
ਕਿਹਾ, ਭਾਜਪਾ ਵਿਚ ਕੋਈ ਅੱਖਾਂ ਝੁਕਾਉਣ ਵਾਲਾ ਵਿਅਕਤੀ ਨਹੀਂ
ਨਵੀਂ ਦਿੱਲੀ (ਕਮਲ ਕਾਂਸਲ/ਕਮਲਜੀਤ ਕੌਰ) 4 ਜੁਲਾਈ: ਪੰਜਾਬ ਭਾਜਪਾ ਦੇ ਪ੍ਰਧਾਨ ਚੁਣੇ ਜਾਣ ਮਗਰੋਂ ਸੁਨੀਲ ਜਾਖੜ ਨੇ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ, ਅਮਿਤ ਸ਼ਾਹ ਅਤੇ ਜੇ.ਪੀ. ਨੱਢਾ ਨੇ ਉਨ੍ਹਾਂ ’ਤੇ ਵਿਸ਼ਵਾਸ ਕਰ ਕੇ ਉਨ੍ਹਾਂ ਨੂੰ ਇਕ ਪ੍ਰਵਾਰ ਦੀ ਜ਼ਿੰਮੇਵਾਰੀ ਸੌਂਪੀ ਹੈ। ਜਾਖੜ ਨੇ ਕਿਹਾ, ‘‘ਇਹ ਕਮਾਨ ਸੌਂਪਣ ਦੇ ਮਸਲੇ ਨਹੀਂ ਹਨ, ਕਿਉਂਕਿ ਸਾਡੇ ਲਈ ਪਾਰਟੀ ਇਕ ਪ੍ਰਵਾਰ ਸਮਾਨ ਹੈ। ਸਾਰੇ ਪ੍ਰਵਾਰ ਨੂੰ ਨਾਲ ਲੈ ਕੇ ਚੱਲਣਾ ਸਾਡੀ ਜ਼ਿੰਮੇਵਾਰੀ ਬਣਦੀ ਹੈ। ਇਸ ਪ੍ਰਵਾਰ ਦਾ ਘਰ ਪੰਜਾਬ ਹੈ ਅਤੇ ਪੰਜਾਬ ਦੇ ਹਿੱਤਾਂ ’ਤੇ ਪਹਿਰਾ ਦੇਣ ਦੀ ਇਹ ਜ਼ਿੰਮੇਵਾਰੀ ਪੂਰੀ ਕਰਨ ਲਈ ਸਾਰੇ ਸਾਥੀ ਸਮਰੱਥ ਹਨ।’’
ਇਹ ਵੀ ਪੜ੍ਹੋ: ਵਿਜੀਲੈਂਸ ਵਲੋਂ 12,500 ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਸਬ ਫਾਇਰ ਅਫ਼ਸਰ ਕਾਬੂ
ਭਵਿੱਖ ਦੀਆਂ ਚੁਨੌਤੀਆਂ ਬਾਰੇ ਗੱਲ ਕਰਦਿਆਂ ਸੁਨੀਲ ਜਾਖੜ ਨੇ ਕਿਹਾ, ‘‘ਚੁਨੌਤੀਆਂ ਤਾਂ ਜ਼ਿੰਦਗੀ ਭਰ ਆਉਂਦੀਆਂ ਰਹਿੰਦੀਆਂ ਹਨ। ਭਾਜਪਾ ਵਿਚ ਕੋਈ ਅੱਖਾਂ ਝੁਕਾਉਣ ਵਾਲਾ ਵਿਅਕਤੀ ਨਹੀਂ ਹੈ, ਜਿਸ ਨੂੰ ਕੋਈ ਮੁੱਖ ਮੰਤਰੀ ਇਹ ਕਹਿ ਦੇਵੇ ਕਿ ਅੱਖਾਂ ਵਿਚ ਅੱਖਾਂ ਪਾ ਕੇ ਗੱਲ ਕਰੋ। ਅਸੀਂ ਸਾਫ਼ ਦਿਲ ਨਾਲ ਪੰਜਾਬੀਆਂ ਦੀ ਗੱਲ ਰੱਖਾਂਗੇ ਅਤੇ ਚੁਨੌਤੀਆਂ ਦਾ ਸਾਹਮਣਾ ਕਰਾਂਗੇ।’’
ਇਹ ਵੀ ਪੜ੍ਹੋ: ਪੰਜਾਬ ਦੇ ਇਤਿਹਾਸ ਨੂੰ ਦੇਸ਼ ਦੇ ਸਕੂਲੀ ਪਾਠਕ੍ਰਮ ਦਾ ਹਿੱਸਾ ਬਣਾਇਆ ਜਾਵੇ : ਹਰਜੋਤ ਸਿੰਘ ਬੈਂਸ
ਉਨ੍ਹਾਂ ਕਿਹਾ ਕਿ ਚੁਨੌਤੀਆਂ ਦੇ ਨਾਲ-ਨਾਲ ਭਾਜਪਾ ਲਈ ਇਹ ਇਕ ਮੌਕਾ ਵੀ ਹੈ। ਉਨ੍ਹਾਂ ਕਿਹਾ, ‘‘ਅਸੀਂ ਲੋਕਾਂ ਨੂੰ ਕੰਮ ਕਰਕੇ ਦਿਖਾਵਾਂਗੇ ਅਤੇ ਉਨ੍ਹਾਂ ਦਾ ਵਿਸ਼ਵਾਸ ਜਿੱਤਾਂਗੇ।’’ ਸਹੁੰ ਚੁੱਕਣ ਸਬੰਧੀ ਸਵਾਲ ਦਾ ਜਵਾਬ ਦਿੰਦਿਆਂ ਸੁਨੀਲ ਜਾਖੜ ਨੇ ਕਿਹਾ, ‘‘ਇਨ੍ਹਾਂ ਕੰਮਾਂ ਲਈ ਸਹੁੰ ਨਹੀਂ, ਵਿਸ਼ਵਾਸ ਮਾਇਨੇ ਰੱਖਦਾ ਹੈ। ਅਸੀਂ ਪੰਜਾਬ ਦੇ ਲੋਕਾਂ ਦਾ ਵਿਸ਼ਵਾਸ ਨਹੀਂ ਟੁੱਟਣ ਦੇਵਾਂਗੇ।’’
ਇਹ ਵੀ ਪੜ੍ਹੋ: ਬਿਜਲੀ ਮੰਤਰੀ ਵਲੋਂ ਤਲਵੰਡੀ ਸਾਬੋ ਥਰਮਲ ਪਲਾਂਟ ਦਾ ਦੌਰਾ, ਇਕ ਯੂਨਿਟ ਵਲੋਂ ਉਤਪਾਦਨ ਸ਼ੁਰੂ
ਉਨ੍ਹਾਂ ਕਿਹਾ ਕਿ ਦਿਲ ਸਾਫ ਹੋਣੇ ਚਾਹੀਦੇ ਹਨ, ਜਿਨ੍ਹਾਂ ਦੇ ਦਿਲਾਂ ਵਿਚ ਖੋਟ ਹੈ, ਉਹ ਮੁੱਖ ਮੰਤਰੀ ਦੀਆਂ ਅੱਖਾਂ ਵਿਚ ਅੱਖਾਂ ਪਾ ਕੇ ਗੱਲ ਨਹੀਂ ਕਰ ਸਕਦੇ। ਸੁਨੀਲ ਜਾਖੜ ਨੇ ਦਸਿਆ ਕਿ ਸੱਭ ਤੋਂ ਪਹਿਲਾਂ ਉਹ ਗੁਰੂ ਘਰ ਵਿਖੇ ਨਤਮਸਤਕ ਹੋਣਗੇ।