Mansa News : ਸਿੱਧੂ ਮੂਸੇਵਾਲਾ ਕਤਲਕਾਂਡ : ਬਲਕੌਰ ਸਿੰਘ ਸਿੱਧੂ ਕਿਸੇ ਕਾਰਨ ਗਵਾਹੀ ਦੇਣ ਨਹੀਂ ਪਹੁੰਚੇ, ਅਗਲੀ ਸੁਣਵਾਈ 25 ਨੂੰ ਹੋਵੇਗੀ

By : BALJINDERK

Published : Jul 4, 2025, 7:39 pm IST
Updated : Jul 4, 2025, 7:39 pm IST
SHARE ARTICLE
Sidhu Moosewala
Sidhu Moosewala

Mansa News :ਅਗਲੀ ਸੁਣਵਾਈ 25 ਜੁਲਾਈ ਨੂੰ ਹੋਵੇਗੀ

Mansa News in Punjabi : ਮਾਨਸਾ- ਜ਼ਿਲ੍ਹਾ ਤੇ ਸੈਸ਼ਨਜ਼ ਜੱਜ ਮਨਿੰਦਰਜੀਤ ਸਿੰਘ ਦੀ ਅਦਾਲਤ ਨੇ ਮਰਹੂਮ ਗਾਇਕ ਸਿੱਧੂ ਮੂਸੇਵਾਲਾ ਹੱਤਿਆ ਮਾਮਲੇ ਅੱਜ ਗਾਇਕ ਦੇ ਪਿਤਾ ਬਲਕੌਰ ਸਿੰਘ ਸਿੱਧੂ ਤੋਂ ਇਲਾਵਾ ਸੁਖਪਾਲ ਸਿੰਘ ਪਾਲੀ ਨੰਬਰਦਾਰ ਮੂਸਾ ਤੇ ਤਫ਼ਤੀਸ਼ੀ ਅਫ਼ਸਰ ਦੀ ਗਵਾਹੀ ਹੋਣੀ ਸੀ ਪਰ ਇਹ ਤਿੰਨੇ ਕਿਸੇ ਕਾਰਨ ਪਹੁੰਚ ਨਹੀਂ ਸਕੇ। ਅਦਾਲਤ ਨੇ ਅਗਲੀ ਸੁਣਵਾਈ 25 ਜੁਲਾਈ ’ਤੇ ਪਾ ਦਿੱਤੀ ਹੈ। ਜਦਕਿ ਲਾਰੈਂਸ ਬਿਸ਼ਨੋਈ, ਜੱਗੂ ਭਗਵਾਨਪੁਰੀਆ ਤੇ ਹੋਰਾਂ ਨੇ ਵੀਡੀਓ ਕਾਨਫਰੰਸਿੰਗ ਜ਼ਰੀਏ ਪੇਸ਼ੀ ਭੁਗਤੀ, ਕੇਸ ਗਵਾਹੀਆਂ ’ਤੇ ਲੱਗਿਆ ਹੋਇਆ ਹੈ।

ਦੱਸਣਯੋਗ ਹੈ ਕਿ ਇਸ ਤੋਂ ਪਹਿਲਾਂ ਗੁਰਵਿੰਦਰ ਸਿੰਘ ਮੂਸਾ ਤੇ ਗੁਰਪ੍ਰੀਤ ਸਿੰਘ ਮੂਸਾ ਦੀਆਂ ਗਵਾਹੀਆਂ ਹੋ ਚੁੱਕੀਆਂ ਹਨ। ਇਹ ਦੋਵੇਂ ਨੌਜਵਾਨ ਮੂਸੇਵਾਲਾ ’ਤੇ ਹੋਈ ਗੋਲੀਬਾਰੀ ਸਮੇਂ 29 ਮਈ 2022 ਨੂੰ ਉਸ ਦੀ ਥਾਰ ਗੱਡੀ ’ਚ ਸਵਾਰ ਸਨ, ਜੋ ਕਿ ਗੰਭੀਰ ਜ਼ਖ਼ਮੀ ਹੋ ਗਏ ਸਨ।

(For more news apart from Sidhu Moosewala murder case: Balkaur Singh Sidhu did not arrive to give testimony for some reason, next hearing on 25th News in Punjabi, stay tuned to Rozana Spokesman)

Location: India, Punjab, Mansa

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

13 ਸਾਲਾ ਕੁੜੀ ਦੇ ਕਾਤਲ ਕੋਲੋਂ ਹੁਣ ਤੁਰਿਆ ਵੀ ਨਹੀਂ ਜਾਂਦਾ, ਦੇਖੋ...

26 Nov 2025 1:59 PM

ਵਿਆਹ ਤੋਂ 3 ਦਿਨ ਬਾਅਦ ਲਾੜੀ ਦੀ ਮੌਤ ਤੇ ਲਾੜਾ ਗੰਭੀਰ ਜ਼ਖ਼ਮੀ

26 Nov 2025 1:58 PM

ਧਰਮਿੰਦਰ ਦੇ ਘਰ ਚਿੱਟੇ ਕੱਪੜਿਆਂ 'ਚ ਪਹੁੰਚ ਰਹੇ ਵੱਡੇ-ਵੱਡੇ ਕਲਾਕਾਰ, ਕੀ ਸੱਭ ਕੁੱਝ ਠੀਕ? ਦੇਖੋ ਘਰ ਤੋਂ LIVE ਤਸਵੀਰਾਂ

24 Nov 2025 3:09 PM

ਸਾਰਿਆਂ ਨੂੰ ਰੋਂਦਾ ਛੱਡ ਗਏ ਧਰਮਿੰਦਰ, ਸ਼ਮਸ਼ਾਨ ਘਾਟ 'ਚ ਪਹੁੰਚੇ ਵੱਡੇ-ਵੱਡੇ ਫ਼ਿਲਮੀ ਅਦਾਕਾਰ, ਹਰ ਕਿਸੇ ਦੀ ਅੱਖ 'ਚ ਹੰਝੂ

24 Nov 2025 3:08 PM

Minor girl raped in Jalandhar | Murder Case | Police took the accused into custody | Mother Crying..

23 Nov 2025 3:06 PM
Advertisement