣ ਤੋਂ

10 Nov 2025 3:08 PM

ਅੱਗੋਂ ਪੁਲਿਸ ਨੇ ਰਾਹ ਰੋਕ ਕੇ ਛੇੜ ਲਿਆ ਵੱਡਾ ਪੰਗਾ, ਗਰਮਾਇਆ ਮਾਹੌਲ

10 Nov 2025 3:07 PM

ਪੰਜਾਬ ਯੂਨੀਵਰਸਿਟੀ ਦੇ ਗੇਟ ਨੰ: 1 'ਤੇ ਪੈ ਗਿਆ ਗਾਹ, ਦੇਖਦੇ ਹੀ ਰਹਿ ਗਏ ਪੁਲਿਸ

10 Nov 2025 3:07 PM
Advertisement