ਪੰਜਾਬ ਸਮੇਤ 17 ਸੂਬਿਆਂ 'ਚ ਭਾਰੀ ਮੀਂਹ ਦੀ ਸੰਭਾਵਨਾ
Published : Aug 4, 2019, 7:45 pm IST
Updated : Aug 4, 2019, 7:45 pm IST
SHARE ARTICLE
Heavy rains likely in 17 states including Punjab
Heavy rains likely in 17 states including Punjab

ਮੁੰਬਈ 'ਚ ਲਗਾਤਾਰ ਪੈ ਰਹੇ ਮੀਂਹ ਨੇ ਲੋਕਾਂ ਦੀ ਹਾਲਤ ਹੋਰ ਖ਼ਰਾਬ ਕੀਤੀ

ਚੰਡੀਗੜ੍ਹ : ਪੰਜਾਬ 'ਚ ਅਗਲੇ ਦੋ ਦਿਨ ਭਾਰੀ ਮੀਂਹ ਪੈਣ ਦੀ ਸੰਭਾਵਨਾ ਹੈ। ਇਸ ਸਬੰਧੀ ਮੌਸਮ ਵਿਭਾਗ ਵਲੋਂ ਅਲਰਟ ਜਾਰੀ ਕੀਤਾ ਗਿਆ ਹੈ। ਇਹ ਅਲਰਟ ਪੰਜਾਬ, ਮੁੰਬਈ, ਗੁਜਰਾਤ, ਰਾਜਸਥਾਨ, ਉੜੀਸਾ ਸਮੇਤ ਦੇਸ਼ ਦੇ 17 ਤੋਂ ਜ਼ਿਆਦਾ ਸੂਬਿਆਂ 'ਚ ਜਾਰੀ ਕੀਤਾ ਗਿਆ ਹੈ। 

RainRain

ਉਧਰ ਮੁੰਬਈ 'ਚ ਲਗਾਤਾਰ ਪੈ ਰਹੇ ਮੀਂਹ ਨੇ ਲੋਕਾਂ ਦੀ ਹਾਲਤ ਖ਼ਰਾਬ ਕਰ ਦਿੱਤੀ ਹੈ। ਐਤਵਾਰ ਸਵੇਰੇ ਵੀ ਭਾਰੀ ਮੀਂਹ ਦਾ ਅਸਰ ਇੱਥੇ ਦੀ ਰੇਲ ਅਤੇ ਹਵਾਈ ਸੇਵਾ 'ਤੇ ਵੇਖਿਆ ਗਿਆ। ਰੇਲ ਪਟੜੀਆਂ 'ਤੇ ਪਾਣੀ ਭਰ ਗਿਆ, ਜਿਸ ਕਾਰਨ ਮੁੰਬਈ ਦੇ ਸੈਂਟਰਲ ਰੇਲਵੇ ਦੇ ਠਾਣੇ ਅਤੇ ਪਨਵੇਲ ਵਿਚਕਾਰ ਟਰੇਨ ਸੇਵਾਵਾਂ ਪ੍ਰਭਾਵਤ ਰਹੀਆਂ। ਹਜ਼ਾਰਾਂ ਮੁਸਾਫ਼ਰ ਇਨ੍ਹਾਂ ਸਟੇਸ਼ਨਾਂ 'ਤੇ ਫਸ ਗਏ। ਉਧਰ ਕਈ ਉਡਾਨਾਂ ਵੀ ਰੱਦ ਕਰਨੀਆਂ ਪਈਆਂ। 

TrainHeavy rain in Mumbai

ਗੁਜਰਾਤ 'ਚ ਭਾਰੀ ਮੀਂਹ ਤੋਂ ਬਾਅਦ ਲਗਾਤਾਰ ਹਾਲਾਤ ਬਦਤਰ ਹੁੰਦੇ ਜਾ ਰਹੇ ਹਨ। ਸੂਬੇ 'ਚ ਲਗਾਤਾਰ ਬਾਰਸ਼ ਤੋਂ ਬਾਅਦ ਨਵਸਾਰੀ 'ਚ ਹੜ੍ਹ ਵਰਗੇ ਹਾਲਾਤ ਪੈਦਾ ਹੋ ਗਏ ਹਨ। ਭਾਰੀ ਬਾਰਸ਼ ਤੋਂ ਬਾਅਦ ਹਾਲਾਤ ਵੇਖਦੇ ਹੋਏ ਰਾਸ਼ਟਰੀ ਆਫ਼ਤ ਪ੍ਰਤੀਕਿਰਿਆ ਬਲ ਨੇ ਹੁਣ ਤਕ ਮਹਾਰਾਸ਼ਟਰ ਤੇ ਗੁਜਰਾਤ 'ਚ ਅੱਠ ਟੀਮਾਂ ਤਾਇਨਾਤ ਕੀਤੀਆਂ ਹਨ। ਭਾਰਤ ਮੌਸਮ ਵਿਗਿਆਨ ਵਿਭਾਗ ਨੇ ਮੁੰਬਈ ਸਬੰਧੀ ਅਲਰਟ ਜਾਰੀ ਕੀਤਾ ਹੈ। ਤੇਜ਼ ਹਵਾਵਾਂ ਨਾਲ ਬਾਰਸ਼ ਜਾਰੀ ਰਹੇਗੀ। ਮਛੇਰਿਆਂ ਲਈ ਵੀ ਚਿਤਾਵਨੀ ਜਾਰੀ ਕੀਤੀ ਗਈ ਹੈ। 

RainRain

ਉਧਰ ਗੁਆਂਢੀ ਸੂਬੇ ਹਿਮਾਚਲ ਪ੍ਰਦੇਸ਼ ਦੇ ਉਪਰਲੇ ਇਲਾਕਿਆਂ ਵਿਚ ਹੋ ਰਹੀ ਭਾਰੀ ਬਰਸਾਤ ਕਰ ਕੇ ਭਾਖੜਾ ਬਿਆਸ ਮੈਨੇਜਮੈਂਟ ਬੋਰਡ (ਬੀਬੀਐਮਬੀ) ਦੇ ਡੈਮਾਂ ਵਿਚ ਪਾਣੀ ਦਾ ਪੱਧਰ ਲਗਾਤਾਰ ਵੱਧਦਾ ਜਾ ਰਿਹਾ ਹੈ, ਜਿਸ ਕਰ ਕੇ ਬੀਤੇ ਦਿਨੀਂ ਬੀ.ਬੀ.ਐਮ.ਬੀ. ਦੀ ਤਕਨੀਕੀ ਕਮੇਟੀ ਦੀ ਹੋਈ ਬੈਠਕ ਵਿਚ ਮੌਜੂਦਾ ਹਾਲਾਤ ਦੇ ਮੱਦੇਨਜ਼ਰ ਰੋਜ਼ਾਨਾ ਭਾਖੜਾ ਡੈਮ ਤੋਂ 32 ਹਜ਼ਾਰ ਕਿਊਸਿਕ ਅਤੇ ਪੌਂਗ ਡੈਮ ਵਿਚੋਂ 10 ਹਜ਼ਾਰ ਕਿਊਸਿਕ ਪਾਣੀ ਛੱਡੇ ਜਾਣ ਦਾ ਫ਼ੈਸਲਾ ਕੀਤਾ ਗਿਆ ਹੈ। ਸਿਵਲ ਪ੍ਰਸ਼ਾਸਨ ਵਲੋਂ ਹੜ੍ਹਾਂ ਦੇ ਮਾਮਲੇ ਵਿਚ ਪੂਰੀ ਮੁਸਤੈਦੀ ਵਰਤਦਿਆਂ ਫਲੱਡ ਕੰਟਰੋਲ ਰੂਮ ਸਥਾਪਤ ਕਰ ਦਿਤੇ ਗਏ ਹਨ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

Punjab Latest Top News Today | ਦੇਖੋ ਕੀ ਕੁੱਝ ਹੈ ਖ਼ਾਸ | Spokesman TV | LIVE | Date 03/08/2025

03 Aug 2025 1:23 PM

ਸ: ਜੋਗਿੰਦਰ ਸਿੰਘ ਦੇ ਸ਼ਰਧਾਂਜਲੀ ਸਮਾਗਮ ਮੌਕੇ ਕੀਰਤਨ ਸਰਵਣ ਕਰ ਰਹੀਆਂ ਸੰਗਤਾਂ

03 Aug 2025 1:18 PM

Ranjit Singh Gill Home Live Raid :ਰਣਜੀਤ ਗਿੱਲ ਦੇ ਘਰ ਬਾਹਰ ਦੇਖੋ ਕਿੱਦਾਂ ਦਾ ਮਾਹੌਲ.. Vigilance raid Gillco

02 Aug 2025 3:20 PM

Pardhan Mantri Bajeke News : ਪ੍ਰਧਾਨਮੰਤਰੀ ਬਾਜੇਕੇ ਦੀ ਵੀਡੀਓ ਤੋਂ ਬਾਅਦ ਫਿਰ ਹੋਵੇਗੀ ਪੇਸ਼ੀ | Amritpal Singh

02 Aug 2025 3:21 PM

'ਤੇਰੀ ਬੁਲਟ ਪਰੂਫ਼ ਗੱਡੀ ਪਾੜਾਂਗੇ, ਜੇਲ੍ਹ ‘ਚੋਂ ਗੈਂਗਸਟਰ ਜੱਗੂ ਭਗਵਾਨਪੁਰੀਏ ਦੀ ਧਮਕੀ'

01 Aug 2025 6:37 PM
Advertisement