Punjab News : ਪੰਜਾਬ ਸਰਕਾਰ ਵੱਲੋਂ 10 ਜੁਲਾਈ ਨੂੰ ਜਲੰਧਰ ਪੱਛਮੀ ਵਿਧਾਨ ਸਭਾ ਹਲਕੇ ਦੇ ਵੋਟਰਾਂ ਲਈ ਸਥਾਨਕ ਛੁੱਟੀ ਦਾ ਐਲਾਨ

By : BALJINDERK

Published : Jul 4, 2024, 7:56 pm IST
Updated : Jul 4, 2024, 8:00 pm IST
SHARE ARTICLE
Holiday
Holiday

Punjab News :  ਇਹ ਛੁੱਟੀ ਅਧਿਕਾਰੀ/ਕਰਮਚਾਰੀ ਦੇ ਛੁੱਟੀ ਖਾਤੇ ’ਚੋਂ ਨਹੀਂ ਕੱਟੀ ਜਾਵੇਗੀ।

Punjab News : ਪੰਜਾਬ ਸਰਕਾਰ ਨੇ 34-ਜਲੰਧਰ ਪੱਛਮੀ (ਐਸ.ਸੀ.) ਵਿਧਾਨ ਸਭਾ ਹਲਕੇ ਦੀ ਜ਼ਿਮਨੀ ਚੋਣ ਦੇ ਮੱਦੇਨਜ਼ਰ 10 ਜੁਲਾਈ, 2024 (ਬੁੱਧਵਾਰ) ਨੂੰ ਨੈਗੋਸ਼ੀਏਬਲ ਇੰਸਟਰੂਮੈਂਟਸ ਐਕਟ-1881 ਤਹਿਤ 34-ਜਲੰਧਰ ਪੱਛਮੀ (ਐਸ.ਸੀ.) ਹਲਕੇ ਦੇ ਸਰਕਾਰੀ ਦਫ਼ਤਰਾਂ/ਬੋਰਡਾਂ/ਕਾਰਪੋਰੇਸ਼ਨਾਂ/ਵਿਦਿਅਕ ਸੰਸਥਾਵਾਂ ਲਈ ਸਥਾਨਕ ਛੁੱਟੀ ਦਾ ਐਲਾਨ ਕੀਤਾ ਹੈ।

 

 

ਜੇਕਰ ਕੋਈ ਸਰਕਾਰੀ ਅਧਿਕਾਰੀ/ਕਰਮਚਾਰੀ 34 - ਜਲੰਧਰ ਪੱਛਮੀ (ਐਸਸੀ) ਵਿਧਾਨ ਸਭਾ ਹਲਕੇ ਦਾ ਵੋਟਰ ਹੈ ਅਤੇ ਪੰਜਾਬ ਰਾਜ ਦੇ ਸਰਕਾਰੀ ਦਫ਼ਤਰਾਂ/ਬੋਰਡਾਂ/ਕਾਰਪੋਰੇਸ਼ਨਾਂ/ਸਰਕਾਰੀ ਵਿਦਿਅਕ ਅਦਾਰਿਆਂ ’ਚ ਕੰਮ ਕਰ ਰਿਹਾ ਹੈ ਤਾਂ ਉਹ ਸਮਰੱਥ ਅਧਿਕਾਰੀ ਨੂੰ ਆਪਣਾ ਵੋਟਰ ਪਛਾਣ ਪੱਤਰ ਦਿਖਾ ਕੇ 10 ਜੁਲਾਈ, 2024 ਨੂੰ ਇਸ ਵਿਸ਼ੇਸ਼ ਛੁੱਟੀ ਦਾ ਲਾਭ ਲੈਣ ਦੇ ਯੋਗ ਹੋਵੇਗਾ।  ਇਹ ਛੁੱਟੀ ਅਧਿਕਾਰੀ/ਕਰਮਚਾਰੀ ਦੇ ਛੁੱਟੀ ਖਾਤੇ ਵਿੱਚੋਂ ਨਹੀਂ ਕੱਟੀ ਜਾਵੇਗੀ।

ਇਹ ਵੀ ਪੜੋ:Siddharth Malhotra Fan Page Scam : ਸਿਧਾਰਥ ਮਲਹੋਤਰਾ ਦੇ ਨਾਂ ’ਤੇ ਅਮਰੀਕੀ ਨਿਵਾਸੀ 'ਤੇ 50 ਲੱਖ ਰੁਪਏ ਦੀ ਠੱਗੀ 

ਜ਼ਿਕਰਯੋਗ ਹੈ ਕਿ ਲੋਕ ਨੁਮਾਇੰਦਗੀ ਐਕਟ, 1951 ਦੀ ਧਾਰਾ 135 ਬੀ(1) ਦੇ ਉਪਬੰਧ ਅਨੁਸਾਰ, 10 ਜੁਲਾਈ 2024 (ਬੁੱਧਵਾਰ) ਨੂੰ ਜਲੰਧਰ ਪੱਛਮੀ (ਐਸਸੀ) ਵਿਧਾਨ ਸਭਾ ਹਲਕੇ ਦੇ ਕਿਸੇ ਵੀ ਕਾਰੋਬਾਰ, ਵਪਾਰ, ਉਦਯੋਗਿਕ ਉੱਦਮ ਜਾਂ ਕਿਸੇ ਵੀ ਕੰਮ ਵਿੱਚ ਨਿਯੁਕਤ ਸਾਰੇ ਵਿਅਕਤੀਆਂ ਨੂੰ ਵੋਟ ਪਾਉਣ ਲਈ ਇੱਕ ਅਦਾਇਗੀ ਛੁੱਟੀ ਘੋਸ਼ਿਤ ਕੀਤੀ ਗਈ ਹੈ।

(For more news apart from Punjab government announced local holiday for the voters of Jalandhar West Vidhan Sabha constituency on July 10 News in Punjabi, stay tuned to Rozana Spokesman)

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਸਰਕਾਰ ਦੀ ਸ਼ਹਿ ‘ਤੇ ਵਿੱਕ ਰਿਹਾ ਨਸ਼ਾ, ਨਸ਼ੇ ਦੇ ਮੁੱਦੇ ‘ਤੇ ਪੰਜਾਬ ਸਰਕਾਰ ਦਾ ਹਰਿਆਣਾ ‘ਤੇ ਵੱਡਾ ਇਲਜ਼ਾਮ

25 Feb 2026 2:12 PM

'ਮੈਂ ਹੈਰਾਨ ਹਾਂ, Chandigarh ਦੇ ਸੈਕਟਰ 32 Hospital ਦਾ ਸਾਢੇ 500 ਕਰੋੜ ਦਾ ਬਜਟ, ਪਰ ਸੁਵਿਧਾਵਾਂ ਬਿਲਕੁਲ ਜ਼ੀਰੋ'

25 Feb 2026 2:11 PM

ਮੁੱਖ ਮੰਤਰੀ ਭਗਵੰਤ ਮਾਨ ਦਾ ਵੱਡਾ ਐਲਾਨ, 8 ਮਾਰਚ ਨੂੰ ਪੇਸ਼ ਹੋਵੇਗਾ ਪੰਜਾਬ ਦਾ ਬਜਟ

23 Feb 2026 3:02 PM

ਟੈਰਿਫ਼ 'ਚ ਬਦਲਾਅ ਕਾਰਨ ਭਾਰਤ-ਅਮਰੀਕਾ ਵਪਾਰ ਸਮਝੌਤੇ ਦੀ ਮੀਟਿੰਗ ਟਲੀ

23 Feb 2026 3:01 PM

'ਸਿੱਖਿਆ ਕੋਈ ਤਰਸ ਦੀ ਭਾਵਨਾ ਨਹੀਂ, ਇਹ ਹਰ ਇੱਕ ਇਨਸਾਨ ਦਾ ਹੱਕ ਹੈ'

22 Feb 2026 1:38 PM
Advertisement