ਖਾਲਸਾ ਏਡ ਦੇ ਵਲੰਟੀਅਰ ਅਮਰਪ੍ਰੀਤ ਸਿੰਘ ਦੀ ਕੋਰੋਨਾ ਰਿਪੋਰਟ ਆਈ ਪਾਜ਼ੀਟਿਵ
Published : Aug 4, 2020, 8:18 pm IST
Updated : Aug 4, 2020, 8:19 pm IST
SHARE ARTICLE
Amarpreet Singh
Amarpreet Singh

ਇਹ ਜਾਣਕਾਰੀ ਉਹਨਾਂ ਨੇ ਖੁਦ ਆਪਣੇ ਫੇਸਬੁੱਕ ਪੇਜ਼ 'ਤੇ ਸਾਂਝੀ ਕੀਤੀ ਹੈ

ਚੰਡੀਗੜ੍ਹ - ਕੋਰੋਨਾ ਵਾਇਰਸ ਨੇ ਪੂਰੀ ਦੁਨੀਆਂ ਨੂੰ ਆਪਣੀ ਚਪੇਟ 'ਚ ਲਿਆ ਹੋਇਆ ਹੈ ਤੇ ਹੁਣ ਖਾਲਸਾ ਏਡ ਦੇ ਵਲੰਟੀਅਰ ਅਮਰਪ੍ਰੀਤ ਸਿੰਘ ਦੀ ਕੋਰੋਨਾ ਰਿਪੋਰਟ ਪਾਜ਼ੀਟਿਵ ਆਈ ਹੈ ਇਹ ਜਾਣਕਾਰੀ ਉਹਨਾਂ ਨੇ ਖੁਦ ਆਪਣੇ ਫੇਸਬੁੱਕ ਪੇਜ਼ 'ਤੇ ਸਾਂਝੀ ਕੀਤੀ ਹੈ। ਉਹਨਾਂ ਲਿਖਿਆ ਹੈ ਕਿ ''ਕੋਰੋਨਾ ਦੇ ਲੱਛਣ ਮਿਲਣ 'ਤੇ, ਮੈਂ ਟੈਸਟ ਕਰਵਾਇਆ ਸੀ ਅਤੇ ਰਿਪੋਰਟ ਪੋਜ਼ਟਿਵ ਆਈ ਹੈ ।

File Photo File Photo

ਮੇਰੀ ਸਿਹਤ ਠੀਕ ਹੈ, ਪਰ ਡਾਕਟਰਾਂ ਦੀ ਸਲਾਹ 'ਤੇ ਮੈਨੂੰ ਹਸਪਤਾਲ ਦਾਖਲ ਕਰਵਾਇਆ ਗਿਆ ਹੈ। ਮੈਂ ਤੁਹਾਨੂੰ ਬੇਨਤੀ ਕਰਦਾ ਹਾਂ ਕਿ ਤੁਸੀਂ ਸਾਰੇ ਜੋ ਪਿਛਲੇ ਦਿਨਾਂ ਵਿੱਚ ਮੇਰੇ ਸੰਪਰਕ ਵਿੱਚ ਆਏ ਹੋ, ਕਿਰਪਾ ਕਰਕੇ ਆਪਣੇ ਆਪ ਨੂੰ ਆਇਸੋਲੇਟ ਕਰੋ ਅਤੇ ਆਪਣੇ ਟੈਸਟ ਜ਼ਰੂਰ ਕਰਵਾਉ। '' ਇਸ ਦੇ ਨਾਲ ਹੀ ਦੱਸ ਦਈਏ ਕਿ ਜ਼ਿਲ੍ਹਾ ਅੰਮ੍ਰਿਤਸਰ 'ਚ ਅੱਜ ਕੋਰੋਨਾ ਦੇ 21 ਹੋਰ ਮਾਮਲੇ ਸਾਹਮਣੇ ਆਏ ਹਨ।

corona vaccinecorona Virus

ਉੱਥੇ ਕੋਰੋਨਾ ਕਾਰਨ ਪੀ. ਜੀ. ਆਈ. 'ਚ ਦਾਖ਼ਲ ਇੱਕ 53 ਸਾਲਾ ਵਿਅਕਤੀ ਦੀ ਮੌਤ ਹੋ ਗਈ। ਇਸ ਦੇ ਨਾਲ ਹੀ ਜ਼ਿਲ੍ਹੇ 'ਚ ਹੁਣ ਕੋਰੋਨਾ ਪੀੜਤਾਂ ਦਾ ਅੰਕੜਾ ਵੱਧ ਕੇ 2026 ਹੋ ਗਿਆ ਹੈ, ਜਿਨ੍ਹਾਂ 'ਚੋਂ 450 ਐਕਟਿਵ ਮਾਮਲੇ ਹਨ। ਇਸ ਦੇ ਨਾਲ ਹੀ ਕੋਰੋਨਾ ਕਾਰਨ ਅੰਮ੍ਰਿਤਸਰ 'ਚ ਹੁਣ ਤੱਕ 85 ਲੋਕ ਦਮ ਤੋੜ ਚੁੱਕੇ ਹਨ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਲਈ ਖਰੀਦੀ ਲਾਟਰੀ 10 ਲੱਖ ਦੀ ਨਿਕਲੀ, ਲੁਧਿਆਣਾ ਤੋਂ ਲੈ ਕੇ ਆਇਆ ਸੀ ਸਾਲਾ

23 Jan 2026 3:09 PM

ਤੇਜ਼ ਹਨ੍ਹੇਰੀ ਕਾਰਨ ਡਿੱਗਿਆ ਵੱਡਾ ਦਰੱਖਤ, ਬੁਲੇਟ ਵਾਲੇ ਦੀ ਮਸਾਂ ਬਚੀ ਜਾਨ

23 Jan 2026 3:08 PM

ਜਾਣੋ 10 ਕਰੋੜ ਦੀ ਲਾਟਰੀ ਜਿੱਤਣ ਵਾਲੇ ਇਸ ਸ਼ਖਸ ਨੂੰ ਮਿਲਣਗੇ ਕਿੰਨੇ ਰੁਪਏ

22 Jan 2026 3:38 PM

Top Athlete Karan Brar Allegedly Stripped and Beaten: ਸੁਣੋ ਕੀ ਕਹਿ ਰਹੇ ਵਕੀਲ Ghuman Brothers ਅਤੇ ਪੀੜਤ

21 Jan 2026 3:24 PM

ਨਸ਼ੇ ਦਾ ਦੈਂਤ ਖਾ ਗਿਆ ਪਰਿਵਾਰ ਦੇ 7 ਜੀਆਂ ਨੂੰ, ਤਸਵੀਰਾਂ ਦੇਖ ਕੇ ਹੰਝੂ ਵਹਾਅ ਰਹੀ ਬਜ਼ੁਰਗ ਮਾਤਾ

18 Jan 2026 2:54 PM
Advertisement