ਜ਼ਹਿਰੀਲੀ ਸ਼ਰਾਬ ਦਾ ਧੰਦਾ ਅਜੇ ਵੀ ਚੱਲ ਰਿਹਾ ਜ਼ੋਰਾਂ 'ਤੇ, ਇਸ ਨੌਜਵਾਨ ਨੇ ਕੀਤੇ ਖੁਲਾਸੇ
Published : Aug 4, 2020, 2:45 pm IST
Updated : Aug 4, 2020, 2:45 pm IST
SHARE ARTICLE
Jalandhar Business Still Swing Young man Revealed Punjab Politics
Jalandhar Business Still Swing Young man Revealed Punjab Politics

ਜਿਸ ਦੇ ਚਲਦੇ ਪੰਜਾਬ ਦੇ 3 ਜ਼ਿਲ੍ਹਿਆਂ ਵਿਚ 100 ਤੋਂ ਜ਼ਿਆਦਾ...

ਜਲੰਧਰ: ਪੰਜਾਬ ਦੇ 3 ਜ਼ਿਲ੍ਹਿਆਂ ਵਿਚ ਜ਼ਹਿਰੀਲੀ ਸ਼ਰਾਬ ਪੀਣ ਕਾਰਨ ਹੋਈਆਂ ਮੌਤਾਂ ਨੂੰ ਲੈ ਕੇ ਹੁਣ ਸਿਆਸਤ ਗਰਮ ਨਜ਼ਰ ਆ ਰਹੀ ਹੈ। ਜਿਸ ਦੇ ਚਲਦੇ ਚੇਅਰਮੈਨ ਖੇਤੀਬਾੜੀ ਵਿਕਾਸ ਭੁਲੱਥ ਨੇ ਅੱਜ ਪ੍ਰੈਸ ਨਾਲ ਗੱਲਬਾਤ ਕਰਦੇ ਹੋਏ ਕਿਹਾ ਕਿ ਸ਼ਰਾਬ ਮਾਫ਼ੀਆ ਪੰਜਾਬ ਵਿਚ ਪੂਰੀ ਤਰ੍ਹਾਂ ਸਰਗਰਮ ਹੋ ਚੁੱਕਾ ਹੈ ਅਤੇ ਇਹ ਸੱਤਾਧਾਰੀ ਪਾਰਟੀਆਂ ਦੀ ਸ਼ੈਅ ਤੇ ਚਲਾਇਆ ਜਾ ਰਿਹਾ ਹੈ।

DoctorDoctor

ਜਿਸ ਦੇ ਚਲਦੇ ਪੰਜਾਬ ਦੇ 3 ਜ਼ਿਲ੍ਹਿਆਂ ਵਿਚ 100 ਤੋਂ ਜ਼ਿਆਦਾ ਲੋਕਾਂ ਦੀ ਮੌਤ ਜ਼ਹਿਰੀਲੀ ਸ਼ਰਾਬ ਪੀਣ ਕਾਰਨ ਹੋ ਗਈ ਹੈ। ਪੰਜਾਬ ਸਰਕਾਰ ਵੱਲੋਂ ਮੰਗ ਕਰਦੇ ਹੋਏ ਗੁਰਮੀਤ ਸਿੰਘ ਨੇ ਕਿਹਾ ਕਿ ਇਹਨਾਂ ਪੀੜਤ ਪਰਿਵਾਰਾਂ ਨੂੰ ਸਰਕਾਰ ਵੱਲੋਂ 2-2 ਲੱਖ ਰੁਪਏ ਦਾ ਮੁਆਵਜ਼ਾ ਦੇਣ ਦਾ ਐਲਾਨ ਗਿਆ ਹੈ ਜੋ ਕਿ ਬਹੁਤ ਹੀ ਸ਼ਰਮਨਾਕ ਬਿਆਨ ਹੈ। ਪੰਜਾਬ ਸਰਕਾਰ ਨੂੰ ਹਰ ਪਰਿਵਾਰ ਦੇ ਇਕ-ਇਕ ਮੈਂਬਰ ਨੂੰ ਸਰਕਾਰੀ ਨੌਕਰੀ ਦੇਣੀ ਚਾਹੀਦੀ ਹੈ।

PeoplePeople

ਉਹਨਾਂ ਅੱਗੇ ਕਿਹਾ ਦੋਸ਼ੀਆਂ ਤੇ ਸਖ਼ਤ ਤੋਂ ਸਖ਼ਤ ਕਾਰਵਾਈ ਕਰਨੀ ਚਾਹੀਦੀ ਹੈ। ਇੰਨਾ ਸਭ ਕੁੱਝ ਹੋਣ ਦੇ ਬਾਵਜੂਦ ਵੀ ਜ਼ਿਲ੍ਹਾ ਕਪੂਰਥਲਾ ਮੰਡ ਖੇਤਰ ਵਿਚ ਅਜੇ ਵੀ ਜ਼ਹਿਰੀਲੀ ਸ਼ਰਾਬ ਦਾ ਧੰਦਾ ਲਗਾਤਾਰ ਚਲ ਰਿਹਾ ਹੈ। ਦਸ ਦਈਏ ਕਿ ਪੰਜਾਬ ਦੇ ਮਾਝਾ ਖਿੱਤੇ ਨਾਲ ਸਬੰਧਤ ਤਿੰਨ ਜ਼ਿਲ੍ਹਿਆਂ ਅੰਮ੍ਰਿਤਸਰ, ਗੁਰਦਾਸਪੁਰ ਤੇ ਤਾਰਨ ਤਾਰਨ ਵਿਚ ਜ਼ਹਿਰੀਲੀ ਸ਼ਰਾਬ ਪੀਣ ਨਾਲ ਹੁਣ ਤੱਕ ਘੱਟੋ-ਘੱਟ 104 ਮੌਤਾਂ ਹੋਈਆਂ ਹਨ।

PeoplePeople

ਸਭ ਤੋਂ ਪ੍ਰਭਾਵਿਤ ਜ਼ਿਲ੍ਹਾਂ ਤਰਨ ਤਾਰਨ ਹੈ। ਇਸ ਮਾਮਲੇ ਨਾਲ ਸੂਬੇ ਦੀ ਸਿਆਸਤ ਵੀ ਪੂਰੀ ਤਰ੍ਹਾਂ ਗਰਮਾਈ ਹੋਈ ਹੈ। ਅਕਾਲੀ ਦਲ ਦੇ ਪ੍ਰਧਾਨ ਤੇ ਪੰਜਾਬ ਦੇ ਸਾਬਕਾ ਉੱਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਨੇ ਕੈਪਟਨ ਅਮਰਿੰਦਰ ਸਿੰਘ ਅਤੇ ਕਾਂਗਰਸ ਪਾਰਟੀ ਉੱਤੇ ਗੰਭੀਰ ਇਲਜ਼ਾਮ ਲਗਾਏ ਹਨ। ਕੈਪਟਨ ਅਮਰਿੰਦਰ ਸਿੰਘ ਨੇ ਅਕਾਲੀ ਦਲ ਦੇ ਰਾਜ ਦੌਰਾਨ ਵੀ ਅਜਿਹੀਆਂ ਘਟਨਾਵਾਂ ਹੋਣ ਦੀ ਗੱਲ ਕਹੀ ਹੈ।

PeoplePeople

ਜ਼ਹਿਰੀਲੀ ਸ਼ਰਾਬ ਪੀਣ ਨਾਲ ਗੁਰਦਾਸਪੁਰ 'ਚ ਹੁਣ ਤੱਕ 11 ਲੋਕਾਂ ਦੀ ਮੌਤ ਹੋ ਚੁੱਕੀ ਹੈ। ਇਸ ਸਬੰਧੀ ਬਟਾਲਾ ਦੇ ਹਾਥੀ ਗੇਟ ਦੇ ਜ਼ਹਿਰੀਲੀ ਸ਼ਰਾਬ ਪੀਣ ਵਾਲੇ ਇਕ ਵਿਅਕਤੀ ਨੇ ਮੀਡੀਆ ਅੱਗੇ ਕਈ ਵੱਡੇ ਖੁਲਾਸੇ ਕੀਤੇ ਹਨ। ਹਸਪਤਾਲ ਤੋਂ ਵਾਪਸ ਘਰ ਪਰਤੇ ਤਿਲਕ ਰਾਜ ਨੇ ਦੱਸਿਆ ਕਿ ਬੀਤੇ ਬੁੱਧਵਾਰ ਉਸ ਨੇ 50 ਰੁਪਏ ਦਾ ਸ਼ਰਾਬ ਦਾ ਪੈਕਟ ਮੰਗਵਾਇਆ ਸੀ। ਉਸ ਨੇ ਜਦੋਂ ਇਹ ਸ਼ਰਾਬ ਪੀਤੀ ਤਾਂ ਇਕੋ ਪੈੱਗ ਪੀਣ ਬਾਅਦ ਹੀ ਉਸ ਦਾ ਮਾੜਾ ਪ੍ਰਭਾਵ ਸਰੀਰ 'ਤੇ ਪੀਣ ਲੱਗ ਗਿਆ।

Gurmeet SinghGurmeet Singh

ਉਸ ਦੀ ਅੱਖਾਂ ਦੀ ਰੋਸ਼ਨੀ ਜਾਣੀ ਸ਼ੁਰੂ ਹੋ ਗਈ। ਉਸ ਨੇ ਦੱਸਿਆ ਕਿ ਇਸੇ ਦੌਰਾਨ ਤੁਰੰਤ ਉਸ ਦੀ ਪਤਨੀ ਨੇ ਗੁਆਂਢੀਆਂ ਦੀ ਮਦਦ ਨਾਲ ਉਸ ਨੂੰ ਹਸਪਤਾਲ 'ਚ ਦਾਖ਼ਲ ਕਰਵਾਇਆ, ਜਿਸ ਕਾਰਨ ਉਸ ਦੀ ਜਾਨ ਬਚ ਗਈ। ਇਸ ਸਮੇਂ ਪੂਰੇ ਮੁਹੱਲੇ 'ਚ ਮੌਤਾਂ ਦਾ ਸਿਲਸਿਲਾ ਸ਼ੁਰੂ ਹੋ ਗਿਆ। ਉਸ ਨੇ ਦੱਸਿਆ ਕਿ ਜਿਸ ਤੋਂ ਇਹ ਸ਼ਰਾਬ ਖਰੀਦੀ ਸੀ ਸਭ ਤੋਂ ਪਹਿਲਾਂ ਉਸੇ ਦੇ ਭਰਾ ਦੀ ਇਸ ਨਾਲ ਮੌਤ ਹੋਈ ਸੀ।

 

Punjabi News  ਨਾਲ ਜੁੜੀ ਹੋਰ ਅਪਡੇਟ ਲਗਾਤਾਰ ਹਾਸਲ ਕਰਨ ਲਈ ਸਾਨੂੰ  Facebook  ਤੇ  ਲਾਈਕ Twitter  ਤੇ follow ਕਰੋ।

SHARE ARTICLE

ਏਜੰਸੀ

ਸਬੰਧਤ ਖ਼ਬਰਾਂ

Advertisement

Anandpur Sahib News : ਪੰਜਾਬ ਦਾ ਉਹ ਪਿੰਡ ਜਿੱਥੇ 77 ਸਾਲਾਂ 'ਚ ਨਸੀਬ ਨਹੀਂ ਹੋਇਆ ਸਾਫ਼ ਪਾਣੀ

25 Apr 2024 3:59 PM

Ludhiana News : ਹੱਦ ਆ ਯਾਰ, ਪੂਜਾ ਕਰਦੇ ਵਪਾਰੀ ਦੇ ਮੂੰਹ 'ਚ ਦੂਜੀ ਵਪਾਰੀ ਨੇ ਪਾ ਦਿੱਤੀ ਰਿਵਾਲਰ!

25 Apr 2024 1:36 PM

Simranjit Maan Interview : ਕੀ ਸਿੱਖ ਕੌਮ ਨੇ ਲਾਹ ਦਿੱਤਾ ਮਾਨ ਦਾ ਉਲਾਂਭਾ?

25 Apr 2024 12:56 PM

'10 ਸਾਲ ਰੱਜ ਕੇ ਕੀਤਾ ਨਸ਼ਾ, ਘਰ ਵੀ ਕਰ ਲਿਆ ਬਰਬਾਦ, ਅੱਕ ਕੇ ਘਰਵਾਲੀ ਵੀ ਛੱਡ ਗਈ ਸਾਥ'ਪਰ ਇੱਕ ਘਟਨਾ ਨੇ ਬਦਲ ਕੇ ਰੱਖ

25 Apr 2024 12:31 PM

Today Punjab News: Moosewale ਦੇ Father ਦੀ ਸਿਆਸਤ 'ਚ ਹੋਵੇਗੀ Entry ! ਜਾਣੋ ਕਿਸ ਸੀਟ ਤੋਂ ਲੜ ਸਕਦੇ ਚੋਣ

25 Apr 2024 10:50 AM
Advertisement