ਜੰਮੂ-ਕਸ਼ਮੀਰ 'ਚ ਜੋ ਵੀ ਵਿਕਾਸ ਹੋਇਆ ਡਾ. ਮਨਮੋਹਨ ਸਿੰਘ ਦੀ ਸਰਕਾਰ ਵਿਚ ਹੋਇਆ : ਉਮਰ ਅਬਦੁੱਲਾ
Published : Aug 4, 2021, 6:51 am IST
Updated : Aug 4, 2021, 6:51 am IST
SHARE ARTICLE
image
image

ਜੰਮੂ-ਕਸ਼ਮੀਰ 'ਚ ਜੋ ਵੀ ਵਿਕਾਸ ਹੋਇਆ ਡਾ. ਮਨਮੋਹਨ ਸਿੰਘ ਦੀ ਸਰਕਾਰ ਵਿਚ ਹੋਇਆ : ਉਮਰ ਅਬਦੁੱਲਾ

ਸ੍ਰੀਨਗਰ, 3 ਅਗੱਸਤ : ਜੰਮੂ-ਕਸ਼ਮੀਰ ਦੇ ਸਾਬਕਾ ਮੁੱਖ ਮੰਤਰੀ ਉਮਰ ਅਬਦੁੱਲਾ ਦਾ ਕਹਿਣਾ ਹੈ ਕਿ ਕਸ਼ਮੀਰ ਦਾ ਜੋ ਵੀ ਵਿਕਾਸ ਨਜ਼ਰ ਆ ਰਿਹਾ ਹੈ ਉਹ ਸਭ ਡਾ. ਮਨਮੋਹਨ ਸਿੰਘ ਦੀ ਸਰਕਾਰ ਸਮੇਂ ਹੋਇਆ ਹੈ | ਮੋਦੀ ਸਰਕਾਰ ਨੇ ਕਸ਼ਮੀਰ ਵਿਚ ਕੋਈ ਵਿਕਾਸ ਨਹੀਂ ਕੀਤਾ | ਦਰਅਸਲ 234 ਦਿਨਾਂ ਤੱਕ ਨਜ਼ਰਬੰਦ ਰਹਿਣ ਤੋਂ ਬਾਅਦ ਉਮਰ ਅਬਦੁੱਲਾ ਨੇ ਪਹਿਲੀ ਇੰਟਰਵਿਊ ਦਿੱਤੀ ਹੈ | ਇਸ ਦੌਰਾਨ ਉਹਨਾਂ ਨੇ ਜੰਮੂ-ਕਸ਼ਮੀਰ ਤੋਂ ਧਾਰਾ 370 ਹਟਾਏ ਜਾਣ ਤੋਂ ਬਾਅਦ ਪਾਕਿਸਤਾਨ, ਕਸ਼ਮੀਰ, ਵਿਕਾਸ, ਪੱਥਰਬਾਜ਼ੀ, ਕਸ਼ਮੀਰੀ ਪੰਡਤਾਂ ਦੀ ਘਰ ਵਾਪਸੀ ਵਗਰੇ ਮੁੱਦਿਆਂ 'ਤੇ ਸਵਾਲਾਂ ਦੇ ਜਵਾਬ ਦਿੱਤੇ | ਧਾਰਾ 370 ਖ਼ਤਮ ਕਰਨ ਤੋਂ ਬਾਅਦ ਜੰਮੂ-ਕਸ਼ਮੀਰ ਵਿਚ ਹੋਏ ਵਿਕਾਸ ਸਬੰਧੀ ਸਵਾਲ ਦਾ ਜਵਾਬ ਦਿੰਦਿਆਂ ਉਮਰ ਅਬਦੁੱਲਾ ਨੇ ਕਿਹਾ ਕਿ ਕਸ਼ਮੀਰ ਵਿਚ ਜੋ ਵੀ ਵਿਕਾਸ ਨਜ਼ਰ ਆ ਰਿਹਾ ਹੈ, ਉਹ ਸਭ ਡਾ. ਮਨਮੋਹਨ ਸਿੰਘ ਦੀ ਸਰਕਾਰ ਦੇ ਸਮੇਂ ਹੋਇਆ ਵਿਕਾਸ ਹੈ | ਮੋਦੀ ਸਰਕਾਰ ਨੇ ਕਸ਼ਮੀਰ ਦਾ ਕੋਈ ਵਿਕਾਸ ਨਹੀਂ ਕੀਤਾ | ਉਨ੍ਹਾਂ ਕਿਹਾ ਕਿ ਸਾਡਾ ਜੰਮੂ-ਕਸ਼ਮੀਰ, ਗੁਜਰਾਤ ਅਤੇ ਉੱਤਰ ਪ੍ਰਦੇਸ਼ ਨਾਲੋਂ ਜ਼ਿਆਦਾ ਵਿਕਸਿਤ ਹੈ | ਮਨੁੱਖੀ ਵਿਕਾਸ ਸੂਚਕ ਅੰਕ ਵਿਚ ਵੀ ਜੰਮੂ-ਕਸਮੀਰ ਗੁਜਰਾਤ ਤੋਂ ਉੱਪਰ ਹੈ | ਇਹ ਸਭ ਕੁਝ ਪਿਛਲੇ ਦੋ ਸਾਲਾਂ ਵਿਚ ਨਹੀਂ ਹੋਇਆ |
ਉਨ੍ਹਾਂ ਕਿਹਾ ਕਿ ਜੰਮੂ-ਕਸ਼ਮੀਰ ਵਿਚ ਜੋ ਵੀ ਪ੍ਰਾਜੈਕਟ ਦਿਖਾਈ ਦੇ ਰਹੇ ਹਨ, ਉਨ੍ਹਾਂ ਵਿਚੋਂ ਜ਼ਿਆਦਾਤਰ ਪਿਛਲੀਆਂ ਸਰਕਾਰਾਂ ਦੇ ਸਮੇਂ ਦੇ ਹਨ | ਉਮਰ ਅਬਦੁੱਲਾ ਨੇ ਕਿਹਾ ਕਿ ਚਾਹੇ ਕਿਸੇ ਤਰ੍ਹਾਂ ਕਸ਼ਮੀਰ ਵਿਚੋਂ ਧਾਰਾ 370 ਹਟਾ ਦਿੱਤੀ ਗਈ ਹੈ ਪਰ ਮੇਰਾ ਨਜ਼ਰੀਆ ਅਪਣੇ ਦੇਸ਼ ਲਈ ਪਹਿਲਾਂ ਦੀ ਤਰ੍ਹਾਂ ਹੈ | ਦੇਸ਼ ਪ੍ਰਤੀ ਮੇਰਾ ਨਜ਼ਰੀਆ ਨਹੀਂ ਬਦਲਿਆ, ਹਾਂ ਮੋਦੀ ਸਰਕਾਰ ਲਈ ਮੇਰਾ ਨਜ਼ਰੀਆ ਬਦਲ ਗਿਆ ਹੈ | ਮੈਨੂੰ 234 ਦਿਨਾਂ ਤੱਕ ਨਜ਼ਰਬੰਦ ਰੱਖਿਆ ਗਿਆ | ਮੈਨੂੰ ਦੇਸ਼ ਨੇ ਨਹੀਂ ਬਲਕਿ ਮੋਦੀ ਸਰਕਾਰ ਨੇ ਨਜ਼ਰਬੰਦ ਕਰ ਕੇ ਰਖਿਆ ਸੀ |        (ਏਜੰਸੀ)

SHARE ARTICLE

ਏਜੰਸੀ

Advertisement

ਕੈਪਟਨ ਜਾਣਾ ਚਾਹੁੰਦੇ ਨੇ ਅਕਾਲੀ ਦਲ ਨਾਲ਼, ਕਿਹਾ ਜੇ ਇਕੱਠੇ ਚੋਣਾਂ ਲੜਾਂਗੇ ਤਾਂ ਹੀ ਜਿੱਤਾਂਗੇ,

03 Dec 2025 1:50 PM

ਨਸ਼ਾ ਛਡਾਊ ਕੇਂਦਰ ਦੀ ਆੜ 'ਚ Kaka ਨੇ ਬਣਾਏ ਲੱਖਾਂ ਰੁਪਏ, ਨੌਜਵਾਨਾਂ ਨੂੰ ਬੰਧਕ ਬਣਾ ਪਸ਼ੂਆਂ ਦਾ ਕੰਮ ਕਰਵਾਉਂਦਾ ਰਿਹਾ

03 Dec 2025 1:48 PM

Amit Arora Interview : ਆਪਣੇ 'ਤੇ ਹੋਏ ਹਮਲਿਆਂ ਨੂੰ ਲੈ ਕੇ ਖੁੱਲ੍ਹ ਕੇ ਬੋਲੇ Arora, ਮੈਨੂੰ ਰੋਜ਼ ਆਉਂਦੀਆਂ ਧਮਕੀ

03 Dec 2025 1:47 PM

ਕੁੜੀਆਂ ਨੂੰ ਛੇੜਨ ਵਾਲੇ ਜ਼ਰੂਰ ਵੇਖ ਲੈਣ ਇਹ ਵੀਡੀਓ ਪੁਲਿਸ ਨੇ ਗੰਜੇ, ਮੂੰਹ ਕਾਲਾ ਕਰ ਕੇ ਸਾਰੇ ਬਜ਼ਾਰ 'ਚ ਘੁਮਾਇਆ

29 Nov 2025 1:13 PM

'ਰਾਜਵੀਰ ਜਵੰਦਾ ਦਾ 'ਮਾਂ' ਗਾਣਾ ਸੁਣ ਕੇ ਇੰਝ ਲੱਗਦਾ ਜਿਵੇਂ ਉਸ ਨੂੰ ਅਣਹੋਣੀ ਦਾ ਪਤਾ ਸੀ'

28 Nov 2025 3:02 PM
Advertisement