
ਨਸ਼ਾ ਵੇਚਣ ਵਾਲਿਆਂ ਖ਼ਿਲਾਫ਼ ਨਵੇਂ ਕਾਨੂੰਨ ਹੋਣ ਲਾਗੂ
ਸੰਗਰੂਰ: ਸ਼੍ਰੋਮਣੀ ਅਕਾਲੀ ਦਲ ਵੱਲੋਂ ਜ਼ਿਲ੍ਹਾ ਸੰਗਰੂਰ ਵਿੱਚ ਸੁਖਦੇਵ ਸਿੰਘ ਢੀਂਡਸਾ ਦੇ ਖਿਲਾਫ ਮੀਟਿੰਗਾਂ ਦਾ ਸਿਲਸਿਲਾ ਜਾਰੀ ਕਰ ਦਿੱਤਾ ਗਿਆ ਹੈ। ਇਸੇ ਤਰ੍ਹਾਂ ਸੰਗਰੂਰ ਦੇ ਗੁਰਦੁਆਰਾ ਸਾਹਿਬ ਨਾਨਕਿਆਣਾ ਵਿਖੇ ਸਾਬਕਾ ਮੰਤਰੀ ਸਿਕੰਦਰ ਸਿੰਘ ਮਲੂਕਾ ਵੱਲੋਂ ਸ਼੍ਰੋਮਣੀ ਅਕਾਲੀ ਦਲ ਦੇ ਵਰਕਰਾਂ ਨਾਲ ਇੱਕ ਵਿਸ਼ੇਸ਼ ਮੀਟਿੰਗ ਕੀਤੀ ਗਈ।
Sikandar Singh Maluka
ਇਸ ਮੀਟਿੰਗ ਦੌਰਾਨ ਮਲੂਕਾ ਨੇ ਕਿਹਾ ਕਿ ਕਾਂਗਰਸ ਨੇ ਹਮੇਸ਼ਾ ਹੀ ਪੰਜਾਬ ਦਾ ਨੁਕਸਾਨ ਕੀਤਾ ਹੈ ਕਿਉਂ ਕਿ ਗਰੀਬ ਲੋੜਵੰਦ ਲੋਕਾਂ ਦੇ ਨੀਲੇ ਰਾਸ਼ਨ ਕਾਰਡ ਕੱਟ ਦਿੱਤੇ ਹਨ। ਜਿਸ ਕਾਰਨ ਲੋਕਾ ਨੂੰ ਅੱਜ ਸੜਕਾਂ ਤੇ ਰੁਲਣਾ ਪੈ ਰਿਹਾ ਹੈ। ਇਸ ਮੌਕੇ ਉਹਨਾਂ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦਾ ਨਸ਼ਿਆਂ ਵੱਲ ਕੋਈ ਧਿਆਨ ਨਹੀਂ ਹੈ। ਨੌਜਵਾਨ ਵਰਗ ਨਸ਼ਿਆਂ ਦੀ ਦਲ-ਦਲ ਵਿੱਚ ਜਾ ਰਿਹਾ ਹੈ।
Capt Amrinder Singh
ਉੱਥੇ ਹੀ ਉਹਨਾਂ ਨੇ ਪੰਜਾਬ ਸਰਕਾਰ ਦੀਆਂ ਨਾਕਾਮੀਆਂ ਗਿਣਾਉਂਦੇ ਹੋਏ ਕਿਹਾ ਕਿ ਲਾਕਡਾਊਨ ਦੌਰਾਨ ਸਰਕਾਰ ਨੇ ਲੋਕਾਂ ਨੂੰ ਕੁੱਝ ਦਿੱਤਾ ਤਾਂ ਨਹੀਂ ਸਗੋਂ ਖੋਹਿਆ ਹੀ ਹੈ। ਸਾਰੀਆਂ ਚੀਜ਼ਾਂ ਮਹਿੰਗੀਆਂ ਕਰ ਦਿੱਤੀਆਂ ਗਈਆਂ, ਪੈਟਰੋਲ, ਡੀਜ਼ਲ, ਫ਼ੀਸਾਂ ਆਦਿ ਵਿਚ ਵੀ ਵਾਧਾ ਕੀਤਾ ਗਿਆ। ਮੁਲਾਜ਼ਮਾਂ ਦੀਆਂ ਤਨਖ਼ਾਹਾਂ ਘਟ ਕਰ ਦਿੱਤੀਆਂ ਗਈਆਂ, ਪੰਜਾਬ ਵਿਚ ਨਸ਼ਾ ਵੱਡੇ ਪੱਧਰ ਤੇ ਵਧ ਚੁੱਕਾ ਹੈ ਪਰ ਇਸ ਤੇ ਵੀ ਕੋਈ ਰੋਕ ਨਹੀਂ।
Sikandar Singh Maluka
ਨਸ਼ਾ ਵੇਚਣ ਵਾਲਿਆਂ ਤੇ 302 ਮੁਕੱਦਮਾ ਦਰਜ ਕੀਤਾ ਜਾਵੇ ਤਾਂ ਕਿ ਇਹਨਾਂ ਨੂੰ ਵੀ ਪਤਾ ਲੱਗੇ ਕਿ ਜਿਹੜੇ ਲੋਕਾਂ ਦੇ ਪੁੱਤ ਮਰਵਾਉਂਦੇ ਹਨ ਉਹਨਾਂ ਨੂੰ ਫ਼ਾਂਸੀ ਦੀ ਸਜ਼ਾ ਹੋਵੇ। ਪੰਜਾਬ ਦੇ 3 ਜ਼ਿਲ੍ਹਿਆਂ ਵਿਚ ਜ਼ਹਿਰੀਲੀ ਸ਼ਰਾਬ ਪੀਣ ਕਾਰਨ ਹੋਈਆਂ ਮੌਤਾਂ ਨੂੰ ਲੈ ਕੇ ਹੁਣ ਸਿਆਸਤ ਗਰਮ ਨਜ਼ਰ ਆ ਰਹੀ ਹੈ। ਪੰਜਾਬ ਦੇ ਮਾਝਾ ਖਿੱਤੇ ਨਾਲ ਸਬੰਧਤ ਤਿੰਨ ਜ਼ਿਲ੍ਹਿਆਂ ਅੰਮ੍ਰਿਤਸਰ, ਗੁਰਦਾਸਪੁਰ ਤੇ ਤਾਰਨ ਤਾਰਨ ਵਿਚ ਜ਼ਹਿਰੀਲੀ ਸ਼ਰਾਬ ਪੀਣ ਨਾਲ ਹੁਣ ਤੱਕ ਘੱਟੋ-ਘੱਟ 104 ਮੌਤਾਂ ਹੋਈਆਂ ਹਨ।
Doctor
ਸਭ ਤੋਂ ਪ੍ਰਭਾਵਿਤ ਜ਼ਿਲ੍ਹਾਂ ਤਰਨ ਤਾਰਨ ਹੈ। ਇਸ ਮਾਮਲੇ ਨਾਲ ਸੂਬੇ ਦੀ ਸਿਆਸਤ ਵੀ ਪੂਰੀ ਤਰ੍ਹਾਂ ਗਰਮਾਈ ਹੋਈ ਹੈ। ਅਕਾਲੀ ਦਲ ਦੇ ਪ੍ਰਧਾਨ ਤੇ ਪੰਜਾਬ ਦੇ ਸਾਬਕਾ ਉੱਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਨੇ ਕੈਪਟਨ ਅਮਰਿੰਦਰ ਸਿੰਘ ਅਤੇ ਕਾਂਗਰਸ ਪਾਰਟੀ ਉੱਤੇ ਗੰਭੀਰ ਇਲਜ਼ਾਮ ਲਗਾਏ ਹਨ। ਕੈਪਟਨ ਅਮਰਿੰਦਰ ਸਿੰਘ ਨੇ ਅਕਾਲੀ ਦਲ ਦੇ ਰਾਜ ਦੌਰਾਨ ਵੀ ਅਜਿਹੀਆਂ ਘਟਨਾਵਾਂ ਹੋਣ ਦੀ ਗੱਲ ਕਹੀ ਹੈ। ਜ਼ਹਿਰੀਲੀ ਸ਼ਰਾਬ ਪੀਣ ਨਾਲ ਗੁਰਦਾਸਪੁਰ 'ਚ ਹੁਣ ਤੱਕ 11 ਲੋਕਾਂ ਦੀ ਮੌਤ ਹੋ ਚੁੱਕੀ ਹੈ।
Punjabi News ਨਾਲ ਜੁੜੀ ਹੋਰ ਅਪਡੇਟ ਲਗਾਤਾਰ ਹਾਸਲ ਕਰਨ ਲਈ ਸਾਨੂੰ Facebook ਤੇ ਲਾਈਕ Twitter ਤੇ follow ਕਰੋ।