
Mohali News : ਸਿੱਖਿਆ ਮੰਤਰੀ ਹਰਜੋਤ ਬੈਂਸ ਨੇ ਵਿਦਿਆਰਥੀ ਤੇ ਅਧਿਆਪਕਾਂ ਨੂੰ ਕੀਤਾ ਸਨਮਾਨਿਤ
Mohali News in Punjabi : ਸਿੱਖਿਆ ਮੰਤਰੀ ਹਰਜੋਤ ਬੈਂਸ ਨੇ ਕਿਹਾ ਕਿ ਅੰਤਰਰਾਸ਼ਟਰੀ ਪੰਜਾਬੀ ਭਾਸ਼ਾ ਓਲੰਪੀਆਡ ਪਿਛਲੇ ਸਾਲ ਸ਼ੁਰੂ ਹੋਇਆ ਸੀ ਜਿਸ ’ਚ ਦੁਨੀਆ ਭਰ ਦੇ ਬੱਚੇ ਹਿੱਸਾ ਲੈ ਸਕਦੇ ਹਨ। ਅੱਜ ਇਸ ਓਲੰਪੀਆਡ ਨੂੰ ਜਿੱਤਣ ਵਾਲੇ ਬੱਚਿਆਂ ਨੂੰ ਸਨਮਾਨਿਤ ਕੀਤਾ ਗਿਆ ਹੈ ਅਤੇ ਅਧਿਆਪਕਾਂ ਨੂੰ ਵੀ ਸਨਮਾਨਿਤ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਇਹ ਪ੍ਰੋਗਰਾਮ ਬਹੁਤ ਵਧੀਆ ਹੈ ਜਿੱਥੇ ਦੇਸ਼-ਵਿਦੇਸ਼ ਵਿੱਚ ਬੈਠੇ ਪੰਜਾਬੀ ਆਪਣੀ ਪੰਜਾਬੀ ਭਾਸ਼ਾ ਲਈ ਕੰਮ ਕਰ ਸਕਦੇ ਹਨ।
ਪ੍ਰਿੰਸੀਪਲਾਂ ਦੀ ਘੱਟ ਭਰਤੀ 'ਤੇ ਉਨ੍ਹਾਂ ਦੱਸਿਆ ਕਿ ਸਾਲ 2018 ਵਿੱਚ ਨਿਯਮ 75% ਤਰੱਕੀ ਰੱਖਣ ਦਾ ਸੀ ਨਾ ਕਿ 25% ਪ੍ਰਿੰਸੀਪਲਾਂ ਨੂੰ, ਜਿਸ ਨੂੰ ਬਦਲ ਕੇ 50-50 ਕਰ ਦਿੱਤਾ ਗਿਆ ਸੀ। ਇਹ ਮਾਮਲਾ ਹਾਈ ਕੋਰਟ ਤੋਂ ਬਾਹਰ ਆ ਗਿਆ ਹੈ, ਹੁਣ ਇਸ 'ਤੇ ਕੰਮ ਕੀਤਾ ਜਾ ਰਿਹਾ ਹੈ ਤਾਂ ਜੋ ਪਹਿਲਾਂ ਵਾਲੇ ਨਿਯਮ ਨੂੰ ਲਾਗੂ ਕੀਤਾ ਜਾ ਸਕੇ। ਇਹ ਪਿਛਲੀਆਂ ਸਰਕਾਰਾਂ ਦੀ ਗਲਤੀ ਸੀ ਜਿਸਦਾ ਖਮਿਆਜ਼ਾ ਅਸੀਂ ਅੱਜ ਭੁਗਤ ਰਹੇ ਹਾਂ, ਪਰ ਇਸ 'ਤੇ ਕੰਮ ਕੀਤਾ ਜਾ ਰਿਹਾ ਹੈ।
(For more news apart from Honoring winners International Punjabi Language Olympiad 2024 News in Punjabi, stay tuned to Rozana Spokesman)