ਜ਼ਿਲ੍ਹੇਦਾਰ ਤੇ ਪਟਵਾਰੀ ਪ੍ਰੀਖਿਆ ਲਈ ਪੰਜਾਬ ਤੇ ਚੰਡੀਗੜ੍ਹ ’ਚ ਬਣਾਏ 550 ਤੋਂ ਵੱਧ ਪ੍ਰੀਖਿਆ ਕੇਂਦਰ
Published : Aug 4, 2021, 4:37 pm IST
Updated : Aug 4, 2021, 4:37 pm IST
SHARE ARTICLE
Punjab Zilladar and Patwari exam
Punjab Zilladar and Patwari exam

ਜ਼ਿਲ੍ਹੇਦਾਰ, ਮਾਲ ਪਟਵਾਰੀ ਅਤੇ ਨਹਿਰੀ ਪਟਵਾਰੀ ਦੀਆਂ 1152 ਅਸਾਮੀਆਂ ਲਈ ਲਗਪਗ 2 ਲੱਖ 34 ਹਜ਼ਾਰ ਉਮੀਦਵਾਰਾਂ ਵੱਲੋਂ ਅਪਲਾਈ ਕੀਤਾ ਗਿਆ ਹੈ।

ਮੋਹਾਲੀ: ਪੰਜਾਬ ਸਰਕਾਰ ਦੇ ਮਾਲ ਵਿਭਾਗ ਅਤੇ ਜਲ ਸਰੋਤ ਵਿਭਾਗ ਵਿਚ ਜ਼ਿਲ੍ਹੇਦਾਰ, ਮਾਲ ਪਟਵਾਰੀ ਅਤੇ ਨਹਿਰੀ ਪਟਵਾਰੀ ਦੀਆਂ 1152 ਅਸਾਮੀਆਂ ਲਈ ਲਗਪਗ 2 ਲੱਖ 34 ਹਜ਼ਾਰ ਉਮੀਦਵਾਰਾਂ ਵੱਲੋਂ ਅਪਲਾਈ ਕੀਤਾ ਗਿਆ ਹੈ। ਇਸ ਪ੍ਰੀਖਿਆ ਲਈ ਪੰਜਾਬ ਭਰ ਦੇ 13 ਜ਼ਿਲ੍ਹਿਆਂ ਅਤੇ ਚੰਡੀਗੜ੍ਹ ਵਿੱਚ 550 ਤੋਂ ਵੱਧ ਪ੍ਰੀਖਿਆ ਕੇਂਦਰ ਬਣਾਏ ਗਏ ਹਨ।

12th Board ExamExam

 

ਪੰਜਾਬ ਰਾਜ ਅਧੀਨ ਸੇਵਾਵਾਂ ਚੋਣ ਬੋਰਡ ਦੇ ਚੇਅਰਮੈਨ ਰਮਨ ਬਹਿਲ ਨੇ ਅੱਜ ਇੱਥੇ ਬੋਰਡ ਦੀ ਮੀਟਿੰਗ ਤੋਂ ਬਾਅਦ ਪ੍ਰੈੱਸ ਕਾਨਫਰੰਸ ਦੌਰਾਨ ਦੱਸਿਆ ਕਿ ਅਧੀਨ ਸੇਵਾਵਾਂ ਚੋਣ ਬੋਰਡ, ਪੰਜਾਬ ਵੱਲੋਂ ਜ਼ਿਲ੍ਹੇਦਾਰ, ਮਾਲ ਪਟਵਾਰੀ, (ਨਹਿਰੀ ਪਟਵਾਰੀ) ਦੀਆਂ 1152 ਅਸਾਮੀਆਂ ਲਈ ਲਿਖਤੀ ਪ੍ਰੀਖਿਆ ਮਿਤੀ 8 ਅਗਸਤ 2021 ਦਿਨ ਐਤਵਾਰ ਨੂੰ ਲਈ ਜਾ ਰਹੀ ਹੈ। ਲਿਖਤੀ ਪ੍ਰੀਖਿਆ ਲਈ ਐਡਮਿਟ ਕਾਰਡ, ਹਦਾਇਤਾਂ ਅਤੇ ਪ੍ਰੀਖਿਆ ਸਬੰਧੀ ਹੋਰ ਜਾਣਕਾਰੀ ਬੋਰਡ ਦੀ ਵੈੱਬਸਾਈਟ ਉਤੇ ਉਪਲਬਧ ਕਰਵਾਈ ਗਈ ਹੈ।

PSSSBPSSSB

ਚੇਅਰਮੈਨ ਬਹਿਲ ਨੇ ਦੱਸਿਆ ਕਿ ਪ੍ਰੀਖਿਆ ਨੂੰ ਸੁਚੱਜੇ ਢੰਗ ਨਾਲ ਨੇਪਰੇ ਚਾੜ੍ਹਨ ਲਈ ਪੰਜਾਬ ਸਰਕਾਰ ਵੱਲੋਂ ਜ਼ਿਲ੍ਹਿਆਂ ਵਿੱਚ ਡਿਪਟੀ ਕਮਿਸ਼ਨਰ ਸਾਹਿਬਾਨ ਨੂੰ ਜ਼ਿਲ੍ਹੇ ਦਾ ਇੰਚਾਰਜ ਬਣਾਇਆ ਗਿਆ ਹੈ। ਹਰ ਪ੍ਰੀਖਿਆ ਕੇਂਦਰ ਵਿੱਚ ਆਈ.ਏ.ਐਸ./ਪੀ.ਸੀ.ਐਸ. ਜਾਂ ਹੋਰ ਗਜ਼ਟਿਡ ਅਧਿਕਾਰੀ ਬਤੌਰ ਅਬਜ਼ਰਵਰ ਲਗਾਏ ਗਏ ਹਨ। ਸੁਰੱਖਿਆ ਪ੍ਰਬੰਧਾਂ ਲਈ ਸਬੰਧਤ ਜ਼ਿਲ੍ਹਿਆਂ ਦੇ ਐਸ.ਐਸ.ਪੀਜ਼ ਨੂੰ ਇੰਚਾਰਜ ਬਣਾਇਆ ਗਿਆ ਹੈ। ਪੁਲਿਸ ਵਿਭਾਗ ਵੱਲੋਂ ਸੁਰੱਖਿਆ ਪ੍ਰਬੰਧਾਂ ਅਤੇ ਗੈਰ ਸਮਾਜੀ ਤੱਤਾਂ ਦੀਆਂ ਗਤੀਵਿਧੀਆਂ ਉਤੇ ਧਿਆਨ ਰੱਖਣ ਲਈ ਪ੍ਰੀਖਿਆ ਕੇਂਦਰਾਂ ਨੂੰ ਸਰਕਲਾਂ ਵਿੱਚ ਵੰਡਿਆ ਗਿਆ ਹੈ।

Raman BahlRaman Bahl

 

ਹਰ ਸਰਕਲ ਦਾ ਇੰਚਾਰਜ ਐਸ.ਪੀ./ਡੀ.ਐਸ.ਪੀਜ਼ ਪੱਧਰ ਦਾ ਅਧਿਕਾਰੀ ਹੋਵੇਗਾ। ਪਹਿਲੇ ਪੜਾਅ ਦੀ ਪ੍ਰੀਖਿਆ ਵਿੱਚੋਂ ਕੈਟਾਗਰੀਵਾਈਜ਼ ਅਸਾਮੀਆਂ ਦੀ ਗਿਣਤੀ ਦਾ 10 ਗੁਣਾ ਉਪਰਲੀ ਮੈਰਿਟ ਵਾਲੇ ਉਮੀਦਵਾਰਾਂ ਦੀ ਦੂਜੇ ਪੜਾਅ ਦੀ ਪ੍ਰੀਖਿਆ ਲਈ ਜਾਵੇਗੀ, ਜਿਸ ਲਈ ਸਿਰਫ ਚੰਡੀਗੜ੍ਹ ਵਿਖੇ ਸੈਂਟਰ ਬਣਾਏ ਜਾਣਗੇ। ਉਹਨਾਂ ਦੱਸਿਆ ਕਿ ਪ੍ਰੀਖਿਆ ਵਿੱਚ ਨਿਰਪੱਖਤਾ ਤੇ ਪਾਰਦਰਸ਼ਤਾ ਨੂੰ ਬਰਕਰਾਰ ਰੱਖਣ ਅਤੇ ਗੈਰ-ਸਮਾਜੀ ਤੱਤਾਂ ਦੀਆਂ ਕਾਰਵਾਈਆਂ ਨੂੰ ਰੋਕਣ ਹਿੱਤ ਉਮੀਦਵਾਰਾਂ ਦੇ ਪ੍ਰੀਖਿਆ ਕੇਂਦਰ ਉਨ੍ਹਾਂ ਦੇ ਆਪਣੇ ਜ਼ਿਲ੍ਹੇ ਦੀ ਬਜਾਏ ਦੂਜਿਆਂ ਜ਼ਿਲ੍ਹਿਆਂ ਵਿੱਚ ਬਣਾਏ ਗਏ ਹਨ।

ਬੋਰਡ ਵੱਲੋਂ ਪੰਜਾਬ ਸਰਕਾਰ ਨੂੰ ਉਮੀਦਵਾਰਾਂ ਦੀ ਸਹੂਲਤ ਲਈ 8 ਅਗਸਤ ਨੂੰ ਸਰਕਾਰੀ ਬੱਸਾਂ ਦੇ ਸਾਰੇ ਟਾਇਮ ਚਲਾਉਣ ਅਤੇ ਬਿਜਲੀ ਵਿਭਾਗ ਨੂੰ ਪ੍ਰੀਖਿਆ ਕੇਂਦਰਾਂ ਵਿੱਚ ਬਿਜਲੀ ਦੀ ਨਿਰਵਿਘਨ ਸਪਲਾਈ ਯਕੀਨੀ ਬਣਾਉਣ ਲਈ ਲਿਖਿਆ ਗਿਆ ਹੈ। ਚੇਅਰਮੈਨ ਨੇ ਦੱਸਿਆ ਕਿ ਇਹ ਭਰਤੀ ਨਿਰੋਲ ਮੈਰਿਟ ਦੇ ਆਧਾਰ ਉਤੇ ਕੀਤੀ ਜਾਵੇਗੀ। ਪ੍ਰੀਖਿਆ ਖ਼ਤਮ ਹੋਣ ਮਗਰੋਂ ਉਮੀਦਵਾਰਾਂ ਦੇ ਓ.ਐਮ.ਆਰ. ਸ਼ੀਟ ਦੀ ਸਕੈਨ ਕੀਤੀ ਕਾਪੀ ਬੋਰਡ ਦੀ ਵੈੱਬਸਾਈਟ ਉਤੇ ਉਪਲਬਧ ਕਰਵਾ ਦਿੱਤੀ ਜਾਵੇਗੀ।

ExaminationExamination

ਬੋਰਡ ਵਲੋਂ ਪ੍ਰੀਖਿਆ ਵਿੱਚ ਆਧੁਨਿਕ ਤਕਨੀਕ ਜਿਵੇਂ ਜੈਮਰ, ਬਾਇਓ ਮੀਟਰਿਕ, ਵੀਡੀਓਗ੍ਰਾਫੀ ਆਦਿ ਦੀ ਮਦਦ ਨਾਲ ਪ੍ਰੀਖਿਆਵਾਂ ਨੂੰ ਪਾਰਦਰਸ਼ਤਾ ਤਰੀਕੇ ਨਾਲ ਨੇਪਰੇ ਚਾੜ੍ਹਿਆ ਜਾਵੇਗਾ ਅਤੇ ਭਰਤੀ ਨਿਰੋਲ ਮੈਰਿਟ ਤੇ ਹੀ ਕੀਤੀ ਜਾਵੇਗੀ। ਇਸ ਪ੍ਰੀਖਿਆ ਦੌਰਾਨ ਕੋਈ ਇੰਟਰਵਿਊ ਨਹੀਂ ਹੋਵੇਗੀ। ਉਨ੍ਹਾਂ ਉਮੀਦਵਾਰਾਂ ਨੂੰ ਗੈਰ ਸਮਾਜੀ ਤੱਤਾਂ ਦੇ ਝਾਂਸੇ ਵਿੱਚ ਨਾ ਆਉਣ ਅਤੇ ਪ੍ਰੀਖਿਆ ਦੀ ਤਿਆਰੀ ਲਈ ਡਟਵੀਂ ਮਿਹਨਤ ਕਰਨ ਦਾ ਮਸ਼ਵਰਾ ਦਿੱਤਾ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

Punjab Latest Top News Today | ਦੇਖੋ ਕੀ ਕੁੱਝ ਹੈ ਖ਼ਾਸ | Spokesman TV | LIVE | Date 03/08/2025

03 Aug 2025 1:23 PM

ਸ: ਜੋਗਿੰਦਰ ਸਿੰਘ ਦੇ ਸ਼ਰਧਾਂਜਲੀ ਸਮਾਗਮ ਮੌਕੇ ਕੀਰਤਨ ਸਰਵਣ ਕਰ ਰਹੀਆਂ ਸੰਗਤਾਂ

03 Aug 2025 1:18 PM

Ranjit Singh Gill Home Live Raid :ਰਣਜੀਤ ਗਿੱਲ ਦੇ ਘਰ ਬਾਹਰ ਦੇਖੋ ਕਿੱਦਾਂ ਦਾ ਮਾਹੌਲ.. Vigilance raid Gillco

02 Aug 2025 3:20 PM

Pardhan Mantri Bajeke News : ਪ੍ਰਧਾਨਮੰਤਰੀ ਬਾਜੇਕੇ ਦੀ ਵੀਡੀਓ ਤੋਂ ਬਾਅਦ ਫਿਰ ਹੋਵੇਗੀ ਪੇਸ਼ੀ | Amritpal Singh

02 Aug 2025 3:21 PM

'ਤੇਰੀ ਬੁਲਟ ਪਰੂਫ਼ ਗੱਡੀ ਪਾੜਾਂਗੇ, ਜੇਲ੍ਹ ‘ਚੋਂ ਗੈਂਗਸਟਰ ਜੱਗੂ ਭਗਵਾਨਪੁਰੀਏ ਦੀ ਧਮਕੀ'

01 Aug 2025 6:37 PM
Advertisement