ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਸਾਡੀ ਵਿਰਾਸਤ ਅਤੇ ਸੂਬੇ ਦੇ ਹੱਕਾਂ ਲਈ ਸਮਝੌਤਾ ਨਹੀਂ ਕੀਤਾ ਜਾਵੇਗਾ: ਮੀਤ ਹੇਅਰ
Published : Aug 4, 2022, 5:08 pm IST
Updated : Aug 4, 2022, 5:10 pm IST
SHARE ARTICLE
Meet Hayer
Meet Hayer

ਰਾਜ ਸਭਾ ਵਿੱਚ ਕੇਂਦਰੀ ਮੰਤਰੀ ਦੇ ਜਵਾਬ ਨੂੰ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਦੀ ਜਿੱਤ ਦੱਸਿਆ 

 

ਚੰਡੀਗੜ੍ਹ -  ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਵੱਲੋਂ ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਦੇ ਕੇਂਦਰੀਕਰਨ ਦੀਆਂ ਕੋਸ਼ਿਸ਼ਾਂ ਖਿਲਾਫ ਵਿੱਢੀ ਮੁਹਿੰਮ ਨੂੰ ਉਸ ਵੇਲੇ ਸਫਲਤਾ ਮਿਲੀ ਜਦੋਂ ਰਾਜ ਸਭਾ ਵਿੱਚ ਕੇਂਦਰੀ ਮੰਤਰੀ ਵੱਲੋਂ ਇਹ ਗੱਲ ਆਖੀ ਗਈ ਕਿ ਕੇਂਦਰ ਸਰਕਾਰ ਵੱਲੋਂ ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਦਾ ਕੇਂਦਰੀਕਰਨ ਨਹੀਂ ਕੀਤਾ ਜਾ ਰਿਹਾ।

       Punjab Univercity Punjab Univercity

ਪੰਜਾਬ, ਪੰਜਾਬੀ ਤੇ ਪੰਜਾਬੀਅਤ ਦੇ ਮੁੱਦਿਆਂ ਉਤੇ ਸੂਬਾ ਸਰਕਾਰ ਦੀ ਵਚਨਬੱਧਤਾ ਦੁਹਰਾਉਦਿਆਂ ਪੰਜਾਬ ਦੇ ਉਚੇਰੀ ਸਿੱਖਿਆ ਤੇ ਭਾਸ਼ਾਵਾਂ ਬਾਰੇ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਕਿਹਾ, ‘‘ਪੰਜਾਬ ਯੂਨੀਵਰਸਿਟੀ ਸਾਡੀ ਵਿਰਾਸਤ ਅਤੇ ਇਸ ਉਪਰ ਸਾਡਾ ਹੱਕ ਹੈ। ਪੰਜਾਬ ਯੂਨੀਵਰਸਿਟੀ ਦੇ ਕੇਂਦਰੀਕਰਨ ਨੂੰ ਕਿਸੇ ਵੀ ਕੀਮਤ ਉਤੇ ਬਰਦਾਸ਼ਤ ਨਹੀਂ ਕੀਤਾ ਜਾਵੇਗਾ।’’

ਉਚੇਰੀ ਸਿੱਖਿਆ ਮੰਤਰੀ ਨੇ ਆਖਿਆ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਵੱਲੋਂ ਪੰਜਾਬ ਵਿਧਾਨ ਸਭਾ ਵਿੱਚ ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਦੇ ਕੇਂਦਰੀਕਰਨ ਖਿਲਾਫ ਮਤਾ ਪਾਸ ਕੀਤਾ ਸੀ। ਪੰਜਾਬ ਸਰਕਾਰ ਦੀ ਇਸ ਮੁਹਿੰਮ ਨੂੰ ਅੱਗੇ ਵਧਾਉਂਦਿਆਂ ਪੰਜਾਬ ਤੋਂ ਰਾਜ ਸਭਾ ਮੈਂਬਰ ਵਿਕਰਮਜੀਤ ਸਿੰਘ ਸਾਹਨੀ ਵੱਲੋਂ ਪਾਰਲੀਮੈਂਟ ਦੇ ਉਪਰਲੇ ਸਦਨ ਵਿੱਚ ਇਹ ਮਾਮਲਾ ਉਠਾਇਆ ਜਿਸ ਉੱਤੇ ਕੇਂਦਰੀ ਮੰਤਰੀ ਨੇ ਜਵਾਬ ਦਿੱਤਾ ਕਿ ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਦਾ ਕੇਂਦਰੀਕਰਨ ਨਹੀਂ ਕੀਤਾ ਜਾ ਰਿਹਾ ਹੈ। ਇਹ ਸੂਬਾ ਸਰਕਾਰ ਦੀ ਇਸ ਮਾਮਲੇ ਵਿੱਚ ਵੱਡੀ ਜਿੱਤ ਹੈ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

"ਸ਼ਰਮਿੰਦਗੀ ਮਹਿਸੂਸ ਕਰ ਕੇ ਰੌਸ਼ਨ ਪ੍ਰਿੰਸ ਨੇ ਖੁਦ ਨੂੰ ਦਿੱਤੀ ਆਹ ਸਜ਼ਾ !

29 Jan 2026 3:10 PM

Jaswinder Bhalla Mother Death News: ਮਰਹੂਮ ਜਸਵਿੰਦਰ ਭੱਲਾ ਦੇ ਪਰਿਵਾਰ 'ਤੇ ਟੁੱਟਿਆ ਦੁੱਖਾਂ ਦਾ ਪਹਾੜ

28 Jan 2026 3:20 PM

ਗੈਂਗਸਟਰ ਗੋਲਡੀ ਬਰਾੜ ਦੇ ਮਾਤਾ-ਪਿਤਾ ਨੂੰ ਕੀਤਾ ਗਿਆ ਗ੍ਰਿਫ਼ਤਾਰ

27 Jan 2026 10:38 AM

ਨਾਭਾ 'ਚ ਹੈੱਡ ਕਾਂਸਟੇਬਲ ਦਾ ਹੋਇਆ ਅੰਤਮ ਸਸਕਾਰ

27 Jan 2026 10:24 AM

ਹਰਜੀਤ ਸਿੰਘ ਰਸੂਲਪੁਰ ਦਾ ਬਾਬਾ ਬਲਬੀਰ ਸਿੰਘ 96 ਕਰੋੜੀ ਖ਼ਿਲਾਫ਼ ਵੱਡਾ ਬਿਆਨ

25 Jan 2026 2:09 PM
Advertisement