ਮਾਨ ਸਰਕਾਰ ਦੀ ਭ੍ਰਿਸ਼ਟਾਚਾਰ ਵਿਰੁਧ ਵੱਡੀ ਕਾਰਵਾਈ

By : JUJHAR

Published : Jul 4, 2025, 2:34 pm IST
Updated : Jul 4, 2025, 2:34 pm IST
SHARE ARTICLE
Mann government's big action against corruption
Mann government's big action against corruption

ਡੀਐਸਪੀ ਰਾਜਨਪਾਲ ਨੂੰ ਫ਼ਰੀਦਕੋਟ ਤੋਂ ਕੀਤਾ ਗ੍ਰਿਫ਼ਤਾਰ

ਜ਼ਿਲ੍ਹਾ ਪੁਲਿਸ ਨੇ ਫ਼ਰੀਦਕੋਟ ਵਿਚ ਡੀਐਸਪੀ ਰਾਜਨਪਾਲ ਨੂੰ ਗ੍ਰਿਫ਼ਤਾਰ ਕੀਤਾ ਹੈ। ਉਸ ’ਤੇ ਵਿਆਹੁਤਾ ਝਗੜੇ ਦੀ ਸ਼ਿਕਾਇਤ ਵਿਚ ਪੀੜਤ ਪਰਵਾਰ ਤੋਂ ਇਕ ਲੱਖ ਦੀ ਰਿਸ਼ਵਤ ਲੈਣ ਤੇ ਉਸ ਦੀ ਸ਼ਿਕਾਇਤ ਨੂੰ ਦਬਾਉਣ ਲਈ ਐਸਐਸਪੀ ਦੇ ਰੀਡਰ ਨੂੰ ਰਿਸ਼ਵਤ ਦੇਣ ਦੀ ਕੋਸ਼ਿਸ਼ ਕਰਨ ਦਾ ਦੋਸ਼ ਹੈ। ਐਸਐਸਪੀ ਨੂੰ ਸ਼ਿਕਾਇਤ ਮਿਲਣ ਤੋਂ ਬਾਅਦ, ਡੀਐਸਪੀ ਰਾਜਨਪਾਲ ਵਿਰੁਧ ਭ੍ਰਿਸ਼ਟਾਚਾਰ ਵਿਰੋਧੀ ਕਾਨੂੰਨ ਤਹਿਤ ਕੇਸ ਦਰਜ ਕੀਤਾ ਗਿਆ।

ਫ਼ਰੀਦਕੋਟ ਦੀ ਜ਼ਿਲ੍ਹਾ ਪੁਲਿਸ ਨੇ ਡੀਐਸਪੀ ਰਾਜਨਪਾਲ ਨੂੰ ਵਿਆਹੁਤਾ ਝਗੜੇ ਦੀ ਸ਼ਿਕਾਇਤ ਵਿਚ ਪੀੜਤ ਪਰਵਾਰ ਤੋਂ 1 ਲੱਖ ਰੁਪਏ ਰਿਸ਼ਵਤ ਲੈਣ ਅਤੇ ਆਪਣੀ ਸ਼ਿਕਾਇਤ ਦਰਜ ਕਰਵਾਉਣ ’ਤੇ ਐਸਐਸਪੀ ਦੇ ਰੀਡਰ ਨੂੰ 1 ਲੱਖ ਰੁਪਏ ਰਿਸ਼ਵਤ ਦੇਣ ਦੀ ਕੋਸ਼ਿਸ਼ ਕਰਨ ਦੇ ਦੋਸ਼ ਹੇਠ ਕੇਸ ਦਰਜ ਕਰ ਕੇ ਗ੍ਰਿਫ਼ਤਾਰ ਕਰ ਲਿਆ ਹੈ।

photophoto

ਡੀਐਸਪੀ ਰਾਜਨਪਾਲ ਫ਼ਰੀਦਕੋਟ ਦੇ ਪਿੰਡ ਪੱਕਾ ਦੀ ਰਹਿਣ ਵਾਲੀ ਇਕ ਵਿਆਹੁਤਾ ਔਰਤ ਕਿਰਨਜੀਤ ਕੌਰ ਦੀ ਸ਼ਿਕਾਇਤ ਦੀ ਜਾਂਚ ਕਰ ਰਿਹਾ ਸੀ, ਜਿਸ ਵਿਚ ਡੀਐਸਪੀ ਨੇ ਪੀੜਤ ਪਰਵਾਰ ਤੋਂ 1 ਲੱਖ ਰੁਪਏ ਰਿਸ਼ਵਤ ਲਈ ਅਤੇ ਉਨ੍ਹਾਂ ਦਾ ਮਾਮਲਾ ਵੀ ਹੱਲ ਨਹੀਂ ਕਰਵਾਇਆ। ਇਸ ਤੋਂ ਬਾਅਦ, ਵਿਆਹੁਤਾ ਔਰਤ ਦੇ ਭਰਾ ਕਰਮਤੇਜ ਸਿੰਘ ਨੇ ਇਕ ਦਿਨ ਪਹਿਲਾਂ ਵੀਰਵਾਰ ਨੂੰ ਡੀਐਸਪੀ ਰਾਜਨਪਾਲ ਵਿਰੁਧ 1 ਲੱਖ ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਐਸਐਸਪੀ ਕੋਲ ਸ਼ਿਕਾਇਤ ਦਰਜ ਕਰਵਾਈ।

ਰਿਸ਼ਵਤ ਦੇਣ ਦੀ ਕੋਸ਼ਿਸ਼ ਕੀਤੀ ਗਈ

ਜਿਵੇਂ ਹੀ ਉਸ ਨੂੰ ਆਪਣੇ ਵਿਰੁਧ ਇਸ ਸ਼ਿਕਾਇਤ ਦੀ ਖ਼ਬਰ ਮਿਲੀ, ਡੀਐਸਪੀ ਰਾਜਨਪਾਲ ਨੇ ਐਸਐਸਪੀ ਡਾ. ਪ੍ਰਗਿਆ ਜੈਨ ਦੇ ਰੀਡਰ ਏਐਸਆਈ ਜਸਵਿੰਦਰ ਸਿੰਘ ਨਾਲ ਸੰਪਰਕ ਕੀਤਾ ਤੇ ਉਸ ਵਿਰੁਧ ਸ਼ਿਕਾਇਤ ਨੂੰ ਦਬਾਉਣ ਲਈ ਉਸ ਨੂੰ 1 ਲੱਖ ਰੁਪਏ ਰਿਸ਼ਵਤ ਦੇਣ ਦੀ ਕੋਸ਼ਿਸ਼ ਕੀਤੀ।

ਰੀਡਰ ਨੇ ਤੁਰਤ ਐਸਐਸਪੀ ਨੂੰ ਪੂਰੇ ਮਾਮਲੇ ਦੀ ਜਾਣਕਾਰੀ ਦਿਤੀ ਅਤੇ ਉਨ੍ਹਾਂ ਦੇ ਨਿਰਦੇਸ਼ਾਂ ਤੋਂ ਬਾਅਦ, ਰਾਜਨਪਾਲ ਵਿਰੁਧ ਸਿਟੀ ਪੁਲਿਸ ਸਟੇਸ਼ਨ ਵਿਚ ਭ੍ਰਿਸ਼ਟਾਚਾਰ ਰੋਕੂ ਐਕਟ ਤਹਿਤ ਕੇਸ ਦਰਜ ਕੀਤਾ ਗਿਆ ਤੇ ਉਸ ਨੂੰ ਗ੍ਰਿਫ਼ਤਾਰ ਵੀ ਕਰ ਲਿਆ ਗਿਆ।
 

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

'ਭਾਜਪਾ ਝੂਠੀ ਰਾਜਨੀਤੀ ਕਰਦੀ, ਅਸੀਂ ਦੇਸ਼ ਦੀ ਰਾਜਨੀਤੀ ਨੂੰ ਬਦਲਣ ਤੇ ਇਮਾਨਦਾਰੀ ਭਰਨ ਆਏ ਹਾਂ'

01 Mar 2026 1:59 PM

'ਚੰਡੀਗੜ੍ਹ ਵਿਖੇ ਵਰਲਡ ਮੈਰਾਥਨ 'ਚ ਪੰਜਾਬ ਦੇ ਰਾਜਪਾਲ ਨੇ ਵੀ ਲਿਆ ਹਿੱਸਾ'

01 Mar 2026 1:55 PM

Navkiran Singh: ਜੇ ਬੱਚੇ ਨੂੰ ਘਰੋਂ ਲੈ ਕੇ ਗਏ ਸੀ ਤਾਂ ਐਨਕਾ.ਊਂਟਰ ਕਿਵੇਂ ਬਣ ਗਿਆ,ਫਿਰ ਸਬੂਤ ਮਿਟਾਉਣ ਦੀ ਕੀ ਲੋੜ ਪਈ?

28 Feb 2026 11:38 AM

ਖਰੜ 'ਚ ਬਿਲਡਰ ਮਾਫ਼ੀਆਂ ਵੱਲੋਂ ਗੈਰ-ਕਾਨੂੰਨੀ ਤਰੀਕੇ ਨਾਲ ਕੱਟੀਆਂ ਜਾ ਰਹੀਆਂ ਕਾਲੋਨੀਆਂ

28 Feb 2026 11:37 AM

ਕੇਜਰੀਵਾਲ ਦੇ ਬਰੀ ਹੋਣ 'ਤੇ ਪਤਨੀ ਸੁਨੀਤਾ ਕੇਜਰੀਵਾਲ ਦਾ ਵੱਡਾ ਬਿਆਨ "

27 Feb 2026 2:23 PM
Advertisement