Punjab Weather Update: ਇੰਤਜ਼ਾਰ ਖਤਮ ! ਪੰਜਾਬ ਵਿਚ ਅੱਜ ਪਵੇਗਾ ਭਾਰੀ ਮੀਂਹ, ਕਈ ਇਲਾਕਿਆਂ ਵਿਚ ਰਾਤ ਤੋਂ ਪੈ ਰਿਹਾ ਤੇਜ਼ ਮੀਂਹ
Published : Jul 4, 2024, 8:01 am IST
Updated : Jul 4, 2024, 8:17 am IST
SHARE ARTICLE
Punjab Weather Update News in punjabi
Punjab Weather Update News in punjabi

Punjab Weather Update: ਪਿਛਲੇ 24 ਘੰਟਿਆਂ ਦੌਰਾਨ ਪੰਜਾਬ ਦੇ ਔਸਤ ਤਾਪਮਾਨ ਵਿੱਚ 1.4 ਡਿਗਰੀ ਦੀ ਗਿਰਾਵਟ ਦਰਜ ਕੀਤੀ ਗਈ ਹੈ

Punjab Weather Update News in punjabi : ਮਾਨਸੂਨ ਦੇ ਬਾਵਜੂਦ ਪੰਜਾਬ ਵਿੱਚ ਚੰਗੀ ਬਾਰਿਸ਼ ਦੇਖਣ ਨੂੰ ਨਹੀਂ ਮਿਲੀ। ਮੌਸਮ ਵਿਭਾਗ ਮੁਤਾਬਕ ਪਿਛਲੇ ਤਿੰਨ ਦਿਨਾਂ 'ਚ ਸੂਬੇ 'ਚ 30 ਫੀਸਦੀ ਘੱਟ ਬਾਰਿਸ਼ ਹੋਈ ਹੈ। 1 ਤੋਂ 3 ਜੁਲਾਈ ਤੱਕ ਪੰਜਾਬ ਵਿੱਚ ਔਸਤਨ 12.2 ਮਿਲੀਮੀਟਰ ਵਰਖਾ ਹੋਈ ਹੈ, ਜਦੋਂ ਕਿ ਹੁਣ ਤੱਕ ਸਿਰਫ਼ 8.6 ਮਿਲੀਮੀਟਰ ਵਰਖਾ ਹੀ ਹੋਈ ਹੈਪਰ ਮਾਨਸੂਨ ਦੇ ਆਉਣ ਨਾਲ ਗਰਮੀ ਤੋਂ ਰਾਹਤ ਮਿਲੀ ਹੈ ਅਤੇ ਤਾਪਮਾਨ 'ਚ ਲਗਾਤਾਰ ਗਿਰਾਵਟ ਦੇਖਣ ਨੂੰ ਮਿਲ ਰਹੀ ਹੈ।

ਇਹ ਵੀ ਪੜ੍ਹੋ: Team India Arrival Live Updates: ਦਿੱਲੀ ਪਹੁੰਚੀ ਵਿਸ਼ਵ ਚੈਂਪੀਅਨ ਭਾਰਤੀ ਖਿਡਾਰੀ, ਪ੍ਰਸ਼ੰਸਕਾਂ ਨੇ ਕੀਤਾ ਨਿੱਘਾ ਸਵਾਗਤ

ਮੌਸਮ ਵਿਭਾਗ ਅਨੁਸਾਰ ਪਿਛਲੇ 24 ਘੰਟਿਆਂ ਦੌਰਾਨ ਪੰਜਾਬ ਦੇ ਔਸਤ ਤਾਪਮਾਨ ਵਿੱਚ 1.4 ਡਿਗਰੀ ਦੀ ਗਿਰਾਵਟ ਦਰਜ ਕੀਤੀ ਗਈ ਹੈ। ਪੰਜਾਬ ਦੇ ਫ਼ਿਰੋਜ਼ਪੁਰ ਅਤੇ ਬਠਿੰਡਾ ਨੂੰ ਛੱਡ ਕੇ ਪੂਰੇ ਸੂਬੇ ਵਿੱਚ ਤਾਪਮਾਨ 40 ਡਿਗਰੀ ਤੋਂ ਹੇਠਾਂ ਹੈ। ਬੀਤੀ ਸ਼ਾਮ ਬਠਿੰਡਾ ਵਿੱਚ ਵੱਧ ਤੋਂ ਵੱਧ ਤਾਪਮਾਨ 44.1 ਡਿਗਰੀ ਅਤੇ ਫ਼ਿਰੋਜ਼ਪੁਰ ਵਿੱਚ 40.2 ਡਿਗਰੀ ਦਰਜ ਕੀਤਾ ਗਿਆ ਪਰ ਹਵਾ ਵਿੱਚ ਨਮੀ ਦੀ ਮਾਤਰਾ ਵਧਣ ਨਾਲ ਸੂਬੇ ਵਿੱਚ ਨਮੀ ਕਾਰਨ ਲੋਕਾਂ ਨੂੰ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ।

ਇਹ ਵੀ ਪੜ੍ਹੋ: Health News: ਗਰਭਵਤੀ ਔਰਤਾਂ ਭੁੱਲ ਕੇ ਵੀ ਨਾ ਖਾਣ ਪਪੀਤਾ, ਹੋ ਸਕਦਾ ਹੈ ਨੁਕਸਾਨ

ਮਾਨਸੂਨ ਦੀ ਚਾਲ ਤੋਂ ਬਾਅਦ ਪਹਾੜੀ ਰਾਜਾਂ ਨਾਲ ਲੱਗਦੇ ਪੰਜਾਬ ਦੇ ਜ਼ਿਲ੍ਹਿਆਂ ਵਿੱਚ ਦਬਾਅ ਦੀ ਸਥਿਤੀ ਬਣੀ ਹੋਈ ਹੈ। ਅਨੁਮਾਨ ਹੈ ਕਿ ਪਠਾਨਕੋਟ, ਗੁਰਦਾਸਪੁਰ, ਅੰਮ੍ਰਿਤਸਰ, ਹੁਸ਼ਿਆਰਪੁਰ, ਰੂਪਨਗਰ, ਐਸਬੀਐਸ ਨਗਰ, ਮੋਹਾਲੀ ਵਿੱਚ ਆਉਣ ਵਾਲੇ ਦਿਨਾਂ ਵਿੱਚ ਚੰਗੀ ਬਾਰਿਸ਼ ਹੋ ਸਕਦੀ ਹੈ।

ਤਾਜ਼ਾ ਅਪਡੇਟਸ ਲਈ ਸਾਡੇ Whatsapp Broadcast Channel ਨਾਲ ਜੁੜੋ।

ਅੱਜ ਵੀ ਮੌਸਮ ਵਿਭਾਗ ਨੇ ਅੰਮ੍ਰਿਤਸਰ, ਪਠਾਨਕੋਟ, ਗੁਰਦਾਸਪੁਰ, ਹੁਸ਼ਿਆਰਪੁਰ, ਰੂਪਨਗਰ ਅਤੇ ਮੋਹਾਲੀ ਵਿੱਚ ਮੀਂਹ ਲਈ ਯੈਲੋ ਅਲਰਟ ਜਾਰੀ ਕੀਤਾ ਹੈ। ਇਸ ਤੋਂ ਇਲਾਵਾ 5 ਜੁਲਾਈ ਦਿਨ ਸ਼ਨੀਵਾਰ ਨੂੰ ਪੰਜਾਬ ਦੇ ਅੰਮ੍ਰਿਤਸਰ, ਤਰਨਤਾਰਨ, ਗੁਰਦਾਸਪੁਰ, ਪਠਾਨਕੋਟ ਅਤੇ ਹੁਸ਼ਿਆਰਪੁਰ 'ਚ ਬਾਰੀਆ ਦਾ ਯੈਲੋ ਅਲਰਟ ਹੈ। ਇਸ ਦੌਰਾਨ ਬੀਤੀ ਸ਼ਾਮ ਤੱਕ ਐਸਬੀਐਸ ਨਗਰ ਵਿੱਚ 15 ਐਮਐਮ, ਰੋਪੜ ਵਿੱਚ 9 ਐਮਐਮ ਅਤੇ ਮੁਹਾਲੀ ਵਿੱਚ 2 ਐਮਐਮ ਮੀਂਹ ਦਰਜ ਕੀਤਾ ਗਿਆ।

​(For more Punjabi news apart from Punjab Weather Update News in punjabi, stay tuned to Rozana Spokesman

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਇੱਕ ਹੋਰ ਕੁੜੀ ਨੇ ਮੁੰਡੇ ਨੂੰ ਲਗਾਇਆ ਅੱਧੇ ਕਰੋੜ ਦਾ ਚੂਨਾ, ਕੈਨੇਡਾ ਜਾ ਕੇ ਘਰਵਾਲਾ ਛੱਡ Cousin ਨਾਲ਼ ਰਹਿਣਾ ਕੀਤਾ ਸ਼ੁਰੂ !

20 Sep 2025 3:15 PM

Sohana Hospital Child Swap Case Punjab : Child ਬਦਲਿਆ ਮਾਮਲੇ 'ਚ DNA Report ਆ ਗਈ ਸਾਹਮਣੇ

20 Sep 2025 3:14 PM

ਪ੍ਰਵਾਸੀਆਂ ਨੂੰ ਵਸਾਇਆ ਸਰਕਾਰਾਂ ਨੇ? Ravinder bassi advocate On Punjab Boycott Migrants|Parvasi Virodh

19 Sep 2025 3:26 PM

Punjab Bathinda: Explosion In Jida Village| Army officers Visit | Blast Investigation |Forensic Team

19 Sep 2025 3:25 PM

Indira Gandhi ਦੇ ਗੁਨਾਹ Rahul Gandhi ਕਿਉਂ ਭੁਗਤੇ' ਉਹ ਤਾਂ ਬੱਚਾ ਸੀ,SGPC ਮੈਂਬਰ ਰਾਹੁਲ ਗਾਂਧੀ ਦੇ ਹੱਕ ‘ਚ ਆਏ..

18 Sep 2025 3:16 PM
Advertisement