ਅੰਤਰਰਾਸ਼ਟਰੀ ਭਾਈਚਾਰਾ ਸੰਗਠਨ ਦੇ ਮੁਖੀ ਬਲਵਿੰਦਰ ਸਿੰਘ ਕਾਂਗਰਸ ਛੱਡ ਅਕਾਲੀ ਦਲ ‘ਚ ਹੋਏ ਸ਼ਾਮਲ
Published : Aug 4, 2021, 4:19 pm IST
Updated : Aug 4, 2021, 6:24 pm IST
SHARE ARTICLE
Balwinder Singh
Balwinder Singh

ਅਕਾਲੀ ਦਲ ਵਿਚ ਸ਼ਾਮਲ ਹੋਣ ਨਾਲ ਪਾਰਟੀ ਨੂੰ ਮਜ਼ਬੂਤੀ ਮਿਲੇਗੀ - ਸੁਖਬੀਰ ਬਾਦਲ

ਚੰਡੀਗੜ੍ਹ - ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ  ਸਿੰਘ  ਦੇ ਜੱਦੀ ਜ਼ਿਲ੍ਹੇ ਪਟਿਆਲਾ  ਵਿਚ  ਕਾਂਗਰਸ ਪਾਰਟੀ ਨੂੰ ਝਟਕੇ ਲੱਗਣ ਦਾ ਸਿਲਸਿਲਾ ਜਾਰੀ ਹੈ  ਜਿਸਦੀ ਇਕ ਕੜੀ ਵਜੋਂ  ਭਾਊ ਭਾਈਚਾਰੇ ਦੇ  ਪ੍ਰਧਾਨ ਅਤੇ ਚੇਅਰਮੈਨ ਬਲਵਿੰਦਰ‌ ਸਿੰਘ ਸੈਫਦੀਪੁਰ ਨੇ  ਇਥੇ ਅਕਾਲੀ ਦਲ ਦੇ ਮੁੱਖ ਦਫਤਰ ਵਿਚ ਪਾਰਟੀ ਪ੍ਰਧਾਨ ਸਰਦਾਰ ਸੁਖਬੀਰ ਸਿੰਘ ਬਾਦਲ ਦੀ ਹਾਜ਼ਰੀਵਿਚ    ਆਪਣੇ  ਸਾਥੀਆਂ ਸਮੇਤ ਅਕਾਲੀ ਦਲ ਵਿਚ ਸ਼ਾਮਲ ਹੋਣ ਦਾ ਐਲਾਨ ਕਰ ਦਿੱਤਾ।

Photo

ਇਥੇ ਸੈਕਟਰ 28 ਵਿਚ ਪਾਰਟੀ ਦੇ ਮੁੱਖ ਦਫਤਰ ਵਿਚ ਹੋਏ ਇਕ ਸੰਖੇਪ ਪਰ ਪ੍ਰਭਾਵਸ਼ਾਲੀ ਸਮਾਗਮ ਵਿਚ ਸਰਦਾਰ ਸੁਖਬੀਰ ਸਿੰਘ ਬਾਦਲ ਨੇ  ਸਰਦਾਰ ਬਲਵਿੰਦਰ ਸਿੰਘ ਸੈਫਦੀਪੁਰ ਤੇ  ਉਹਨਾਂ ਦੇ ਸਾਥੀਆਂ ਨੁੰ ਪਾਰਟੀ ਵਿਚ ਸ਼ਾਮਲ ਹੋਣ ’ਤੇ  ਪੂਰਾ ਮਾਣ ਸਤਿਕਾਰ ਦੇਣ ਦਾ ਭਰੋਸਾ ਦੁਆਇਆ ਤੇ ਐਲਾਨਕੀਤਾ  ਕਿ ਜਲਦੀਹੀ  ਉਹਨਾਂ ਨੂੰ ਵੱਡੀ ਜ਼ਿੰਮਵੇਾਰੀ ਦਿੱਤੀ  ਜਾਵੇਗੀ। ਉਹਨਾਂ  ਨੇ ਕਿਹਾਕਿ ਸ਼੍ਰੋਮਣੀ ਅਕਾਲੀ ਦਲ ਵੱਲੋਂ ਸਾਰੇ ਹੀ ਭਾਈਚਾਰੇ ਦੇ ਲੋਕਾਂ ਦਾ ਖੁੱਲ੍ਹੇ ਦਿਲ ਨਾਲ ਪਾਰਟੀ ਵਿੱਚ ਸ਼ਾਮਿਲ ਹੋਣ ‘ਤੇ ਭਰਾਵਾਂ ਸਵਾਗਤ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਪਾਰਟੀ ਵਿੱਚ ਸ਼ਾਮਿਲ ਹੋਣ ਵਾਲੇ ਲੋਕਾਂ ਨੂੰ  ਸ਼ਰੋਮਣੀ ਅਕਾਲੀ ਦਲ ਬਣਦਾ ਮਾਣ ਸਨਮਾਨ ਜਰੂਰ ਦੇਵੇਗਾ।

Photo

ਇਥੇ ਵਿਸ਼ੇਸ਼ ਤੌਰ ’ਤੇ  ਦੱਸਣਯੋਗਹੈ  ਕਿ ਜਦੋਂ ਤੋਂ ਚੰਦੂਮਾਜਰਾ ਪਰਿਵਾਰ ਨੇ ਹਲਕਾ ਘਨੌਰ ਤੇ ਸਨੌਰ ਦੀ ਜ਼ਿੰਮੇਵਾਰੀ ਸੰਭਾਲੀਹੈ,  ਉਦੋਂ ਤੋਂ ਹੁਣ ਤੱਕ ਕਾਂਗਰਸੀਆਂ ਦੇ ਅਕਾਲੀ ਦਲ ਵਿਚ ਸ਼ਾਮਲਹੋਣ  ਦਾ ਇਹ ਪੰਜਵਾਂ ਮੌਕਾ ਹੈ। ਇਸ ਮੌਕੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਔਖੇ ਸਮਿਆਂ ‘ਚ ਸਾਥ ਨਿਭਾਉਣ ਵਾਲੇ ਸੈਫਦੀਪੁਰ ਨੇ ਆਖਿਆ ਕਿ ਕਾਂਗਰਸ ਦੀਆਂ ਨਲਾਇਕੀਆਂ ਅਤੇ ਕਾਂਗਰਸ ਦੁਆਰਾ ਪੰਜਾਬ ਦੇ ਲੋਕਾਂ ਨਾਲ ਕੀਤੇ ਵਿਸ਼ਵਾਸਘਾਤ ਨੇ ਆਖਿਰ ਉਨ੍ਹਾਂ ਨੂੰ ਪਾਰਟੀ ਛੱਡਣ ਲਈ ਮਜਬੂਰ ਕਰ ਦਿੱਤਾ। ਉਨ੍ਹਾਂ ਅਕਾਲੀ ਦਲ ‘ਚ ਸ਼ਾਮਿਲ ਹੋਣ ਤੇ ਖੁਸ਼ੀ ਪ੍ਰਗਟ ਕਰਦਿਆਂ ਕਿਹਾ ਕਿ ਸ਼ਰੋਮਣੀ ਅਕਾਲੀ ਦਲ ਹੀ ਅਜਿਹੀ ਪਾਰਟੀ ਹੈ ਜਿਸਨੇ ਹਮੇਸ਼ਾ ਹੀ ਪੰਜਾਬ ਦੇ ਲੋਕਾਂ ਨਾਲ ਕੀਤੇ ਵਾਅਦਿਆਂ ਨੂੰ ਸਮੇਂ ਸਿਰ ਪੂਰਾ ਕੀਤਾ।

Photo

ਇਸ ਮੌਕੇ ਸਰਦਾਰ ਬਾਦਲ ਨੇ  ਪਾਰਟੀ‌ ਵਿਚ ਸ਼ਾਮਲ ਹੋਣ ਵਾਲਿਆਂ ਨੁੰ ਜੀ ਆਇਆਂ ਕਹਿੰਦਿਆਂ ਕਿਹਾ ਕਿ ਸਰਦਾਰ ਸੈਫਦੀਪੁਰ ਨੇ ਸਮੇਂ ਸਮੇਂ  ’ਤੇ ਆਪਣੀਆਂ ਯੋਜਨਾਵਾਂ ਰਾਹੀਂ ਲੋਕਾਂ ਦਾ ਵੱਡਾ ਫਾਇਦਾ ਕੀਤਾਹੈ। ਇਸ ਮੌਕੇ ਪਾਰਟੀ ਦੇ ਸੀਨੀਅਰ ਆਗੂ ਤੇ ਸਾਬਕਾ ਐਮ ਪੀ ਪ੍ਰੋ੍. ਪ੍ਰੇਮ ਸਿੰਘ ਚੰਦੂਮਾਜਰਾ ਨੇ ਕਿਹਾ ਕਿ ਸਰਦਾਰ ਸੈਫਦੀਪੁਰ ਨੇ ਆਪਣੇ ਗੁਰੂ ਨਾਨਕ ਮੋਦੀ ਖਾਨਿਆਂ ਰਾਹੀਂ ਲੋਕਾਂ  ਦੀ ਵੱਡੀ ਸੇਵਾ ਕੀਤੀਹੈ  ਜਿਸਦੀ ਜਿੰਨੀ ਵੀ ਸ਼ਲਾਘਾ ਕੀਤੀ ਜਾਵੇ ਥੋੜ੍ਹੀਹੈ। ਉਹਨਾਂ ਕਿਹਾਕਿ ਅੱਜ ਜੋਹਾਲਾਤਹਨ,   ਉਸ ਵਿਚ ਪੰਜਾਬ ਤਾਂ ਛੱਡੋਮੁੱਖ  ਮੰਤਰੀ ਆਪਣੇ ਜ਼ਿਲ੍ਹੇ ਵਿਚ ਹੀ ਜ਼ੀਰੋ ਹੋ ਜਾਣਗੇ।

Photo
 

ਇਸ ਮੌਕੇ  ਵਿਧਾਇਕ ਹਰਿੰਦਰਪਾਲ  ਸਿੰਘ ਚੰਦੂਮਾਜਰਾ ਨੇ ਕਿਹਾ ਕਿ ਮੁੱਖ ਮੰਤਰੀ ਦੇ ਜ਼ਿਲ੍ਹੇ ਵਿਚ ਲੋਕ ਅਕਾਲੀਦਲ  ਵਿਚ ਸ਼ਾਮਲ ਹੋਣ ਵਾਸਤੇ ਆਪ ਮੁਹਾਰੇ ਅੱਗੇ ਆ ਰਹੇ ਹਨ ਜਿਸ ਤੋਂ ਪਤਾ ਚਲਦਾ ਹੈ ਕਿ ਸਮੁੱਚੇ ਸੂਬੇ ਵਿਚ ਕਾਂਗਰਸ ਦਾ ਸਫਾਇਆ ਹੋਣ ਵਾਲਾ ਹੈ। ਇਸ ਮੌਕੇ ਇਹਨਾਂ ਆਗੂਆਂ ਨੂੰ ਸ਼ਾਮਿਲ ਕਰਵਾਉਣ ਸਮੇਂ ਮਹਿਰਾ ਭਾਈਚਾਰੇ ਦੇ ਪ੍ਰਧਾਨ ਸੁੱਚਾ ਸਿੰਘ, ਪੰਜਾਬੀ ਯੂਨੀਵਰਸਿਟੀ (ਏ ਕਲਾਸ) ਯੂਨੀਅਨ ਦੇ ਪ੍ਰਧਾਨ ਗੁਰਿੰਦਰਪਾਲ ਸਿੰਘ ਬੱਬੀ, ਭੁਪਿੰਦਰ ਸਿੰਘ ਸੇਖੂਪਰਾ, ਜੰਗ ਸਿੰਘ ਰੁੜਕਾ, ਸੁਰਿੰਦਰ ਸਿੰਘ ਆਕੜੀ, ਮਾਸਟਰ ਦਵਿੰਦਰ ਸਿੰਘ ਟਹਿਲਪੁਰ ਆਦਿ ਹਾਜ਼ਿਰ ਸਨ।

SHARE ARTICLE

ਏਜੰਸੀ

Advertisement

ਕਿਉਂ ਪੰਜਾਬੀਆਂ 'ਚ ਸਭ ਤੋਂ ਵੱਧ ਵਿਦੇਸ਼ ਜਾਣ ਦਾ ਜਨੂੰਨ, ਕਿਵੇਂ ਘਟੇਗੀ ਵੱਧਦੀ ਪਰਵਾਸ ਦੀ ਪਰਵਾਜ਼ ?

06 Aug 2025 9:27 PM

Donald Trump ਨੇ India 'ਤੇ ਲੱਗਾ ਦਿੱਤਾ 50% Tariff, 24 ਘੰਟਿਆਂ 'ਚ ਲਗਾਉਣ ਦੀ ਦਿੱਤੀ ਸੀ ਧਮਕੀ

06 Aug 2025 9:20 PM

Punjab Latest Top News Today | ਦੇਖੋ ਕੀ ਕੁੱਝ ਹੈ ਖ਼ਾਸ | Spokesman TV | LIVE | Date 03/08/2025

03 Aug 2025 1:23 PM

ਸ: ਜੋਗਿੰਦਰ ਸਿੰਘ ਦੇ ਸ਼ਰਧਾਂਜਲੀ ਸਮਾਗਮ ਮੌਕੇ ਕੀਰਤਨ ਸਰਵਣ ਕਰ ਰਹੀਆਂ ਸੰਗਤਾਂ

03 Aug 2025 1:18 PM

Ranjit Singh Gill Home Live Raid :ਰਣਜੀਤ ਗਿੱਲ ਦੇ ਘਰ ਬਾਹਰ ਦੇਖੋ ਕਿੱਦਾਂ ਦਾ ਮਾਹੌਲ.. Vigilance raid Gillco

02 Aug 2025 3:20 PM
Advertisement