
ਪੀਏ ਦਾ ਜਵਾਬ ਆਉਣਾ ਅਜੇ ਬਾਕੀ ਹੈ।
ਡੇਰਾਬੱਸੀ - ਪੰਜਾਬ ਦੇ ਡੇਰਾਬੱਸੀ ਤੋਂ ਆਮ ਆਦਮੀ ਪਾਰਟੀ ਦੇ ਵਿਧਾਇਕ ਕੁਲਜੀਤ ਰੰਧਾਵਾ ਦੇ ਪੀਏ ਨਿਤਿਨ ਲੂਥਰਾ ਨੇ ਬਲਟਾਣਾ ਪੁਲਿਸ ਚੌਕੀ ਦੇ ਇੰਚਾਰਜ ਤੋਂ ਇੱਕ ਲੱਖ ਰੁਪਏ ਦੀ ਰਿਸ਼ਵਤ ਦੀ ਮੰਗ ਕੀਤੀ। ਚੌਕੀ ਇੰਚਾਰਜ ਬਰਮਾ ਸਿੰਘ ਦੀ ਪੈਸੇ ਨਾ ਦੇਣ ਕਾਰਨ ਬਦਲੀ ਕਰ ਦਿੱਤੀ ਗਈ। ਇਸ ਸਾਰੇ ਮਾਮਲੇ ਦੀ ਇਕ ਕਾਲ ਰਿਕਾਰਡਿੰਗ ਵੀ ਵਾਇਰਲ ਹੋ ਰਹੀ ਹੈ ਜਿਸ ਦੀ ਕਿ ਰੋਜ਼ਾਨਾ ਸਪੋਕਸਮੈਨ ਪੁਸ਼ਟੀ ਨਹੀਂ ਕਰਦਾ।
ਇਸ ਦੀ ਸ਼ਿਕਾਇਤ ਆਮ ਆਦਮੀ ਪਾਰਟੀ ਦੇ ਨੇਤਾ ਵਿਕਰਮ ਧਵਨ ਨੇ ਕੀਤੀ ਹੈ। ਉਨ੍ਹਾਂ ਨੇ ਮੁੱਖ ਮੰਤਰੀ ਭਗਵੰਤ ਮਾਨ ਦੇ ਭ੍ਰਿਸ਼ਟਾਚਾਰ ਵਿਰੋਧੀ ਹੈਲਪਲਾਈਨ ਨੰਬਰ 95012-00200 'ਤੇ ਭੇਜਿਆ। ਇਹ ਖ਼ਬਰ ਸਾਹਮਣੇ ਆਉਣ ਤੋਂ ਬਾਅਦ ਇਸ ਸਬੰਧੀ ਵਿਧਾਇਕ ਕੁਲਜੀਤ ਰੰਧਾਵਾ ਨੇ ਕਿਹਾ, 'ਮੇਰੇ ਕਿਸੇ ਆਦਮੀ ਨੇ ਕੋਈ ਪੈਸਾ ਨਹੀਂ ਮੰਗਿਆ। ਜੇਕਰ ਮੇਰੇ ਵਰਕਰ ਦੀ ਪੈਸਿਆਂ ਦੀ ਮੰਗ ਸਾਬਤ ਹੁੰਦੀ ਹੈ ਤਾਂ ਮੈਂ ਸਖ਼ਤ ਕਾਰਵਾਈ ਕਰਾਂਗਾ, ਹਾਲਾਂਕਿ ਉਸ ਦੇ ਪੀਏ ਦਾ ਜਵਾਬ ਆਉਣਾ ਅਜੇ ਬਾਕੀ ਹੈ।