CM ਨੇ JK ਗਰੁੱਪ ਨੂੰ ਲੁਧਿਆਣਾ ਸਾਈਕਲ ਵੈਲੀ ’ਚ ਇਕਾਈ ਸਥਾਪਤ ਕਰਨ ਲਈ ਜ਼ਮੀਨ ਅਲਾਟਮੈਂਟ ਪੱਤਰ ਸੌਂਪਿਆ
Published : Aug 4, 2021, 8:45 pm IST
Updated : Aug 4, 2021, 8:47 pm IST
SHARE ARTICLE
Punjab CM hands over 17-acre land allotment letter to JK Group
Punjab CM hands over 17-acre land allotment letter to JK Group

ਜੇ.ਕੇ ਗਰੁੱਪ ਵੱਲੋਂ ਪਹਿਲੀ ਇਕਾਈ ਸਥਾਪਤ ਕਰਨ ਦੀ ਯੋਜਨਾ ਦਾ ਸਵਾਗਤ ਕਰਦਿਆਂ ਕੈਪਟਨ ਅਮਰਿੰਦਰ ਸਿੰਘ ਨੇ ਲੁਧਿਆਣਾ ਹਾਈਟੈੱਕ ਵੈਲੀ ਵਿਖੇ ਜ਼ਮੀਨ ਦਾ ਅਲਾਟਮੈਂਟ ਪੱਤਰ ਸੌਂਪਿਆ

ਚੰਡੀਗੜ੍ਹ: ਸੂਬੇ ਵਿੱਚ ਜੇ.ਕੇ. ਗਰੁੱਪ ਵੱਲੋਂ 150 ਕਰੋੜ ਰੁਪਏ ਦੀ ਲਾਗਤ ਨਾਲ ਪਹਿਲੀ ਇਕਾਈ ਸਥਾਪਤ ਕਰਨ ਦੀ ਯੋਜਨਾ ਦਾ ਸਵਾਗਤ ਕਰਦਿਆਂ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਬੁੱਧਵਾਰ ਨੂੰ ਲੁਧਿਆਣਾ ਵਿਚਲੀ ਹਾਈਟੈੱਕ ਵੈਲੀ ਵਿਖੇ 40 ਕਰੋੜ ਦੀ ਕੀਮਤ ਵਾਲੀ 17 ਏਕੜ ਜ਼ਮੀਨ ਦਾ ਅਲਾਟਮੈਂਟ ਪੱਤਰ ਸੌਂਪਿਆ। ਗਰੁੱਪ ਵੱਲੋਂ ਸਾਈਕਲ ਵੈਲੀ ਵਿਖੇ ਕੋਰੂਗੇਟਿਡ ਪੈਕੇਜਿੰਗ ਕਾਗਜ ਉਤਪਾਦਨ ਇਕਾਈ ਸਥਾਪਤ ਕੀਤੇ ਜਾਣ ਦੀ ਯੋਜਨਾ ਹੈ।

captain Amarinder Singh Captain Amarinder Singh

ਹੋਰ ਪੜ੍ਹੋ: ਅੰਦੋਲਨ ਕਰ ਰਹੇ ਕਿਸੇ ਕਿਸਾਨ 'ਤੇ ਨਹੀਂ ਲਗਾਇਆ ਗਿਆ UAPA ਜਾਂ ਦੇਸ਼ਧ੍ਰੋਹ ਦਾ ਕਾਨੂੰਨ-ਗ੍ਰਹਿ ਮੰਤਰਾਲਾ

ਇਹ ਪੰਜਾਬ ਵਿੱਚ 15 ਦਿਨਾਂ ਦੇ ਦੌਰਾਨ ਵੱਡੀ ਪੱਧਰ ਦੀ ਨਿਵੇਸ਼ ਯੋਜਨਾ ਵਾਲਾ ਦੂਜਾ ਵੱਡਾ ਗਰੁੱਪ ਹੈ। ਹਾਲ ਹੀ ਵਿੱਚ ਆਦਿੱਤਿਆ ਬਿਰਲਾ ਗਰੁੱਪ ਨੇ ਸੂਬੇ ਵਿੱਚ ਜ਼ਮੀਨ ਖਰੀਦੀ ਅਤੇ 1500 ਕਰੋੜ ਰੁਪਏ ਦੇ ਨਿਵੇਸ਼ ਵਾਲੇ ਦੋ ਪ੍ਰਾਜੈਕਟਾਂ ਨੂੰ ਅੰਤਿਮ ਰੂਪ ਦਿੱਤਾ। ਮੁੱਖ ਮੰਤਰੀ ਨੇ ਜੇ.ਕੇ. ਗਰੁੱਪ ਨੂੰ ਮੌਜੂਦਾ ਇਕਾਈ ਸਥਾਪਤ ਕਰਨ ਲਈ ਸੂਬਾ ਸਰਕਾਰ ਵੱਲੋਂ ਪੂਰਨ ਸਹਿਯੋਗ ਦਾ ਭਰੋਸਾ ਦਿੱਤਾ ਅਤੇ ਉਮੀਦ ਜਤਾਈ ਕਿ ਭਵਿੱਖ ਵਿੱਚ ਹੋਰ ਵਧੇਰੇ ਨਿਵੇਸ਼ ਸੂਬੇ ਵਿੱਚ ਹੋਵੇਗਾ। ਉਨਾਂ ਵੱਲੋਂ ਗਰੁੱਪ ਨੂੰ ਇਹ ਭਰੋਸਾ ਵੀ ਦਿੱਤਾ ਗਿਆ ਕਿ ਇਸ ਪ੍ਰਾਜੈਕਟ ਨੂੰ ਵਪਾਰਕ ਰੂਪ ਵਿੱਚ ਚਲਾਏ ਜਾਣ ਦੌਰਾਨ ਹਰ ਪ੍ਰਕਾਰ ਦੀ ਮਦਦ ਦਿੱਤੀ ਜਾਵੇਗੀ।

Punjab CM hands over 17-acre land allotment letter to JK GroupPunjab CM hands over 17-acre land allotment letter to JK Group

ਹੋਰ ਪੜ੍ਹੋ: ਜੰਗ ਹਾਲੇ ਖ਼ਤਮ ਨਹੀਂ ਹੋਈ, ਲੜਕੀਆਂ ਦੀ ਹਾਕੀ ਟੀਮ ਕਾਂਸੀ ਦਾ ਤਮਗ਼ਾ ਜਿੱਤੇਗੀ: ਰਾਣਾ ਸੋਢੀ

ਮੁੱਖ ਮੰਤਰੀ ਨੇ ਕਿਹਾ ਕਿ ਆਪਣੀ ਨਿਵੇਸ਼ਕ ਪੱਖੀ ਨੀਤੀ ਅਤੇ ਦਿਲ ਖਿਚਵੀਆਂ ਸਹੂਲਤਾਂ ਕਾਰਨ ਪੰਜਾਬ ਹੁਣ ਪੂਰੇ ਦੇਸ਼ ਵਿੱਚ ਨਿਵੇਸ਼ ਕਰਨ ਲਈ ਸਭ ਤੋਂ ਤਰਜੀਹੀ ਸੂਬਾ ਬਣ ਗਿਆ ਹੈ। ਉਨਾਂ ਅੱਗੇ ਕਿਹਾ ਕਿ ਇਨਵੈਸਟ ਪੰਜਾਬ ਵੱਲੋਂ ਬੀਤੇ ਚਾਰ ਸਾਲ ਦੌਰਾਨ 2900 ਤੋਂ ਜ਼ਿਆਦਾ ਪ੍ਰਾਜੈਕਟ ਤਜਵੀਜ਼ਾਂ ਰਾਹੀਂ 91000 ਕਰੋੜ ਰੁਪਏ ਦੇ ਨਿਵੇਸ਼ ਲਿਆਉਣ ਵਿੱਚ ਮਦਦ ਕੀਤੀ ਗਈ ਹੈ ਅਤੇ ਇਨਾਂ ਵਿੱਚੋਂ 50 ਫੀਸਦੀ ਵਿੱਚ ਵਪਾਰਕ ਉਤਪਾਦਨ ਪਹਿਲਾਂ ਹੀ ਸ਼ੁਰੂ ਹੋ ਚੁੱਕਿਆ ਹੈ। ਮੁੱਖ ਮੰਤਰੀ ਨੇ ਇਸ ਗੱਲ ’ਤੇ ਤਸੱਲੀ ਪ੍ਰਗਟ ਕੀਤੀ ਕਿ ਸੂਬੇ ਵਿੱਚ ਕੋਵਿਡ-19 ਮਹਾਮਾਰੀ ਦੌਰਾਨ ਵੀ ਵੱਡੀ ਪੱਧਰ ’ਤੇ ਨਿਵੇਸ਼ ਹੋਇਆ।

ਇਸ ਗਰੁੱਪ ਦੀ ਇਕਾਈ ਵੱਲੋਂ ਮੁੱਢਲੇ ਤੌਰ ’ਤੇ ਕੱਚਾ ਮਾਲ ਜਿਵੇਂ ਕਿ ਵੇਸਟ ਪੇਪਰ, ਦੇਸ਼ ਦੇ ਵੱਖੋ-ਵੱਖ ਭਾਗਾਂ ਤੋਂ ਹਾਸਲ ਕਰਕੇ ਤਿਆਰ ਮਾਲ ਸਪਲਾਈ ਕੀਤਾ ਜਾਵੇਗਾ ਜੋਕਿ ਕੋਰੂਗੇਟਿਡ (ਤਹਿ ਵਾਲਾ) ਪੈਕੇਜਿੰਗ ਕਾਗਜ਼ ਹੋਵੇਗਾ ਅਤੇ ਪੰਜਾਬ ਤੋ ਇਲਾਵਾ ਹੋਰਨਾਂ ਸੂਬਿਆਂ ਦੇ ਉਦਯੋਗਾਂ ਨੂੰ ਵੀ ਸਪਲਾਈ ਕੀਤਾ ਜਾਵੇਗਾ। ਇਸ ਨਾਲ ਪੰਜਾਬ ਵਿਚਲੇ ਵੇਸਟ ਪੇਪਰ ਉਦਯੋਗ ਨੂੰ ਹੁਲਾਰਾ ਮਿਲੇਗਾ ਅਤੇ ਸੂਬੇ ਵਿੱਚ ਇਸ ਇਕਾਈ ਦੀ ਮੌਜੂਦਗੀ ਨਾਲ ਸਥਾਨਕ ਪੱਧਰ ਦੇ ਉਦਯੋਗਾਂ ਨੂੰ ਸੂਬੇ ਵਿਚੋਂ ਹੀ ਪੈਕੇਜਿੰਗ ਦਾ ਸਮਾਨ ਹਾਸਲ ਕਰਨ ਵਿੱਚ ਮਦਦ ਮਿਲੇਗੀ ਜਿਸ ਨਾਲ ਉਨਾਂ ਦੀਆਂ ਵਸਤੂਆਂ ਕਿਫਾਇਤੀ ਕੀਮਤ ’ਤੇ ਉਪਲੱਬਧ ਹੋਣਗੀਆਂ। ਇਸ ਤੋਂ ਇਲਾਵਾ ਜ਼ਿਆਦਾਤਰ ਉਤਪਾਦਾਂ ਦੀ ਖਪਤ ਸੂਬੇ ਵਿੱਚ ਹੀ ਹੋਣ ਕਾਰਨ ਸੂਬੇ ਦੇ ਜੀ.ਐਸ.ਟੀ. ਮਾਲੀਏ ਵਿੱਚ ਵਾਧਾ ਵੀ ਹੋਵੇਗਾ।

Captain Amarinder Singh Captain Amarinder Singh

ਹੋਰ ਪੜ੍ਹੋ: ਰਾਹੁਲ ਗਾਂਧੀ ਦੇ ਟਵੀਟ ਲਈ NCPCR ਨੇ ਟਵਿਟਰ ਨੂੰ ਜਾਰੀ ਕੀਤਾ ਨੋਟਿਸ, POCSO Act ਦੇ ਉਲੰਘਣ ਦਾ ਆਰੋਪ

ਇਨਵੈਸਟ ਪੰਜਾਬ ਦੇ ਸੀ.ਈ.ਓ. ਰਜਤ ਅਗਰਵਾਲ ਨੇ ਸੂਬੇ ਦੀ ਨਿਵੇਸ਼ ਪ੍ਰੋਤਸਾਹਨ ਏਜੰਸੀ ਇਨਵੈਸਟ ਪੰਜਾਬ, ਜਿਸ ਨੂੰ ਭਾਰਤ ਸਰਕਾਰ ਦੁਆਰਾ ਹਾਲ ਹੀ ਵਿੱਚ ਸਰਵੋਤਮ ਕਾਰਗੁਜਾਰੀ ਵਾਲੀ ਏਜੰਸੀ ਐਲਾਨਿਆ ਗਿਆ ਹੈ, ਬਾਰੇ ਵਿਸਥਾਰ ਨਾਲ ਜਾਣਕਾਰੀ ਦਿੱਤੀ। ਉਨਾਂ ਅੱਗੇ ਦੱਸਿਆ ਕਿ ਲੁਧਿਆਣਾ ਵਿਖੇ ਹਾਈਟੇਕ ਸਾਈਕਲ ਵੈਲੀ ਸੰਭਾਵੀ ਨਿਵੇਸ਼ਕਾਂ ਨੂੰ ‘ਪਲੱਗ ਐਂਡ ਪਲੇਅ’ ਪ੍ਰਕਾਰ ਦਾ ਉੱਚ ਗੁਣਵੱਤਾ ਵਾਲਾ ਢਾਂਚਾ ਮੁਹੱਈਆ ਕਰਵਾ ਰਹੀ ਹੈ ਅਤੇ ਇਹੀ ਕਾਰਨ ਹੈ ਕਿ ਹੀਰੋ ਸਾਈਕਲਜ਼, ਆਦਿੱਤਿਆ ਬਿਰਲਾ ਗਰੁੱਪ, ਜੇ.ਕੇ. ਪੇਪਰ ਲਿਮਿਟਡ ਅਤੇ ਹੀਰੋ ਸਾਈਕਲਜ਼ ਲਿਮਿਟਡ ਵਰਗੇ ਉੱਘੇ ਉਦਯੋਗਿਕ ਸਮੂਹਾਂ ਵੱਲੋਂ ਵੈਲੀ ਵਿਖੇ ਪਹਿਲਾਂ ਹੀ ਆਪਣੀਆਂ ਇਕਾਈਆਂ ਸਥਾਪਤ ਕਰ ਦਿੱਤੀਆਂ ਗਈਆਂ ਹਨ ਜੋ ਕਿ ਹਰ ਸਾਲ ਚਾਰ ਮਿਲੀਅਨ ਸਾਈਕਲ ਦੀ ਉਤਪਾਦਨ ਸਮੱਰਥਾ ਰੱਖਦੀਆਂ ਹਨ ਜਿਨਾਂ ਵਿੱਚ ਖਾਸਤੌਰ ’ਤੇ ਈ-ਬਾਈਕ ਅਤੇ ਪ੍ਰੀਮੀਅਮ ਬਾਈਕ ਸ਼ਾਮਲ ਹਨ। ਰਜਤ ਅਗਰਵਾਲ ਨੇ ਅੱਗੇ ਕਿਹਾ ਕਿ ਜੇ.ਕੇ ਗਰੁੱਪ ਵੱਲੋਂ ਆਪਣੇ ਸੰਭਾਵੀ ਪਲਾਂਟ ਦੀ ਉਸਾਰੀ ਛੇਤੀ ਸ਼ੁਰੂ ਕਰਨ ਅਤੇ ਇਕ ਸਾਲ ਦੇ ਅੰਦਰ ਵਪਾਰਕ ਉਤਪਾਦਨ ਸ਼ੁਰੂ ਕਰਨ ਦੀ ਯੋਜਨਾ ਬਣਾਈ ਜਾ ਰਹੀ ਹੈ।

TweetTweet

ਹੋਰ ਪੜ੍ਹੋ: ਭਾਰਤੀ ਮਹਿਲਾ ਹਾਕੀ ਟੀਮ ਲਈ ਪੀਐਮ ਮੋਦੀ ਨੇ ਕੀਤਾ ਟਵੀਟ, ਕਿਹਾ- 'ਸਾਨੂੰ ਇਸ ਟੀਮ 'ਤੇ ਮਾਣ ਹੈ'

ਇਸ ਮੌਕੇ ਮੁੱਖ ਮੰਤਰੀ ਦਾ ਧੰਨਵਾਦ ਕਰਦੇ ਹੋਏ ਜੇ.ਕੇ. ਪੇਪਰ ਲਿਮਟਿਡ ਦੇ ਵਾਈਸ ਚੇਅਰਮੈਨ ਅਤੇ ਮੈਨੇਜਿੰਗ ਡਾਇਰੈਕਟਰ ਹਰਸ਼ ਪਤੀ ਸਿੰਘਾਨੀਆ ਨੇ ਪੰਜਾਬ ਦੇ ਢੁੱਕਵੇਂ ਉਦਯੋਗਿਕ ਮਾਹੌਲ ਅਤੇ ਨੀਤੀਆਂ ਤੇ ਵਪਾਰ ਕਰਨ ਲਈ ਸੁਖਾਲੇ ਵਾਤਾਵਰਣ ਨੂੰ ਸੂਬੇ ਵਿੱਚ ਨਿਵੇਸ਼ ਕਰਨ ਦਾ ਵੱਡਾ ਕਾਰਨ ਦੱਸਿਆ। ਇਸ ਮੌਕੇ ਹਰਸ਼ ਪਤੀ ਸਿੰਘਾਨੀਆ ਦੇ ਪੁੱਤਰ ਅਤੇ ਜੇ.ਕੇ. ਗਰੁੱਪ ਦੇ ਡੇਅਰੀ ਤੇ ਫੂਡ ਬਿਜ਼ਨਸ ਦੇ ਮੁਖੀ ਚੈਤੰਨਿਆ ਹਰੀ ਸਿੰਘਾਨੀਆ ਨੇ ਵੀ ਵਫ਼ਤ ਵਿੱਚ ਸ਼ਮੂਲੀਅਤ ਕੀਤੀ। ਸੂਬੇ ਵਿੱਚ ਕਿਸਾਨੀ ਭਾਈਚਾਰੇ ਦੀ ਭਲਾਈ ਦੀਆਂ ਸੰਭਾਵਨਾਵਾਂ ਨੂੰ ਵੇਖਦੇ ਹੋਏ ਮੁੱਖ ਮੰਤਰੀ ਨੇ ਉਨਾਂ ਨੂੰ ਡੇਅਰੀ ਅਤੇ ਫੂਡ ਖੇਤਰ ਵਿੱਚ ਸੂਬੇ ’ਚ ਨਿਵੇਸ਼ ਦੇ ਮੌਕੇ ਤਲਾਸ਼ਣ ਦਾ ਸੱਦਾ ਦਿੱਤਾ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

Punjab Latest Top News Today | ਦੇਖੋ ਕੀ ਕੁੱਝ ਹੈ ਖ਼ਾਸ | Spokesman TV | LIVE | Date 03/08/2025

03 Aug 2025 1:23 PM

ਸ: ਜੋਗਿੰਦਰ ਸਿੰਘ ਦੇ ਸ਼ਰਧਾਂਜਲੀ ਸਮਾਗਮ ਮੌਕੇ ਕੀਰਤਨ ਸਰਵਣ ਕਰ ਰਹੀਆਂ ਸੰਗਤਾਂ

03 Aug 2025 1:18 PM

Ranjit Singh Gill Home Live Raid :ਰਣਜੀਤ ਗਿੱਲ ਦੇ ਘਰ ਬਾਹਰ ਦੇਖੋ ਕਿੱਦਾਂ ਦਾ ਮਾਹੌਲ.. Vigilance raid Gillco

02 Aug 2025 3:20 PM

Pardhan Mantri Bajeke News : ਪ੍ਰਧਾਨਮੰਤਰੀ ਬਾਜੇਕੇ ਦੀ ਵੀਡੀਓ ਤੋਂ ਬਾਅਦ ਫਿਰ ਹੋਵੇਗੀ ਪੇਸ਼ੀ | Amritpal Singh

02 Aug 2025 3:21 PM

'ਤੇਰੀ ਬੁਲਟ ਪਰੂਫ਼ ਗੱਡੀ ਪਾੜਾਂਗੇ, ਜੇਲ੍ਹ ‘ਚੋਂ ਗੈਂਗਸਟਰ ਜੱਗੂ ਭਗਵਾਨਪੁਰੀਏ ਦੀ ਧਮਕੀ'

01 Aug 2025 6:37 PM
Advertisement