ਸ਼ੰਭੂ ਬਾਰਡਰ 'ਤੇ ਧਰਨੇ ਤੋਂ ਘਰ ਪਰਤ ਰਹੇ 2 ਕਿਸਾਨਾਂ ਨਾਲ ਵਾਪਰਿਆ ਦਰਦਨਾਕ ਹਾਦਸਾ ,ਇਕ ਕਿਸਾਨ ਦੀ ਹੋਈ ਮੌਤ , ਦੂਜਾ ਗੰਭੀਰ ਜ਼ਖ਼ਮੀ
Published : Jul 4, 2024, 6:29 pm IST
Updated : Jul 4, 2024, 6:29 pm IST
SHARE ARTICLE
Farmers dies
Farmers dies

ਮੰਡੀ ਗੋਬਿੰਦਗੜ੍ਹ ਨੇੜੇ ਫਲਾਈਓਵਰ 'ਤੇ ਬਾਈਕ ਦੀ ਟਰੱਕ ਨਾਲ ਹੋਈ ਟੱਕਰ

Punjab News : ਸ਼ੰਭੂ ਬਾਰਡਰ 'ਤੇ ਲੱਗੇ ਧਰਨੇ ਤੋਂ ਘਰ ਪਰਤ ਰਹੇ 2 ਮੋਟਰਸਾਈਕਲ ਸਵਾਰ ਕਿਸਾਨਾਂ ਨਾਲ ਮੰਡੀ ਗੋਬਿੰਦਗੜ੍ਹ 'ਚ ਨੈਸ਼ਨਲ ਹਾਈਵੇਅ 'ਤੇ ਭਾਦਲਾ ਫਲਾਈਓਵਰ ਨੇੜੇ ਦਰਦਨਾਕ ਹਾਦਸਾ ਵਾਪਰਿਆ ਹੈ। ਜਿੱਥੇ ਉਨ੍ਹਾਂ ਦੀ ਬਾਈਕ ਦੀ ਇੱਕ ਟਰੱਕ ਨਾਲ ਟੱਕਰ ਹੋ ਗਈ ਹੈ। ਇਸ ਹਾਦਸੇ 'ਚ ਇਕ ਕਿਸਾਨ ਦੀ ਮੌਤ ਹੋ ਗਈ ਹੈ ਅਤੇ ਉਸ ਦਾ ਸਾਥੀ ਗੰਭੀਰ ਜ਼ਖ਼ਮੀ ਹੋ ਗਿਆ ਹੈ।

ਮ੍ਰਿਤਕ ਦੀ ਪਛਾਣ ਸੁਖਵਿੰਦਰ ਸਿੰਘ (57) ਵਾਸੀ ਰੰਗੜ ਨੰਗਲ (ਗੁਰਦਾਸਪੁਰ) ਵਜੋਂ ਹੋਈ ਹੈ। ਜ਼ਖ਼ਮੀ ਬਲਜੀਤ ਸਿੰਘ (47) ਖੰਨਾ ਸਿਵਲ ਹਸਪਤਾਲ ਦੇ ਟਰਾਮਾ ਸੈਂਟਰ ਵਿੱਚ ਜ਼ੇਰੇ ਇਲਾਜ ਹੈ।

ਇਸ ਦੌਰਾਨ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਦੇ ਸੀਨੀਅਰ ਮੀਤ ਪ੍ਰਧਾਨ ਹਰਵਿੰਦਰ ਸਿੰਘ ਨੇ ਦੱਸਿਆ ਕਿ ਸ਼ੰਭੂ ਸਰਹੱਦ ’ਤੇ ਚੱਲ ਰਹੇ ਧਰਨੇ ਵਿੱਚ ਵੱਖ-ਵੱਖ ਜ਼ਿਲ੍ਹਿਆਂ ਦੇ ਕਿਸਾਨ ਆਪਣਾ ਯੋਗਦਾਨ ਪਾ ਰਹੇ ਹਨ। ਉਨ੍ਹਾਂ ਦੇ ਦੋ ਵਲੰਟੀਅਰ ਸੁਖਵਿੰਦਰ ਸਿੰਘ ਅਤੇ ਬਲਜੀਤ ਸਿੰਘ ਵੀ 10 ਦਿਨ ਧਰਨੇ ਵਿੱਚ ਬਿਤਾਉਣ ਤੋਂ ਬਾਅਦ ਬਾਈਕ ’ਤੇ ਵਾਪਸ ਆਪਣੇ ਘਰ ਜਾ ਰਹੇ ਸਨ।

ਉਨ੍ਹਾਂ ਦੱਸਿਆ ਕਿ ਮੰਡੀ ਗੋਬਿੰਦਗੜ੍ਹ ਨੇੜੇ ਫਲਾਈਓਵਰ ਦੇ ਉਪਰ ਉਨ੍ਹਾਂ ਤੋਂ ਅੱਗੇ ਜਾ ਰਹੇ ਟਰੱਕ ਦੇ ਡਰਾਈਵਰ ਨੇ ਅਚਾਨਕ ਬ੍ਰੇਕ ਲਗਾਈ ਤਾਂ ਪਿੱਛੇ ਤੋਂ ਬਾਈਕ ਟਕਰਾ ਗਈ। ਹਾਦਸੇ ਵਿੱਚ ਸੁਖਵਿੰਦਰ ਸਿੰਘ ਦੀ ਮੌਤ ਹੋ ਗਈ।

ਐਸਐਸਪੀ ਅਮਨੀਤ ਕੌਂਡਲ ਨੇ ਦੱਸਿਆ ਕਿ ਇਹ ਹਾਦਸਾ ਮੰਡੀ ਗੋਬਿੰਦਗੜ੍ਹ ਦੀ ਹੱਦ ਵਿੱਚ ਵਾਪਰਿਆ ਹੈ। ਉਥੋਂ ਦੀ ਪੁਲਿਸ ਨੂੰ ਇਸ ਸਬੰਧੀ ਸੂਚਨਾ ਦੇ ਦਿੱਤੀ ਗਈ ਹੈ। ਜ਼ਿਲ੍ਹਾ ਫਤਹਿਗੜ੍ਹ ਸਾਹਿਬ ਅਧੀਨ ਪੈਂਦੇ ਮੰਡੀ ਗੋਬਿੰਦਗੜ੍ਹ ਥਾਣੇ ਵਿੱਚ ਐਫਆਈਆਰ ਦਰਜ ਕੀਤੀ ਜਾਵੇਗੀ। ਉੱਥੇ ਦੀ ਪੁਲਿਸ ਹਾਦਸੇ ਦੀ ਜਾਂਚ ਕਰੇਗੀ। ਬਾਕੀ ਖੰਨਾ ਪੁਲਿਸ ਹਰ ਤਰ੍ਹਾਂ ਦੇ ਸਹਿਯੋਗ ਲਈ ਤਾਲਮੇਲ ਕਰ ਰਹੀ ਹੈ।

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਕਿਉਂ ਪੰਜਾਬੀਆਂ 'ਚ ਸਭ ਤੋਂ ਵੱਧ ਵਿਦੇਸ਼ ਜਾਣ ਦਾ ਜਨੂੰਨ, ਕਿਵੇਂ ਘਟੇਗੀ ਵੱਧਦੀ ਪਰਵਾਸ ਦੀ ਪਰਵਾਜ਼ ?

06 Aug 2025 9:27 PM

Donald Trump ਨੇ India 'ਤੇ ਲੱਗਾ ਦਿੱਤਾ 50% Tariff, 24 ਘੰਟਿਆਂ 'ਚ ਲਗਾਉਣ ਦੀ ਦਿੱਤੀ ਸੀ ਧਮਕੀ

06 Aug 2025 9:20 PM

Punjab Latest Top News Today | ਦੇਖੋ ਕੀ ਕੁੱਝ ਹੈ ਖ਼ਾਸ | Spokesman TV | LIVE | Date 03/08/2025

03 Aug 2025 1:23 PM

ਸ: ਜੋਗਿੰਦਰ ਸਿੰਘ ਦੇ ਸ਼ਰਧਾਂਜਲੀ ਸਮਾਗਮ ਮੌਕੇ ਕੀਰਤਨ ਸਰਵਣ ਕਰ ਰਹੀਆਂ ਸੰਗਤਾਂ

03 Aug 2025 1:18 PM

Ranjit Singh Gill Home Live Raid :ਰਣਜੀਤ ਗਿੱਲ ਦੇ ਘਰ ਬਾਹਰ ਦੇਖੋ ਕਿੱਦਾਂ ਦਾ ਮਾਹੌਲ.. Vigilance raid Gillco

02 Aug 2025 3:20 PM
Advertisement