ਸ਼ਰਾਬ ਮਾਮਲੇ 'ਚ ਮਿਲੀਭੁਗਤ ਵਾਲਾ ਕੋਈ ਵੀ ਸਿਆਸਤਦਾਨ ਜਾਂ ਸਰਕਾਰੀ ਕਰਮਚਾਰੀ ਬਖਸ਼ਿਆ ਨਹੀਂ ਜਾਵੇਗਾ: CM
Published : Aug 4, 2020, 5:58 pm IST
Updated : Aug 4, 2020, 5:58 pm IST
SHARE ARTICLE
Capt. Amrinder Singh
Capt. Amrinder Singh

ਸ਼ਰਾਬ ਮਾਫੀਆ ਨੂੰ ਖਤਮ ਕਰਨ ਦਾ ਕੀਤਾ ਵਾਅਦਾ, ਵਿਰੋਧੀਆਂ ਨੂੰ ਬੇਕਸੂਰ ਲੋਕਾਂ ਦੀ ਮੌਤ 'ਤੇ ਘਟੀਆ ਸਿਆਸਤ ਖੇਡਣੀ ਬੰਦ ਕਰਨ ਨੂੰ ਕਿਹਾ

ਚੰਡੀਗੜ੍ਹ: ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਵੀਰਵਾਰ ਨੂੰ ਸੂਬੇ ਵਿਚ ਸ਼ਰਾਬ ਮਾਫੀਆ ਨੂੰ ਖਤਮ ਕਰਨ ਦਾ ਵਾਅਦਾ ਕਰਦਿਆਂ ਕਿਹਾ ਕਿ ਨਕਲੀ ਸ਼ਰਾਬ ਨਾਲ ਹੋਈਆਂ ਮੌਤਾਂ ਦੇ ਮਾਮਲੇ ਵਿਚ ਜੇਕਰ ਕਿਸੇ ਸਿਆਸਤਦਾਨ ਜਾਂ ਸਰਕਾਰੀ ਕਰਮਚਾਰੀ ਦੀ ਮਿਲੀਭੁਗਤ ਸਾਹਮਣੇ ਆਈ ਤਾਂ ਉਸ ਨੂੰ ਬਖ਼ਸ਼ਿਆ ਨਹੀਂ ਜਾਵੇਗਾ।

Capt Amrinder SinghCapt Amrinder Singh

ਮੁੱਖ ਮੰਤਰੀ ਨੇ ਕਿਹਾ ਕਿ ਲੋਕਾਂ ਨੂੰ ਨਕਲੀ ਸ਼ਰਾਬ ਦੇ ਰੂਪ ਵਿਚ ਜ਼ਹਿਰ ਨਾਲ ਮਾਰਨ ਲਈ ਜ਼ਿੰਮੇਵਾਰ ਦੋਸ਼ੀਆਂ ਨੂੰ ਬਚ ਨਿਕਲਣ ਦੀ ਆਗਿਆ ਨਹੀਂ ਦਿੱਤੀ ਜਾਵੇਗੀ। ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਉਹਨਾਂ ਨੇ ਪੰਜਾਬ ਪੁਲਿਸ ਦੀ ਸਾਰੀ ਫੋਰਸ ਨੂੰ ਮਾਫੀਆ ਉਤੇ ਕਾਰਵਾਈ ਕਰਨ ਦੇ ਆਦੇਸ਼ ਦਿੱਤੇ ਹਨ।

AlcohalAlcohal

ਮੁੱਖ ਮੰਤਰੀ ਨੇ ਕਿਹਾ ਕਿ ਕੁਝ ਗੈਰ ਸਮਾਜੀ ਤੱਤਾਂ ਨੇ ਆਪਣੇ ਲਾਲਚ ਖਾਤਰ ਪੰਜਾਬੀਆਂ ਦਾ ਜਾਨਾਂ ਨਾਲ ਖੇਡਣ ਦਾ ਉਸ ਵੇਲੇ ਲਾਹਾ ਤੱਕਿਆ ਜਦੋਂ ਪੁਲਿਸ ਫੋਰਸ ਦਾ ਧਿਆਨ ਕੋਵਿਡ ਮਹਾਂਮਾਰੀ ਵਾਲੇ ਪਾਸੇ ਲੱਗਿਆ ਹੋਇਆ ਸੀ। ਉਹਨਾਂ ਕਿਹਾ ਕਿ ਸੂਬਾ ਸਰਕਾਰ ਵੀ ਕੋਵਿਡ ਨਾਲ ਨਜਿੱਠਣ ਵਿਚ ਲੱਗੀ ਹੋਈ ਹੈ ਜਿਸ ਨੇ ਸੂਬੇ ਵਿਚ ਹੁਣ ਤੱਕ 449 ਜਾਨਾਂ ਲੈ ਲਈਆਂ ਅਤੇ ਅਜਿਹੇ ਸਮੇਂ ਵਿਚ ਸ਼ਰਾਬ ਮਾਫੀਏ ਨੂੰ ਸਾਡੇ ਲੋਕਾਂ ਦੀਆਂ ਜਾਨਾਂ ਨਾਲ ਖੇਡਣ ਦਾ ਮੌਕਾ ਮਿਲ ਗਿਆ।

Capt Amrinder SinghCapt Amrinder Singh

ਨਕਲੀ ਸ਼ਰਾਬ ਕਾਰਨ ਹੋਈਆਂ 111 ਮੌਤਾਂ (ਤਰਤ ਤਾਰਨ 'ਚ 83, ਅੰਮ੍ਰਿਤਸਰ 'ਚ 15 ਤੇ ਬਟਾਲਾ 'ਚ 13) ਦਾ ਹਵਾਲਾ ਦਿੰਦਿਆਂ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਇਹ ਸਿੱਧੇ ਤੌਰ 'ਤੇ ਕਤਲ ਹੈ ਅਤੇ ਇਸ ਲਈ ਕਾਤਲ ਬਚ ਨਹੀਂ ਸਕਣਗੇ। ਮੁੱਖ ਮੰਤਰੀ ਨੇ ਕਿਹਾ, ''ਇਹਨਾਂ ਲੋਕਾਂ ਨੇ ਜਦੋਂ ਬੇਕਸੂਰ ਲੋਕਾਂ ਨੂੰ ਜ਼ਹਿਰ ਸੌਂਪੀ/ਵੇਚੀ, ਉਦੋਂ ਤੋਂ ਹੀ ਉਹ ਜਾਣਦੇ ਸਨ ਕਿ ਇਸ ਨਾਲ ਜਾਨਾਂ ਜਾ ਸਕਦੀਆਂ ਹਨ। ਉਹ ਰਹਿਮ ਦੇ ਹੱਕਦਾਰ ਨਹੀਂ ਹਨ।'' ਉਹਨਾਂ ਕਿਹਾ ਕਿ ਸੂਬਾ ਸਰਕਾਰ ਇਸ ਦੁੱਖ ਦੀ ਘੜੀ ਵਿਚ ਪੀੜਤ ਪਰਿਵਾਰਾਂ ਦੇ ਨਾਲ ਖੜ੍ਹੀ ਹੈ ਅਤੇ ਪਰਿਵਾਰਾਂ ਨੂੰ ਇਨਸਾਫ ਦਿਵਾਉਣ ਵਿਚ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ।

Punjab GovtPunjab Govt

ਆਪਣੇ ਸੌੜੇ ਸਿਆਸੀ ਹਿੱਤਾਂ ਲਈ ਦੁਖਾਂਤ ਦਾ ਸੋਸ਼ਣ ਕਰਨ ਲਈ ਵਿਰੋਧੀਆਂ ਨੂੰ ਨਿਸ਼ਾਨੇ 'ਤੇ ਲੈਂਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਇਹ ਸਮਾਂ ਸਿਆਸੀ ਰੋਟੀਆਂ ਸੇਕਣ ਦਾ ਨਹੀਂ ਸਗੋਂ ਸੂਬਾ ਸਰਕਾਰ ਵੱਲੋਂ ਮਾਫੀਆ ਨੂੰ ਖਤਮ ਕਰਨ ਲਈ ਕੀਤੀਆਂ ਜਾ ਰਹੀਆਂ ਕੋਸ਼ਿਸ਼ਾਂ ਦੀ ਹਮਾਇਤ ਕਰਨ ਦਾ ਹੈ। ਉਹਨਾਂ ਆਮ ਆਦਮੀ ਪਾਰਟੀ ਨੂੰ ਪੁੱਛਿਆ ਕਿ ਨਕਲੀ ਸ਼ਰਾਬ ਖਿਲਾਫ ਧਰਨੇ ਦੇਣ ਨਾਲ ਕੀ ਮਾਫੀਆ ਖਿਲਾਫ ਲੜਾਈ ਅਤੇ ਪੀੜਤ ਪਰਿਵਾਰਾਂ ਦੀ ਮੱਦਦ ਹੋ ਸਕੇਗੀ।

Aam Aadmi PartyAam Aadmi Party

ਮੁੱਖ ਮੰਤਰੀ ਨੇ ਕਿਹਾ ਕਿ ਵੱਖ-ਵੱਖ ਸਿਆਸੀ ਸ਼ਾਸਨਕਾਲ ਦੌਰਾਨ ਸੂਬਾ ਭਰ ਵਿਚ ਵਰ੍ਹਿਆਂ ਤੋਂ ਅਜਿਹੀਆਂ ਤਰਾਸਦੀਆਂ ਵਾਪਰਦੀਆਂ ਰਹੀਆਂ ਹਨ। ਉਹਨਾਂ ਕਿਹਾ ਕਿ ਮਾਫੀਏ ਅਤੇ ਅਪਰਾਧੀਆਂ ਦਾ ਕੋਈ ਸਿਆਸੀ ਨਾਤਾ ਨਹੀਂ ਹੁੰਦਾ ਸਗੋਂ ਉਹਨਾਂ ਦੀ ਲਾਲਸਾ ਹਰ ਹੀਲੇ ਪੈਸਾ ਕਮਾਉਣ ਦੀ ਹੁੰਦੀ ਹੈ। ਮੁੱਖ ਮੰਤਰੀ ਨੇ ਸਾਲ 2019 ਵਿਚ ਨਕਲੀ ਸ਼ਰਾਬ ਦੇ ਵਾਪਰੇ ਤਿੰਨ ਦੁਖਾਂਤ ਦਾ ਵੀ ਜ਼ਿਕਰ ਕੀਤਾ, ਜੋ ਭਾਜਪਾ ਦੀ ਅਗਵਾਈ ਵਾਲੇ ਸੂਬਿਆਂ ਵਿਚ ਅਸਾਮ, ਉੱਤਰ ਪ੍ਰਦੇਸ਼ ਅਤੇ ਉੱਤਰਾਖੰਡ ਵਿਚ ਵਾਪਰੇ ਹਨ ਅਤੇ ਇਹਨਾਂ ਵਿਚ ਕ੍ਰਮਵਾਰ 168, 97 ਅਤੇ 30 ਜਾਨਾਂ ਗਈਆਂ ਸਨ।

Alcohol CaseAlcohol Case

ਇਸੇ ਤਰ੍ਹਾਂ ਸਾਲ 2016 ਵਿਚ ਜਨਤਾ ਦਲ ਦੀ ਅਗਵਾਈ 'ਚ ਬਿਹਾਰ ਸੂਬੇ ਵਿਚ 16 ਵਿਅਕਤੀਆਂ ਦੀ ਮੌਤ ਹੋਈ ਜਦਕਿ ਸਾਲ 2015 ਵਿਚ ਭਾਜਪਾ ਦੀ ਅਗਵਾਈ ਵਿਚ ਮਹਾਂਰਾਸ਼ਟਰ ਦੀ ਰਾਜਧਾਨੀ ਮੁੰਬਈ 'ਚ ਨਕਲੀ ਸ਼ਰਾਬ ਨਾਲ 102 ਜਾਨਾਂ ਚਲੀਆਂ ਗਈਆਂ ਅਤੇ ਤ੍ਰਿਣਾਮੂਲ ਕਾਂਗਰਸ ਦੀ ਸੱਤਾ ਵਾਲੇ ਪੱਛਮੀ ਬੰਗਾਲ ਵਿੱਚ ਨਕਲੀ ਸ਼ਰਾਬ ਪੀਣ ਨਾਲ 167 ਵਿਅਕਤੀ ਮੌਤ ਦੇ ਮੂੰਹ ਵਿਚ ਜਾ ਪਏ ਸਨ। ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਲਗਪਗ ਹਰੇਕ ਸਾਲ ਭਾਰਤ ਵਿਚ ਨਕਲੀ ਸ਼ਰਾਬ ਦੇ ਦੁਖਾਂਤ ਦੇਖੇ ਜਾਂਦੇ ਹਨ ਜਿਨ੍ਹਾਂ ਦਾ ਇਸ ਨਾਲ ਕੋਈ ਲੈਣਾ-ਦੇਣਾ ਨਹੀਂ ਹੁੰਦਾ ਕਿ ਉਸ ਸੂਬੇ ਵਿਚ ਸੱਤਾ ਕਿਸ ਦੀ ਹੈ।

liquor Alcohol

ਉਹਨਾਂ ਨੇ ਸਿਆਸੀ ਪਾਰਟੀਆਂ ਨੂੰ ਨਿਰਦੋਸ਼ ਪੰਜਾਬੀਆਂ ਦੀ ਜ਼ਿੰਦਗੀ 'ਤੇ ਸਿਆਸਤ ਖੇਡਣੀ ਬੰਦ ਕਰਨ ਦੀ ਅਪੀਲ ਕੀਤੀ। ਉਹਨਾਂ ਕਿਹਾ,''ਸਾਡੇ ਲੋਕ ਇਸ ਗੱਲ ਦੀ ਪ੍ਰਵਾਹ ਨਹੀਂ ਕਰਦੇ ਕਿ ਸੱਤਾ ਵਿਚ ਕਿਸ ਪਾਰਟੀ ਦੀ ਸਰਕਾਰ ਹੈ, ਉਹ ਤਾਂ ਆਪਣੇ ਅਜ਼ੀਜ਼ ਜਿਨ੍ਹਾਂ  ਨੂੰ ਸ਼ਰਾਬ ਮਾਫੀਏ ਦੀ ਲਾਲਸਾ ਦਾ ਖਮਿਆਜ਼ਾ ਭੁਗਤਣਾ ਪਿਆ, ਲਈ ਇਨਸਾਫ ਚਾਹੁੰਦੇ ਹਨ।''ਉਹਨਾਂ ਕਿਹਾ ਕਿ ਅਕਾਲੀ-ਭਾਜਪਾ ਦੇ ਸ਼ਾਸਨਕਾਲ ਦੌਰਾਨ ਵੀ ਅਜਿਹੇ ਦੁਖਾਂਤ ਵਾਪਰਦੇ ਰਹੇ ਹਨ। ਮੁੱਖ ਮੰਤਰੀ ਨੇ ਵਿਰੋਧੀ ਧਿਰ ਨੂੰ ਆਪਣੇ ਸੌੜੇ ਸਿਆਸੀ ਹਿੱਤਾਂ ਤੋਂ ਉਪਰ ਉਠ ਕੇ ਲੋਕਾਂ ਲਈ ਇਨਸਾਫ ਵਾਸਤੇ ਲੜਨ ਦੀ ਅਪੀਲ ਕੀਤੀ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

Raen Basera Reality Check: ਰੈਣ ਬਸੇਰਾ ਵਾਲੇ ਕਰਦੇ ਸੀ ਮਨਮਰਜ਼ੀ,ਗਰੀਬਾਂ ਨੂੰ ਨਹੀ ਦਿੰਦੇ ਸੀ ਵੜ੍ਹਨ, ਦੇਖੋ..

01 Jan 2026 2:35 PM

ਨਵੇਂ ਸਾਲ ਤੇ ਜਨਮਦਿਨ ਦੀਆਂ ਖੁਸ਼ੀਆਂ ਮਾਤਮ 'ਚ ਬਦਲੀਆਂ

01 Jan 2026 2:34 PM

Robbers Posing As Cops Loot Family Jandiala Guru: ਬੰਧਕ ਬਣਾ ਲਿਆ ਪਰਿਵਾਰ, ਕਰਤਾ ਵੱਡਾ ਕਾਂਡ !

31 Dec 2025 3:27 PM

Traditional Archery : 'ਦੋ ਕਿਲੋਮੀਟਰ ਤੱਕ ਇਸ ਤੀਰ ਦੀ ਮਾਰ, ਤੀਰ ਚਲਾਉਣ ਲਈ ਕਰਦੇ ਹਾਂ ਅਭਿਆਸ'

29 Dec 2025 3:02 PM

ਬੈਠੋ ਇੱਥੇ, ਬਿਠਾਓ ਇਨ੍ਹਾਂ ਨੂੰ ਗੱਡੀ 'ਚ ਬਿਠਾਓ, ਸ਼ਰੇਆਮ ਪੈੱਗ ਲਾਉਂਦਿਆਂ ਦੀ ਪੁਲਿਸ ਨੇ ਬਣਾਈ ਰੇਲ | Kharar Police

28 Dec 2025 2:12 PM
Advertisement