
ਸੁਨੀਲ ਜਾਖੜ ਨੇ ਆਲ ਇੰਡੀਆ ਕਾਂਗਰਸ ਪ੍ਰਧਾਨ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ
ਚੰਡੀਗੜ੍ਹ : ਜ਼ਹਿਰੀਲੀ ਸ਼ਰਾਬ ਮਾਮਲੇ 'ਤੇ ਆਪਣੀ ਹੀ ਸਰਕਾਰ ਖ਼ਿਲਾਫ਼ ਬਿਗੁਲ ਵਜਾਉਣ ਵਾਲੇ ਕਾਂਗਰਸ ਦੇ ਰਾਜ ਸਭਾ ਮੈਂਬਰ ਪ੍ਰਤਾਪ ਸਿੰਘ ਬਾਜਵਾ ਅਤੇ ਸ਼ਮਸ਼ੇਰ ਸਿੰਘ ਦੂਲੋ ਖ਼ਿਲਾਫ਼ ਸੂਬਾ ਕਾਂਗਰਸ ਪ੍ਰਧਾਨ ਸੁਨੀਲ ਜਾਖੜ ਨੇ ਮੋਰਚਾ ਖੋਲ੍ਹ ਦਿੱਤਾ ਹੈ।
Sunil Jakhar
ਇਥੇ ਹੀ ਬਸ ਨਹੀਂ ਸੂਬਾ ਕਾਂਗਰਸ ਪ੍ਰਧਾਨ ਦਾ ਕਹਿਣਾ ਹੈ ਕਿ ਉਨ੍ਹਾਂ ਆਲ ਇੰਡੀਆ ਕਾਂਗਰਸ ਪ੍ਰਧਾਨ ਸੋਨੀਆ ਗਾਂਧੀ ਨੂੰ ਪੱਤਰ ਲਿਖਿਆ ਹੈ, ਜਿਸ ਵਿਚ ਉਨ੍ਹਾਂ ਪ੍ਰਤਾਪ ਬਾਜਵਾ ਅਤੇ ਸ਼ਮਸ਼ੇਰ ਦੂਲੋ ਖ਼ਿਲਾਫ਼ ਕਾਰਵਾਈ ਦੀ ਮੰਗ ਕੀਤੀ ਹੈ।
Sonia Gandhi
ਜਾਖੜ ਦਾ ਕਹਿਣਾ ਹੈ ਕਿ ਇਨ੍ਹਾਂ ਦੋਵਾਂ ਆਗੂਆਂ ਨੂੰ ਪਾਰਟੀ 'ਚੋਂ ਬਾਹਰ ਕੱਢ ਦੇਣਾ ਚਾਹੀਦਾ ਹੈ। ਇਥੇ ਦੱਸਣਯੋਗ ਹੈ ਕਿ ਜ਼ਹਿਰੀਲੀ ਸ਼ਰਾਬ ਤਰਾਸਦੀ ਤੋਂ ਬਾਅਦ ਬੀਤੇ ਦਿਨੀਂ ਪ੍ਰਤਾਪ ਸਿੰਘ ਬਾਜਵਾ ਅਤੇ ਸ਼ਮਸ਼ੇਰ ਸਿੰਘ ਦੂਲੋ ਵਲੋਂ ਆਪਣੀ ਹੀ ਸਰਕਾਰ ਖ਼ਿਲਾਫ਼ ਬਿਗੁਲ ਵਜਾਉਂਦਿਆਂ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਸਿੱਧਾ ਨਿਸ਼ਾਨੇ 'ਤੇ ਲਿਆ ਸੀ।
Partap Singh Bajwa
ਦੋਵਾਂ ਨੇ ਪੰਜਾਬ ਦੇ ਰਾਜਪਾਲ ਵੀ. ਪੀ. ਸਿੰਘ ਬਦਨੌਰ ਨਾਲ ਮੁਲਾਕਾਤ ਕੀਤੀ ਅਤੇ ਜ਼ਹਿਰੀਲੀ ਸ਼ਰਾਬ ਕਾਰਣ ਮਾਝੇ 'ਚ ਵਾਪਰੀ ਤਰਾਸਦੀ ਅਤੇ ਪੰਜਾਬ ਦੇ ਸ਼ਰਾਬ ਮਾਫੀਏ ਦੀ ਸੀ. ਬੀ. ਆਈ. ਅਤੇ ਈ. ਡੀ. ਤੋਂ ਜਾਂਚ ਕਰਾਏ ਜਾਣ ਦੀ ਮੰਗ ਕੀਤੀ।
Shamsher Singh Dullo
ਦੋਵਾਂ ਨੇ ਸਪੱਸ਼ਟ ਕੀਤਾ ਕਿ ਉੁਨ੍ਹਾਂ ਨੂੰ ਪੰਜਾਬ ਸਰਕਾਰ ਦੀ ਜਾਂਚ 'ਤੇ ਭਰੋਸਾ ਨਹੀਂ ਹੈ। ਇਸ 'ਤੇ ਰਾਜਪਾਲ ਨੇ ਭਰੋਸਾ ਦਿੱਤਾ ਕਿ ਉਹ ਕੇਂਦਰ ਸਰਕਾਰ ਨੂੰ ਇਹ ਮੰਗ ਲਿਖ਼ਤੀ ਤੌਰ 'ਤੇ ਭੇਜ ਦੇਣਗੇ।
Sonia Gandhi
ਇਸ ਤੋਂ ਪਹਿਲਾਂ ਵੀ ਪ੍ਰਤਾਪ ਬਾਜਵਾ ਅਤੇ ਸ਼ਮਸ਼ੇਰ ਦੂਲੋ ਕਈ ਵਾਰ ਪੰਜਾਬ ਸਰਕਾਰ ਅਤੇ ਖ਼ਾਸ ਕਰਕੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਖ਼ਿਲਾਫ਼ ਬਿਆਨਬਾਜ਼ੀ ਕਰਦੇ ਰਹੇ ਹਨ।
Punjabi News ਨਾਲ ਜੁੜੀ ਹੋਰ ਅਪਡੇਟ ਲਗਾਤਾਰ ਹਾਸਲ ਕਰਨ ਲਈ ਸਾਨੂੰ Facebook ਤੇ ਲਾਈਕ Twitter ਤੇ follow ਕਰੋ।