ਪੰਜਾਬ ਸਰਕਾਰ ਨੇ 15890 SC ਅਤੇ BC ਨੌਜਵਾਨਾਂ ਦਾ 52 ਕਰੋੜ ਦਾ ਕਰਜ਼ਾ ਕੀਤਾ ਮੁਆਫ਼: ਧਰਮਸੋਤ

By : AMAN PANNU

Published : Aug 4, 2021, 4:55 pm IST
Updated : Aug 4, 2021, 4:55 pm IST
SHARE ARTICLE
Sadhu Singh Dharamsot
Sadhu Singh Dharamsot

ਧਰਮਸੋਤ ਨੇ ਦੱਸਿਆ, ਸੂਬਾ ਸਰਕਾਰ ਨੇ ਪਿਛਲੇ ਚਾਰ ਸਾਲਾਂ ‘ਚ 10069 ਐਸ.ਸੀ. ਤੇ ਬੀ.ਸੀ. ਨੌਜਵਾਨਾਂ ਨੂੰ 10593.28 ਲੱਖ ਰੁਪਏ ਦੇ ਕਰਜ਼ੇ ਮੁਹੱਈਆ ਕਰਵਾਏ।

ਚੰਡੀਗੜ੍ਹ: ਪੰਜਾਬ ਸਰਕਾਰ ਨੇ ਪਿਛਲੇ ਲਗਭੱਗ ਚਾਰ ਸਾਲਾਂ ਦੇ ਸਮੇਂ ਦੌਰਾਨ ਸੂਬੇ ਦੇ 10069 ਐਸ.ਸੀ. ਅਤੇ ਬੀ.ਸੀ. ਨੌਜਵਾਨਾਂ (SC and BC youth) ਨੂੰ 10593.28 ਲੱਖ ਰੁਪਏ ਦੇ ਕਰਜ਼ੇ ਮੁਹੱਈਆ ਕਰਵਾਏ ਹਨ। ਜਦਕਿ 15890 ਐਸ.ਸੀ. ਅਤੇ ਬੀ.ਸੀ. ਨੌਜਵਾਨਾਂ ਦੇ 52 ਕਰੋੜ ਦੇ ਕਰਜ਼ੇ ਮੁਆਫ਼ ਕੀਤੇ ਹਨ। ਪੰਜਾਬ ਦੇ ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਮੰਤਰੀ ਸਾਧੂ ਸਿੰਘ ਧਰਮਸੋਤ (Sadhu Singh Dharamsot) ਨੇ ਦੱਸਿਆ ਕਿ ਪੰਜਾਬ ਸਰਕਾਰ (Punjab Government) ਨੇ ਆਪਣੇ ਲਗਭੱਗ 4 ਸਾਲਾਂ ਦੇ ਕਾਰਜਕਾਲ ਦੌਰਾਨ 8662 ਯੋਗ ਤੇ ਲੋੜਵੰਦ ਐਸ.ਸੀ. ਨੌਜਵਾਨਾਂ ਨੂੰ 8202.26 ਲੱਖ ਦੇ ਕਰਜ਼ੇ ਮੁਹੱਈਆ ਕਰਵਾਏ ਹਨ। ਇਸੇ ਤਰ੍ਹਾਂ 1407 ਬੀ.ਸੀ. ਨੌਜਵਾਨਾਂ ਨੂੰ 2391.02 ਲੱਖ ਦੇ ਕਰਜ਼ੇ ਮੁਹੱਈਆ ਕਰਵਾਏ ਹਨ।

ਹੋਰ ਪੜ੍ਹੋ: ਭਾਰਤ ਦੇ ਪਹਿਲੇ ਸਵਦੇਸ਼ੀ ਏਅਰਕਰਾਫਟ ਕੈਰੀਅਰ 'Vikrant' ਨੇ ਸ਼ੁਰੂ ਕੀਤਾ ਸਮੁੰਦਰੀ ਟ੍ਰਾਇਲ

Sadhu Singh DharmsotSadhu Singh Dharmsot

ਧਰਮਸੋਤ ਨੇ ਦੱਸਿਆ ਕਿ ਪੰਜਾਬ ਰਾਜ ਅਨੁਸੂਚਿਤ ਜਾਤੀਆਂ ਭੌਂ ਵਿਕਾਸ ਅਤੇ ਵਿੱਤ ਨਿਗਮ ਅਤੇ ਪੰਜਾਬ ਰਾਜ ਪੱਛੜੀਆਂ ਸ਼੍ਰੇਣੀਆਂ ਭੌਂ ਵਿਕਾਸ ਅਤੇ ਵਿੱਤ ਨਿਗਮ ਦਾ 50-50 ਤੱਕ ਦਾ ਕਰਜ਼ਾ ਮੁਆਫ਼ ਕੀਤਾ ਹੈ। ਉਨ੍ਹਾ ਦੱਸਿਆ ਕਿ ਪੰਜਾਬ ਦੇ ਅਨੁਸੂਚਿਤ ਜਾਤੀ ਵਰਗ ਨਾਲ ਸਬੰਧਤ ਕੁੱਲ 14260 ਲਾਭਪਾਤਰੀ ਨੌਜਵਾਨਾਂ ਦਾ 45.41 ਕਰੋੜ ਰੁਪਏ ਦਾ ਕਰਜ਼ਾ ਮੁਆਫ਼ ਕਰਕੇ ਕਰਜ਼ਦਾਰਾਂ ਨੂੰ ਵੱਡੀ ਰਾਹਤ ਦਿੱਤੀ ਹੈ। ਇਸੇ ਤਰ੍ਹਾਂ ਪੰਜਾਬ ਦੇ ਪੱਛੜੀਆਂ ਸ਼੍ਰੇਣੀਆਂ ਨਾਲ ਸਬੰਧਤ ਕੁੱਲ 1630 ਲਾਭਪਾਤਰੀ ਨੌਜਵਾਨਾਂ ਦਾ 6.59 ਕਰੋੜ ਦਾ ਕਰਜ਼ਾ ਮੁਆਫ਼ ਕੀਤਾ ਹੈ।

ਹੋਰ ਪੜ੍ਹੋ: ਤ੍ਰਿਣਮੂਲ ਕਾਂਗਰਸ ਦੇ ਛੇ ਮੈਂਬਰਾਂ ਨੂੰ ਪੂਰੇ ਦਿਨ ਲਈ ਰਾਜ ਸਭਾ 'ਚੋਂ ਕੀਤਾ ਗਿਆ ਮੁਅੱਤਲ

ਸਮਾਜਿਕ ਨਿਆਂ ਮੰਤਰੀ ਨੇ ਦੱਸਿਆ ਕਿ ਸੂਬਾ ਸਰਕਾਰ ਨੇ ਲੋੜਵੰਦ ਤੇ ਯੋਗ ਕਰਜ਼ਾ ਲੈਣ ਦੇ ਚਾਹਵਾਨ ਨੌਜਵਾਨਾਂ ਦੀ ਸਹੂਲਤ ਨੂੰ ਮੁੱਖ ਰੱਖਦਿਆਂ ਕਰਜ਼ਾ ਕੇਸਾਂ ਦੇ ਜਲਦ ਨਿਪਟਾਰੇ ਲਈ 1 ਲੱਖ ਰੁਪਏ ਤੱਕ ਦੇ ਕਰਜ਼ੇ ਮਨਜ਼ੂਰ ਕਰਨ ਦਾ ਅਧਿਕਾਰ ਜ਼ਿਲ੍ਹਾ ਪੱਧਰ ’ਤੇ ਐਸ.ਸੀ. ਤੇ ਬੀ.ਸੀ. ਨਿਗਮਾਂ ਦੇ ਜ਼ਿਲ੍ਹਾ ਮੈਨੇਜਰਾਂ ਨੂੰ ਦਿੱਤੇ ਹਨ। ਇਸੇ ਤਰ੍ਹਾਂ ਜ਼ਿਲ੍ਹਾ ਪੱਧਰੀ ਸਕਰੀਨਿੰਗ ਕਮੇਟੀ ’ਚ ਸੋਧ ਕਰਕੇ ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਅਧਿਕਾਰੀ ਦੀ ਪ੍ਰਧਾਨਗੀ ਹੇਠ ਨਵੀਂ ਕਮੇਟੀ ਗਠਿਤ ਕੀਤੀ ਗਈ ਹੈ ਤਾਂ ਕਿ ਲੋਕਾਂ ਨੂੰ ਜਲਦੀ ਕਰਜ਼ਾ ਮੁਹੱਈਆ ਕਰਵਾਇਆ ਜਾ ਸਕੇ।

ਹੋਰ ਪੜ੍ਹੋ: ਦਰਿੰਦਗੀ ਦਾ ਸ਼ਿਕਾਰ ਹੋਈ ਬੱਚੀ ਦੇ ਪਰਿਵਾਰ ਨੂੰ ਮਿਲੇ ਰਾਹੁਲ ਗਾਂਧੀ, ਕਿਹਾ- ਮੈਂ ਤੁਹਾਡੇ ਨਾਲ ਹਾਂ

ਧਰਮਸੋਤ ਨੇ ਦੱਸਿਆ ਕਿ ਐਸ.ਸੀ. ਅਤੇ ਬੀ.ਸੀ. ਨਿਗਮਾਂ ਦਾ ਮੁੱਖ ਉਦੇਸ਼ ਅਨੁਸੂਚਿਤ ਜਾਤੀਆਂ ਅਤੇ ਪੱਛੜੀਆਂ ਸ਼ੇ੍ਣੀਆਂ ਨਾਲ ਸਬੰਧਤ ਬੇਰੋਜ਼ਗਾਰ ਨੌਜਵਾਨਾਂ ਨੂੰ ਘੱਟ ਵਿਆਜ ਦਰ ’ਤੇ ਸਵੈ-ਰੋਜ਼ਗਾਰ ਧੰਦੇ, ਜਿਵੇਂ ਡੇਅਰੀ ਫਾਰਮ, ਕਰਿਆਨਾ ਦੁਕਾਨ, ਕੱਪੜੇ ਦੀ ਦੁਕਾਨ, ਸ਼ਟਰਿੰਗ ਦਾ ਕੰਮ, ਲੱਕੜ ਦਾ ਕੰਮ, ਉਚੇਰੀ ਵਿੱਦਿਆ ’ਤੇ ਕਰਜ਼ਾ ਮੁਹੱਈਆ ਕਰਾਵਾਉਣਾ ਹੈ, ਤਾਂ ਕਿ ਇਨ੍ਹਾਂ ਦੇ ਆਰਥਿਕ ਪੱਧਰ ਨੂੰ ਉੱਪਰ ਚੁੱਕਿਆ ਜਾ ਸਕੇ ਅਤੇ ਇਨ੍ਹਾਂ ਨੂੰ ਗ਼ਰੀਬੀ ਰੇਖਾ ਤੋਂ ਬਾਹਰ ਕੱਢਿਆ ਜਾ ਸਕੇ।

Punjab GovernmentPunjab Government

ਧਰਮਸੋਤ ਨੇ ਅੱਗੇ ਦੱਸਿਆ ਕਿ ਐਸ.ਸੀ. ਕਾਰਪੋਰੇਸ਼ਨ ਨੇ ਸਾਲ 2020-2021 ਦੇ ਕੋਵਿਡ ਦੇ ਔਖੇ ਸਮੇਂ ਦੌਰਾਨ ਵੀ 2116 ਲਾਭ ਪਾਤਰੀਆਂ ਨੂੰ 2293.73 ਲੱਖ ਦੀ ਵਿੱਤੀ ਸਹਾਇਤਾ ਦਿੱਤੀ ਹੈ। ਚਾਲੂ ਵਿੱਤੀ ਸਾਲ 2021-2022 ਦੌਰਾਨ ਐਸ.ਸੀ. ਕਾਰਪੋਰੇਸ਼ਨ ਵਲੋਂ 1400 ਕਰਜ਼ਦਾਰਾਂ ਨੂੰ 40 ਕਰੋੜ ਦੇ ਵੰਡਣ ਦਾ ਟੀਚਾ ਮਿੱਥਿਆ ਗਿਆ ਸੀ, ਇਸ ਤਹਿਤ ਹੁਣ ਤੱਕ 634 ਲਾਭਪਾਤਰੀਆਂ ਨੂੰ 760.84 ਲੱਖ ਦੇ ਕਰਜ਼ੇ ਵੰਡੇ ਜਾ ਚੁੱਕੇ ਹਨ। ਇਸੇ ਤਰ੍ਹਾਂ ਬੀ.ਸੀ. ਕਾਰਪੋਰੇਸ਼ਨ ਨੇ ਸਾਲ 2020-2021 ਦੌਰਾਨ 446 ਲਾਭ ਪਾਤਰੀਆਂ ਨੂੰ 769.64 ਲੱਖ ਦੀ ਵਿੱਤੀ ਸਹਾਇਤਾ ਦਿੱਤੀ ਹੈ। ਚਾਲੂ ਵਿੱਤੀ ਸਾਲ 2021-2022 ਦੌਰਾਨ ਬੀ.ਸੀ. ਕਾਰਪੋਰੇਸ਼ਨ ਵੱਲੋਂ 614 ਕਰਜ਼ਦਾਰਾਂ ਨੂੰ 934.02 ਕਰੋੜ ਦੇ ਵੰਡਣ ਦਾ ਟੀਚਾ ਮਿੱਥਿਆ ਗਿਆ ਸੀ, ਇਸ ਤਹਿਤ ਹੁਣ ਤੱਕ 47 ਲਾਭਪਾਤਰੀਆਂ ਨੂੰ 82.40 ਲੱਖ ਦੇ ਕਰਜ਼ੇ ਵੰਡੇ ਜਾ ਚੁੱਕੇ ਹਨ।

Location: India, Chandigarh

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

ਚੱਲ ਰਹੇ Bulldozer 'ਚ Police ਵਾਲਿਆਂ ਲਈ Ladoo ਲੈ ਆਈ ਔਰਤ ਚੀਕ ਕੇ ਬੋਲ ਰਹੀ, ਮੈਂ ਬਹੁਤ ਖ਼ੁਸ਼ ਹਾਂ ਜੀ ਮੂੰਹ ਮਿੱਠਾ

02 May 2025 5:50 PM

India Pakistan Tensions ਵਿਚਾਲੇ ਸਰਹੱਦੀ ਪਿੰਡਾਂ ਦੇ ਲੋਕਾਂ ਨੇ ਆਪਣੇ ਘਰ ਖ਼ਾਲੀ ਕਰਨੇ ਕਰ 'ਤੇ ਸ਼ੁਰੂ, ਦੇਖੋ LIVE

02 May 2025 5:49 PM

ਦੇਖੋ ਕਿਵੇਂ ਮਾਂ ਹੋਈ ਆਪਣੇ ਬੱਚੇ ਤੋਂ ਦੂਰ, ਕੈਮਰੇ ਸਾਹਮਣੇ ਦੇਖੋ ਕਿੰਝ ਬਿਆਨ ਕੀਤਾ ਦਰਦ ?

30 Apr 2025 5:54 PM

Patiala 'ਚ ਢਾਅ ਦਿੱਤੀ drug smuggler ਦੀ ਆਲੀਸ਼ਾਨ ਕੋਠੀ, ਘਰ ਦੇ ਬਾਹਰ Police ਹੀ Police

30 Apr 2025 5:53 PM

Pehalgam Attack ਵਾਲੀ ਥਾਂ ਤੇ ਪਹੁੰਚਿਆ Rozana Spokesman ਹੋਏ ਅੰਦਰਲੇ ਖੁਲਾਸੇ, ਕਿੱਥੋਂ ਆਏ ਤੇ ਕਿੱਥੇ ਗਏ ਹਮਲਾਵਰ

26 Apr 2025 5:49 PM
Advertisement