Punjab News : ਪੰਜਾਬ 'ਚ ਆਧਾਰ ਦਾ ਦਾਇਰਾ ਵਧਾਉਣ ਦੇ ਉਦੇਸ਼ ਨਾਲ ਯੂਆਈਡੀਏਆਈ ਵੱਲੋਂ ਖੇਤਰੀ ਵਰਕਸ਼ਾਪ
Published : Jul 4, 2024, 9:04 pm IST
Updated : Jul 4, 2024, 9:05 pm IST
SHARE ARTICLE
Anirudh Tiwari
Anirudh Tiwari

ਵਿਹਾਰਕ ਲਾਗੂਕਰਨ ਵਿਧੀ ਤੇ ਕਾਨੂੰਨੀ ਢਾਂਚੇ ਦੀ ਆਪਸੀ ਇਕਸਾਰਤਾ ਨਾਲ ‘ਆਧਾਰ’ ਪ੍ਰਭਾਵੀ ਪ੍ਰਸ਼ਾਸਨਿਕ ਸਾਧਨ ਵਜੋਂ ਉਭਰੇਗਾ : ਵਿਸ਼ੇਸ਼ ਮੁੱਖ ਸਕੱਤਰ

Punjab News : ਪੰਜਾਬ ਰਾਜ ਵਿੱਚ ਆਧਾਰ ਦੇ ਪ੍ਰਭਾਵ ਨੂੰ ਵੱਧ ਤੋਂ ਵੱਧ ਵਧਾਉਣ ਦੇ ਉਦੇਸ਼ ਨਾਲ, ਯੂਆਈਡੀਏਆਈ ਦੇ ਖੇਤਰੀ ਦਫ਼ਤਰ, ਚੰਡੀਗੜ੍ਹ ਨੇ ਅੱਜ ਸਫਲਤਾਪੂਰਵਕ ਇੱਕ ਵਰਕਸ਼ਾਪ ਦਾ ਆਯੋਜਨ ਕੀਤਾ। ਇਸ ਦਾ ਉਦਘਾਟਨ ਵਿਸ਼ੇਸ਼ ਮੁੱਖ ਸਕੱਤਰ-ਕਮ-ਡਾਇਰੈਕਟਰ ਜਨਰਲ ਮਗਸੀਪਾ ਅਨਿਰੁੱਧ ਤਿਵਾਰੀ ਨੇ ਭਾਵਨਾ ਗਰਗ ਡੀ.ਡੀ.ਜੀ. ਯੂ.ਆਈ.ਡੀ.ਏ.ਆਈ., ਆਰ.ਓ. ਚੰਡੀਗੜ੍ਹ ਦੀ ਮੌਜੂਦਗੀ ਵਿੱਚ ਮਹਾਤਮਾ ਗਾਂਧੀ ਸਟੇਟ ਇੰਸਟੀਚਿਊਟ ਆਫ ਪਬਲਿਕ ਐਡਮਿਨਿਸਟਰੇਸ਼ਨ (ਮਗਸੀਪਾ) ਵਿਖੇ ਕੀਤਾ।

ਇਸ ਦੌਰਾਨ ਆਧਾਰ ਦੇ ਵੱਧ ਤੋਂ ਵੱਧ ਦਾਇਰੇ, ਤੇ ਪ੍ਰਭਾਵ ਨੂੰ ਯਕੀਨੀ ਬਣਾਉਣ ਦੇ ਮੱਦੇਨਜ਼ਰ ਆਧਾਰ ਦ ਕੰਮਕਾਜੀ ਪ੍ਰਣਾਲੀ, ਪ੍ਰਮਾਣਿਕਤਾ ਦੀ ਪ੍ਰਕਿਰਿਆ ਅਤੇ ਇਸ ਦੀ ਵਰਤੋਂ ਸਬੰਧੀ ਮਸਲਿਆਂ ’ਤੇ ਵੱਖ-ਵੱਖ ਪੇਸ਼ਕਾਰੀਆਂ ਦਿੱਤੀਆਂ ਗਈਆਂ।

ਵਰਕਸ਼ਾਪ ਵਿੱਚ ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਦੇ ਡਾਇਰੈਕਟਰ- ਕਮ- ਵਿਸ਼ੇਸ਼ ਸਕੱਤਰ ਡਾ. ਸ਼ੇਨਾ ਅਗਰਵਾਲ, ਪ੍ਰਸ਼ਾਸਨਿਕ ਸੁਧਾਰ ਅਤੇ ਲੋਕ ਸ਼ਿਕਾਇਤਾਂ ਵਿਭਾਗ ਦੇ ਡਾਇਰੈਕਟਰ ਗਿਰੀਸ਼ ਦਿਆਲਨ ਸਮੇਤ ਵੱਖ-ਵੱਖ ਸਰਕਾਰੀ ਵਿਭਾਗਾਂ ਦੇ 60 ਤੋਂ ਵੱਧ ਨੁਮਾਇੰਦਿਆਂ ਨੇ ਭਾਗ ਲਿਆ।

ਇਸ ਸਮਾਗਮ ਵਿੱਚ ਯੂਆਈਡੀਏਆਈ ਅਤੇ ਪੰਜਾਬ ਦੇ ਪ੍ਰਸ਼ਾਸਕੀ ਢਾਂਚੇ ਨਾਲ ਸਬੰਧਤ ਪ੍ਰਮੁੱਖ ਸ਼ਖਸੀਅਤਾਂ ਦੀ ਅਗਵਾਈ ਵਿੱਚ ਬੜੀ ਡੂੰਘੀ ਵਿਚਾਰ- ਚਰਚਾ ਕੀਤੀ ਗਈ।  ਵਰਕਸ਼ਾਪ ਵਿੱਚ ਪੰਜਾਬ ਵਿੱਚ ਆਧਾਰ ਦੀ ਇਨਰੋਲਮੈਂਟ ਅਤੇ ਵੈਰੀਫਿਕੇਸ਼ਨ ਨੂੰ ਅੱਗੇ ਵਧਾਉਣ ’ਤੇ ਵੀ ਜ਼ੋਰ ਦਿੱਤਾ ਗਿਆ।

ਭਾਵਨਾ ਗਰਗ ,ਡੀ.ਡੀ.ਜੀ. ਯੂ.ਆਈ.ਡੀ.ਏ.ਆਈ. ਨੇ ਬੱਚਿਆਂ ਦੇ ਨਾਮਾਂਕਣ (ਇਨਰੋਲਮੈਂਟ) ਲਈ ਵੱਖ-ਵੱਖ ਵਿਭਾਗਾਂ ਦੇ ਏਕੀਕਰਣ ਦੀ ਮਹੱਤਤਾ ਨੂੰ ਉਭਾਰਿਆ, ਜਿਸ ਵਿੱਚ ਸਿਹਤ ਵਿਭਾਗ ਨੂੰ ਚਾਈਲਡ ਇਨਰੋਲਮੈਂਟ ਟੈਬਲੇਟ ਪ੍ਰਦਾਨ ਕਰਨਾ ਅਤੇ ਸਕੂਲਾਂ ਅਤੇ ਇਸਤਰੀ ਅਤੇ ਬਾਲ ਵਿਕਾਸ ਵਿਭਾਗ ਨੂੰ ਨਾਮਾਂਕਣ ਕਿੱਟਾਂ ਨਾਲ ਲੈਸ ਕਰਨਾ ਸ਼ਾਮਿਲ ਹੈ। ਬਾਲਗਾਂ ਲਈ, ਸਖ਼ਤ ਫੀਲਡ ਵੈਰੀਫਿਕੇਸ਼ਨ ਪ੍ਰਕਿਰਿਆ ਲਾਗੂ ਕੀਤੀ ਗਈ ਹੈ। ਸ਼੍ਰੀਮਤੀ ਗਰਗ ਨੇ ਇਹ ਵੀ ਉਜਾਗਰ ਕੀਤਾ ਕਿ ਆਧਾਰ ’ਤੇ ਪ੍ਰਮਾਣਿਕਤਾ ਦੀ ਜਾਂਚ ਕਰਨ ਲਈ ਕਿਊਆਰ ਕੋਡ ਦੀ ਵਰਤੋਂ ਕੀਤੀ ਜਾ ਸਕਦੀ ਹੈ।

ਸੰਜੀਵ ਮਹਾਜਨ, ਡਾਇਰੈਕਟਰ, ਯੂ.ਆਈ.ਡੀ.ਏ.ਆਈ. ਨੇ ਸੁਚੱਜੇ ਸ਼ਾਸਨ ਅਤੇ ਜੀਵਨ ਦੀ ਸੌਖ ਲਈ ਆਧਾਰ ਦੇ ਸਿਧਾਂਤਾਂ ਅਤੇ ਕੰਮਕਾਜੀ ਪ੍ਰਣਾਲੀ , ਪ੍ਰਮਾਣਿਕਤਾ ਅਤੇ  ਵਰਤੋਂ ਦੇ ਮਾਮਲਿਆਂ ਦੀ ਇੱਕ ਵਿਆਪਕ ਜਾਣਕਾਰੀ ਵੀ ਪੇਸ਼ ਕੀਤੀ। ਉਨ੍ਹਾਂ ਦੇ ਸੈਸ਼ਨ ਤੋਂ ਬਾਅਦ ਜਗਦੀਸ਼ ਕੁਮਾਰ ਡਾਇਰੈਕਟਰ, ਯੂ.ਆਈ.ਡੀ.ਏ.ਆਈ. ਆਰ.ਓ ਚੰਡੀਗੜ੍ਹ ਦੇ ਡਿਪਟੀ ਡਾਇਰੈਕਟਰ  ਆਸ਼ੂਤੋਸ਼ ਕੌਸ਼ਿਕ ਵੱਲੋਂ ਆਧਾਰ ਪ੍ਰਮਾਣਿਕਤਾ ਦੇ ਅਹਿਮ ਪਹਿਲੂਆਂ ਅਤੇ ਇਸ ਸਬੰਧੀ ਪ੍ਰਕਿਰਿਆਵਾਂ ਦੀਆਂ ਵਿਸਤ੍ਰਿਤ  ਪੇਸ਼ਕਾਰੀਆਂ ਦਿੱਤੀਆਂ ਗਈਆਂ, ਜੋ ਪੰਜਾਬ ਭਰ ਵਿੱਚ ਸੁਰੱਖਿਅਤ ਅਤੇ ਭਰੋਸੇਮੰਦ ਸੇਵਾ ਪ੍ਰਦਾਨ ਕਰਨ ਨੂੰ ਯਕੀਨੀ ਬਣਾਉਣ ਲਈ ਮਹੱਤਵਪੂਰਨ ਹਨ।

ਵਰਕਸ਼ਾਪ ਦੀ ਸਮਾਪਤੀ ਦੌਰਾਨ ਭਾਵਨਾ ਗਰਗ ਨੇ ਆਧਾਰ ਐਕਟ ਦੇ ਸੈਕਸ਼ਨ 7 ਅਤੇ 4(4)(ਬੀ)(2) ਵਰਗੇ ਕਾਨੂੰਨੀ ਢਾਂਚੇ ਦੀ ਮਹੱਤਤਾ ਬਾਰੇ ਜਾਣਕਾਰੀ ਦਿੱਤੀ। ਸ੍ਰੀ ਅਨਿਰੁੱਧ ਤਿਵਾੜੀ ਨੇ ਕਿਹਾ,‘‘ ਵਿਹਾਰਕ ਤੌਰ ਤੇ ਲਾਗੂ ਕਰਨ ਸਬੰਧੀ ਰਣਨੀਤੀਆਂ ਨੂੰ ਕਾਨੂੰਨੀ ਢਾਂਚੇ ਨਾਲ ਇਕਸਾਰ ਕਰਕੇ, ਅਸੀਂ ਇਹ ਯਕੀਨੀ ਬਣਾ ਰਹੇ ਹਾਂ ਕਿ ਆਧਾਰ ਸ਼ਾਸਨ ਅਤੇ ਭਲਾਈ ਲਈ ਇੱਕ ਮਜ਼ਬੂਤ  ਤੇ ਬਿਹਤਰ ਸਾਧਨ ਵਜੋਂ ਕੰਮ ਕਰਦਾ ਰਹੇ’’।

 ਪ੍ਰਤੀਭਾਗੀਆਂ ਨੇ ਪੂਰੇ ਸੈਸ਼ਨਾਂ ਦੌਰਾਨ ਪ੍ਰਾਪਤ ਹੋਈ ਜਾਣਕਾਰੀ ਅਤੇ ਤਾਲਮੇਲ ਦੀ ਸੁਹਿਰਦ ਭਾਵਨਾ ’ਤੇ ਸੰਤੁਸ਼ਟੀ ਪ੍ਰਗਟਾਈ।

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

Patiala Kutmaar Viral Video : ਨੌਜਵਾਨਾਂ ਦੀ ਦੇਖੋ ਸੜਕ ਵਿਚਕਾਰ ਸ਼ਰੇਆਮ ਗੁੰਡਾਗਰਦੀ

13 Dec 2025 4:37 PM

CM Mann Vs CM Saini: ਖੇਡ ਮੈਦਾਨ ਬਣੇ ਮੌ.ਤ ਦੀ ਮੰਜ਼ਿਲ, ਖੇਡ ਮੈਦਾਨ ‘ਚੋਂ ਖਿਡਾਰੀਆਂ ਦੀ ਲਾ.ਸ਼ਾਂ ਆਉਣਗੀਆਂ

13 Dec 2025 4:36 PM

ਆਖ਼ਰ ਕਦੋਂ ਮਿਲੇਗੀ MP Amritpal Singh ਨੂੰ Parole ?

13 Dec 2025 7:33 AM

'ਮੈਂ ਕੀ ਬੋਲਣਾ ਕੀ ਨਹੀਂ, ਇਹ ਮੈਂ ਤੈਅ ਕਰਾਗਾਂ...' ਸੰਸਦ 'ਚ ਰਾਹੁਲ ਗਾਂਧੀ ਤੇ ਅਮਿਤ ਸ਼ਾਹ ਵਿਚਾਲੇ ਤਿੱਖੀ ਬਹਿਸ

11 Dec 2025 2:35 PM

ਸੰਸਦ 'ਚ ਗੈਂਗਸਟਰਾਂ 'ਤੇ ਖੁੱਲ੍ਹ ਕੇ ਬੋਲੇ MP ਰਾਜਾ ਵੜਿੰਗ

11 Dec 2025 2:21 PM
Advertisement