
ਮੁੱਖ ਮੰਤਰੀ ਭਗਵੰਤ ਮਾਨ ਨੇ ਚੰਡੀਗੜ੍ਹ ਵਿਚ ਖੇਡ ਵਿਭਾਗ ਨਾਲ ਮੀਟਿੰਗ ਕੀਤੀ।
ਚੰਡੀਗੜ੍ਹ: ਪੰਜਾਬ ਵਿਚ ਖਿਡਾਰੀਆਂ ਨੂੰ ਬਿਨ੍ਹਾਂ ਕਿਸੇ ਟੈਸਟ ਦੇ ਸਰਕਾਰੀ ਨੌਕਰੀ ਮਿਲੇਗੀ। ਬਰਮਿੰਘਮ ਵਿਚ ਚੱਲ ਰਹੀਆਂ ਰਾਸ਼ਟਰਮੰਡਲ ਖੇਡਾਂ ਵਿਚ ਪੰਜਾਬੀ ਖਿਡਾਰੀਆਂ ਦੇ ਪ੍ਰਦਰਸ਼ਨ ਤੋਂ ਸਰਕਾਰ ਕਾਫੀ ਉਤਸ਼ਾਹਿਤ ਹੈ। ਮੁੱਖ ਮੰਤਰੀ ਭਗਵੰਤ ਮਾਨ ਨੇ ਚੰਡੀਗੜ੍ਹ ਵਿਚ ਖੇਡ ਵਿਭਾਗ ਨਾਲ ਮੀਟਿੰਗ ਕੀਤੀ।
ਇਸ ਤੋਂ ਬਾਅਦ ਖੇਡ ਮੰਤਰੀ ਗੁਰਮੀਤ ਮੀਤ ਹੇਅਰ ਨੇ ਕਿਹਾ ਕਿ ਅਸੀਂ ਜਲਦ ਹੀ ਪੰਜਾਬ ਦੀ ਖੇਡ ਨੀਤੀ ਲਿਆ ਰਹੇ ਹਾਂ। ਜਿਨ੍ਹਾਂ ਸੂਬਿਆਂ ਦੀ ਖੇਡ ਨੀਤੀ ਚੰਗੀ ਹੈ, ਉਹਨਾਂ ਦਾ ਵੀ ਅਧਿਐਨ ਕੀਤਾ ਜਾ ਰਿਹਾ ਹੈ। ਖਿਡਾਰੀ ਆਪਣਾ ਕੰਮ ਕਰ ਰਹੇ ਹਨ, ਹੁਣ ਸਰਕਾਰ ਦਾ ਫਰਜ਼ ਬਣਦਾ ਹੈ ਕਿ ਉਹ ਉਹਨਾਂ ਦੀਆਂ ਸਹੂਲਤਾਂ ਦਾ ਧਿਆਨ ਰੱਖੇ।
CM Mann Meeting with Sports Department
ਖੇਡ ਮੰਤਰੀ ਗੁਰਮੀਤ ਮੀਤ ਹੇਅਰ ਨੇ ਦੱਸਿਆ ਕਿ ਸੀਐਮ ਭਗਵੰਤ ਮਾਨ ਨਾਲ ਹੋਈ ਮੀਟਿੰਗ ਵਿਚ ਫੈਸਲਾ ਕੀਤਾ ਗਿਆ ਹੈ ਕਿ ਜੋ ਵੀ ਰਾਸ਼ਟਰਮੰਡਲ ਖੇਡਾਂ ਵਿਚ ਸੋਨ ਤਮਗਾ ਜਿੱਤੇਗਾ ਉਸ ਨੂੰ 75 ਲੱਖ ਦਾ ਇਨਾਮ ਦਿੱਤਾ ਜਾਵੇਗਾ। ਚਾਂਦੀ ਦਾ ਤਗਮਾ ਜੇਤੂ ਨੂੰ 50 ਲੱਖ ਅਤੇ ਕਾਂਸੀ ਦਾ ਤਗਮਾ ਜੇਤੂ ਨੂੰ 40 ਲੱਖ ਰੁਪਏ ਦਿੱਤੇ ਜਾਣਗੇ।