
Pakistani citizen : ਫੜੇ ਜਾਣ ਤੋਂ ਪਹਿਲਾਂ ਮੁਲਜ਼ਮ ਨੇ ਪਾਕਿਸਤਾਨ ਵੱਲ ਭੱਜਣ ਦੀ ਕੋਸ਼ਿਸ਼ ਕੀਤੀ ਸੀ ਪਰ ਬੀਐਸਐਫ ਦੇ ਜਵਾਨਾਂ ਨੇ ਉਸ ਨੂੰ ਫੜ ਲਿਆ।
363 Pakistani citizens crossed the border and entered India with foreign currency : ਫਿਰੋਜ਼ਪੁਰ ਬਾਰਡਰ ਰੇਂਜ ਅਧੀਨ ਪੈਂਦੇ ਪਿੰਡ ਪੱਲਾ ਮੇਘਾ ਨੇੜੇ ਇੱਕ ਪਾਕਿਸਤਾਨੀ ਨਾਗਰਿਕ ਨੂੰ ਭਾਰਤ-ਪਾਕਿਸਤਾਨ ਅੰਤਰਰਾਸ਼ਟਰੀ ਸਰਹੱਦ ਪਾਰ ਕਰਕੇ ਭਾਰਤੀ ਸਰਹੱਦ ਵਿੱਚ ਦਾਖਲ ਹੁੰਦੇ ਦੇਖਿਆ ਗਿਆ, ਜਿਸ ਤੋਂ ਬਾਅਦ ਬੀਐਸਐਫ ਦੇ ਜਵਾਨਾਂ ਨੇ ਪਾਕਿਸਤਾਨੀ ਨਾਗਰਿਕ ਨੂੰ ਗ੍ਰਿਫ਼ਤਾਰ ਕਰ ਲਿਆ। ਫੜੇ ਜਾਣ ਤੋਂ ਪਹਿਲਾਂ ਮੁਲਜ਼ਮ ਨੇ ਪਾਕਿਸਤਾਨ ਵੱਲ ਭੱਜਣ ਦੀ ਕੋਸ਼ਿਸ਼ ਕੀਤੀ ਸੀ ਪਰ ਬੀਐਸਐਫ ਦੇ ਜਵਾਨਾਂ ਨੇ ਉਸ ਨੂੰ ਫੜ ਲਿਆ।
ਤਾਜ਼ਾ ਅਪਡੇਟਸ ਲਈ ਸਾਡੇ Whatsapp Broadcast Channel ਨਾਲ ਜੁੜੋ।
ਪੁੱਛਗਿੱਛ 'ਤੇ ਫੜਿਆ ਗਿਆ ਵਿਅਕਤੀ ਪਾਕਿਸਤਾਨੀ ਨਾਗਰਿਕ ਪਾਇਆ ਗਿਆ। ਫੜਿਆ ਗਿਆ ਵਿਅਕਤੀ ਕਿਸ਼ੋਰ ਹੈ। ਫ਼ਿਰੋਜ਼ਪੁਰ ਜ਼ਿਲ੍ਹੇ ਦੇ ਪਿੰਡ ਪੱਲਾ ਮੇਘਾ ਦੇ ਨਾਲ ਲੱਗਦੀ ਅੰਤਰਰਾਸ਼ਟਰੀ ਸਰਹੱਦ ਪਾਰ ਕਰਨ ਦੇ ਉਸ ਦੇ ਇਰਾਦੇ ਦਾ ਪਤਾ ਲਗਾਉਣ ਲਈ ਬੀਐਸਐਫ ਅਤੇ ਹੋਰ ਏਜੰਸੀਆਂ ਵੱਲੋਂ ਉਸ ਕੋਲੋਂ ਪੁੱਛਗਿੱਛ ਕੀਤੀ ਜਾ ਰਹੀ ਹੈ।
ਫੜੇ ਗਏ ਪਾਕਿਸਤਾਨੀ ਨੌਜਵਾਨ ਕੋਲੋਂ 363 ਰੁਪਏ ਦੀ ਪਾਕਿਸਤਾਨੀ ਕਰੰਸੀ ਬਰਾਮਦ ਹੋਈ ਹੈ। ਬੀਐਸਐਫ 116 ਬਟਾਲੀਅਨ ਦੇ ਕਮਾਂਡਰ ਰਾਜੇਸ਼ ਕੁਮਾਰ ਨੇ ਦੱਸਿਆ ਕਿ ਪਾਕਿਸਤਾਨੀ ਨੌਜਵਾਨ ਨੂੰ ਫ਼ਿਰੋਜ਼ਪੁਰ ਸਦਰ ਪੁਲਿਸ ਹਵਾਲੇ ਕੀਤਾ ਜਾ ਰਿਹਾ ਹੈ।
ਪਿਛਲੇ ਕੁਝ ਸਮੇਂ ਤੋਂ ਭਾਰਤੀ ਸਰਹੱਦ 'ਤੇ ਪਾਕਿਸਤਾਨ ਵਾਲੇ ਪਾਸੇ ਤੋਂ ਡਰੋਨ ਗਤੀਵਿਧੀਆਂ ਲਗਾਤਾਰ ਵਧੀਆਂ ਹਨ। ਹਰ ਰੋਜ਼ ਫਿਰੋਜ਼ਪੁਰ ਬਾਰਡਰ ਰੇਂਜ ਤੋਂ ਹੈਰੋਇਨ ਅਤੇ ਹਥਿਆਰ ਬਰਾਮਦ ਹੋ ਰਹੇ ਹਨ, ਜੋ ਬੀਐਸਐਫ ਦੇ ਨਾਲ-ਨਾਲ ਭਾਰਤੀ ਸੁਰੱਖਿਆ ਏਜੰਸੀਆਂ ਲਈ ਵੀ ਚਿੰਤਾ ਦਾ ਵਿਸ਼ਾ ਹੈ।
(For more Punjabi news apart from 363 Pakistani citizens crossed the border and entered India with foreign currency, stay tuned to Rozana Spokesman)