
ਪਤਨੀ ਅਤੇ ਪਿਉ ਦੀ ਪਹਿਲਾਂ ਹੋ ਚੁੱਕੀ ਮਾਂ
ਮੁਹਾਲੀ : ਦਿੱਲੀ ਦੇ ਬਾਰਡਰਾਂ ‘ਤੇ ਚੱਲ ਰਹੇ ਕਿਸਾਨੀ ਅੰਦੋਲਨ ਨੂੰ ਅੱਠ ਮਹੀਨੇ ਹੋ ਗਏ ਹਨ। ਇਸ ਦੌਰਾਨ ਪੰਜ ਸੌ ਤੋਂ ਜਿਆਦਾ ਕਿਸਾਨ ਸ਼ਹੀਦ ਹੋ ਗਏ। ਇਸ ਦੇ ਬਾਵਜੂਦ ਕੇਂਦਰ ਸਰਕਾਰ ਕੇ ਕੰਨਾਂ ‘ਤੇ ਜੂੰਅ ਨਹੀਂ ਸਰਕ ਰਹੀ। ਸੰਘਰਸ਼ੀ ਸਥਾਨਾਂ ‘ਤੇ ਕਿਸਾਨਾਂ ਦੀਆਂ ਮੌਤਾਂ ਦਾ ਸਿਲਸਿਲਾ ਲਗਾਤਾਰ ਜਾਰੀ ਹੈ।
Farmers protest
ਇਸ ਦੌਰਾਨ ਪਿੰਡ ਰਾਏਪੁਰ ਕਲਾਂ ਦੇ ਨੌਜਵਾਨ ਦੀ ਦਿਲ ਦਾ ਦੌਰਾ ਪੈਣ ਨਾਲ ਮੌਤ ਹੋ ਗਈ। ਮ੍ਰਿਤਕ ਨੌਜਵਾਨ ਦੀ ਪਹਿਚਾਣ ਜਤਿੰਦਰ ਸਿੰਘ (34 ਸਾਲ) ਵਜੋਂ ਹੋਈ ਹੈ। ਮ੍ਰਿਤਕ ਕਿਸਾਨੀ ਅੰਦੋਲਨ 'ਚ ਸਿੰਘੂ ਬਾਰਡਰ ਉੱਤੇ ਪਿੰਡ ਰਾਏਪੁਰ ਕਲਾਂ ਦੇ ਵਸਨੀਕਾਂ ਵੱਲੋਂ ਚਲਾਏ ਜਾ ਰਹੇ ਲੰਗਰ 'ਚ ਆਪਣੀਆਂ ਸੇਵਾਵਾਂ ਨਿਭਾਉਂਦਾ ਆ ਰਿਹਾ ਸੀ।
Death
ਉਹ ਬੀਤੇ ਐਤਵਾਰ ਨੂੰ ਹੀ ਲਗਾਤਾਰ 20 ਦਿਨ ਸਿੰਘੂ ਬਾਰਡਰ 'ਤੇ ਬਿਤਾਉਣ ਮਗਰੋਂ ਵਾਪਸ ਪਿੰਡ ਪਰਤਿਆ ਸੀ। ਜਣਕਾਰੀ ਅਨੁਸਾਰ ਮ੍ਰਿਤਕ ਨੌਜਵਾਨ ਦੀ ਪਤਨੀ ਅਤੇ ਪਿਤਾ ਦੀ ਪਹਿਲਾ ਹੀ ਮੌਤ ਹੋ ਚੁੱਕੀ ਹੈ ਤੇ ਉਹ ਆਪਣੇ ਪਿੱਛੇ ਬਜ਼ੁਰਗ ਮਾਤਾ ਅਤੇ ਨੌਂ ਸਾਲਾ ਪੁੱਤਰ ਨੂੰ ਰੌਦੇ ਹੋਏ ਛੱਡ ਗਿਆ।